Wednesday, June 10, 2026
BREAKING
ਐਚ.ਪੀ.ਵੀ ਵੈਕਸੀਨ ਸਬੰਧੀ ਜਾਗਰੂਕਤਾ ਸੈਸ਼ਨ ਕਰਵਾਇਆ ਭਗਵੰਤ ਮਾਨ ਸਰਕਾਰ ਕਰਮਚਾਰੀਆਂ, ਮਜ਼ਦੂਰਾਂ ਅਤੇ ਹਾਸ਼ੀਏ 'ਤੇ ਮੌਜੂਦ ਭਾਈਚਾਰਿਆਂ ਦੀ ਭਲਾਈ ਲਈ ਵਚਨਬੱਧ; ਕਿਸੇ ਵੀ ਚਿੰਤਾ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾਵੇਗਾ: ਹਰਪਾਲ ਸਿੰਘ ਚੀਮਾ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਦੀਕਸ਼ਾ ਸ਼ਰਮਾ ਦੀ ਇੰਡੀਅਨ ਨੇਵਲ ਅਕੈਡਮੀ ਵਿੱਚ ਪ੍ਰੀ-ਕਮਿਸ਼ਨ ਸਿਖਲਾਈ ਲਈ ਚੋਣ ਯੁੱਧ ਨਸ਼ਿਆਂ ਵਿਰੁੱਧ: ਨਸ਼ਾ ਤਸਕਰੀ ਦੇ ਵਿੱਤੀ ਢਾਂਚੇ ਨੂੰ ਨਿਸ਼ਾਨਾ ਬਣਾਉਣ ਲਈ ਗੈਰ-ਕਾਨੂੰਨੀ ਹਵਾਲਾ ਸੰਚਾਲਕਾਂ ਵਿਰੁੱਧ 3-ਰੋਜ਼ਾ ਸੂਬਾ ਪੱਧਰੀ ਵਿਸ਼ੇਸ਼ ਮੁਹਿੰਮ ਦਾ ਆਗਾਜ਼ ਪੰਜਾਬ ਦੇ ਸਪੀਕਰ ਵੱਲੋਂ ਨਾਗਰਿਕਾਂ ਨੂੰ 10 ਲੱਖ ਰੁਪਏ ਦੀ ਮੁਫ਼ਤ ਸਿਹਤ ਸੰਭਾਲ ਦਾ ਲਾਭ ਲੈਣ ਅਤੇ ਤੰਦਰੁਸਤ ਰਹਿਣ ਦੀ ਅਪੀਲ ਛੱਤਬੀਰ ਚਿੜੀਆਘਰ ਸਕੂਲ ਕਲੱਬ ਵਿੱਚ ਚਾਰ ਸਾਲਾਂ ਦੌਰਾਨ 4,850 ਸਕੂਲ ਹੋਏ ਰਜਿਸਟਰ, 4.2 ਲੱਖ ਤੋਂ ਵੱਧ ਵਿਦਿਆਰਥੀ ਨੇ ਲਿਆ ਹਿੱਸਾ ਹਰਦੀਪ ਸਿੰਘ ਮੁੰਡੀਆਂ ਨੇ 48 ਜ਼ਿਲ੍ਹਾ ਸਿਸਟਮ ਮੈਨੇਜਰਾਂ ਅਤੇ ਸਹਾਇਕ ਸਿਸਟਮ ਮੈਨੇਜਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਪੰਜਾਬ ਪੁਲਿਸ ਦੇ 'ਸਟੂਡੈਂਟ ਪੁਲਿਸ ਕੈਡੇਟ' ਪ੍ਰੋਗਰਾਮ ਨੂੰ ਮਿਲਿਆ ਵੱਡਾ ਹੁੰਗਾਰਾ; ਪੰਜਾਬ ਭਰ ਦੇ 280 ਸਕੂਲਾਂ ਦੇ ਲਗਭਗ 11,200 ਵਿਦਿਆਰਥੀ ਲੈ ਰਹੇ ਹਨ ਲਾਭ ਵਿਸ਼ਵ ਫੈਟੀ ਲਿਵਰ ਦਿਵਸ 2026: ਫੈਟੀ ਲਿਵਰ ਰੋਗ ਲਿਵਰ ਦੀ ਸਿਹਤ ਲਈ ਵੱਡੀ ਚੁਣੌਤੀ ਬਣਿਆ; ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਸਮੇਂ ਸਿਰ ਜਾਂਚ ਅਤੇ ਇਲਾਜ ਨੂੰ ਮਿਲ ਰਿਹਾ ਬਲ ਮਾਨ ਸਰਕਾਰ ਵੱਲੋਂ ਪਟਿਆਲਾ ਵਿੱਚ ਹਾਈਬ੍ਰਿਡ ਸਫ਼ਾਈ ਮਾਡਲ ਦਾ ਆਗ਼ਾਜ਼; ਪਟਿਆਲਾ ਨੂੰ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ ਬਣਾਉਣ ਲਈ ਮਿੱਥਿਆ 30 ਦਿਨਾਂ ਦਾ ਟੀਚਾ

ਪੰਜਾਬ

ਯੁੱਧ ਨਸ਼ਿਆਂ ਵਿਰੁੱਧ: ਨਸ਼ਾ ਤਸਕਰੀ ਦੇ ਵਿੱਤੀ ਢਾਂਚੇ ਨੂੰ ਨਿਸ਼ਾਨਾ ਬਣਾਉਣ ਲਈ ਗੈਰ-ਕਾਨੂੰਨੀ ਹਵਾਲਾ ਸੰਚਾਲਕਾਂ ਵਿਰੁੱਧ 3-ਰੋਜ਼ਾ ਸੂਬਾ ਪੱਧਰੀ ਵਿਸ਼ੇਸ਼ ਮੁਹਿੰਮ ਦਾ ਆਗਾਜ਼

10 ਜੂਨ, 2026 07:20 PM

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਿਆਂ ਵਿਰੁੱਧ ਵਿੱਢੀ ਆਪਣੀ ਫੈਸਲਾਕੁੰਨ ਜੰਗ ਨੂੰ ਹੋਰ ਤੇਜ਼ ਕਰਦਿਆਂ, ਪੰਜਾਬ ਪੁਲਿਸ ਨੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦਾ ਅਗਲਾ ਪੜਾਅ ਸ਼ੁਰੂ ਕੀਤਾ ਹੈ ਜਿਸ ਤਹਿਤ ਗੈਰ-ਕਾਨੂੰਨੀ ਹਵਾਲਾ ਟ੍ਰੇਡਰਸ ਅਤੇ ਸੰਚਾਲਕਾਂ - ਜੋ ਡਰੱਗ ਮਨੀ ਦੇ ਲੈਣ-ਦੇਣ ਅਤੇ ਨਸ਼ਿਆਂ ਦੇ ਨੈੱਟਵਰਕ ਨੂੰ ਚਲਾਉਣ ਵਿੱਚ ਮਦਦ ਕਰਦੇ ਹਨ - ਵਿਰੁੱਧ ਤਿੰਨ ਰੋਜ਼ਾ ਸੂਬਾ ਪੱਧਰੀ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਡੀਜੀਪੀ ਨੇ ਕਿਹਾ, "ਪੰਜਾਬ ਪੁਲਿਸ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਿਆਂ ਦੇ ਨੈਟਵਰਕ ਦੇ ਵਿੱਤੀ ਢਾਂਚੇ ਨੂੰ ਤੋੜਨ ਲਈ ਮਜ਼ਬੂਤ ਰਣਨੀਤੀ ਅਪਣਾਈ ਹੈ, ਜਿਸਦਾ ਉਦੇਸ਼ ਨਸ਼ਿਆਂ ਦੀ ਤਸਕਰੀ ਰਾਹੀਂ ਕਮਾਏ ਪੈਸਿਆਂ ਨਾਲ ਬਣਾਈਆਂ ਵਿੱਤੀ ਸੰਪਤੀਆਂ ਦੀ ਪਛਾਣ ਕਰਨਾ, ਟਰੇਸ ਕਰਨਾ, ਫ੍ਰੀਜ਼ ਕਰਨਾ ਅਤੇ ਜ਼ਬਤ ਕਰਨਾ ਹੈ।"

ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਪੰਜਾਬ ਪੁਲਿਸ ਨੇ ਨਸ਼ਾ ਤਸਕਰਾਂ, ਹਵਾਲਾ ਸੰਚਾਲਕਾਂ, ਨਸ਼ੀਲੇ ਪਦਾਰਥਾਂ ਦੀ ਕਮਾਈ ਅਤੇ ਗੈਰ-ਕਾਨੂੰਨੀ ਤੌਰ 'ਤੇ ਪ੍ਰਾਪਤ ਕੀਤੀਆਂ ਜਾਇਦਾਦਾਂ ਵਿਰੁੱਧ ਲਗਾਤਾਰ ਕਾਨੂੰਨੀ ਕਾਰਵਾਈ ਕਰਕੇ ਨਸ਼ਾ ਤਸਕਰੀ ਦੇ ਨੈੱਟਵਰਕਾਂ ਦੇ ਵਿੱਤੀ ਢਾਂਚੇ ਨੂੰ ਯੋਜਨਾਬੱਧ ਢੰਗ ਨਾਲ ਤਬਾਹ ਕਰ ਦਿੱਤਾ ਹੈ। ਇਸ ਮੁਹਿੰਮ ਦਾ ਉਦੇਸ਼ ਡਰੱਗ ਸਿੰਡੀਕੇਟਾਂ ਦੇ ਆਰਥਿਕ ਢਾਂਚੇ ਨੂੰ ਵੀ ਤਬਾਹ ਕਰਨਾ ਹੈ।

ਡੀਜੀਪੀ ਗੌਰਵ ਯਾਦਵ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਨਸ਼ਾ ਤਸਕਰੀ ਦੇ ਗੁਪਤ ਚੈਨਲਾਂ ਨੂੰ ਨਿਸ਼ਾਨਾ ਬਣਾਉਣ ਨਾਲ ਨਾਰਕੋ-ਹਵਾਲਾ ਸਿੰਡੀਕੇਟਾਂ ਨੂੰ ਭਾਰੀ ਝਟਕਾ ਲੱਗਾ ਹੈ। ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹੁਣ ਤੱਕ, ਸਮਰਪਿਤ ਇਨਫੋਰਸਮੈਂਟ ਆਪਰੇਸ਼ਨਾਂ ਤਹਿਤ 73 ਹਵਾਲਾ ਸੰਚਾਲਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ 10 ਕਰੋੜ ਰੁਪਏ ਦੀ ਹਵਾਲਾ ਰਾਸ਼ੀ ਦੀ ਬਰਾਮਦਗੀ ਕੀਤੀ ਗਈ ਹੈ।

ਨਸ਼ਾ ਤਸਕਰਾਂ ਦੀ ਗੈਰ-ਕਾਨੂੰਨੀ ਸੰਪਤੀ ਨੂੰ ਜ਼ਬਤ ਕਰਨ ਅਤੇ ਉਹਨਾਂ ਨੂੰ ਕੜਾ ਸਬਕ ਸਿਖਾਉਣ ਦੇ ਮੰਤਵ ਨਾਲ, ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ 2022 ਤੋਂ ਐਨਡੀਪੀਐਸ ਐਕਟ ਦੀ ਧਾਰਾ 68ਐਫ ਤਹਿਤ 830 ਕਰੋੜ ਰੁਪਏ ਤੋਂ ਵੱਧ ਦੀਆਂ ਜਾਇਦਾਦਾਂ ਨੂੰ ਜ਼ਬਤ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸਮਰੱਥ ਅਥਾਰਟੀ ਵੱਲੋਂ 1,727 ਤੋਂ ਵੱਧ ਜਾਇਦਾਦਾਂ ਜ਼ਬਤ ਕਰਨ ਦੇ ਪ੍ਰਸਤਾਵਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।

ਗੈਰ-ਕਾਨੂੰਨੀ ਵਿੱਤੀ ਸਹੂਲਤ ਦੇਣ ਵਾਲਿਆਂ ਵਿਰੁੱਧ ਇਨ੍ਹਾਂ ਵੱਡੀਆਂ ਕਾਰਵਾਈਆਂ ਤੋਂ ਇਲਾਵਾ ਪੁਲਿਸ ਟੀਮਾਂ ਵੱਲੋਂ 1 ਮਾਰਚ, 2025 ਤੋਂ ਹੁਣ ਤੱਕ ਦੋਸ਼ੀਆਂ ਕੋਲੋਂ ਨਸ਼ੀਲੇ ਪਦਾਰਥਾਂ ਦੇ ਕਾਰੋਬਾਰ ਨਾਲ ਹੋਈ 20 ਕਰੋੜ ਤੋਂ ਵੱਧ ਦੀ ਕਮਾਈ ਵੀ ਬਰਾਮਦ ਕੀਤੀ ਗਈ ਹੈ।

ਡੀਜੀਪੀ ਨੇ ਕਿਹਾ ਕਿ ਇਸ ਬੇਮਿਸਾਲ ਸਫਲਤਾ ਠੋਸ ਜਾਂਚ ਅਤੇ ਖੁਫੀਆ ਜਾਣਕਾਰੀ ਅਧਾਰਤ ਪੁਲਿਸਿੰਗ ਰਾਹੀਂ ਸੰਭਵ ਹੋਈ ਹੈ। ਉਨ੍ਹਾਂ ਕਿਹਾ, "ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਗ੍ਰਿਫ਼ਤਾਰੀਆਂ ਅਤੇ ਜ਼ਬਤੀਆਂ ਨਾਲ ਨਹੀਂ ਜਿੱਤੀ ਜਾ ਸਕਦੀ। ਹਵਾਲਾ ਨੈੱਟਵਰਕ, ਅਪਰਾਧਾਂ ਨਾਲ ਹੋਈ ਕਮਾਈ ਅਤੇ ਗੈਰ-ਕਾਨੂੰਨੀ ਤੌਰ 'ਤੇ ਪ੍ਰਾਪਤ ਕੀਤੀਆਂ ਜਾਇਦਾਦਾਂ ਨੂੰ ਨਿਸ਼ਾਨਾ ਬਣਾ ਕੇ, ਅਸੀਂ ਤਸਕਰਾਂ ਦੇ ਵਿੱਤੀ ਢਾਂਚੇ ਨੂੰ ਤਬਾਹ ਕਰ ਰਹੇ ਹਾਂ ਅਤੇ ਇਹ ਯਕੀਨੀ ਬਣਾ ਰਹੇ ਹਾਂ ਕਿ ਉਹ ਇਸ ਕਮਾਈ ਦੀ ਵਰਤੋਂ ਗੈਰ-ਕਾਨੂੰਨੀ ਗਤੀਵਿਧੀਆਂ ਲਈ ਨਾ ਕਰ ਸਕਣ।"

ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਜ਼ੀਰੋ-ਟੌਲਰੈਂਸ ਪਹੁੰਚ ਅਪਣਾਈ ਗਈ ਹੈ ਅਤੇ ਨਸ਼ਾ ਤਸਕਰੀ ਦੀ ਵਿੱਤੀ ਰੀੜ੍ਹ ਦੀ ਹੱਡੀ ਨੂੰ ਤੋੜਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਐਚ.ਪੀ.ਵੀ ਵੈਕਸੀਨ ਸਬੰਧੀ ਜਾਗਰੂਕਤਾ ਸੈਸ਼ਨ ਕਰਵਾਇਆ

ਐਚ.ਪੀ.ਵੀ ਵੈਕਸੀਨ ਸਬੰਧੀ ਜਾਗਰੂਕਤਾ ਸੈਸ਼ਨ ਕਰਵਾਇਆ

ਭਗਵੰਤ ਮਾਨ ਸਰਕਾਰ ਕਰਮਚਾਰੀਆਂ, ਮਜ਼ਦੂਰਾਂ ਅਤੇ ਹਾਸ਼ੀਏ 'ਤੇ ਮੌਜੂਦ ਭਾਈਚਾਰਿਆਂ ਦੀ ਭਲਾਈ ਲਈ ਵਚਨਬੱਧ; ਕਿਸੇ ਵੀ ਚਿੰਤਾ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾਵੇਗਾ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਕਰਮਚਾਰੀਆਂ, ਮਜ਼ਦੂਰਾਂ ਅਤੇ ਹਾਸ਼ੀਏ 'ਤੇ ਮੌਜੂਦ ਭਾਈਚਾਰਿਆਂ ਦੀ ਭਲਾਈ ਲਈ ਵਚਨਬੱਧ; ਕਿਸੇ ਵੀ ਚਿੰਤਾ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾਵੇਗਾ: ਹਰਪਾਲ ਸਿੰਘ ਚੀਮਾ

ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਦੀਕਸ਼ਾ ਸ਼ਰਮਾ ਦੀ ਇੰਡੀਅਨ ਨੇਵਲ ਅਕੈਡਮੀ ਵਿੱਚ ਪ੍ਰੀ-ਕਮਿਸ਼ਨ ਸਿਖਲਾਈ ਲਈ ਚੋਣ

ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਦੀਕਸ਼ਾ ਸ਼ਰਮਾ ਦੀ ਇੰਡੀਅਨ ਨੇਵਲ ਅਕੈਡਮੀ ਵਿੱਚ ਪ੍ਰੀ-ਕਮਿਸ਼ਨ ਸਿਖਲਾਈ ਲਈ ਚੋਣ

ਪੰਜਾਬ ਦੇ ਸਪੀਕਰ ਵੱਲੋਂ ਨਾਗਰਿਕਾਂ ਨੂੰ 10 ਲੱਖ ਰੁਪਏ ਦੀ ਮੁਫ਼ਤ ਸਿਹਤ ਸੰਭਾਲ ਦਾ ਲਾਭ ਲੈਣ ਅਤੇ ਤੰਦਰੁਸਤ ਰਹਿਣ ਦੀ ਅਪੀਲ

ਪੰਜਾਬ ਦੇ ਸਪੀਕਰ ਵੱਲੋਂ ਨਾਗਰਿਕਾਂ ਨੂੰ 10 ਲੱਖ ਰੁਪਏ ਦੀ ਮੁਫ਼ਤ ਸਿਹਤ ਸੰਭਾਲ ਦਾ ਲਾਭ ਲੈਣ ਅਤੇ ਤੰਦਰੁਸਤ ਰਹਿਣ ਦੀ ਅਪੀਲ

ਛੱਤਬੀਰ ਚਿੜੀਆਘਰ ਸਕੂਲ ਕਲੱਬ ਵਿੱਚ ਚਾਰ ਸਾਲਾਂ ਦੌਰਾਨ 4,850 ਸਕੂਲ ਹੋਏ ਰਜਿਸਟਰ, 4.2 ਲੱਖ ਤੋਂ ਵੱਧ ਵਿਦਿਆਰਥੀ ਨੇ ਲਿਆ ਹਿੱਸਾ

ਛੱਤਬੀਰ ਚਿੜੀਆਘਰ ਸਕੂਲ ਕਲੱਬ ਵਿੱਚ ਚਾਰ ਸਾਲਾਂ ਦੌਰਾਨ 4,850 ਸਕੂਲ ਹੋਏ ਰਜਿਸਟਰ, 4.2 ਲੱਖ ਤੋਂ ਵੱਧ ਵਿਦਿਆਰਥੀ ਨੇ ਲਿਆ ਹਿੱਸਾ

ਹਰਦੀਪ ਸਿੰਘ ਮੁੰਡੀਆਂ ਨੇ 48 ਜ਼ਿਲ੍ਹਾ ਸਿਸਟਮ ਮੈਨੇਜਰਾਂ ਅਤੇ ਸਹਾਇਕ ਸਿਸਟਮ ਮੈਨੇਜਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਹਰਦੀਪ ਸਿੰਘ ਮੁੰਡੀਆਂ ਨੇ 48 ਜ਼ਿਲ੍ਹਾ ਸਿਸਟਮ ਮੈਨੇਜਰਾਂ ਅਤੇ ਸਹਾਇਕ ਸਿਸਟਮ ਮੈਨੇਜਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ ਪੁਲਿਸ ਦੇ 'ਸਟੂਡੈਂਟ ਪੁਲਿਸ ਕੈਡੇਟ' ਪ੍ਰੋਗਰਾਮ ਨੂੰ ਮਿਲਿਆ ਵੱਡਾ ਹੁੰਗਾਰਾ; ਪੰਜਾਬ ਭਰ ਦੇ 280 ਸਕੂਲਾਂ ਦੇ ਲਗਭਗ 11,200 ਵਿਦਿਆਰਥੀ ਲੈ ਰਹੇ ਹਨ ਲਾਭ

ਪੰਜਾਬ ਪੁਲਿਸ ਦੇ 'ਸਟੂਡੈਂਟ ਪੁਲਿਸ ਕੈਡੇਟ' ਪ੍ਰੋਗਰਾਮ ਨੂੰ ਮਿਲਿਆ ਵੱਡਾ ਹੁੰਗਾਰਾ; ਪੰਜਾਬ ਭਰ ਦੇ 280 ਸਕੂਲਾਂ ਦੇ ਲਗਭਗ 11,200 ਵਿਦਿਆਰਥੀ ਲੈ ਰਹੇ ਹਨ ਲਾਭ

ਵਿਸ਼ਵ ਫੈਟੀ ਲਿਵਰ ਦਿਵਸ 2026: ਫੈਟੀ ਲਿਵਰ ਰੋਗ ਲਿਵਰ ਦੀ ਸਿਹਤ ਲਈ ਵੱਡੀ ਚੁਣੌਤੀ ਬਣਿਆ; ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਸਮੇਂ ਸਿਰ ਜਾਂਚ ਅਤੇ ਇਲਾਜ ਨੂੰ ਮਿਲ ਰਿਹਾ ਬਲ

ਵਿਸ਼ਵ ਫੈਟੀ ਲਿਵਰ ਦਿਵਸ 2026: ਫੈਟੀ ਲਿਵਰ ਰੋਗ ਲਿਵਰ ਦੀ ਸਿਹਤ ਲਈ ਵੱਡੀ ਚੁਣੌਤੀ ਬਣਿਆ; ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਸਮੇਂ ਸਿਰ ਜਾਂਚ ਅਤੇ ਇਲਾਜ ਨੂੰ ਮਿਲ ਰਿਹਾ ਬਲ

ਮਾਨ ਸਰਕਾਰ ਵੱਲੋਂ ਪਟਿਆਲਾ ਵਿੱਚ ਹਾਈਬ੍ਰਿਡ ਸਫ਼ਾਈ ਮਾਡਲ ਦਾ ਆਗ਼ਾਜ਼; ਪਟਿਆਲਾ ਨੂੰ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ ਬਣਾਉਣ ਲਈ ਮਿੱਥਿਆ 30 ਦਿਨਾਂ ਦਾ ਟੀਚਾ

ਮਾਨ ਸਰਕਾਰ ਵੱਲੋਂ ਪਟਿਆਲਾ ਵਿੱਚ ਹਾਈਬ੍ਰਿਡ ਸਫ਼ਾਈ ਮਾਡਲ ਦਾ ਆਗ਼ਾਜ਼; ਪਟਿਆਲਾ ਨੂੰ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ ਬਣਾਉਣ ਲਈ ਮਿੱਥਿਆ 30 ਦਿਨਾਂ ਦਾ ਟੀਚਾ

ਬਜ਼ੁਰਗ ਮਾਂ ਦੀ ਪੁਕਾਰ 'ਤੇ ਤੁਰੰਤ ਐਕਸ਼ਨ; ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਮਿਲਿਆ ਇਨਸਾਫ਼

ਬਜ਼ੁਰਗ ਮਾਂ ਦੀ ਪੁਕਾਰ 'ਤੇ ਤੁਰੰਤ ਐਕਸ਼ਨ; ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਮਿਲਿਆ ਇਨਸਾਫ਼