Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਰਾਸ਼ਟਰੀ

ਰਾਹੁਲ ਗਾਂਧੀ ਦੀ ਬਰਨਾਲਾ ਫੇਰੀ ਨੂੰ ਲੈ ਕੇ ਕਾਂਗਰਸ ਦੀਆਂ ਤਿਆਰੀਆਂ ਤੇਜ਼

26 ਫ਼ਰਵਰੀ, 2026 06:55 PM

ਜਲਾਲਾਬਾਦ : ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਆਉਣ ਵਾਲੀ ਬਰਨਾਲਾ ਫੇਰੀ ਨੂੰ ਲੈ ਕੇ ਕਾਂਗਰਸੀ ਆਗੂਆਂ ਵੱਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਬਲਾਕ ਕਾਂਗਰਸ ਦਿਹਾਤੀ ਦੇ ਪ੍ਰਧਾਨ ਸ਼ਿੰਦਰ ਮਾਹਲਮ ਦੇ ਨਿਵਾਸ ਸਥਾਨ ’ਤੇ ਇਕ ਅਹਿਮ ਬੈਠਕ ਆਯੋਜਿਤ ਕੀਤੀ ਗਈ। ਇਸ ’ਚ ਪਾਰਟੀ ਦੇ ਸਥਾਨਕ ਆਗੂਆਂ ਅਤੇ ਕਾਰਕੁੰਨਾਂ ਨੇ ਵੱਡੀ ਗਿਣਤੀ ’ਚ ਸ਼ਮੂਲੀਅਤ ਕੀਤੀ। ਬੈਠਕ ’ਚ ਸਾਬਕਾ ਜੰਗਲਾਤ ਮੰਤਰੀ ਹੰਸ ਰਾਜ ਜੋਸਨ ਵੀ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਤਿਆਰੀਆਂ ਦਾ ਜਾਇਜ਼ਾ ਲਿਆ। ਬੈਠਕ ਦੌਰਾਨ ਸਮਾਗਮ ਦੀ ਰੂਪ-ਰੇਖਾ, ਕਾਰਕੁੰਨਾਂ ਦੀਆਂ ਜ਼ਿੰਮੇਵਾਰੀਆਂ ਅਤੇ ਲੋਕਾਂ ਦੀ ਵੱਧ ਤੋਂ ਵੱਧ ਹਾਜ਼ਰੀ ਯਕੀਨੀ ਬਣਾਉਣ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

ਸ਼ਿੰਦਰ ਮਹਾਲਮ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਫੇਰੀ ਨਾਲ ਪੰਜਾਬ ਦੀ ਜਨਤਾਂ ’ਚ ਨਵਾਂ ਜੋਸ਼ ਪੈਦਾ ਹੋਵੇਗਾ ਅਤੇ ਪਾਰਟੀ ਕਾਰਕੁਨਾਂ ਨੂੰ ਮਜ਼ਬੂਤੀ ਮਿਲੇਗੀ। ਇਸ ਮੌਕੇ ਬਲਾਕ ਕਾਂਗਰਸ ਦਿਹਾਤੀ ਪ੍ਰਧਾਨ ਸ਼ਿੰਦਰ ਮਾਹਲਮ ਨੇ ਕਿਹਾ ਕਿ ਰਾਹੁਲ ਗਾਂਧੀ ਦੇਸ਼ ਦੀ ਆਵਾਜ਼ ਨੂੰ ਬੁਲੰਦ ਕਰਨ ਵਾਲੇ ਨੇਤਾ ਹਨ। ਉਨ੍ਹਾਂ ਦੀ ਬਰਨਾਲਾ ਫੇਰੀ ਪੰਜਾਬ ਵਾਸੀਆਂ ਲਈ ਮਾਣ ਦੀ ਗੱਲ ਹੈ। ਅਸੀਂ ਹਰ ਕਾਰਕੁੰਨ ਨੂੰ ਅਪੀਲ ਕਰਦੇ ਹਾਂ ਕਿ ਵੱਧ ਤੋਂ ਵੱਧ ਗਿਣਤੀ ’ਚ ਹਾਜ਼ਰੀ ਭਰ ਕੇ ਇਸ ਸਮਾਗਮ ਨੂੰ ਇਤਿਹਾਸਕ ਬਣਾਇਆ ਜਾਵੇ।

ਕਾਂਗਰਸ ਪਾਰਟੀ ਹਮੇਸ਼ਾਂ ਲੋਕਾਂ ਦੇ ਮੁੱਦਿਆਂ ਲਈ ਸੰਘਰਸ਼ ਕਰਦੀ ਆਈ ਹੈ ਅਤੇ ਅੱਗੇ ਵੀ ਕਰਦੀ ਰਹੇਗੀ। ਉਨ੍ਹਾਂ ਹੋਰ ਕਿਹਾ ਕਿ ਪਿੰਡ ਪੱਧਰ ਤੱਕ ਬੈਠਕਾਂ ਕਰ ਕੇ ਲੋਕਾਂ ਨੂੰ ਸਮਾਗਮ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾ ਰਹੇ ਹਨ। ਪਾਰਟੀ ਆਗੂਆਂ ਨੇ ਦਾਅਵਾ ਕੀਤਾ ਕਿ ਬਰਨਾਲਾ ਦੀ ਧਰਤੀ ’ਤੇ ਹੋਣ ਵਾਲਾ ਇਹ ਸਮਾਗਮ ਵੱਡੀ ਸਫ਼ਲਤਾ ਹਾਸਲ ਕਰੇਗਾ। ਇਸ ਮੌਕੇ ਸਾਬਕਾ ਜੰਗਲਾਤ ਮੰਤਰੀ ਹੰਸ ਰਾਜ ਜੋਸਨ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਫੇਰੀ ਨਾਲ ਕਾਰਕੁੰਨਾਂ ’ਚ ਨਵਾਂ ਉਤਸ਼ਾਹ ਪੈਦਾ ਹੋਇਆ ਹੈ ਅਤੇ ਕਾਂਗਰਸ ਪਾਰਟੀ ਹੋਰ ਮਜ਼ਬੂਤੀ ਨਾਲ ਲੋਕਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰੇਗੀ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਬਰਨਾਲਾ ਦਾ ਸਮਾਗਮ ਇਤਿਹਾਸਕ ਸਾਬਤ ਹੋਵੇਗਾ।

Have something to say? Post your comment

ਅਤੇ ਰਾਸ਼ਟਰੀ ਖਬਰਾਂ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ