Friday, July 24, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਰਾਸ਼ਟਰੀ

ਰਾਮਲਲਾ ਦਾ 'ਸੂਰਜ ਤਿਲਕ': 4 ਮਿੰਟ ਲਲਾਟ 'ਤੇ ਪਈਆਂ ਕਿਰਨਾਂ , PM ਮੋਦੀ ਨੇ ਵੀ ਕੀਤੇ ਲਾਈਵ ਦਰਸ਼ਨ

27 ਮਾਰਚ, 2026 06:09 PM

ਅਯੁੱਧਿਆ : ਰਾਮ ਨੌਮੀ ਦੇ ਪਵਿੱਤਰ ਮੌਕੇ 'ਤੇ ਅੱਜ ਰਾਮਨਗਰੀ ਅਯੁੱਧਿਆ 'ਚ ਇਕ ਅਦਭੁਤ ਅਤੇ ਅਲੌਕਿਕ ਨਜ਼ਾਰਾ ਦੇਖਣ ਨੂੰ ਮਿਲਿਆ, ਜਦੋਂ ਆਧੁਨਿਕ ਵਿਗਿਆਨ ਅਤੇ ਅਧਿਆਤਮ ਦੇ ਸੰਗਮ ਨਾਲ ਪ੍ਰਭੂ ਰਾਮਲਲਾ ਦਾ 'ਸੂਰਜ ਤਿਲਕ' ਕੀਤਾ ਗਿਆ। ਸ਼ੁੱਕਰਵਾਰ ਦੁਪਹਿਰ ਠੀਕ 12 ਵਜੇ ਅਭਿਜੀਤ ਮਹੂਰਤ ਦੌਰਾਨ ਸੂਰਜ ਦੀਆਂ ਕਿਰਨਾਂ ਨੇ ਲਲਾਟ ਨੂੰ ਲਗਭਗ 4 ਮਿੰਟ ਤੱਕ ਰੌਸ਼ਨ ਕੀਤਾ।

ਵਿਗਿਆਨੀਆਂ ਦਾ ਕਮਾਲ
ਇਸ ਇਤਿਹਾਸਕ ਪਲ ਨੂੰ ਸਾਕਾਰ ਕਰਨ ਲਈ ਬੈਂਗਲੁਰੂ ਦੇ ਵਿਗਿਆਨੀਆਂ ਨੇ ਵਿਸ਼ੇਸ਼ ਉਪਕਰਣ ਤਿਆਰ ਕੀਤੇ ਸਨ। ਦਰਪਣਾਂ (ਸ਼ੀਸ਼ਿਆਂ) ਅਤੇ ਲੈਂਸਾਂ ਦੀ ਮਦਦ ਨਾਲ ਸੂਰਜ ਦੀਆਂ ਕਿਰਨਾਂ ਨੂੰ ਮੰਦਰ ਦੇ ਉਪਰਲੇ ਹਿੱਸੇ ਤੋਂ ਪਰਾਵਰਤਿਤ ਕਰਕੇ ਸਿੱਧਾ ਰਾਮਲਲਾ ਦੇ ਮੱਥੇ ਤੱਕ ਪਹੁੰਚਾਇਆ ਗਿਆ। ਦਿਲਚਸਪ ਗੱਲ ਇਹ ਹੈ ਕਿ ਇਹ ਸਿਸਟਮ ਅਗਲੇ 19 ਸਾਲਾਂ ਤੱਕ ਸੂਰਜ ਦੀ ਬਦਲਦੀ ਚਾਲ ਦੇ ਬਾਵਜੂਦ ਬਿਨਾਂ ਕਿਸੇ ਛੇੜਛਾੜ ਦੇ ਕੰਮ ਕਰਦਾ ਰਹੇਗਾ।

ਪੀ.ਐੱਮ. ਮੋਦੀ ਅਤੇ ਸੀ.ਐੱਮ. ਯੋਗੀ ਨੇ ਪ੍ਰਗਟਾਏ ਭਾਵ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਅਦਭੁਤ ਦ੍ਰਿਸ਼ ਦੇ ਲਾਈਵ ਟੀਵੀ ਰਾਹੀਂ ਦਰਸ਼ਨ ਕੀਤੇ ਅਤੇ ਪੂਜਾ-ਅਰਚਨਾ ਕੀਤੀ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਇਸ ਨੂੰ ਸਨਾਤਨ ਸੰਸਕ੍ਰਿਤੀ ਦੀ ਜਾਗ੍ਰਿਤੀ ਦਾ ਪ੍ਰਤੀਕ ਦੱਸਦਿਆਂ ਕਿਹਾ ਕਿ ਇਹ 'ਸੂਰਜ ਤਿਲਕ' ਵਿਕਸਿਤ ਅਤੇ ਆਤਮ-ਨਿਰਭਰ ਭਾਰਤ ਦੇ ਸੰਕਲਪਾਂ ਨੂੰ ਦਿਸ਼ਾ ਦੇ ਰਿਹਾ ਹੈ।

ਸ਼ਰਧਾਲੂਆਂ ਲਈ ਵਿਸ਼ੇਸ਼
ਰਾਮ ਨਵਮੀ 'ਤੇ ਉਮੜੀ ਭਾਰੀ ਭੀੜ ਦੇ ਮੱਦੇਨਜ਼ਰ ਮੰਦਰ ਦੇ ਪ੍ਰਬੰਧਕਾਂ ਨੇ ਦਰਸ਼ਨਾਂ ਦੇ ਸਮੇਂ 'ਚ ਵਾਧਾ ਕੀਤਾ ਹੈ। ਹੁਣ ਸ਼ਰਧਾਲੂ ਸਵੇਰੇ 5 ਵਜੇ ਤੋਂ ਰਾਤ 11 ਵਜੇ ਤੱਕ ਪ੍ਰਭੂ ਦੇ ਦਰਸ਼ਨ ਕਰ ਸਕਦੇ ਹਨ। ਸੂਰਜ ਤਿਲਕ ਦੀ ਮਰਯਾਦਾ ਨੂੰ ਬਣਾਈ ਰੱਖਣ ਲਈ ਉਸ ਸਮੇਂ ਦੌਰਾਨ ਵੀ.ਆਈ.ਪੀ. ਐਂਟਰੀ 'ਤੇ ਪਾਬੰਦੀ ਲਗਾਈ ਗਈ ਸੀ ਤਾਂ ਜੋ ਆਮ ਸ਼ਰਧਾਲੂਆਂ ਨੂੰ ਕੋਈ ਦਿੱਕਤ ਨਾ ਆਵੇ। ਰਾਮਲਲਾ ਦੀ ਪ੍ਰਾਣ-ਪ੍ਰਤਿਸ਼ਠਾ ਤੋਂ ਬਾਅਦ ਇਹ ਬਾਲਕ ਰਾਮ ਦਾ ਦੂਜਾ ਸੂਰਜ ਤਿਲਕ ਹੈ, ਜਿਸ ਨੂੰ ਦੇਸ਼-ਦੁਨੀਆ ਦੇ ਕਰੋੜਾਂ ਲੋਕਾਂ ਨੇ ਸਿੱਧੇ ਪ੍ਰਸਾਰਣ ਰਾਹੀਂ ਦੇਖਿਆ।

Have something to say? Post your comment

ਅਤੇ ਰਾਸ਼ਟਰੀ ਖਬਰਾਂ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ