Monday, October 26, 2026
BREAKING
• ਲੰਕਾਸ਼ਾਇਰ ਨੇ ਜੇਮਜ਼ ਐਂਡਰਸਨ ਨਾਲ 25 ਸਾਲ ਪੁਰਾਣਾ ਸੰਬੰਧ ਕੀਤਾ ਖ਼ਤਮ • ਖੇਡ ਵਿੱਚ ਅਜੇ ਵੀ ਸੁਧਾਰ ਦੀ ਕਾਫ਼ੀ ਗੁੰਜਾਇਸ਼: ਪੀ.ਵੀ. ਸਿੰਧੂ • 120 ਡਾਲਰ ਤੱਕ ਪੁੱਜ ਸਕਦੈ ਕੱਚੇ ਤੇਲ ਦਾ ਭਾਅ ! ਮਿਡਲ ਈਸਟ ਤਣਾਅ ਦਾ ਦਿਖ ਰਿਹਾ ਅਸਰ • ‘100 ਫੀਸਦੀ ਕਣਕ ਦੇ ਆਟੇ’ ਦੀ ਬ੍ਰੈੱਡ ਦਾ ਦਾਅਵਾ ਨਿਕਲਿਆ ਝੂਠਾ, ਬ੍ਰਿਟਾਨੀਆ ’ਤੇ 1 ਲੱਖ ਰੁਪਏ ਜੁਰਮਾਨਾ • ਮਹਿੰਗੇ ਚਿੱਪ ਨੇ ਢਿੱਲੀ ਕੀਤੀ ਚੀਨ ਦੀ ਪਕੜ, ਭਾਰਤੀ ਮੋਬਾਈਲ ਕੰਪਨੀਆਂ ਨੂੰ ਮੌਕਾ • ਕਾਂਗਰਸ ਨੂੰ ਪੰਜਾਬੀਆਂ ਨਾਲ ਕੀਤੇ ਵਾਅਦਿਆਂ ਦਾ ਹਿਸਾਬ ਦੇਣਾ ਪਵੇਗਾ: ਅਮਨ ਅਰੋੜਾ • ਅਗਿਆਨਤਾ ਰੂਪੀ ਹਨੇਰੇ ਵਿੱਚ ਨੇਤਰਹੀਣ ਹੋਈਆਂ ਅੱਖਾਂ ਨੂੰ ਖੋਲਣ ਵਾਲਾ ਹੀ ਪੂਰਨ ਸਤਿਗੁਰੂ : ਸਾਧਵੀ ਭਾਰਤੀ • ਸਿਟੀ  ਜਿਮਖਾਨਾ ਤੇ ਸਪੋਰਟਸ ਕਲੱਬ ਵੱਲੋਂ ਦਿਵਾਲੀ ਦਾ ਤਿਉਹਾਰ ਮਨਾਇਆ ਗਿਆ  • ਹੈਬਿਟ ਫਾਰਮਿੰਗ ਸਮੇਤ ਪ੍ਰਗਾਬਾਲਿਨ ਦਵਾਈਆਂ ਨਹੀਂ ਵੇਚਣਗੇ ਕੈਮਿਸਟ • ਐਂਟੀਬਾਇਓਟਿਕ ਦਵਾਈਆਂ ਦੀ ਗਲਤ ਵਰਤੋਂ ਸਿਹਤ ਲਈ ਗੰਭੀਰ ਚਿੰਤਾ ਦਾ ਵਿਸ਼ਾ, ਡਾਕਟਰੀ ਸਲਾਹ ਤੋਂ ਬਿਨਾਂ ਨਾ ਲਓ ਦਵਾਈਆਂ: ਸਿਵਲ ਸਰਜਨ ਡਾ. ਅਮਨ ਸੂਦ

ਰਾਸ਼ਟਰੀ

ਰਾਮ ਮੰਦਰ ਚੜ੍ਹਾਵਾ ਮਾਮਲੇ 'ਚ CBI ਜਾਂਚ ਦੀ ਮੰਗ 'ਤੇ ਕੇਂਦਰ, UP ਸਰਕਾਰ ਤੇ ਟਰੱਸਟ ਨੂੰ SC ਦਾ ਨੋਟਿਸ

13 ਜੁਲਾਈ, 2026 05:34 PM

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਅਯੁੱਧਿਆ ਰਾਮ ਮੰਦਰ ਚੜ੍ਹਾਵੇ 'ਚ ਗੜਬੜੀ ਅਤੇ ਫੰਡ ਦੀ ਦੁਰਵਰਤੋਂ ਦੇ ਦੋਸ਼ਾਂ ਦੀ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਤੋਂ ਜਾਂਚ ਕਰਵਾਉਣ ਦੀਆਂ ਮੰਗ ਵਾਲੀਆਂ ਪਟੀਸ਼ਨਾਂ 'ਤੇ ਸੋਮਵਾਰ ਨੂੰ ਕੇਂਦਰ ਸਰਕਾਰ, ਉੱਤਰ ਪ੍ਰਦੇਸ਼ ਸਰਕਾਰ ਅਤੇ ਸ਼੍ਰੀਰਾਮ ਜਨਮਭੂਮੀ ਤੀਰਥ ਖੇਤਰ ਟਰੱਸਟ ਨੂੰ ਨੋਟਿਸ ਜਾਰੀ ਕੀਤਾ। ਅਦਾਲਤ ਨੇ ਉੱਤਰ ਪ੍ਰਦੇਸ਼ ਸਰਕਾਰ ਵਲੋਂ ਗਠਿਤ ਵਿਸ਼ੇਸ਼ ਜਾਂਚ ਦਲ (ਐੱਸਆਈਟੀ) ਨੂੰ ਹੁਣ ਤੱਕ ਦੀ ਜਾਂਚ ਦੀ ਸਥਿਤੀ 'ਤੇ ਰਿਪੋਰਟ ਦਾਖ਼ਲ ਕਰਨ ਦਾ ਨਿਰਦੇਸ਼ ਦਿੱਤਾ। ਰਿਪੋਰਟ 'ਚ ਐੱਸਆਈਟੀ ਬਾਰੇ ਵੀ ਜ਼ਿਕਰ ਕਰਨ ਲਈ ਕਿਹਾ ਗਿਆ ਹੈ। 

ਚੀਫ਼ ਜਸਟਿਸ ਸੂਰਿਆਕਾਂਤ, ਜੱਜ ਜੋਇਮਲਿਆ ਬਾਗਚੀ ਅਤੇ ਜੱਜ ਵੀ. ਮੋਹਨ ਦੀ ਬੈਂਚ ਨੇ ਪਟੀਸ਼ਨਾਂ 'ਤੇ ਸੁਣਵਾਈ ਕੀਤੀ। ਕੇਂਦਰ ਅਤੇ ਉੱਤਰ ਪ੍ਰਦੇਸ਼ ਸਰਕਾਰ ਵਲੋਂ ਮੌਜੂਦ ਸਾਲਿਸੀਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਐੱਸਆਈਟੀ ਦੀ ਸਥਿਤੀ ਰਿਪੋਰਟ ਸੀਲਬੰਦ ਲਿਫਾਫੇ 'ਚ ਦਾਖ਼ਲ ਕੀਤੀ ਜਾਵੇਗੀ। ਸੁਣਵਾਈ ਦੌਰਾਨ ਸਾਲਿਸੀਟਰ ਜਨਰਲ ਨੇ ਮੰਦਰ ਟਰੱਸਟ ਨੂੰ ਨੋਟਿਸ ਜਾਰੀ ਕਰਨ ਲਈ ਟਾਲਣ ਦੀ ਅਪੀਲ ਕੀਤੀ, ਜਿਸ ਨੂੰ ਬੈਂਚ ਨੇ ਅਸਵੀਕਾਰ ਕਰ ਦਿੱਤਾ। ਪਟੀਸ਼ਨਕਰਤਾਵਾਂ 'ਚੋਂ ਇਕ ਦੇ ਐਡਵੋਕੇਟ ਨੇ ਅਦਾਲਤ ਨੂੰ ਸੀਸੀਟੀਵੀ ਫੁਟੇਜ ਅਤੇ ਹੋਰ ਰਿਕਾਰਡ ਸੁਰੱਖਿਅਤ ਰੱਖਣ ਦਾ ਨਿਰਦੇਸ਼ ਦੇਣ ਦੀ ਅਪੀਲ ਕੀਤੀ।

ਪਟੀਸ਼ਨਕਰਤਾਵਾਂ ਨੇ ਐੱਸਆਈਟੀ ਦੀ ਰਿਪੋਰਟ ਦੀ ਕਾਪੀ ਉਨ੍ਹਾਂ ਨੂੰ ਵੀ ਉਪਲੱਬਧ ਕਰਵਾਉਣ ਦੀ ਮੰਗ ਕੀਤੀ ਪਰ ਬੈਂਚ ਨੇ ਫਿਲਹਾਲ ਇਸ ਤੋਂ ਇਨਕਾਰ ਕਰਦੇ ਹੋਏ ਕਿਹਾ ਕਿ ਜਾਂਚ ਜਾਰੀ ਹੈ ਅਤੇ ਇਸ 'ਤੇ ਬਾਅਦ 'ਚ ਵਿਚਾਰ ਕੀਤਾ ਜਾਵੇਗਾ। ਇਕ ਪਟੀਸ਼ਨ ਨਰਿੰਦਰ ਕੁਮਾਰ ਗੋਸਵਾਮੀ ਨੇ ਖੁਦ ਦਾਇਰ ਕੀਤੀ ਹੈ, ਜਿਸ 'ਚ ਸੀਬੀਆਈ ਜਾਂਚ ਦੇ ਨਾਲ-ਨਾਲ ਸ਼੍ਰੀਰਾਮ ਜਨਮਭੂਮੀ ਤੀਰਥ ਖੇਤਰ ਟਰੱਸਟ ਦੇ ਵਿੱਤੀ ਲੈਣ-ਦੇਣ ਦਾ ਕੰਟਰੋਲਰ ਅਤੇ ਆਡੀਟਰ ਜਨਰਲ (ਸੀਏਜੀ) ਤੋਂ ਆਡਿਟ ਕਰਵਾਉਣ ਦੀ ਮੰਗ ਕੀਤੀ ਗਈ ਹੈ। ਦੂਜੀ ਪਟੀਸ਼ਨ ਅਜੇ ਕੁਮਾਰ ਰਾਏ ਅਤੇ ਦਿਨੇਸ਼ ਕੁਮਾਰ ਯਾਦਵ ਨੇ ਦਾਇਰ ਕੀਤੀ ਹੈ। ਇਸ 'ਚ ਵੀ ਸੀਬੀਆਈ ਜਾਂਚ ਦੀ ਮੰਗ ਕਰਦੇ ਹੋਏ ਕੇਂਦਰ, ਉੱਤਰ ਪ੍ਰਦੇਸ਼ ਸਰਕਾਰ ਅਤੇ ਟਰੱਸਟ ਨੂੰ ਸ਼ਰਧਾਲੂਆਂ ਅਤੇ ਦਾਨੀਆਂ ਦੇ ਹਿੱਤਾਂ ਦੀ ਰੱਖਿਆ ਲਈ ਜ਼ਰੂਰੀ ਕਦਮ ਚੁੱਕਣ ਦਾ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਹੈ।

ਪਟੀਸ਼ਨ 'ਚ ਕਿਹਾ ਗਿਆ ਹੈ ਕਿ ਭਾਵੇਂ ਦੋਸ਼ ਅੰਤ 'ਚ ਸੱਚ ਸਾਬਤ ਹੁੰਦੇ ਹੋਣ ਜਾਂ ਨਹੀਂ ਪਰ ਵਿੱਤੀ ਬੇਨਿਯਮੀਆਂ ਦੀਆਂ ਰਿਪੋਰਟਾਂ ਨੇ ਰਾਮ ਮੰਦਰ ਅੰਦੋਲਨ ਦਾ ਸਮਰਥਨ ਕਰਨ ਅਤੇ ਦਾਨ ਕਰਨ ਵਾਲਿਆਂ 'ਚ ਵਿਆਪਕ ਚਿੰਤਾ ਪੈਦਾ ਕਰ ਦਿੱਤੀ ਹੈ। ਤੀਜੀ ਜਨਹਿੱਤ ਪਟੀਸ਼ਨ ਰਾਸ਼ਟਰੀ ਜਨਤਾ ਦਲ (RJD) ਦੇ ਸੰਸਦ ਮੈਂਬਰ ਸੁਧਾਕਰ ਸਿੰਘ ਦੁਆਰਾ ਦਾਇਰ ਕੀਤੀ ਗਈ ਸੀ। ਸੁਪਰੀਮ ਕੋਰਟ-ਨਿਗਰਾਨੀ ਵਾਲੀ ਸੀਬੀਆਈ ਜਾਂਚ ਤੋਂ ਇਲਾਵਾ, ਇਹ ਟਰੱਸਟ ਦੇ ਸਮੁੱਚੇ ਵਿੱਤੀ ਲੈਣ-ਦੇਣ ਦੀ ਫੋਰੈਂਸਿਕ ਜਾਂਚ ਦੀ ਵੀ ਮੰਗ ਕਰਦੀ ਹੈ। ਪਟੀਸ਼ਨ 'ਚ ਸਾਰੇ ਵਿੱਤੀ ਦਸਤਾਵੇਜ਼ਾਂ, ਡਿਜੀਟਲ ਲੇਜ਼ਰ, ਯੂਪੀਆਈ ਲੈਣ-ਦੇਣ ਦੇ ਵੇਰਵਿਆਂ ਅਤੇ ਬੈਂਕ ਰਿਕਾਰਡਾਂ ਨੂੰ ਸੁਰੱਖਿਅਤ ਰੱਖਣ ਦੇ ਨਿਰਦੇਸ਼ ਦੀ ਮੰਗ ਕੀਤੀ ਗਈ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਿਸੇ ਵੀ ਸਬੂਤ ਨਾਲ ਛੇੜਛਾੜ ਨਾ ਹੋ ਸਕੇ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

"ਮਨ ਕੀ ਬਾਤ" ਦੁਨੀਆ ਦਾ ਸਭ ਤੋਂ ਮਸ਼ਹੂਰ ਪ੍ਰੋਗਰਾਮ ਬਣ ਗਿਆ: ਭਾਜਪਾ ਪ੍ਰਧਾਨ ਨਿਤਿਨ ਨਬੀਨ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'

ਭਾਰਤ ਨੇ ਸਾਊਦੀ ਅਰਬ 'ਚ ਆਪਣੇ ਨਾਗਰਿਕਾਂ ਲਈ ਇਕ ਹੋਰ ਐਡਵਾਇਜ਼ਰੀ ਕੀਤੀ ਜਾਰੀ

ਭਾਰਤ ਨੇ ਸਾਊਦੀ ਅਰਬ 'ਚ ਆਪਣੇ ਨਾਗਰਿਕਾਂ ਲਈ ਇਕ ਹੋਰ ਐਡਵਾਇਜ਼ਰੀ ਕੀਤੀ ਜਾਰੀ

ਐਤਵਾਰ ਨੂੰ ਓਡੀਸ਼ਾ ਜਾਣਗੇ PM ਮੋਦੀ, RBI ਡਾਟਾ ਸੈਂਟਰ ਦਾ ਕਰਨਗੇ ਉਦਘਾਟਨ

ਐਤਵਾਰ ਨੂੰ ਓਡੀਸ਼ਾ ਜਾਣਗੇ PM ਮੋਦੀ, RBI ਡਾਟਾ ਸੈਂਟਰ ਦਾ ਕਰਨਗੇ ਉਦਘਾਟਨ

ਵਿਕਸਿਤ ਭਾਰਤ ਦੇ ਨਿਰਮਾਣ 'ਚ ਯੁਵਾ ਸ਼ਕਤੀ ਦੀ ਭੂਮਿਕਾ ਅਹਿਮ : PM ਮੋਦੀ

ਵਿਕਸਿਤ ਭਾਰਤ ਦੇ ਨਿਰਮਾਣ 'ਚ ਯੁਵਾ ਸ਼ਕਤੀ ਦੀ ਭੂਮਿਕਾ ਅਹਿਮ : PM ਮੋਦੀ

ਭਾਰਤ ਤੇ ਪੋਲੈਂਡ ਦੋ-ਪੱਖੀ ਵਪਾਰ ਨੂੰ ਕਰਨਗੇ ਦੁੱਗਣਾ; ਰੱਖਿਆ, ਆਫ਼ਤ ਪ੍ਰਬੰਧਨ ਤੇ ਅੱਤਵਾਦ ਨੂੰ ਲੈ ਕੇ ਵੀ ਅਹਿਮ ਐਲਾਨ

ਭਾਰਤ ਤੇ ਪੋਲੈਂਡ ਦੋ-ਪੱਖੀ ਵਪਾਰ ਨੂੰ ਕਰਨਗੇ ਦੁੱਗਣਾ; ਰੱਖਿਆ, ਆਫ਼ਤ ਪ੍ਰਬੰਧਨ ਤੇ ਅੱਤਵਾਦ ਨੂੰ ਲੈ ਕੇ ਵੀ ਅਹਿਮ ਐਲਾਨ

ਹਵਾਈ ਫ਼ੌਜ ਦਾ ਏਅਰ ਸ਼ੋਅ 'ਵਿੰਗਸ ਓਵਰ ਗੰਗਾ' ਸ਼ੁਰੂ, ਗੰਗਾ ਦੇ ਉੱਪਰ ਜਹਾਜ਼ਾਂ ਨੇ ਦਿਖਾਏ ਕਰਤੱਬ

ਹਵਾਈ ਫ਼ੌਜ ਦਾ ਏਅਰ ਸ਼ੋਅ 'ਵਿੰਗਸ ਓਵਰ ਗੰਗਾ' ਸ਼ੁਰੂ, ਗੰਗਾ ਦੇ ਉੱਪਰ ਜਹਾਜ਼ਾਂ ਨੇ ਦਿਖਾਏ ਕਰਤੱਬ