Saturday, September 05, 2026
BREAKING
ਪੰਜਾਬ ਸਰਕਾਰ ਵੱਲੋਂ ਪੰਜ ਸਰਕਾਰੀ ਪੌਲੀਟੈਕਨਿਕ ਕਾਲਜਾਂ ਵਿੱਚ ਇਨੋਵੇਸ਼ਨ ਲੈਬਜ਼ ਦੀ ਸਥਾਪਨਾ ਨਾਲ ਤਕਨੀਕੀ ਸਿੱਖਿਆ ਨੂੰ ਮਿਲੀ ਨਵੀਂ ਦਿਸ਼ਾ : ਹਰਜੋਤ ਸਿੰਘ ਬੈਂਸ ਪੈਨਸ਼ਨਰਜ਼ ਭਲਾਈ ਸੰਸਥਾ ਖਰੜ ਦੀ ਮਹੀਨਾਵਾਰ ਮੀਟਿੰਗ ਵਿੱਚ ਸੰਸਥਾ ਦੇ ਅਹੁਦੇਦਾਰਾਂ ਦੀ ਨਵੀਂ ਚੋਣ ਕੀਤੀ ਇਟਲੀ 'ਚ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਮੰਤਰੀ ਅਹੁਦੇ 'ਤੇ ਰਹਿਣ 'ਤੇ ਮੇਲੋਨੀ ਨੂੰ PM ਮੋਦੀ ਨੇ ਦਿੱਤੀ ਵਧਾਈ ਜਨਮ ਅਸ਼ਟਮੀ ਮੌਕੇ ਮਥੁਰਾ ਪੁੱਜੇ CM ਯੋਗੀ, ਕੀਤੀ ਪੂਜਾ, ਸ਼ਰਧਾਲੂਆਂ ਨੂੰ ਸੰਬੋਧਨ ਕਰਦੇ ਆਖ 'ਤੀਆਂ ਇਹ ਗੱਲਾਂ DA ਮਾਮਲੇ 'ਤੇ ਪੰਜਾਬ ਸਰਕਾਰ ਦਾ ਫ਼ੈਸਲਾ, 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ ਸਿੱਧਾ ਲਾਭ : ਅਮਨ ਅਰੋੜਾ ਡਾ. ਗੁਰਪ੍ਰੀਤ ਕੌਰ ਮਾਨ ਵੱਲੋਂ ਭੇਜੇ ਨੋਟਿਸ ਦਾ ਖਹਿਰਾ ਨੇ ਦਿੱਤਾ ਜਵਾਬ 'ਦਿਮਾਗੀ ਨਕਸਲਵਾਦ' ਦਾ ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ ਨੂੰ ਪੁੱਛਿਆ ਅਰਥ ਪੰਜਾਬ : ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ, ਪਾਵਰਕਾਮ ਵੱਲੋਂ ਖਾਸ ਹਦਾਇਤਾਂ ਜਾਰੀ ਜੈਕਾਰਿਆਂ ਦੀ ਗੂੰਜ ’ਚ ਸ੍ਰੀ ਅਨੰਦਪੁਰ ਸਾਹਿਬ ਵੱਲ ਰਵਾਨਾ ਹੋਇਆ ਮੀਰੀ-ਪੀਰੀ ਖਾਲਸਾ ਮਾਰਚ PU ਨੂੰ ਖੋਜ ਤੇ ਨਵਾਚਾਰ ਦਾ ਆਲਮੀ ਕੇਂਦਰ ਬਣਾਉਣ ਲਈ ਇਕਜੁੱਟ ਹੋਣ ਦੀ ਲੋੜ: ਉੱਪ ਰਾਸ਼ਟਰਪਤੀ

ਬਾਜ਼ਾਰ

ਰੁਪਏ ਦੀ ਡਿੱਗਦੀ ਕੀਮਤ ਨੇ ਭਾਰਤੀ ਵਿਦਿਆਰਥੀਆਂ ਦੀ ਵਧਾਈ ਚਿੰਤਾ, AI ਕਾਰਨ ਨੌਕਰੀਆਂ ਦਾ ਵੀ ਪਿਆ 'ਕਾਲ਼'

31 ਮਾਰਚ, 2026 02:08 PM

ਵਿਦੇਸ਼ਾਂ ਵਿੱਚ ਜਾ ਕੇ ਉਚੇਰੀ ਸਿੱਖਿਆ ਹਾਸਲ ਕਰਨ ਦਾ ਸੁਪਨਾ ਦੇਖ ਰਹੇ ਭਾਰਤੀ ਵਿਦਿਆਰਥੀਆਂ ਲਈ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਰੁਪਏ ਦੀ ਕੀਮਤ ਵਿੱਚ ਆਈ ਭਾਰੀ ਗਿਰਾਵਟ ਅਤੇ ਗਲੋਬਲ ਮਹਿੰਗਾਈ ਕਾਰਨ ਵਿਦੇਸ਼ੀ ਪੜ੍ਹਾਈ ਦਾ ਖਰਚਾ ਪਿਛਲੇ 6 ਮਹੀਨਿਆਂ ਵਿੱਚ 10 ਤੋਂ 12 ਫੀਸਦੀ ਤੱਕ ਵਧ ਗਿਆ ਹੈ। ਇਸ ਦੇ ਨਾਲ ਹੀ ਯੂ.ਕੇ. ਅਤੇ ਕੈਨੇਡਾ ਵਰਗੇ ਦੇਸ਼ਾਂ ਵਿੱਚ ਨੌਕਰੀਆਂ ਦੇ ਘਟਦੇ ਮੌਕਿਆਂ ਨੇ ਵਿਦਿਆਰਥੀਆਂ ਦੀ ਚਿੰਤਾ ਹੋਰ ਵਧਾ ਦਿੱਤੀ ਹੈ।

ਪਿਛਲੇ 6 ਮਹੀਨਿਆਂ ਵਿੱਚ ਭਾਰਤੀ ਰੁਪਿਆ ਡਾਲਰ ਦੇ ਮੁਕਾਬਲੇ ਲਗਭਗ 6.5 ਫ਼ੀਸਦੀ ਤੱਕ ਕਮਜ਼ੋਰ ਹੋ ਗਿਆ ਹੈ। ਇਸ ਦਾ ਸਿੱਧਾ ਅਸਰ ਫੀਸਾਂ ਅਤੇ ਰਹਿਣ-ਸਹਿਣ ਦੇ ਖਰਚੇ 'ਤੇ ਪਿਆ ਹੈ। ਅਮਰੀਕਾ, ਯੂ.ਕੇ. ਅਤੇ ਕੈਨੇਡਾ ਵਰਗੇ ਮੁੱਖ ਦੇਸ਼ਾਂ ਵਿੱਚ ਵਧ ਰਹੀ ਮਹਿੰਗਾਈ ਨੇ ਖਾਣ-ਪੀਣ ਅਤੇ ਕਿਰਾਏ ਦੇ ਖਰਚੇ ਵਧਾ ਦਿੱਤੇ ਹਨ। ਅਮਰੀਕਾ ਵਿੱਚ 2 ਸਾਲਾ ਮਾਸਟਰਜ਼ ਪ੍ਰੋਗਰਾਮ ਦਾ ਸਾਲਾਨਾ ਖਰਚਾ ਹੁਣ 40,000 ਡਾਲਰ ਤੋਂ ਵਧ ਕੇ 80,000 ਡਾਲਰ (ਲਗਭਗ 33.5 ਲੱਖ ਤੋਂ 36.8 ਲੱਖ ਰੁਪਏ) ਤੱਕ ਪਹੁੰਚ ਗਿਆ ਹੈ।

ਰਿਪੋਰਟ ਅਨੁਸਾਰ, ਆਰਟੀਫੀਸ਼ੀਅਲ ਇੰਟੈਲੀਜੈਂਸ (AI) ਦੀ ਵਧਦੀ ਵਰਤੋਂ ਅਤੇ ਕੰਪਨੀਆਂ ਵੱਲੋਂ ਕੀਤੀ ਜਾ ਰਹੀ ਛਾਂਟੀ ਕਾਰਨ ਨਵੇਂ ਗ੍ਰੈਜੂਏਟ ਵਿਦਿਆਰਥੀਆਂ ਲਈ ਨੌਕਰੀਆਂ ਮਿਲਣੀਆਂ ਔਖੀਆਂ ਹੋ ਗਈਆਂ ਹਨ। ਖ਼ਾਸ ਕਰਕੇ ਯੂ.ਕੇ. ਅਤੇ ਕੈਨੇਡਾ ਵਿੱਚ ਸਥਿਤੀ ਜ਼ਿਆਦਾ ਨਾਜ਼ੁਕ ਹੈ। ਮਿਡਲ ਈਸਟ 'ਚ ਚੱਲ ਰਹੇ ਤਣਾਅ ਨੇ ਵੀ ਵਿਦਿਆਰਥੀਆਂ ਦੇ ਫੈਸਲਿਆਂ ਵਿੱਚ ਦੇਰੀ ਕਰ ਦਿੱਤੀ ਹੈ।

ਵਧਦੇ ਖਰਚਿਆਂ ਕਾਰਨ ਭਾਰਤੀ ਵਿਦਿਆਰਥੀ ਹੁਣ ਨਵੇਂ ਬਦਲ ਤਲਾਸ਼ ਰਹੇ ਹਨ। ਵਿਦਿਆਰਥੀ ਹੁਣ ਅਮਰੀਕਾ ਜਾਂ ਕੈਨੇਡਾ ਦੀ ਬਜਾਏ ਜਰਮਨੀ, ਫਰਾਂਸ ਅਤੇ ਇਟਲੀ ਵਰਗੇ ਦੇਸ਼ਾਂ ਵੱਲ ਰੁਖ ਕਰ ਰਹੇ ਹਨ, ਜਿੱਥੇ ਪੜ੍ਹਾਈ ਸਸਤੀ ਹੈ। ਕਈ ਵਿਦਿਆਰਥੀ ਹਾਈਬ੍ਰਿਡ ਕੋਰਸਾਂ (ਅੱਧੀ ਪੜ੍ਹਾਈ ਭਾਰਤ ਅਤੇ ਅੱਧੀ ਵਿਦੇਸ਼) ਨੂੰ ਪਹਿਲ ਦੇ ਰਹੇ ਹਨ ਤਾਂ ਜੋ ਖਰਚਾ ਘਟਾਇਆ ਜਾ ਸਕੇ।

ਅੰਕੜਿਆਂ ਅਨੁਸਾਰ ਅਮਰੀਕਾ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਜਾਰੀ ਕੀਤੇ ਜਾਣ ਵਾਲੇ ਵੀਜ਼ਿਆਂ ਵਿੱਚ ਲਗਾਤਾਰ ਕਮੀ ਆ ਰਹੀ ਹੈ। ਸਾਲ 2023 'ਚ ਜਿੱਥੇ 3,13,781 ਭਾਰਤੀ ਵਿਦਿਆਰਥੀਆਂ ਨੂੰ ਵੀਜ਼ੇ ਦਿੱਤੇ ਗਏ ਸਨ, ਉੱਤੇ ਹੀ ਸਾਲ 2025 'ਚ ਇਹ ਅੰਕੜਾ ਘਟ ਕੇ ਸਿਰਫ 2,16,896 ਤੱਕ ਆ ਗਿਆ।

Have something to say? Post your comment

ਅਤੇ ਬਾਜ਼ਾਰ ਖਬਰਾਂ

ਜਨਮ ਅਸ਼ਟਮੀ 'ਤੇ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼, ਨਿਵੇਸ਼ਕਾਂ ਨੇ ਕੀਤੀ ਮੋਟੀ ਕਮਾਈ ਕੀਤੀ; ਜਾਣੋ ਤੇਜ਼ੀ ਦੇ ਕਾਰਨ

ਜਨਮ ਅਸ਼ਟਮੀ 'ਤੇ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼, ਨਿਵੇਸ਼ਕਾਂ ਨੇ ਕੀਤੀ ਮੋਟੀ ਕਮਾਈ ਕੀਤੀ; ਜਾਣੋ ਤੇਜ਼ੀ ਦੇ ਕਾਰਨ

NSE ਦੇ 30,000 ਕਰੋੜ ਦੇ IPO ਦਾ ਰਸਤਾ ਸਾਫ਼, SEBI ਦੀ ਮਿਲੀ ਪ੍ਰਵਾਨਗੀ

NSE ਦੇ 30,000 ਕਰੋੜ ਦੇ IPO ਦਾ ਰਸਤਾ ਸਾਫ਼, SEBI ਦੀ ਮਿਲੀ ਪ੍ਰਵਾਨਗੀ

‘ਮਰਸੀਡੀਜ਼-ਬੈਂਜ਼ ਭਾਰਤ ’ਚ ਆਉਣ ਵਾਲੇ ਸਾਲਾਂ ’ਚ ਕਈ ਨਵੇਂ ਮਾਡਲ ਪੇਸ਼ ਕਰੇਗੀ’

‘ਮਰਸੀਡੀਜ਼-ਬੈਂਜ਼ ਭਾਰਤ ’ਚ ਆਉਣ ਵਾਲੇ ਸਾਲਾਂ ’ਚ ਕਈ ਨਵੇਂ ਮਾਡਲ ਪੇਸ਼ ਕਰੇਗੀ’

ਸਪਾਈਸਜੈੱਟ ਨੇ 20 ਜਹਾਜ਼ ਲੀਜ਼ ’ਤੇ ਲੈਣ ਲਈ ਕੀਤੇ ਪੱਕੇ ਸਮਝੌਤੇ

ਸਪਾਈਸਜੈੱਟ ਨੇ 20 ਜਹਾਜ਼ ਲੀਜ਼ ’ਤੇ ਲੈਣ ਲਈ ਕੀਤੇ ਪੱਕੇ ਸਮਝੌਤੇ

SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ

SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ

Maggi, Kurkure ਤੇ Thumsup ਦੀਆਂ ਤਾਰੀਖਾਂ ਨਾਲ ਛੇੜਛਾੜ, ਫਰਜ਼ੀ ਨਿਊਟ੍ਰਿਸ਼ਨ ਲੇਬਲ

Maggi, Kurkure ਤੇ Thumsup ਦੀਆਂ ਤਾਰੀਖਾਂ ਨਾਲ ਛੇੜਛਾੜ, ਫਰਜ਼ੀ ਨਿਊਟ੍ਰਿਸ਼ਨ ਲੇਬਲ

ਅਮਰੀਕੀ ਡਾਲਰ ਮੁਕਾਬਲੇ ਭਾਰਤੀ ਕਰੰਸੀ ਦੀ ਦਹਾੜ , ਰੁਪਏ ਨੇ ਮਾਰੀ ਲੰਮੀ ਛਾਲ

ਅਮਰੀਕੀ ਡਾਲਰ ਮੁਕਾਬਲੇ ਭਾਰਤੀ ਕਰੰਸੀ ਦੀ ਦਹਾੜ , ਰੁਪਏ ਨੇ ਮਾਰੀ ਲੰਮੀ ਛਾਲ

Uber 'ਚ ਵੱਡੀ ਛਾਂਟੀ ਦੀ ਤਿਆਰੀ: 3,300 ਮੁਲਾਜ਼ਮਾਂ ਦੀ ਜਾਵੇਗੀ ਨੌਕਰੀ, ਜਾਣੋ ਕੰਪਨੀ ਨੇ ਕਿਉਂ ਲਿਆ ਇਹ ਫ਼ੈਸਲਾ

Uber 'ਚ ਵੱਡੀ ਛਾਂਟੀ ਦੀ ਤਿਆਰੀ: 3,300 ਮੁਲਾਜ਼ਮਾਂ ਦੀ ਜਾਵੇਗੀ ਨੌਕਰੀ, ਜਾਣੋ ਕੰਪਨੀ ਨੇ ਕਿਉਂ ਲਿਆ ਇਹ ਫ਼ੈਸਲਾ

FM ਸੀਤਾਰਮਨ ਨੇ ਵਿਸ਼ਵ ਬੈਂਕ ਦੇ ਮੁਖੀ ਅਜੈ ਬੰਗਾ ਨਾਲ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ 'ਤੇ ਕੀਤੀ ਚਰਚਾ

FM ਸੀਤਾਰਮਨ ਨੇ ਵਿਸ਼ਵ ਬੈਂਕ ਦੇ ਮੁਖੀ ਅਜੈ ਬੰਗਾ ਨਾਲ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ 'ਤੇ ਕੀਤੀ ਚਰਚਾ

ਦੇਸ਼ ਦੀ ਆਰਥਿਕ ਵਿਕਾਸ ਦਰ 'ਚ ਤੇਜ਼ੀ: ਪ੍ਰਾਈਵੇਟ ਸੈਕਟਰ ਨੇ ਵਧਾਇਆ ਨਿਵੇਸ਼

ਦੇਸ਼ ਦੀ ਆਰਥਿਕ ਵਿਕਾਸ ਦਰ 'ਚ ਤੇਜ਼ੀ: ਪ੍ਰਾਈਵੇਟ ਸੈਕਟਰ ਨੇ ਵਧਾਇਆ ਨਿਵੇਸ਼