Monday, February 23, 2026
BREAKING
ਗਲਗੋਟੀਆ ਯੂਨੀਵਰਸਿਟੀ ਫਿਰ ਵਿਵਾਦਾਂ 'ਚ, ਪੇਟੈਂਟ ਦੇ ‘ਨੰਬਰ ਗੇਮ’ 'ਤੇ ਖੜ੍ਹਾ ਹੋਇਆ ਸਵਾਲ IDFC First Bank 'ਚ 590 ਕਰੋੜ ਦਾ ਘੁਟਾਲਾ! ਹਰਿਆਣਾ ਸਰਕਾਰ ਦੇ ਖਾਤਿਆਂ 'ਚੋਂ ਪੈਸਾ ਗਾਇਬ, ਜਾਣੋ ਮਾਮਲਾ ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ TEAM INDIA ਬਣੀ ਚੈਂਪੀਅਨ, ਫਾਈਨਲ 'ਚ ਗੁਆਂਢੀ ਦੇਸ਼ ਨੂੰ ਹਰਾ ਕੇ ਕੀਤਾ ਖਿਤਾਬ 'ਤੇ ਕਬਜ਼ਾ ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਪੰਜਾਬ

ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸ 'ਚ ਹਿੰਸਕ ਸੋਚ ਪਨਪ ਰਹੀ : ਰਵਨੀਤ ਬਿੱਟੂ

09 ਫ਼ਰਵਰੀ, 2026 05:40 PM

ਚੰਡੀਗੜ੍ਹ/ਨਵੀਂ ਦਿੱਲੀ : ਕੇਂਦਰੀ ਰਾਜ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਨੇ ਕਾਂਗਰਸ ਪਾਰਟੀ ਖ਼ਾਸ ਕਰਕੇ ਉਸ ਦੀ ਅਗਵਾਈ ਅਤੇ ਪੰਜਾਬੀ ਆਗੂਆਂ ਨੂੰ ਲੈ ਕੇ ਬਹੁਤ ਹੀ ਤਿੱਖਾ ਹਮਲਾ ਕੀਤਾ ਹੈ। ਬਿੱਟੂ ਨੇ ਦੋਸ਼ ਲਗਾਇਆ ਕਿ ਰਾਹੁਲ ਗਾਂਧੀ ਦੀ ਪ੍ਰਧਾਨਗੀ ਹੇਠ ਕਾਂਗਰਸ ਪਾਰਟੀ 'ਚ ਹਿੰਸਕ ਸੋਚ ਨੂੰ ਨਿਰੰਤਰ ਉਤਸ਼ਾਹ ਮਿਲ ਰਿਹਾ ਹੈ ਅਤੇ ਇਸ ਦਾ ਨਤੀਜਾ ਹੁਣ ਖੁੱਲ੍ਹੇਆਮ ਧਮਕੀਆਂ ਅਤੇ ਕੁੱਟਮਾਰ ਦੀਆਂ ਗੱਲਾਂ ਵਜੋਂ ਸਾਹਮਣੇ ਆ ਰਿਹਾ ਹੈ। ਰਵਨੀਤ ਬਿੱਟੂ ਨੇ ਕਿਹਾ ਕਿ ਜਿਹੜੀ ਘਟਨਾ ਸੰਸਦ ਦੇ ਅੰਦਰ ਵਾਪਰੀ, ਜਿੱਥੇ ਰਾਹੁਲ ਗਾਂਧੀ ਅਤੇ ਕਾਂਗਰਸ ਦੇ 40–50 ਸੰਸਦ ਮੈਂਬਰਾਂ ਵੱਲੋਂ ਉਨ੍ਹਾਂ ਨਾਲ ਹੱਥਾਪਾਈ ਦੀ ਕੋਸ਼ਿਸ਼ ਕੀਤੀ ਗਈ, ਉਹ ਕੋਈ ਅਲੱਗ-ਥਲੱਗ ਘਟਨਾ ਨਹੀਂ ਸੀ। ਬਿੱਟੂ ਮੁਤਾਬਕ ਇਹ ਉਹੀ ਸਿੱਖਿਆ ਹੈ, ਜੋ ਕਾਂਗਰਸ ਦੇ ਆਗੂ ਦਿੱਲੀ ਤੋਂ ਲੈ ਕੇ ਪੰਜਾਬ ਤੱਕ ਆਪਣੇ ਵਰਕਰਾਂ ਨੂੰ ਦੇ ਰਹੇ ਹਨ। ਬਿੱਟੂ ਨੇ ਕਿਹਾ ਕਿ ਜਿਵੇਂ ਸੰਸਦ 'ਚ ਹਿੰਸਕ ਰਵੱਈਆ ਦਿਖਾਇਆ ਗਿਆ, ਉਸੇ ਤਰ੍ਹਾਂ ਦੀ ਭਾਸ਼ਾ ਅਤੇ ਸੋਚ ਹੁਣ ਪੰਜਾਬ 'ਚ ਵੀ ਸਾਹਮਣੇ ਆ ਰਹੀ ਹੈ। ਉਨ੍ਹਾਂ ਨੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੇ ਬਿਆਨਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਜਦੋਂ ਇੱਕ ਸੂਬਾਈ ਪ੍ਰਧਾਨ ਇਹ ਕਹੇ ਕਿ ਕਿਸੇ ਦੀ 'ਧੌਣ ਮਰੋੜਨ ਵਿੱਚ ਤਿੰਨ ਮਿੰਟ ਲੱਗਦੇ ਹਨ', ਤਾਂ ਇਹ ਸਿਰਫ਼ ਬਿਆਨ ਨਹੀਂ, ਸਗੋਂ ਸਿੱਧੀ ਤਰ੍ਹਾਂ ਹਿੰਸਾ ਲਈ ਉਕਸਾਉਣਾ ਹੈ। ਕੇਂਦਰੀ ਮੰਤਰੀ ਨੇ ਕਿਹਾ ਕਿ ਤੁਸੀਂ ਕਿਸੇ ਮੰਤਰੀ, ਚਾਹੇ ਉਹ ਈ. ਟੀ. ਓ. ਹੋਵੇ ਜਾਂ ਵਿਰੋਧੀ ਧਿਰ ਦਾ ਕੋਈ ਵੀ ਆਗੂ, ਉਸ ਦੇ ਕੰਮਾਂ ਦੀ ਆਲੋਚਨਾ ਸੌ ਵਾਰ ਕਰੋ, ਇਹ ਲੋਕਤੰਤਰ ਦਾ ਹਿੱਸਾ ਹੈ ਪਰ ਖੁੱਲ੍ਹੇਆਮ ਇਹ ਕਹਿਣਾ ਕਿ ਕਿਸੇ ਦੀ ਧੌਣ ਮਰੋੜੀ ਜਾ ਸਕਦੀ ਹੈ, ਇਹ ਕਾਨੂੰਨ ਅਤੇ ਸੰਵਿਧਾਨ ਦੋਹਾਂ ਦੀ ਉਲੰਘਣਾ ਹੈ।

ਕਾਰਵਾਈ ਨਾ ਹੋਈ ਤਾਂ ਹੌਂਸਲੇ ਹੋਰ ਵਧਣਗੇ
ਰਵਨੀਤ ਬਿੱਟੂ ਨੇ ਚਿਤਾਵਨੀ ਦਿੱਤੀ ਕਿ ਜੇਕਰ ਰਾਜਾ ਵੜਿੰਗ ਵਰਗੇ ਆਗੂਆਂ ਖ਼ਿਲਾਫ਼ ਸਖ਼ਤ ਕਾਰਵਾਈ ਨਹੀਂ ਹੁੰਦੀ ਤਾਂ ਇਸ ਤਰ੍ਹਾਂ ਦੇ ਬਿਆਨਾਂ ਨਾਲ ਹਿੰਸਕ ਤੱਤਾਂ ਦੇ ਹੌਂਸਲੇ ਹੋਰ ਵਧਣਗੇ। ਉਨ੍ਹਾਂ ਕਿਹਾ ਕਿ ਅੱਜ ਜੇਕਰ ਇਹ ਲੋਕ ਵਿਰੋਧ 'ਚ ਰਹਿੰਦਿਆਂ ਅਜਿਹੀਆਂ ਧਮਕੀਆਂ ਦੇ ਰਹੇ ਹਨ, ਤਾਂ ਕੱਲ੍ਹ ਜੇਕਰ ਖ਼ੁਦਾ ਨਾ ਖਾਸਤਾ, ਇਨ੍ਹਾਂ ਦੇ ਹੱਥ ਸੱਤਾ ਆ ਗਈ, ਤਾਂ ਇਹ ਕੀ ਕਰਨਗੇ, ਇਸਦੀ ਕਲਪਨਾ ਕਰਨੀ ਵੀ ਡਰਾਉਣੀ ਹੈ। ਬਿੱਟੂ ਨੇ ਕਿਹਾ ਕਿ ਕਾਂਗਰਸ ਨੂੰ ਸੱਤਾ ਤੋਂ ਦੂਰ ਰੱਖਣਾ ਦੇਸ਼ ਅਤੇ ਪੰਜਾਬ ਦੋਹਾਂ ਲਈ ਬਿਹਤਰ ਹੈ, ਕਿਉਂਕਿ ਇਹ ਪਾਰਟੀ ਲੋਕਤੰਤਰਕ ਮਰਿਆਦਾਵਾਂ ਦੀ ਇੱਜ਼ਤ ਕਰਨ 'ਚ ਅਸਫ਼ਲ ਰਹੀ ਹੈ।

ਪ੍ਰਤਾਪ ਸਿੰਘ ਬਾਜਵਾ ‘ਤੇ ਵੀ ਨਿਸ਼ਾਨਾ
ਕੇਂਦਰੀ ਮੰਤਰੀ ਨੇ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਵੀ ਨਹੀਂ ਬਖ਼ਸ਼ਿਆ। ਉਨ੍ਹਾਂ ਕਿਹਾ ਕਿ ਬਾਜਵਾ ਸਾਹਿਬ ਨੂੰ ਦੇਖਣ ਨੂੰ ਤਾਂ ਬਹੁਤ ਸਿਆਣਾ ਅਤੇ ਤਜੁਰਬੇਕਾਰ ਆਗੂ ਮੰਨਿਆ ਜਾਂਦਾ ਹੈ ਪਰ ਉਨ੍ਹਾਂ ਦੇ ਬਿਆਨ ਵੀ ਹੁਣ ਨਿਰਾਸ਼ ਕਰਨ ਵਾਲੇ ਹਨ। ਬਿੱਟੂ ਨੇ ਕਿਹਾ ਕਿ ਬਾਜਵਾ ਵਰਗੇ ਆਗੂ, ਜਿਨ੍ਹਾਂ ਦੀ ਉਮਰ ਅਤੇ ਤਜੁਰਬਾ ਦੋਵੇਂ ਵੱਡੇ ਹਨ, ਉਨ੍ਹਾਂ ਨੂੰ ਅਜਿਹੀਆਂ ਗੱਲਾਂ ਕਰਨੀ ਸ਼ੋਭਾ ਨਹੀਂ ਦਿੰਦੀਆਂ, ਜਿਨ੍ਹਾਂ ਵਿੱਚ 'ਬੈਂਡ ਵਜਾਉਣ' ਜਾਂ ਕੁੱਟਮਾਰ ਦੀ ਭਾਸ਼ਾ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਨੌਜਵਾਨ ਆਗੂਆਂ ਤੋਂ ਕਈ ਵਾਰ ਜਜ਼ਬਾਤੀ ਬਿਆਨ ਆ ਵੀ ਜਾਣ ਤਾਂ ਸੀਨੀਅਰ ਆਗੂਆਂ ਦਾ ਫ਼ਰਜ਼ ਬਣਦਾ ਹੈ ਕਿ ਉਹ ਪਾਰਟੀ ਨੂੰ ਸੰਭਾਲਣ, ਨਾ ਕਿ ਅੱਗ ‘ਚ ਘਿਓ ਪਾਉਣ।

Have something to say? Post your comment

ਅਤੇ ਪੰਜਾਬ ਖਬਰਾਂ

ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ

ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ

ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ

ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ

ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ

ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ

ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ

ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ

CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ

ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ

ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!

ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!

ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ

ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ