Tuesday, April 28, 2026
BREAKING
ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਚੀਨ ਦੇ ਸਾਹਮਣੇ ਹੀ ਰੱਖਿਆ ਮੰਤਰੀ ਰਾਜਨਾਥ ਨੇ ਝੰਬਿਆ ਪਾਕਿਸਤਾਨ, ਅੱਤਵਾਦ 'ਤੇ ਨਹੀਂ ਚੱਲੇਗਾ ਦੋਹਰੇ ਮਾਪਦੰਡ Google ਤੋਂ ਵੱਡਾ ਬਣੇਗਾ ਭਾਰਤ ਦਾ AI ਡੇਟਾ ਸੈਂਟਰ, 1.6 ਲੱਖ ਕਰੋੜ ਰੁਪਏ ਦਾ ਹੋਵੇਗਾ ਨਿਵੇਸ਼ ਹੋਰਮੂਜ਼ ਜਲਡਮਰੂ 'ਚ ਜਹਾਜ਼ਾਂ ਦੀ ਆਵਾਜਾਈ ਠੱਪ, ਲਗਭਗ 20,000 ਨਾਵਿਕ ਫਸੇ SCO 'ਚ ਰਾਜਨਾਥ ਸਿੰਘ ਨੇ ਕਿਰਗਿਸਤਾਨ ਤੇ ਕਜ਼ਾਕਿਸਤਾਨ ਦੇ ਰੱਖਿਆ ਮੰਤਰੀਆਂ ਨਾਲ ਕੀਤੀ ਮੁਲਾਕਾਤ

ਪੰਜਾਬ

ਰਵਿੰਦਰ ਸਿੰਘ ਸੈਣੀ ਨੂੰ PSERC ਦੇ ਮੈਂਬਰ ਵਜੋਂ ਚੁਕਾਈ ਸਹੁੰ

10 ਜੁਲਾਈ, 2025 04:55 PM

ਚੰਡੀਗੜ੍ਹ : ਬਿਜਲੀ ਮੰਤਰੀ ਪੰਜਾਬ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪੰਜਾਬ ਭਵਨ ਵਿਖੇ ਕਰਵਾਏ ਗਏ ਇੱਕ ਸ਼ਾਨਦਾਰ ਸਮਾਰੋਹ ਦੌਰਾਨ ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ (ਪੀ.ਐਸ.ਈ.ਆਰ.ਸੀ.) ਦੇ ਮੈਂਬਰ ਵਜੋਂ ਨਿਯੁਕਤ ਕੀਤੇ ਗਏ ਇੰਜੀ. ਰਵਿੰਦਰ ਸਿੰਘ ਸੈਣੀ ਨੂੰ ਅਹੁਦੇ ਦੀ ਸਹੁੰ ਚੁਕਾਈ।

ਸਹੁੰ ਚੁੱਕ ਸਮਾਗਮ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਇੰਜੀਨੀਅਰ ਸੈਣੀ ਕੋਲ ਪੰਜਾਬ ਦੇ ਬਿਜਲੀ ਖੇਤਰ ਦਾ ਵਿਆਪਕ ਤਜਰਬਾ ਅਤੇ ਡੂੰਘੀ ਸਮਝ ਹੈ, ਜੋ ਪੀ.ਐਸ.ਈ.ਆਰ.ਸੀ. ਦੇ ਕੰਮਕਾਜ ਨੂੰ ਹੋਰ ਬਿਹਤਰ ਬਣਾਉਣ ਵਿੱਚ ਮਦਦ ਕਰੇਗੀ। ਉਨ੍ਹਾਂ ਆਸ ਪ੍ਰਗਟਾਈ ਕਿ ਇਸ ਨਿਯੁਕਤੀ ਨਾਲ, ਕਮਿਸ਼ਨ ਆਪਣੀ ਪੂਰੀ ਸਮਰੱਥਾ ਨਾਲ ਨਿਰਪੱਖ ਨਿਯਮਾਂ ਨੂੰ ਯਕੀਨੀ ਬਣਾਉਣ, ਪਾਰਦਰਸ਼ਤਾ ਨੂੰ ਉਤਸ਼ਾਹਿਤ ਕਰਨ ਅਤੇ ਖਪਤਕਾਰਾਂ, ਉਪਯੋਗਤਾਵਾਂ ਤੇ ਭਾਈਵਾਲਾਂ ਦੇ ਹਿੱਤਾਂ ਦੀ ਰੱਖਿਆ ਕਰਨ ਲਈ ਬਿਹਤਰ ਢੰਗ ਨਾਲ ਕੰਮ ਕਰੇਗਾ। ਮੰਤਰੀ ਨੇ ਕਿਹਾ ਕਿ ਬਿਜਲੀ ਖੇਤਰ ਵਿੱਚ ਸੈਣੀ ਨੇ ਵਡਮੁੱਲਾ ਯੋਗਦਾਨ ਪਾਇਆ ਹੈ ਅਤੇ ਕਮਿਸ਼ਨ ਵਿੱਚ ਉਨ੍ਹਾਂ ਦੀ ਨਿਯੁਕਤੀ ਨਿਸ਼ਚਤ ਤੌਰ 'ਤੇ ਇਸਦੀ ਰੈਗੂਲੇਟਰੀ ਕੁਸ਼ਲਤਾ ਵਿੱਚ ਵਾਧਾ ਕਰੇਗੀ।

ਬਿਜਲੀ ਮੰਤਰੀ ਨੇ ਅੱਗੇ ਕਿਹਾ ਕਿ ਇਹ ਨਿਯੁਕਤੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ, ਬਿਜਲੀ ਖੇਤਰ ਸਬੰਧੀ ਅਦਾਰਿਆਂ ਨੂੰ ਸਸ਼ਕਤ ਬਣਾਉਣ ਅਤੇ ਕੁਸ਼ਲ ਪ੍ਰਸ਼ਾਸਨ ਯਕੀਨੀ ਬਣਾਉਣ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਸੈਣੀ ਦੀ ਵਿਆਪਕ ਤਕਨੀਕੀ ਸੂਝ ਅਤੇ ਵਿਹਾਰਕ ਤਜਰਬੇ ਦੇ ਨਾਲ, ਪੀ.ਐਸ.ਈ.ਆਰ.ਸੀ. ਪੰਜਾਬ ਦੇ ਲੋਕਾਂ ਨੂੰ ਭਰੋਸੇਯੋਗ ਅਤੇ ਕਿਫਾਇਤੀ ਬਿਜਲੀ ਪ੍ਰਦਾਨ ਕਰਨ ਸਬੰਧੀ ਸਰਕਾਰ ਦੇ ਦ੍ਰਿਸ਼ਟੀਕੋਣ ਮੁਤਾਬਕ ਸਮੇਂ ਸਿਰ, ਖਪਤਕਾਰ-ਪੱਖੀ ਫੈਸਲੇ ਲੈਣ ਦੇ ਯੋਗ ਹੋਵੇਗਾ।

ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਇਸ ਨਿਯੁਕਤੀ ਨਾਲ, ਪੀ.ਐਸ.ਈ.ਆਰ.ਸੀ. ਕੋਲ ਹੁਣ ਤਿੰਨ ਮੈਂਬਰਾਂ ਹੋਣਗੇ ਜਿਹਨਾਂ ਵਿੱਚ ਚੇਅਰਪਰਸਨ ਵਿਸ਼ਵਜੀਤ ਖੰਨਾ (ਸੇਵਾਮੁਕਤ ਆਈ.ਏ.ਐਸ.), ਮੈਂਬਰ ਪਰਮਜੀਤ ਸਿੰਘ ਅਤੇ ਮੈਂਬਰ ਇੰਜੀਨੀਅਰ ਰਵਿੰਦਰ ਸਿੰਘ ਸੈਣੀ ਸ਼ਾਮਲ ਹਨ। ਦੂਜੇ ਮੈਂਬਰ ਦਾ ਅਹੁਦਾ ਕੁਝ ਸਮੇਂ ਤੋਂ ਖਾਲੀ ਪਿਆ ਸੀ ਅਤੇ ਸੈਣੀ ਦੀ ਨਿਯੁਕਤੀ ਹੋਣ ਨਾਲ ਰੈਗੂਲੇਟਰੀ ਪ੍ਰਕਿਰਿਆਵਾਂ ਅਤੇ ਲੰਬਿਤ ਮਾਮਲਿਆਂ ਵਿੱਚ ਤੇਜ਼ੀ ਆਉਣ ਦੀ ਉਮੀਦ ਹੈ।

ਇੰਜੀ. ਸੈਣੀ ਨੂੰ ਫਰਵਰੀ 2023 ਵਿੱਚ ਡਾਇਰੈਕਟਰ/ਵਪਾਰਕ, ਪੀ.ਐਸ.ਪੀ.ਸੀ.ਐਲ. ਨਿਯੁਕਤ ਕੀਤਾ ਗਿਆ ਸੀ ਅਤੇ ਫਰਵਰੀ 2025 ਵਿੱਚ ਉਨ੍ਹਾਂ ਨੇ ਆਪਣਾ ਅਹੁਦਾ ਛੱਡ ਦਿੱਤਾ ਸੀ।

ਇਸ ਮੌਕੇ ਊਰਜਾ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਜੋਏ ਕੁਮਾਰ ਸਿਨਹਾ ਆਈ.ਏ.ਐਸ, ਡਾਇਰੈਕਟਰ ਜਨਰੇਸ਼ਨ ਇੰਜੀ. ਹਰਜੀਤ ਸਿੰਘ, ਡਾਇਰੈਕਟਰ ਕਮਰਸ਼ੀਅਲ ਇੰਜੀ. ਹੀਰਾ ਲਾਲ ਗੋਇਲ, ਡਾਇਰੈਕਟਰ ਟੈਕਨੀਕਲ ਪੀ.ਐਸ.ਟੀ.ਸੀ.ਐਲ. ਇੰਜੀ. ਸੰਜੀਵ ਸੂਦ, ਡਾਇਰੈਕਟਰ ਵਿੱਤ ਸ੍ਰੀ ਐਸ.ਕੇ. ਬੇਰੀ, ਡਾਇਰੈਕਟਰ ਵਿੱਤ ਪੀ.ਐਸ.ਟੀ.ਸੀ.ਐਲ. ਸ੍ਰੀ ਵਿਨੋਦ ਕੁਮਾਰ ਬਾਂਸਲ ਅਤੇ  ਡਾਇਰੈਕਟਰ ਐਡਮਿਨ ਜਸਵੀਰ ਸਿੰਘ ਸੁਰਸਿੰਘ ਮੌਜੂਦ ਸਨ।

Have something to say? Post your comment

ਅਤੇ ਪੰਜਾਬ ਖਬਰਾਂ

 ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਰੇਲਵੇ ਟ੍ਰੈਕ ਉਡਾਉਣ ਲਈ ਜਗਰੂਪ ਇਕੱਲਾ ਨਹੀਂ ਸਗੋਂ ਚਾਰ ਹੋਰ ਸਨ ਸ਼ਾਮਲ, DIG ਦਾ ਵੱਡਾ ਖ਼ੁਲਾਸਾ

ਰੇਲਵੇ ਟ੍ਰੈਕ ਉਡਾਉਣ ਲਈ ਜਗਰੂਪ ਇਕੱਲਾ ਨਹੀਂ ਸਗੋਂ ਚਾਰ ਹੋਰ ਸਨ ਸ਼ਾਮਲ, DIG ਦਾ ਵੱਡਾ ਖ਼ੁਲਾਸਾ

ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ ਨਿਖ਼ੇਧੀ

ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ ਨਿਖ਼ੇਧੀ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ