Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਰਜਿਸਟਰੀ ਦੇ ਖ਼ਰਚ ’ਚ ਭਾਰੀ ਵਾਧਾ, 9% ਤੋਂ 67% ਤੱਕ ਵਾਧੇ ਦਾ ਅਸਾਰ

24 ਅਕਤੂਬਰ, 2025 06:27 PM

ਜ਼ੀਰਕਪੁਰ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੁਲੈਕਟਰ ਰੇਟਾਂ ’ਚ ਭਾਰੀ ਵਾਧਾ ਕੀਤਾ ਹੈ। ਇਸ ਤੋਂ ਬਾਅਦ ਹੁਣ ਜ਼ੀਰਕਪੁਰ ’ਚ ਜ਼ਮੀਨ ਖਰੀਦਣਾ ਹੁਣ ਪਹਿਲਾਂ ਨਾਲੋਂ ਕਈ ਗੁਣਾ ਮਹਿੰਗਾ ਹੋ ਗਿਆ ਹੈ। ਪ੍ਰਸ਼ਾਸਨ ਨੇ ਜ਼ਿਲ੍ਹੇ ਦੇ ਕਲੈਕਟਰ ਰੇਟਾਂ ’ਚ 9 ਤੋਂ 67 ਫ਼ੀਸਦੀ ਤੱਕ ਵਾਧਾ ਕਰ ਦਿੱਤਾ ਹੈ। ਘਰ ਖਰੀਦਣ ਦਾ ਸੁਪਨਾ ਹੁਣ ਆਮ ਲੋਕਾਂ ਲਈ ਵੱਡੀ ਮੁਸ਼ਕਲ ਬਣ ਗਿਆ ਹੈ। ਨਵੇਂ ਰੇਟ ਰਹਾਇਸ਼ੀ, ਖੇਤੀਬਾੜੀ ਤੇ ਉਦਯੋਗਿਕ ਤਿੰਨਾਂ ਸ਼੍ਰੇਣੀਆਂ ਦੀ ਜ਼ਮੀਨ ’ਤੇ ਲਾਗੂ ਹੋਣਗੇ ਜਦਕਿ ਰਾਹਤ ਦੀ ਗੱਲ ਇਹ ਹੈ ਕਿ ਇਸ ਵਾਰ ਕਮਰਸ਼ੀਅਲ ਪ੍ਰਾਪਰਟੀ ਦੇ ਰੇਟਾਂ ’ਚ ਕੋਈ ਤਬਦੀਲੀ ਨਹੀਂ ਕੀਤੀ ਗਈ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਇਹ ਫੈਸਲਾ ਮੌਜੂਦਾ ਬਾਜ਼ਾਰ ਰੇਟਾਂ ਨੂੰ ਧਿਆਨ ’ਚ ਰੱਖਦਿਆਂ ਕੀਤਾ ਗਿਆ ਹੈ ਤਾਂ ਜੋ ਸਰਕਾਰੀ ਮੁੱਲ ਤੇ ਅਸਲ ਬਾਜ਼ਾਰ ਮੁੱਲ ’ਚ ਪੈਦਾ ਹੋ ਰਹੇ ਫ਼ਰਕ ਨੂੰ ਘਟਾਇਆ ਜਾ ਸਕੇ ਪਰ ਸਥਾਨਕ ਵਸਨੀਕਾਂ ਤੇ ਪ੍ਰਾਪਰਟੀ ਡੀਲਰਾਂ ਦਾ ਕਹਿਣਾ ਹੈ ਕਿ ਇਹ ਕਦਮ ਆਮ ਜਨਤਾ ਖ਼ਾਸਕਰ ਮੱਧ ਵਰਗ ਲਈ ਵੱਡਾ ਝਟਕਾ ਸਾਬਤ ਹੋਵੇਗਾ।

50 ਲੱਖ ਦੀ ਜ਼ਮੀਨ ’ਤੇ 4.80 ਲੱਖ ਤੱਕ ਲੱਗੇਗੀ ਸਟਾਂਪ ਡਿਊਟੀ ਤੇ ਰਜਿਸਟ੍ਰੇਸ਼ਨ ਫ਼ੀਸ
ਨਵੇਂ ਰੇਟਾਂ ਨਾਲ ਰਜਿਸਟਰੀ ਦਾ ਖ਼ਰਚ ਕਰੀਬ 15 ਤੋਂ 20 ਫ਼ੀਸਦੀ ਵਧ ਗਿਆ ਹੈ। ਪਹਿਲਾਂ 50 ਲੱਖ ਦੀ ਜ਼ਮੀਨ ’ਤੇ ਕਰੀਬ 4 ਲੱਖ ਰੁਪਏ ਸਟਾਂਪ ਡਿਊਟੀ ਤੇ ਰਜਿਸਟ੍ਰੇਸ਼ਨ ਫ਼ੀਸ ਲਗਦੀ ਸੀ, ਜੋ ਹੁਣ ਵੱਧ ਕੇ ਲਗਭਗ 4.80 ਲੱਖ ਰੁਪਏ ਤੱਕ ਪਹੁੰਚ ਗਈ ਹੈ। ਖ਼ਰੀਦਦਾਰਾਂ ’ਤੇ ਹੁਣ 2 ਤੋਂ 5 ਲੱਖ ਰੁਪਏ ਤੱਕ ਦਾ ਵਾਧੂ ਬੋਝ ਪੈ ਸਕਦਾ ਹੈ। ਹੈਰਾਨੀਜਨਕ ਹੈ ਕਿ ਜ਼ੀਰਕਪੁਰ ਦੇ ਕਈ ਇਲਾਕਿਆਂ ’ਚ ਪ੍ਰਸ਼ਾਸਨ ਨੇ ਕੁਲੈਕਟਰ ਰੇਟ 50 ਹਜ਼ਾਰ ਰੁਪਏ ਪ੍ਰਤੀ ਗਜ਼ ਤੱਕ ਤੈਅ ਕਰ ਦਿੱਤੇ ਹਨ ਜਦਕਿ ਉਨ੍ਹਾਂ ਹੀ ਇਲਾਕਿਆਂ ’ਚ ਅਸਲ ਬਾਜ਼ਾਰ ਰੇਟ 35 ਤੋਂ 40 ਹਜ਼ਾਰ ਰੁਪਏ ਪ੍ਰਤੀ ਗਜ਼ ਦੇ ਵਿਚਕਾਰ ਹਨ। ਇਸ ਦਾ ਮਤਲਬ ਹੈ ਕਿ ਹੁਣ ਸਰਕਾਰੀ ਰੇਟ ਹੀ ਅਸਲ ਬਾਜ਼ਾਰ ਮੁੱਲ ਨਾਲੋਂ ਵੱਧ ਹਨ, ਜਿਸ ਨਾਲ ਖਰੀਦਦਾਰਾਂ ਦੀ ਚਿੰਤਾ ਵਧ ਗਈ ਹੈ।

ਰਹਾਇਸ਼ੀ ਤੇ ਖੇਤੀਬਾੜੀ ਜ਼ਮੀਨ ’ਤੇ ਸਭ ਤੋਂ ਜ਼ਿਆਦਾ ਪ੍ਰਭਾਵ
ਰਹਾਇਸ਼ੀ ਜ਼ਮੀਨਾਂ ਦੇ ਰੇਟਾਂ ’ਚ 40 ਤੋਂ 67 ਫ਼ੀਸਦੀ ਤੱਕ ਵਾਧਾ ਹੋਇਆ ਹੈ। ਇਸ ਕਰਕੇ ਕਈ ਇਲਾਕਿਆਂ ’ਚ ਕੀਮਤਾਂ 60 ਹਜ਼ਾਰ ਤੋਂ 70 ਹਜ਼ਾਰ ਰੁਪਏ ਪ੍ਰਤੀ ਗਜ਼ ਤੱਕ ਪਹੁੰਚ ਗਈਆਂ ਹਨ। ਖੇਤੀਬਾੜੀ ਜ਼ਮੀਨ ਦੇ ਰੇਟਾਂ ’ਚ ਔਸਤਨ 10 ਤੋਂ 29 ਪ੍ਰਤੀਸ਼ਤ ਅਤੇ ਉਦਯੋਗਿਕ ਪਲਾਟਾਂ ’ਚ ਵੀ ਵਾਧਾ ਦਰਜ ਕੀਤਾ ਗਿਆ ਹੈ।

ਫੈਸਲਾ ਮੱਧ ਵਰਗ ਦੇ ਸੁਪਨਿਆਂ ’ਤੇ ਸਿੱਧਾ ਵਾਰ : ਪ੍ਰਾਪਰਟੀ ਕਾਰੋਬਾਰੀ
ਪ੍ਰਾਪਰਟੀ ਕਾਰੋਬਾਰੀ ਰਾਜੀਵ ਅਗਰਵਾਲ ਨੇ ਕਿਹਾ ਕਿ ਇਹ ਫੈਸਲਾ ਮੱਧ ਵਰਗ ਦੇ ਸੁਪਨਿਆਂ ’ਤੇ ਸਿੱਧਾ ਵਾਰ ਹੈ। ਜੋ ਲੋਕ ਛੋਟੇ ਪਲਾਟ ਲੈ ਕੇ ਆਪਣਾ ਘਰ ਬਣਾਉਣ ਦੀ ਸੋਚ ਰਹੇ ਸਨ, ਉਹ ਹੁਣ ਪਿੱਛੇ ਹਟ ਜਾਣਗੇ। ਉਨ੍ਹਾਂ ਕਿਹਾ ਕਿ ਵਧੇ ਹੋਏ ਖ਼ਰਚ ਕਾਰਨ ਕਈ ਖ਼ਰੀਦਦਾਰ ਹੁਣ ਜਨਰਲ ਪਾਵਰ ਆਫ਼ ਅਟਾਰਨੀ (ਜੀ.ਪੀ.ਏ.) ਰਾਹੀਂ ਪ੍ਰਾਪਰਟੀ ਟ੍ਰਾਂਸਫ਼ਰ ਕਰਨ ਦਾ ਰਸਤਾ ਅਪਣਾ ਸਕਦੇ ਹਨ, ਜਿਸ ਨਾਲ ਸਰਕਾਰੀ ਆਮਦਨ ’ਤੇ ਵੀ ਅਸਰ ਪਵੇਗਾ।

ਲੋਕਾਂ ਨੇ ਕੀਤੀ ਮੰਗ- ਰੇਟਾਂ ਦੀ ਮੁੜ ਹੋਵੇ ਸਮੀਖਿਆ
ਸਥਾਨਕ ਲੋਕਾਂ ਨੇ ਕਿਹਾ ਕਿ ਜਿੱਥੇ ਇਕ ਪਾਸੇ ਜ਼ੀਰਕਪੁਰ ’ਚ ਜ਼ਮੀਨਾਂ ਦੇ ਰੇਟ ਪਹਿਲਾਂ ਹੀ ਅਸਮਾਨ ਛੂਹ ਰਹੇ ਹਨ, ਉੱਥੇ ਲੋਕਾਂ ਦੀ ਕਮਰ ਤੋੜਨ ’ਚ ਕੋਈ ਕਸਰ ਨਹੀਂ ਛੱਡੀ ਜਾ ਰਹੀ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਨਵੇਂ ਕੁਲੈਕਟਰ ਰੇਟਾਂ ਦੀ ਮੁੜ ਸਮੀਖਿਆ ਕੀਤੀ ਜਾਵੇ ਤਾਂ ਜੋ ਆਮ ਜਨਤਾ ’ਤੇ ਪੈ ਰਿਹਾ ਵਾਧੂ ਬੋਝ ਘਟਾਇਆ ਜਾ ਸਕੇ ਤੇ ਪ੍ਰਾਪਰਟੀ ਬਾਜ਼ਾਰ ’ਚ ਠਹਿਰਾਅ ਤੋਂ ਬਚਿਆ ਜਾ ਸਕੇ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.