Sunday, July 26, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਦੁਨੀਆਂ

ਯੂਕ੍ਰੇਨੀ ਡਰੋਨ ਹਮਲੇ ਨਾਲ ਰੂਸੀ ਤੇਲ ਡਿਪੂ 'ਤੇ ਲੱਗੀ ਭਿਆਨਕ ਅੱਗ

03 ਅਗਸਤ, 2025 07:58 PM

ਮਾਸਕੋ : ਰੂਸ ਦੇ ਕਾਲਾ ਸਾਗਰ ਸਥਿਤ ਰਿਜ਼ੋਰਟ ਸੋਚੀ ਨੇੜੇ ਇੱਕ ਤੇਲ ਡਿਪੂ 'ਤੇ ਯੂਕ੍ਰੇਨੀ ਡਰੋਨ ਹਮਲੇ ਨਾਲ ਭਿਆਨਕ ਅੱਗ ਲੱਗ ਗਈ। ਰੂਸੀ ਅਧਿਕਾਰੀਆਂ ਨੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਕ੍ਰਾਸਨੋਦਰ ਖੇਤਰ ਦੇ ਗਵਰਨਰ ਵੇਨਿਆਮਿਨ ਕੋਂਡਰਾਤਯੇਵ ਨੇ 'ਟੈਲੀਗ੍ਰਾਮ' 'ਤੇ ਕਿਹਾ ਕਿ ਇੱਕ ਡਰੋਨ ਦਾ ਮਲਬਾ ਇੱਕ ਬਾਲਣ ਟੈਂਕ 'ਤੇ ਡਿੱਗਣ ਨਾਲ ਭਿਆਨਕ ਅੱਗ ਲੱਗ ਗਈ, ਜਿਸ ਨੂੰ ਬੁਝਾਉਣ ਲਈ 120 ਤੋਂ ਵੱਧ ਫਾਇਰਫਾਈਟਰ ਤਾਇਨਾਤ ਕੀਤੇ ਗਏ। ਸੋਸ਼ਲ ਮੀਡੀਆ 'ਤੇ ਘਟਨਾ ਦੀਆਂ ਵੀਡੀਓਜ਼ ਵਿੱਚ ਤੇਲ ਡਿਪੂ ਦੇ ਉੱਪਰ ਧੂੰਏਂ ਦੇ ਵੱਡੇ ਬੱਦਲ ਉੱਠਦੇ ਦਿਖਾਈ ਦਿੱਤੇ।

ਰੂਸ ਦੀ ਸਿਵਲ ਏਵੀਏਸ਼ਨ ਅਥਾਰਟੀ, ਰੋਸਾਵੀਆਤਸੀਆ ਨੇ ਸੋਚੀ ਹਵਾਈ ਅੱਡੇ 'ਤੇ ਅਸਥਾਈ ਤੌਰ 'ਤੇ ਉਡਾਣਾਂ ਨੂੰ ਮੁਅੱਤਲ ਕਰ ਦਿੱਤਾ ਹੈ। ਵੋਰੋਨੇਜ਼ ਖੇਤਰ ਦੇ ਅਧਿਕਾਰੀਆਂ ਨੇ ਕਿਹਾ ਕਿ ਇੱਕ ਹੋਰ ਯੂਕ੍ਰੇਨੀ ਡਰੋਨ ਹਮਲੇ ਵਿੱਚ ਚਾਰ ਲੋਕ ਜ਼ਖਮੀ ਹੋਏ ਹਨ। ਰੂਸ ਦੇ ਰੱਖਿਆ ਮੰਤਰਾਲੇ ਨੇ ਕਿਹਾ ਕਿ ਐਤਵਾਰ ਰਾਤ ਤੱਕ ਰੂਸ ਅਤੇ ਕਾਲੇ ਸਾਗਰ ਦੇ ਉੱਪਰ ਉਸਦੇ ਹਵਾਈ ਰੱਖਿਆ ਪ੍ਰਣਾਲੀ ਨੇ 93 ਯੂਕਰੇਨੀ ਡਰੋਨਾਂ ਨੂੰ ਡੇਗ ਦਿੱਤਾ। ਇਸ ਦੌਰਾਨ ਦੱਖਣੀ ਯੂਕ੍ਰੇਨ ਦੇ ਮਾਈਕੋਲਾਈਵ ਸ਼ਹਿਰ ਦੇ ਇੱਕ ਰਿਹਾਇਸ਼ੀ ਖੇਤਰ 'ਤੇ ਰੂਸੀ ਮਿਜ਼ਾਈਲਾਂ ਨੇ ਹਮਲਾ ਕੀਤਾ, ਜਿਸ ਵਿੱਚ ਸੱਤ ਲੋਕ ਜ਼ਖਮੀ ਹੋ ਗਏ। ਰਾਜ ਐਮਰਜੈਂਸੀ ਸੇਵਾਵਾਂ ਨੇ ਇਹ ਜਾਣਕਾਰੀ ਦਿੱਤੀ। ਯੂਕ੍ਰੇਨੀ ਹਵਾਈ ਸੈਨਾ ਨੇ ਐਤਵਾਰ ਨੂੰ ਕਿਹਾ ਕਿ ਰੂਸ ਨੇ ਯੂਕ੍ਰੇਨ 'ਤੇ 76 ਡਰੋਨ ਅਤੇ ਸੱਤ ਮਿਜ਼ਾਈਲਾਂ ਦਾਗੀਆਂ।

Have something to say? Post your comment

ਅਤੇ ਦੁਨੀਆਂ ਖਬਰਾਂ

ਹੂਤੀ ਬਾਗੀਆਂ ਦਾ ਸਾਊਦੀ ਅਰਬ ਦੀ ਰਿਫਾਈਨਰੀ ’ਤੇ ਮਿਜ਼ਾਈਲ ਹਮਲਾ

ਹੂਤੀ ਬਾਗੀਆਂ ਦਾ ਸਾਊਦੀ ਅਰਬ ਦੀ ਰਿਫਾਈਨਰੀ ’ਤੇ ਮਿਜ਼ਾਈਲ ਹਮਲਾ

ਅਮਰੀਕਾ 'ਚ ਵਿਦੇਸ਼ੀ ਏਜੰਟਾਂ ਦੀ ਹੁਣ ਖ਼ੈਰ ਨਹੀਂ! ਚੀਨ ਤੇ ਈਰਾਨ ਦੀਆਂ ਚਾਲਾਂ ਨੂੰ ਰੋਕਣ ਲਈ ਨਵਾਂ ਬਿੱਲ ਪੇਸ਼

ਅਮਰੀਕਾ 'ਚ ਵਿਦੇਸ਼ੀ ਏਜੰਟਾਂ ਦੀ ਹੁਣ ਖ਼ੈਰ ਨਹੀਂ! ਚੀਨ ਤੇ ਈਰਾਨ ਦੀਆਂ ਚਾਲਾਂ ਨੂੰ ਰੋਕਣ ਲਈ ਨਵਾਂ ਬਿੱਲ ਪੇਸ਼

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ; 72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ