ਨਵਾਂ ਸ਼ਹਿਰ (ਮਨੋਰੰਜਨ ਕਾਲੀਆ) : ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੀ ਯੋਗ ਅਗਵਾਈ ਹੇਠ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਪਿੰਡਾਂ ਵਿੱਚ ਭਰਪੂਰ ਸਹਿਯੋਗ ਮਿਲ ਰਿਹਾ ਹੈ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਮਨਦੀਪ ਸਿੰਘ ਅਟਵਾਲ ਜ਼ਿਲਾ ਮੀਡੀਆ ਸੈਕਟਰੀ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਹੋਇਆਂ ਕੀਤਾ । ਮਨਦੀਪ ਸਿੰਘ ਅਟਵਾਲ ਨੇ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ 155 ਦਿਨਾਂ ਦੇ ਵਿੱਚ ਪੰਜਾਬ ਸਰਕਾਰ ਵੱਲੋਂ ਕਾਰਵਾਈ ਕਰਦਿਆਂ ਹੋਇਆਂ 399 ਜਗਹਾ ਤੇ ਛਾਪੇਮਾਰੀ ਕੀਤੀ ਗਈ, 75 ਐਫਆਈਆਰ ਦਰਜ ਹੋਈਆਂ, 24499 ਤਸਕਰ ਕਾਬੂ ਕੀਤੇ ਗਏ।, ਅਟਵਾਲ ਨੇ ਕਿਹਾ ਕਿ 1.7 ਕਿਲੋ ਹੈਰੋਇਨ, 298 ਕਿਲੋ ਚੂਰਾ ਪੋਸਤ, 37085 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਅਤੇ 11.88 ਲੱਖ ਰੁਪਏ ਡਰਗ ਮਨੀ ਕਾਬੂ ਕੀਤੀ। ਅਟਵਾਲ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਯੁੱਧ ਨਸ਼ਿਆਂ ਵਿਰੁੱਧ ਮਹਿੰਮ ਵਿੱਚ ਪੂਰਾ ਸਹਿਯੋਗ ਕਰਨਾ ਚਾਹੀਦਾ ਹੈ ਤਾਂ ਜੋ ਕਿਸੇ ਵੀ ਪਿੰਡ ਵਿੱਚ ਕੋਈ ਨੌਜਵਾਨ ਨਸ਼ੇ ਦੀ ਭੇਟ ਨਾ ਚੜ ਸਕੇ।