ਸੁਨਾਮ (ਰਮੇਸ਼ ਗਰਗ) : ਅੱਜ ਮਿਤੀ ਸ੍ਰੀਸੂਰਜਕੁੰਡ ਸਰਵਹਿੱਤਕਾਰੀ ਵਿੱਦਿਆ ਮੰਦਰ ਸੁਨਾਮ ਵਿੱਚ ਸ਼੍ਰੀ ਰਾਕੇਸ਼ ਕੁਮਾਰ ਜੀ ( ਪ੍ਰੈਜ਼ੀਡੈਂਟ ਭਾਰਤ ਵਿਕਾਸ ਪਰਿਸ਼ਦ ਸੁਨਾਮ ) ਦੀ ਅਗਵਾਈ ਹੇਠ ਸਕੂਲ ਦੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਸਮਕਿਤ ਜੈਨ ਤੇ ਅਭਿਨੰਦਨ ਨੂੰ ਸਨਮਾਨਿਤ ਕਰਨ ਲਈ ਸਨਾਮਾਨ ਸਮਾਰੋਹ ਰੱਖਿਆ ਗਿਆ । ਇਸ ਸਬੰਧ ਵਿੱਚ ਗੱਲਬਾਤ ਕਰਦੇ ਹੋਏ ਉਹਨਾਂ ਨੇ ਦੱਸਿਆ ਕਿ ਰਾਜ ਪੱਧਰੀ ਭਾਰਤ ਕੋ ਜਾਨੋ ਪ੍ਰਤਿਯੋਗਤਾ ( ਭਾਰਤ ਵਿਕਾਸ ਪਰਿਸ਼ਦ ਪੰਜਾਬ ਪੂਰਬ) ਜੋ ਕਿ ਮਿਤੀ 22ਨਵੰਬਰ ਨੂੰ ਮੰਡੀ ਗੋਬਿੰਦਗੜ੍ਹ ਵਿਖੇ ਕਰਵਾਈ ਗਈ । ਇਸ ਪ੍ਰਤਿਯੋਗਤਾ ਵਿੱਚ ਪੰਜਾਬ ਦੇ ਵੱਖ ਵੱਖ 21 ਸਕੂਲਾਂ ਨੇ ਭਾਗ ਲਿਆ । ਇਸ ਸੀਨੀਅਰ ਮੁਕਾਬਲੇ ਵਿੱਚ ਸ੍ਰੀ ਸੂਰਜਕੁੰਡ ਸਰਵਹਿੱਤਕਾਰੀ ਵਿੱਦਿਆ ਮੰਦਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਹਾਸਲ ਕੀਤਾ ਜੋ ਕਿ ਸਾਡੇ ਸਾਰਿਆਂ ਲਈ ਬਹੁਤ ਮਾਣ ਦੀ ਗੱਲ ਹੈ ।
ਇਸ ਮੌਕੇ ਤੇ ਸਕੂਲ ਦੇ ਪ੍ਰਿੰਸੀਪਲ ਸ੍ਰੀ ਅਮਿਤ ਡੋਗਰਾ ਜੀ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਸਾਰੀ ਕਾਮਯਾਬੀ ਦੇ ਪਿੱਛੇ ਵਿਦਿਆਰਥੀਆਂ ਦੀ ਕੀਤੀ ਦਿਨ ਰਾਤ ਦੀ ਮਿਹਨਤ ਹੈ । ਉਹਨਾਂ ਨੇ ਅਧਿਆਪਕ ਸ਼ੁਸਮਾ ਦੀਦੀ ਨੂੰ ਵੀ ਵਧਾਈ ਦਿੱਤੀ । ਉਹਨਾਂ ਨੇ ਵਿਦਿਆਰਥੀਆਂ ਨੂੰ ਆਉਣ ਵਾਲੇ ਮੁਕਾਬਲੇ ਲਈ ਵੀ ਸ਼ੁੱਭਕਾਮਨਾਵਾਂ ਦਿੱਤੀਆਂ । ਇਸ ਮੌਕੇ ਤੇ ਸ੍ਰੀ ਗੋਪਾਲ ਸ਼ਰਮਾਂ ਜੀ ਨੇ ਵਿਦਿਆਰਥੀਆਂ ਦੀ ਇਸ ਸਫਲਤਾ ਤੇ ਸਕੂਲ ਦੇ ਪ੍ਰਿੰਸੀਪਲ ਤੇ ਅਧਿਆਪਕਾਂ ਨੂੰ ਮੁਬਾਰਕਾਂ ਦਿੱਤੀਆਂ ਤੇ ਕਿਹਾ ਕਿ ਵਿਦਿਆਰਥੀਆਂ ਦੀ ਇਸ ਉਪਲੱਬਧੀ ਨੇ ਪੂਰੇ ਸਕੂਲ ਦਾ ਨਾਂ ਚਮਕਾਇਆ ਹੈ । ਉਹਨਾਂ ਕਿਹਾ ਕਿ ਮਿਹਨਤ ਕਦੇ ਵਿਅਰਥ ਨਹੀਂ ਜਾਂਦੀ । ਇਸ ਮੌਕੇ ਤੇ ਸ਼੍ਰੀ ਰਾਕੇਸ਼ ਕੁਮਾਰ ਜੀ ਸ੍ਰੀ ਵੇਦ ਕਪੂਰ ਜੀ , ਸ੍ਰੀ ਭੂਸ਼ਣ ਕਾਂਸਲ ਜੀ , ਗੋਪਾਲ ਸ਼ਰਮਾਂ ਜੀ ਵਿਸ਼ੇਸ ਤੌਰ ਤੇ ਹਾਜ਼ਰ ਹੋਏ ।