Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਮਨੋਰੰਜਨ

ਰਾਜਪਾਲ ਯਾਦਵ ਨੇ ਤੋੜੀ ਚੁੱਪ; ਐਵਾਰਡ ਸ਼ੋਅ 'ਚ ਹੋਈ ਬੇਇੱਜ਼ਤੀ ਦੇ ਵਿਵਾਦ 'ਤੇ ਦਿੱਤਾ ਸਪੱਸ਼ਟੀਕਰਨ

07 ਅਪ੍ਰੈਲ, 2026 05:51 PM

ਮੁੰਬਈ : ਬਾਲੀਵੁੱਡ ਦੇ ਦਿੱਗਜ ਅਦਾਕਾਰ ਰਾਜਪਾਲ ਯਾਦਵ ਨੇ ਹਾਲ ਹੀ ਵਿੱਚ ਇੱਕ ਐਵਾਰਡ ਸਮਾਰੋਹ ਦੌਰਾਨ ਹੋਈ ਕਥਿਤ ਬੇਇੱਜ਼ਤੀ ਦੇ ਵਿਵਾਦ 'ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਸੋਸ਼ਲ ਮੀਡੀਆ 'ਤੇ ਚੱਲ ਰਹੀਆਂ ਚਰਚਾਵਾਂ 'ਤੇ ਰੋਕ ਲਗਾਉਂਦਿਆਂ ਅਦਾਕਾਰ ਨੇ ਸਾਫ਼ ਕੀਤਾ ਹੈ ਕਿ ਜੋ ਕੁਝ ਵੀ ਮੰਚ 'ਤੇ ਹੋਇਆ, ਉਹ ਇੱਕ ਪਲਾਨਡ 'ਐਕਟ' (ਸਕਿੱਟ) ਦਾ ਹਿੱਸਾ ਸੀ।


ਸੌਰਭ ਦਿਵੇਦੀ ਅਤੇ ਜ਼ਾਕਿਰ ਖ਼ਾਨ ਦਾ ਕੀਤਾ ਬਚਾਅ
ਮੰਗਲਵਾਰ ਨੂੰ ਰਾਜਪਾਲ ਯਾਦਵ ਨੇ ਆਪਣੇ ਇੰਸਟਾਗ੍ਰਾਮ 'ਤੇ ਇੱਕ ਵੀਡੀਓ ਸਾਂਝੀ ਕੀਤੀ, ਜਿਸ ਵਿੱਚ ਉਨ੍ਹਾਂ ਨੇ ਆਪਣੇ ਪ੍ਰਸ਼ੰਸਕਾਂ ਨੂੰ ਅਪੀਲ ਕੀਤੀ ਕਿ ਉਹ ਸ਼ੋਅ ਦੇ ਹੋਸਟ ਸੌਰਭ ਦਿਵੇਦੀ ਅਤੇ ਮਸ਼ਹੂਰ ਕਾਮੇਡੀਅਨ ਜ਼ਾਕਿਰ ਖ਼ਾਨ ਨੂੰ ਨਿਸ਼ਾਨਾ ਨਾ ਬਣਾਉਣ। ਉਨ੍ਹਾਂ ਕਿਹਾ ਕਿ ਮੰਚ ਤੋਂ ਦਿੱਤੀ ਗਈ ਟਿੱਪਣੀ ਸਿਰਫ਼ ਮਨੋਰੰਜਨ ਲਈ ਕੀਤੇ ਗਏ ਇੱਕ ਡਰਾਮੇ ਦਾ ਹਿੱਸਾ ਸੀ। ਰਾਜਪਾਲ ਯਾਦਵ ਨੇ ਵੀਡੀਓ ਵਿੱਚ ਕਿਹਾ, "ਮੈਂ ਸਕ੍ਰੀਨ ਐਵਾਰਡਜ਼ ਵਿੱਚ ਗਿਆ ਸੀ ਜਿੱਥੇ ਪੂਰੀ ਇੰਡਸਟਰੀ ਮੌਜੂਦ ਸੀ। ਉੱਥੇ ਕਈ ਤਰ੍ਹਾਂ ਦੇ ਡਾਂਸ ਅਤੇ ਸਕਿੱਟ ਹੋ ਰਹੇ ਸਨ। ਅਸੀਂ ਦੁਨੀਆ ਦੇ ਹਾਲਾਤਾਂ ਅਤੇ ਆਮ ਆਦਮੀ 'ਤੇ ਪੈਣ ਵਾਲੇ ਪ੍ਰਭਾਵਾਂ ਨੂੰ ਲੈ ਕੇ ਇੱਕ ਸਕਿੱਟ ਤਿਆਰ ਕੀਤੀ ਸੀ। ਕਈ ਵਾਰ ਫ਼ਿਲਮਾਂ ਵਾਂਗ ਸੀਨ ਦਾ ਅਸਲੀ ਮਤਲਬ ਦਰਸ਼ਕਾਂ ਤੱਕ ਸਹੀ ਤਰੀਕੇ ਨਾਲ ਨਹੀਂ ਪਹੁੰਚਦਾ।"


"ਸੌਰਭ ਅਤੇ ਜ਼ਾਕਿਰ ਮੇਰੇ ਛੋਟੇ ਭਰਾਵਾਂ ਵਰਗੇ"
ਰਾਜਪਾਲ ਨੇ ਅੱਗੇ ਕਿਹਾ ਕਿ ਸੌਰਭ ਅਤੇ ਜ਼ਾਕਿਰ ਉਨ੍ਹਾਂ ਦਾ ਬਹੁਤ ਸਤਿਕਾਰ ਕਰਦੇ ਹਨ। ਉਨ੍ਹਾਂ ਦੱਸਿਆ ਕਿ ਸੌਰਭ ਨੇ ਤਾਂ ਪੂਰੇ ਆਡੀਟੋਰੀਅਮ ਨੂੰ ਖੜ੍ਹਾ ਕਰਕੇ ਉਨ੍ਹਾਂ ਦੇ ਕੰਮ ਲਈ ਤਾੜੀਆਂ ਵਜਵਾਈਆਂ ਸਨ। ਉਨ੍ਹਾਂ ਭਾਵੁਕ ਹੁੰਦਿਆਂ ਕਿਹਾ, "ਕਿਰਪਾ ਕਰਕੇ ਸੌਰਭ ਦੀ ਆਲੋਚਨਾ ਨਾ ਕਰੋ। ਉਸ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਤਲਬ ਮੇਰੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਹੈ। ਸੋਰਭ ਅਤੇ ਜ਼ਾਕਿਰ ਮੇਰੇ ਛੋਟੇ ਭਰਾਵਾਂ ਵਰਗੇ ਹਨ।"


ਕੀ ਸੀ ਵਿਵਾਦ?
ਦਰਅਸਲ, ਐਵਾਰਡ ਸ਼ੋਅ ਦੀ ਇੱਕ ਵੀਡੀਓ ਵਾਇਰਲ ਹੋਈ ਸੀ ਜਿਸ ਵਿੱਚ ਹੋਸਟ ਰਾਜਪਾਲ ਯਾਦਵ 'ਤੇ ਕੁਝ ਤਿੱਖੀਆਂ ਟਿੱਪਣੀਆਂ ਕਰਦੇ ਨਜ਼ਰ ਆ ਰਹੇ ਸਨ। ਇਸ ਤੋਂ ਬਾਅਦ ਰਾਜਪਾਲ ਦੇ ਫੈਨਜ਼ ਭੜਕ ਗਏ ਸਨ ਅਤੇ ਸੋਸ਼ਲ ਮੀਡੀਆ 'ਤੇ ਹੋਸਟਾਂ ਨੂੰ ਬੁਰਾ-ਭਲਾ ਕਹਿਣਾ ਸ਼ੁਰੂ ਕਰ ਦਿੱਤਾ ਸੀ। ਹੁਣ ਅਦਾਕਾਰ ਦੇ ਇਸ ਸਪੱਸ਼ਟੀਕਰਨ ਤੋਂ ਬਾਅਦ ਇਸ ਵਿਵਾਦ 'ਤੇ ਪੂਰੀ ਤਰ੍ਹਾਂ ਰੋਕ ਲੱਗ ਗਈ ਹੈ।

 

Have something to say? Post your comment

ਅਤੇ ਮਨੋਰੰਜਨ ਖਬਰਾਂ

ਫਿਲਮ

ਫਿਲਮ "ਓਮ ਕਾ ਹਰੀ" ਦਾ ਟ੍ਰੇਲਰ ਰਿਲੀਜ਼

"ਡੋਂਟ ਬੀ ਸ਼ਾਯ" ਦਾ ਨਵਾਂ ਗਾਣਾ "ਝੂਮੋ" ਰਿਲੀਜ਼

"ਦਾਇਰਾ" ਦੇ ਮਲਿਆਲਮ ਵਰਜਨ 'ਚ ਕਰੀਨਾ ਦੇ ਕਿਰਦਾਰ "ਅਜੂਨੀ" ਨੂੰ ਆਵਾਜ਼ ਦੇਵੇਗੀ ਪਾਰਵਤੀ ਥਿਰੂਵੋਥੂ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ "ਹੋਪ" ਇਸ ਦਿਨ ਹੋਵੇਗੀ ਭਾਰਤ 'ਚ ਰਿਲੀਜ਼

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ