Thursday, July 30, 2026
BREAKING
ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ ਮੱਧ ਵਰਗ ਨੂੰ ਵੱਡਾ ਝਟਕਾ ,ਪੂਰੇ ਭਾਰਤ 'ਚ ਤੇਲ, ਸਾਬਣ, ਟੀਵੀ, ਫਰਿੱਜ ਅਤੇ ਕਾਰਾਂ ਹੋ ਜਾਣਗੇ ਮਹਿੰਗੇ ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਰਾਸ਼ਟਰੀ

ਰਾਹੁਲ ਦੇ GenZ ਵਾਲੇ ਪੋਸਟ 'ਤੇ BJP ਦਾ ਹਮਲਾ, ਬੋਲੇ-ਕਾਂਗਰਸ ਦਾ ਮਕਸਦ ਦੇਸ਼ 'ਚ ਅਰਾਜਕਤਾ ਫੈਲਾਉਣਾ

19 ਸਤੰਬਰ, 2025 05:20 PM

ਰਾਹੁਲ ਗਾਂਧੀ ਦੇ ਇੱਕ ਨਵੇਂ ਸੋਸ਼ਲ ਮੀਡੀਆ ਪੋਸਟ ਨੇ ਦੇਸ਼ ਦੀ ਸਿਆਸਤ ਨੂੰ ਭਖਾ ਦਿੱਤਾ ਹੈ। ਰਾਹੁਲ ਗਾਂਧੀ ਨੇ X (ਟਵਿੱਟਰ) 'ਤੇ ਲਿਖਿਆ ਕਿ ਦੇਸ਼ ਦੇ ਨੌਜਵਾਨ, ਵਿਦਿਆਰਥੀ ਅਤੇ GenZ “ਸੰਵਿਧਾਨ ਬਚਾਉਣਗੇ, ਲੋਕਤੰਤਰ ਦੀ ਰੱਖਿਆ ਕਰਨਗੇ ਤੇ ਵੋਟ ਚੋਰੀ ਰੋਕਣਗੇ”। ਇਸਦੇ ਨਾਲ ਹੀ ਉਨ੍ਹਾਂ ਨੇ ਆਪਣੀ ਇੱਕ ਫੋਟੋ ਵੀ ਪੋਸਟ ਕੀਤੀ, ਜਿਸ 'ਤੇ ਲਿਖਿਆ ਸੀ – “ਲੋਕਤੰਤਰ ਕਦੇ ਵੀ ਡਿਲੀਟ ਨਹੀਂ ਕੀਤਾ ਜਾ ਸਕਦਾ”।

ਇਸ ਬਿਆਨ ਤੋਂ ਬਾਅਦ ਬੀਜੇਪੀ ਨੇ ਰਾਹੁਲ ਗਾਂਧੀ 'ਤੇ ਸਖ਼ਤ ਹਮਲਾ ਬੋਲਿਆ। ਬੀਜੇਪੀ ਦਾ ਕਹਿਣਾ ਹੈ ਕਿ ਰਾਹੁਲ ਦਾ ਮਕਸਦ ਦੇਸ਼ ਵਿੱਚ ਅਰਾਜਕਤਾ ਫੈਲਾਉਣਾ ਹੈ ਅਤੇ ਉਹ ਚਾਹੁੰਦੇ ਹਨ ਕਿ ਭਾਰਤ ਵਿੱਚ ਵੀ ਉਹੀ ਹੋਵੇ ਜੋ ਨੇਪਾਲ, ਸ੍ਰੀਲੰਕਾ ਅਤੇ ਬੰਗਲਾਦੇਸ਼ ਵਿੱਚ ਹੋਇਆ। ਬੀਜੇਪੀ ਬੁਲਾਰਾ ਪ੍ਰਦੀਪ ਭੰਡਾਰੀ ਨੇ ਰਾਹੁਲ ਗਾਂਧੀ ਨੂੰ “ਭਾਰਤੀ ਲੋਕਤੰਤਰ ਲਈ ਖਤਰਨਾਕ” ਦੱਸਿਆ ਅਤੇ ਉਨ੍ਹਾਂ ਨੂੰ “ਐਂਟੀ ਇੰਡੀਆ ਫੋਰਸ ਦਾ ਪੋਸਟਰ ਬੌਏ” ਕਹਿ ਕੇ ਨਿਸ਼ਾਨਾ ਬਣਾਇਆ।

ਬੀਜੇਪੀ ਨੇ ਰਾਹੁਲ ਦੇ GenZ ਪਲਾਨ ਦੀ ਤੁਲਨਾ ਨੇਪਾਲ ਦੀ ਹਾਲੀਆ GenZ ਕਰਾਂਤੀ ਨਾਲ ਕੀਤੀ ਹੈ, ਜਿੱਥੇ ਯੁਵਕਾਂ ਅਤੇ ਵਿਦਿਆਰਥੀਆਂ ਨੇ 8 ਸਤੰਬਰ ਨੂੰ ਸਰਕਾਰ ਵਿਰੁੱਧ ਵੱਡਾ ਆਦੋਲਨ ਕੀਤਾ ਸੀ। ਉੱਥੇ ਸੰਸਦ ਤੋਂ ਲੈ ਕੇ ਸੁਪਰੀਮ ਕੋਰਟ ਤੱਕ ਨੂੰ ਅੱਗ ਲਾਈ ਗਈ ਅਤੇ ਰਾਸ਼ਟਰਪਤੀ ਭਵਨ ਸਮੇਤ ਕਈ ਇਮਾਰਤਾਂ ਨੂੰ ਸਾੜ ਦਿੱਤਾ ਗਿਆ ਸੀ। ਬੀਜੇਪੀ ਦਾ ਸਵਾਲ ਹੈ ਕਿ ਕੀ ਰਾਹੁਲ ਗਾਂਧੀ ਭਾਰਤ ਨੂੰ ਵੀ ਉਸੇ ਰਸਤੇ 'ਤੇ ਧੱਕਣਾ ਚਾਹੁੰਦੇ ਹਨ?

ਇਸ ਮਾਮਲੇ 'ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਮੈਦਾਨ ਵਿਚ ਉਤਰੇ। ਉਨ੍ਹਾਂ ਨੇ ਰਾਹੁਲ ਗਾਂਧੀ 'ਤੇ ਸਿੱਧਾ ਹਮਲਾ ਕਰਦਿਆਂ ਕਿਹਾ ਕਿ ਰਾਹੁਲ ਵੋਟ ਚੋਰੀ ਦਾ ਰੋਲ਼ੀ ਪਾ ਰਹੇ ਹਨ, ਪਰ ਅਸਲ ਵਿੱਚ ਉਹ ਬੰਗਲਾਦੇਸ਼ੀ ਘੁਸਪੈਠੀਆਂ ਨੂੰ ਬਚਾਉਣ ਲਈ ਇਹ ਮੁਹਿੰਮ ਚਲਾ ਰਹੇ ਹਨ ਕਿਉਂਕਿ ਇਹੀ ਕਾਂਗਰਸ ਦਾ ਵੋਟ ਬੈਂਕ ਹੈ। ਅਮਿਤ ਸ਼ਾਹ ਨੇ ਸਾਫ਼ ਕਰ ਦਿੱਤਾ ਕਿ ਬੀਜੇਪੀ ਘੁਸਪੈਠੀਆਂ ਨੂੰ ਦੇਸ਼ ਤੋਂ ਕੱਢ ਕੇ ਹੀ ਰਹੇਗੀ ਅਤੇ ਬਿਹਾਰ ਦੇ ਲੋਕਾਂ ਦੇ ਹੱਕ 'ਤੇ ਕੋਈ ਡਾਕਾ ਨਹੀਂ ਪੈਣ ਦੇਵੇਗੀ। ਸ਼ਾਹ ਨੇ ਇਸ ਦੌਰਾਨ ਲਾਲੂ ਪ੍ਰਸਾਦ ਅਤੇ ਤੇਜਸਵੀ ਯਾਦਵ 'ਤੇ ਵੀ ਤਿੱਖੀ ਟਿੱਪਣੀ ਕੀਤੀ। ਉਨ੍ਹਾਂ ਕਿਹਾ ਕਿ ਜਦੋਂ ਵੋਟਰ ਲਿਸਟ ਤੋਂ ਘੁਸਪੈਠੀਆਂ ਦੇ ਨਾਮ ਕੱਟੇ ਜਾ ਰਹੇ ਹਨ ਤਾਂ ਲਾਲੂ ਯਾਦਵ ਨੂੰ ਦਰਦ ਹੋ ਰਿਹਾ ਹੈ। ਉਨ੍ਹਾਂ ਨੇ ਬਿਹਾਰ ਵਾਸੀਆਂ ਨੂੰ ਅਪੀਲ ਕੀਤੀ ਕਿ ਐਨ.ਡੀ.ਏ. ਨੂੰ ਇੰਨਾ ਵੱਡਾ ਬਹੁਮਤ ਦਿਓ ਕਿ ਤੇਜਸਵੀ ਯਾਦਵ ਅਗਲੀ ਵਾਰ ਚੋਣ ਲੜਨ ਦੀ ਹਿੰਮਤ ਵੀ ਨਾ ਕਰ ਸਕਣ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਦਿੱਲੀ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, DTC ਬੱਸ 'ਚ ਭਰਿਆ ਪਾਣੀ, ਯਾਤਰੀ ਹੋਏ ਖੱਜਲ-ਖੁਆਰ

ਦਿੱਲੀ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, DTC ਬੱਸ 'ਚ ਭਰਿਆ ਪਾਣੀ, ਯਾਤਰੀ ਹੋਏ ਖੱਜਲ-ਖੁਆਰ

ਵਿਦਿਆਰਥੀਆਂ ਵਿਰੁੱਧ ਪੁਲਸ ਕਾਰਵਾਈ ਤੇ ਰਾਮ ਮੰਦਰ ਮੁੱਦੇ 'ਤੇ ਵਿਰੋਧੀ ਧਿਰ ਨੇ ਸੰਸਦ 'ਚ ਕੀਤਾ ਪ੍ਰਦਰਸ਼ਨ

ਵਿਦਿਆਰਥੀਆਂ ਵਿਰੁੱਧ ਪੁਲਸ ਕਾਰਵਾਈ ਤੇ ਰਾਮ ਮੰਦਰ ਮੁੱਦੇ 'ਤੇ ਵਿਰੋਧੀ ਧਿਰ ਨੇ ਸੰਸਦ 'ਚ ਕੀਤਾ ਪ੍ਰਦਰਸ਼ਨ

ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ ਤੋਂ ਪਾਰ ਹੋਏ Instagram ‘ਫ਼ਾਲੋਅਰਜ਼’

ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ ਤੋਂ ਪਾਰ ਹੋਏ Instagram ‘ਫ਼ਾਲੋਅਰਜ਼’

ਸਾਬਕਾ PM ਮਨਮੋਹਨ ਸਿੰਘ ਨੂੰ ਮੌਤ ਪਿੱਛੋਂ ਮਿਲਿਆ ਇਨਸਾਫ਼, ਕੋਲਾ ਘੁਟਾਲਾ ਮਾਮਲੇ 'ਚ SC ਵੱਲੋਂ 'ਕਲੀਨ ਚਿੱਟ'

ਸਾਬਕਾ PM ਮਨਮੋਹਨ ਸਿੰਘ ਨੂੰ ਮੌਤ ਪਿੱਛੋਂ ਮਿਲਿਆ ਇਨਸਾਫ਼, ਕੋਲਾ ਘੁਟਾਲਾ ਮਾਮਲੇ 'ਚ SC ਵੱਲੋਂ 'ਕਲੀਨ ਚਿੱਟ'

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ