Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਰਾਸ਼ਟਰੀ

ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: ਮੁਲਜ਼ਮ ਸ਼ੁਕਲਾ ਦੇ ਘਰੋਂ 'ਰਾਮਰਾਜ ਕੋਸ਼' ਦੀ ਦਾਨ ਪੇਟੀ ਤੇ QR ਕੋਡ ਬਰਾਮਦ

02 ਜੁਲਾਈ, 2026 07:10 PM

ਲਖਨਊ : ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਅਯੁੱਧਿਆ ਤੀਰਥ ਖੇਤਰ ’ਚ ਦਾਨ ਮਾਮਲੇ ਦੀ ਜਾਂਚ ਕਰ ਰਹੀ SIT ਦੀ ਸਮਾਂ-ਹੱਦ 15 ਜੁਲਾਈ ਤੱਕ ਵਧਾ ਦਿੱਤੀ ਹੈ। ਮਾਮਲੇ ਦੇ ਵੱਖ-ਵੱਖ ਪਹਿਲੂਆਂ ਦੀ ਡੂੰਘਾਈ ਨਾਲ ਸਮੀਖਿਆ ਲਈ SIT ਨੇ ਮੁੱਖ ਮੰਤਰੀ ਤੋਂ ਵਾਧੂ ਸਮਾਂ ਦੇਣ ਦੀ ਅਪੀਲ ਕੀਤੀ ਸੀ, ਜਿਸ ਨੂੰ ਸਵੀਕਾਰ ਕਰਦੇ ਹੋਏ ਉਨ੍ਹਾਂ ਨੇ SIT ਨੂੰ 15 ਜੁਲਾਈ ਤੱਕ ਰਿਪੋਰਟ ਸੌਂਪਣ ਦਾ ਹੁਕਮ ਦਿੱਤਾ ਹੈ। ਸ਼੍ਰੀਰਾਮ ਜਨਮਭੂਮੀ ਤੀਰਥ ਖੇਤਰ ਟਰੱਸਟ ਦੀ ਅਪੀਲ ’ਤੇ SIT ਦਾ ਗਠਨ ਕਰਨ ਵਾਲੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ SIT ਇਸ ਮਾਮਲੇ ’ਚ ਹਰ ਪਹਿਲੂ ਦੀ ਨਿਰਪੱਖਤਾ ਨਾਲ ਜਾਂਚ ਕਰਦੇ ਹੋਏ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਕਰੇਗੀ।


ਦੋਸ਼ੀਆਂ ਨੂੰ ਕਿਸੇ ਵੀ ਹਾਲ ’ਚ ਬਖਸ਼ਿਆ ਨਹੀਂ ਜਾਵੇਗਾ। 23 ਜੂਨ ਨੂੰ SIT ਦੇ ਮੁੱਖ ਮੈਂਬਰ ਤੇ ਲਖਨਊ ਡਵੀਜ਼ਨਲ ਕਮਿਸ਼ਨਰ ਵਿਜੇ ਵਿਸ਼ਵਾਸ ਪੰਤ ਨੇ ਆਪਣੀ ਮੁੱਢਲੀ ਰਿਪੋਰਟ ਗ੍ਰਹਿ ਵਿਭਾਗ ਨੂੰ ਸੌਂਪੀ ਸੀ, ਜਿਸ ਵਿਚ ਸਖ਼ਤ ਸਿਫ਼ਾਰਸ਼ਾਂ ਕੀਤੀਆਂ ਗਈਆਂ ਸਨ। ਇਨ੍ਹਾਂ ਸਿਫਾਰਸ਼ਾਂ ਦੇ ਆਧਾਰ ’ਤੇ 25 ਜੂਨ ਨੂੰ ਟਰੱਸਟ ਦੇ ਮੈਂਬਰ ਕ੍ਰਿਸ਼ਨਮੋਹਨ ਦੀ ਲਿਖਤੀ ਸ਼ਿਕਾਇਤ ’ਤੇ ਸ਼੍ਰੀਰਾਮ ਜਨਮਭੂਮੀ ਥਾਣੇ ’ਚ ਪਹਿਲੀ ਐੱਫ. ਆਈ. ਆਰ. ਦਰਜ ਕੀਤੀ ਗਈ ਸੀ, ਜਿਸ ’ਚ 8 ਨਾਮਜ਼ਦ ਅਤੇ ਹੋਰ ਅਣਪਛਾਤੇ ਵਿਅਕਤੀਆਂ ਨੂੰ ਮੁਲਜ਼ਮ ਬਣਾਇਆ ਗਿਆ ਸੀ। ਸਾਰੇ ਨਾਮਜ਼ਦ ਮੁਲਜ਼ਮਾਂ ਅਵਿਨਾਸ਼ ਸ਼ੁਕਲਾ, ਅਨੁਕਲਪ ਮਿਸ਼ਰਾ, ਲਵਕੁਸ਼ ਮਿਸ਼ਰਾ, ਮਨੀਸ਼ ਕੁਮਾਰ ਯਾਦਵ, ਕਰੁਣੇਸ਼ ਪਾਂਡੇ, ਰਮਾਸ਼ੰਕਰ ਮਿਸ਼ਰਾ, ਸੁਭਾਸ਼ ਸ਼੍ਰੀਵਾਸਤਵ ਅਤੇ ਰਮਾਸ਼ੰਕਰ ਯਾਦਵ ਉਰਫ਼ ਟੀਨੂ ਯਾਦਵ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।


SIT ਵਿਚ ਲਖਨਊ ਡਵੀਜ਼ਨਲ ਕਮਿਸ਼ਨਰ ਵਿਜੇ ਵਿਸ਼ਵਾਸ ਪੰਤ, ਪੁਲਸ ਇੰਸਪੈਕਟਰ ਜਨਰਲ ਕਿਰਨ ਐੱਸ ਅਤੇ ਵਿੱਤ ਵਿਭਾਗ ਦੇ ਵਿਸ਼ੇਸ਼ ਸਕੱਤਰ ਨੀਲ ਰਤਨ ਸ਼ਾਮਲ ਹਨ। ਓਧਰ ਰਾਮ ਮੰਦਰ ਚੜ੍ਹਾਵਾ ਬੇਨਿਯਮੀ ਮਾਮਲੇ ਨੂੰ ਲੈ ਕੇ ਰਾਸ਼ਟਰੀ ਸਵੈਮਸੇਵਕ ਸੰਘ (RSS) ਮੁਖੀ ਮੋਹਨ ਭਾਗਵਤ ਨੂੰ ਵਿਸਥਾਰਤ ਰਿਪੋਰਟ ਭੇਜੇ ਜਾਣ ਦੀ ਚਰਚਾ ਹੈ। ਸੂਤਰਾਂ ਅਨੁਸਾਰ ਪੂਰਬੀ ਉੱਤਰ ਪ੍ਰਦੇਸ਼ ਦੇ ਖੇਤਰ ਪ੍ਰਚਾਰਕ ਅਨਿਲ ਕੁਮਾਰ ਨੇ ਅਯੁੱਧਿਆ ’ਚ 3 ਦਿਨਾਂ ਦੇ ਪ੍ਰਵਾਸ ਤੋਂ ਬਾਅਦ ਇਹ ਰਿਪੋਰਟ ਤਿਆਰ ਕੀਤੀ, ਜਿਸ ’ਚ ਮੰਦਰ ਦੀਆਂ ਵਿਵਸਥਾਵਾਂ, ਟਰੱਸਟ ਦੀ ਕਾਰਜਪ੍ਰਣਾਲੀ ਅਤੇ ਚੜ੍ਹਾਵਾ ਮਾਮਲੇ ਦਾ ਜ਼ਿਕਰ ਕੀਤਾ ਗਿਆ ਹੈ। ਟਰੱਸਟ ’ਚ ਬਦਲਾਅ ਦੀ ਚਰਚਾ ਜ਼ੋਰਾ ’ਤੇ ਹੈ।


ਮੁਲਜ਼ਮ ਸ਼ੁਕਲਾ ਦੇ ਘਰੋਂ ‘ਰਾਮਰਾਜ ਕੋਸ਼’ ਦੀ ਦਾਨ ਪੇਟੀ ਤੇ QR ਕੋਡ ਬਰਾਮਦ
ਰਾਮ ਮੰਦਰ ਚੜ੍ਹਾਵਾ ਬੇਨਿਯਮੀ ਮਾਮਲੇ ਦੀ ਜਾਂਚ ਕਰ ਰਹੀ SIT ਨੂੰ ਮੁੱਖ ਮੁਲਜ਼ਮ ਅਵਿਨਾਸ਼ ਸ਼ੁਕਲਾ ਦੇ ਘਰੋਂ ‘ਰਾਮਰਾਜ ਕੋਸ਼’ ਲਿਖੀ ਲੱਕੜ ਦੀ ਦਾਨ ਪੇਟੀ ਅਤੇ ਉਸ ’ਤੇ ਲੱਗਾ QR ਕੋਡ ਬਰਾਮਦ ਹੋਇਆ ਹੈ। ਪੁਲਸ ਨੂੰ ਖਦਸ਼ਾ ਹੈ ਕਿ ਇਸ ਦੀ ਵਰਤੋਂ ਮੰਦਰ ਕੰਪਲੈਕਸ ਦੇ ਬਾਹਰ ਸ਼ਰਧਾਲੂਆਂ ਤੋਂ ਨਾਜਾਇਜ਼ ਰੂਪ ’ਚ ਚੰਦਾ ਲੈਣ ਲਈ ਕੀਤੀ ਜਾਂਦੀ ਸੀ। SIT ਹੁਣ ਫੋਰੈਂਸਿਕ ਜਾਂਚ ਜ਼ਰੀਏ ਇਹ ਪਤਾ ਲਗਾਏਗੀ ਕਿ QR ਕੋਡ ਕਿਸ ਬੈਂਕ ਖਾਤੇ ਨਾਲ ਜੁੜਿਆ ਸੀ, ਜਿਸ ਜ਼ਰੀਏ ਕਿੰਨਾ ਧਨ ਇਕੱਠਾ ਕੀਤਾ ਗਿਆ ਅਤੇ ਉਹ ਰਾਸ਼ੀ ਕਿਨ੍ਹਾਂ ਖਾਤਿਆਂ ’ਚ ਪੁੱਜੀ। ਮਾਮਲੇ ਦੀ ਜਾਂਚ ਲਈ ਅਦਾਲਤ ਨੇ SIT ਨੂੰ 15 ਦਿਨਾਂ ਦਾ ਵਾਧੂ ਸਮਾਂ ਦਿੱਤਾ ਹੈ। ਹਾਲਾਂਕਿ ਵਲੰਟੀਅਰ ਸੁੰਦਰ ਲਾਲ ਨੇ ਦਾਅਵਾ ਕੀਤਾ ਕਿ ਦਾਨ ਪੇਟੀ 2017-18 ਦੀ ਹੈ ਅਤੇ ਰਾਮ ਮੰਦਰ ਨਿਰਮਾਣ ਦੇ ਸਮਰਥਨ ਵਿਚ ਕੀਤੇ ਗਏ ਮਾਰਚ ਦੌਰਾਨ ਮਿਲੀ ਸੀ ਅਤੇ ਉਦੋਂ ਤੋਂ ਇਸ ਨੂੰ ਸੁਰੱਖਿਅਤ ਰੱਖਿਆ ਗਿਆ ਹੈ। ਪੁਲਸ ਇਸ ਦਾਅਵੇ ਦੀ ਵੀ ਜਾਂਚ ਕਰ ਰਹੀ ਹੈ।

 

Have something to say? Post your comment

ਅਤੇ ਰਾਸ਼ਟਰੀ ਖਬਰਾਂ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

"PR ਤੋਂ GDP ਅੰਕੜਿਆਂ ਦੀ ਤਸਵੀਰ ਚਮਕਾਈ ਜਾ ਸਕਦੀ ਹੈ, ਅਰਥਵਿਵਸਥਾ ਨਹੀਂ": ਜੈਰਾਮ ਰਮੇਸ਼

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ