Wednesday, November 11, 2026
BREAKING
• ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ ਅਤੇ ਦਿਵਾਂਗ ਸਿੰਗਲਾ ਤੇ ਸੱਸੀ਼ਕਾਂਤ ਗਰਗ ਨੂੰ ਸਨਮਾਨਿਤ ਕੀਤਾ ਗਿਆ      • ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਵੱਲੋਂ ਦੀਵਾਲੀ ਦਾ ਤਿਉਹਾਰ ਖੁਸ਼ੀਆਂ ਅਤੇ ਉਤਸ਼ਾਹ ਨਾਲ ਮਨਾਇਆ, ਲੋੜਵੰਦ ਬੱਚਿਆਂ ਨੂੰ ਵੰਡੇ ਤੋਹਫ਼ੇ • ਸੁਨਾਮ ਦੇ ਆਈ.ਟੀ.ਆਈ. ਚੌਕ ਦਾ ਨਾਂ ‘ਭਗਵਾਨ ਵਿਸ਼ਕਰਮਾ ਚੌਕ’ ਰੱਖਿਆ; ਇੱਕ ਹਫ਼ਤੇ ਅੰਦਰ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ: ਅਮਨ ਅਰੋੜਾ • ਅੰਮ੍ਰਿਤਸਰ 'ਚ ਪੁਲਸ ਦਾ ਵੱਡਾ ਐਕਸ਼ਨ, 2 ਨੈੱਟਵਰਕ ਦਾ ਪਰਦਾਫਾਸ਼, 14 ਪਿਸਤੌਲਾਂ ਸਮੇਤ 6 ਗ੍ਰਿਫ਼ਤਾਰ • ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਚਰਨਜੀਤ ਚੰਨੀ ਸ਼ੁਰੂ ਕਰਨ ਜਾ ਰਹੇ ਵੱਡੀ ਮੁਹਿੰਮ • ਸਰਦੀਆਂ ਤੋਂ ਪਹਿਲਾਂ ਆਂਡਿਆਂ ਦੀਆਂ ਕੀਮਤਾਂ 'ਚ ਹੋਣ ਵਾਲੈ ਭਾਰੀ ਵਾਧਾ, ਜਾਣੋ ਕਿੰਨੇ ਵਧ ਸਕਦੇ ਹਨ ਰੇਟ • ਪੰਜਾਬ 'ਚ ਪਟਾਕਿਆਂ ਦੇ ਧੂੰਏਂ ਨੇ ਵਿਗਾੜੀ ਹਵਾ ਦੀ ਗੁਣਵੱਤਾ, ਹਰ ਸ਼ਹਿਰ ਮਾੜੀ ਤੋਂ ਗੰਭੀਰ ਸ਼੍ਰੇਣੀ 'ਚ • ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਐਕਸ਼ਨ ਪਲਾਨ! ਪਰਗਟ ਸਿੰਘ ਨੇ ਜ਼ਿਲ੍ਹਾ ਪ੍ਰਧਾਨਾਂ ਨੂੰ ਦਿੱਤਾ ਸੁਨੇਹਾ • 12 ਦਸੰਬਰ ਨੂੰ ਲੱਗੇਗੀ ਸਾਲ ਦੀ ਚੌਥੀ ਤੇ ਆਖਰੀ ਕੌਮੀ ਲੋਕ ਅਦਾਲਤ • ਲਾਲਜੀਤ ਭੁੱਲਰ ਦਾ ਐਲਾਨ, ਨਹੀਂ ਲੜਾਂਗਾ ਵਿਧਾਨ ਸਭਾ ਚੋਣ

ਪੰਜਾਬ

ਰੂਪਨਗਰ ਦਾ ਹਰਪੁਨੀਤ ਫ਼ੌਜ 'ਚ ਬਣਿਆ ਲੈਫ਼ਟੀਨੈਂਟ

07 ਸਤੰਬਰ, 2026 08:59 PM

ਰੂਪਨਗਰ : ਰੂਪਨਗਰ ਦੇ ਗਿਲਕੋ ਵੈਲੀ ਦੇ ਰਹਿਣ ਵਾਲੇ ਹਰਪੁਨੀਤ ਸਿੰਘ ਭਾਰਤੀ ਫ਼ੌਜ 'ਚ ਲੈਫ਼ਟੀਨੈਂਟ ਬਣ ਕੇ ਆਪਣੀ ਇਕ ਸਾਲ ਦੀ ਟਰੇਨਿੰਗ ਪੂਰੀ ਕਰਨ ਉਪਰੰਤ ਆਪਣੇ ਘਰ ਪਰਤੇ। ਹਰਪੁਨੀਤ ਸਿੰਘ ਦੇ ਫ਼ੌਜੀ ਅਫ਼ਸਰ ਦੀ ਵਰਦੀ 'ਚ ਘਰ ਪਹੁੰਚਣ ’ਤੇ ਪਰਿਵਾਰ 'ਚ ਖ਼ੁਸ਼ੀ ਦਾ ਮਾਹੌਲ ਬਣ ਗਿਆ ਅਤੇ ਇਲਾਕਾ ਵਾਸੀਆਂ ਵੱਲੋਂ ਉਸ ਦਾ ਭਰਵਾਂ ਸਵਾਗਤ ਕੀਤਾ ਗਿਆ।


ਪਰਮਜੀਤ ਸਿੰਘ ਮੱਕੜ ਨੇ ਹਰਪੁਨੀਤ ਸਿੰਘ ਅਤੇ ਉਸ ਦੇ ਪਰਿਵਾਰ ਨੂੰ ਵਧਾਈ ਦਿੰਦੇ ਕਿਹਾ ਕਿ ਰੂਪਨਗਰ ਸ਼ਹਿਰ ਅਤੇ ਗਿਲਕੋ ਵੈਲੀ ਦੇ ਵਸਨੀਕਾਂ ਲਈ ਇਹ ਮਾਣ ਵਾਲੀ ਗੱਲ ਹੈ ਕਿ ਇਲਾਕੇ ਦਾ ਨੌਜਵਾਨ ਭਾਰਤੀ ਫ਼ੌਜ ਵਿਚ ਅਫ਼ਸਰ ਬਣਿਆ ਹੈ। ਭਾਈ ਪਵਿੱਤਰ ਸਿੰਘ ਨੇ ਵੀ ਹਰਪੁਨੀਤ ਸਿੰਘ ਨੂੰ ਵਧਾਈ ਦਿੰਦੇ ਉਸ ਦੀ ਚੜ੍ਹਦੀ ਕਲਾ ਅਤੇ ਉੱਜਵਲ ਭਵਿੱਖ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਹਰਪੁਨੀਤ ਸਿੰਘ ਆਪਣੇ ਫਰਜ਼ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਂਦਿਆਂ ਦੇਸ਼ ਦੀ ਸੇਵਾ ਵਿਚ ਅਹਿਮ ਯੋਗਦਾਨ ਪਾਵੇਗਾ।


ਜ਼ਿਕਰਯੋਗ ਹੈ ਕਿ ਹਰਪੁਨੀਤ ਸਿੰਘ ਨੇ ਐੱਨ. ਡੀ. ਏ. ਦਾ ਟੈਸਟ ਪਾਸ ਕਰਨ ਮਗਰੋਂ ਪੰਜ ਇੰਟਰਵਿਊ ਵਿਚ ਸਫ਼ਲਤਾ ਹਾਸਲ ਨਾ ਹੋਣ ਦੇ ਬਾਵਜੂਦ ਹੌਸਲਾ ਨਹੀਂ ਛੱਡਿਆ ਅਤੇ 6ਵੀਂ ਇੰਟਰਵਿਊ 'ਚ ਕਾਮਯਾਬ ਹੋ ਕੇ ਭਾਰਤੀ ਫ਼ੌਜ 'ਚ ਅਫ਼ਸਰ ਬਨਣ ਦਾ ਸੁਫ਼ਨਾ ਸਾਕਾਰ ਕੀਤਾ। ਉਨ੍ਹਾਂ ਦੱਸਿਆ ਕਿ ਬਚਪਨ ਤੋਂ ਹੀ ਉਹ ਦੇਸ਼ ਲਈ ਕੁਝ ਕਰਨ ਦੀ ਇੱਛਾ ਰੱਖਦੇ ਸਨ ਅਤੇ ਇਸੇ ਜਜ਼ਬੇ ਨਾਲ ਭਾਰਤੀ ਫ਼ੌਜ ਵਿਚ ਆਏ ਹਨ। ਹਰਪੁਨੀਤ ਸਿੰਘ ਨੇ ਕਿਹਾ ਕਿ ਉਹ ਭਵਿੱਖ 'ਚ ਵੀ ਨਿਡਰਤਾ, ਇਮਾਨਦਾਰੀ ਅਤੇ ਅਨੁਸ਼ਾਸਨ ਨਾਲ ਦੇਸ਼ ਦੀ ਸੇਵਾ ਕਰਨਗੇ।


ਫ਼ੌਜ ਦੇ ਸੀਨੀਅਰ ਅਧਿਕਾਰੀਆਂ ਦੀ ਅਗਵਾਈ ਹੇਠ ਉਨ੍ਹਾਂ ਨੂੰ ਜਿਹੜੀ ਵੀ ਜ਼ਿੰਮੇਵਾਰੀ ਸੌਂਪੀ ਜਾਵੇਗੀ, ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਵਿਚ ਕੋਈ ਕਸਰ ਨਹੀਂ ਛੱਡਣਗੇ। ਇਸ ਮੌਕੇ ਹਰਪੁਨੀਤ ਸਿੰਘ ਦੀ ਮਾਤਾ ਜਸਵੀਰ ਕੌਰ, ਨਾਨਾ ਦਇਆ ਸਿੰਘ ਅਤੇ ਮਾਮਾ ਇੰਜੀਨੀਅਰ ਗੁਰਪ੍ਰੀਤ ਸਿੰਘ ਨੇ ਇਸ ਮਾਣਮੱਤੀ ਪ੍ਰਾਪਤੀ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿਚ ਲੋਕ ਪਰਿਵਾਰ ਨੂੰ ਵਧਾਈ ਦੇਣ ਲਈ ਪਹੁੰਚੇ। ਇਸ ਮੌਕੇ ਰੂਪਨਗਰ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਅਕਾਲੀ ਆਗੂ ਕੌਂਸਲਰ ਪਰਮਜੀਤ ਸਿੰਘ ਮੱਕੜ ਅਤੇ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਪਵਿੱਤਰ ਸਿੰਘ ਵੀ ਪਰਿਵਾਰ ਨਾਲ ਮੌਜੂਦ ਰਹੇ।

 

Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ ਅਤੇ ਦਿਵਾਂਗ ਸਿੰਗਲਾ ਤੇ ਸੱਸੀ਼ਕਾਂਤ ਗਰਗ ਨੂੰ ਸਨਮਾਨਿਤ ਕੀਤਾ ਗਿਆ     

ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ ਅਤੇ ਦਿਵਾਂਗ ਸਿੰਗਲਾ ਤੇ ਸੱਸੀ਼ਕਾਂਤ ਗਰਗ ਨੂੰ ਸਨਮਾਨਿਤ ਕੀਤਾ ਗਿਆ     

ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਵੱਲੋਂ ਦੀਵਾਲੀ ਦਾ ਤਿਉਹਾਰ ਖੁਸ਼ੀਆਂ ਅਤੇ ਉਤਸ਼ਾਹ ਨਾਲ ਮਨਾਇਆ, ਲੋੜਵੰਦ ਬੱਚਿਆਂ ਨੂੰ ਵੰਡੇ ਤੋਹਫ਼ੇ

ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਵੱਲੋਂ ਦੀਵਾਲੀ ਦਾ ਤਿਉਹਾਰ ਖੁਸ਼ੀਆਂ ਅਤੇ ਉਤਸ਼ਾਹ ਨਾਲ ਮਨਾਇਆ, ਲੋੜਵੰਦ ਬੱਚਿਆਂ ਨੂੰ ਵੰਡੇ ਤੋਹਫ਼ੇ

ਸੁਨਾਮ ਦੇ ਆਈ.ਟੀ.ਆਈ. ਚੌਕ ਦਾ ਨਾਂ ‘ਭਗਵਾਨ ਵਿਸ਼ਕਰਮਾ ਚੌਕ’ ਰੱਖਿਆ; ਇੱਕ ਹਫ਼ਤੇ ਅੰਦਰ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ: ਅਮਨ ਅਰੋੜਾ

ਸੁਨਾਮ ਦੇ ਆਈ.ਟੀ.ਆਈ. ਚੌਕ ਦਾ ਨਾਂ ‘ਭਗਵਾਨ ਵਿਸ਼ਕਰਮਾ ਚੌਕ’ ਰੱਖਿਆ; ਇੱਕ ਹਫ਼ਤੇ ਅੰਦਰ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ: ਅਮਨ ਅਰੋੜਾ

ਅੰਮ੍ਰਿਤਸਰ 'ਚ ਪੁਲਸ ਦਾ ਵੱਡਾ ਐਕਸ਼ਨ, 2 ਨੈੱਟਵਰਕ ਦਾ ਪਰਦਾਫਾਸ਼, 14 ਪਿਸਤੌਲਾਂ ਸਮੇਤ 6 ਗ੍ਰਿਫ਼ਤਾਰ

ਅੰਮ੍ਰਿਤਸਰ 'ਚ ਪੁਲਸ ਦਾ ਵੱਡਾ ਐਕਸ਼ਨ, 2 ਨੈੱਟਵਰਕ ਦਾ ਪਰਦਾਫਾਸ਼, 14 ਪਿਸਤੌਲਾਂ ਸਮੇਤ 6 ਗ੍ਰਿਫ਼ਤਾਰ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਚਰਨਜੀਤ ਚੰਨੀ ਸ਼ੁਰੂ ਕਰਨ ਜਾ ਰਹੇ ਵੱਡੀ ਮੁਹਿੰਮ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਚਰਨਜੀਤ ਚੰਨੀ ਸ਼ੁਰੂ ਕਰਨ ਜਾ ਰਹੇ ਵੱਡੀ ਮੁਹਿੰਮ

ਪੰਜਾਬ 'ਚ ਪਟਾਕਿਆਂ ਦੇ ਧੂੰਏਂ ਨੇ ਵਿਗਾੜੀ ਹਵਾ ਦੀ ਗੁਣਵੱਤਾ, ਹਰ ਸ਼ਹਿਰ ਮਾੜੀ ਤੋਂ ਗੰਭੀਰ ਸ਼੍ਰੇਣੀ 'ਚ

ਪੰਜਾਬ 'ਚ ਪਟਾਕਿਆਂ ਦੇ ਧੂੰਏਂ ਨੇ ਵਿਗਾੜੀ ਹਵਾ ਦੀ ਗੁਣਵੱਤਾ, ਹਰ ਸ਼ਹਿਰ ਮਾੜੀ ਤੋਂ ਗੰਭੀਰ ਸ਼੍ਰੇਣੀ 'ਚ

ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਐਕਸ਼ਨ ਪਲਾਨ! ਪਰਗਟ ਸਿੰਘ ਨੇ ਜ਼ਿਲ੍ਹਾ ਪ੍ਰਧਾਨਾਂ ਨੂੰ ਦਿੱਤਾ ਸੁਨੇਹਾ

ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਐਕਸ਼ਨ ਪਲਾਨ! ਪਰਗਟ ਸਿੰਘ ਨੇ ਜ਼ਿਲ੍ਹਾ ਪ੍ਰਧਾਨਾਂ ਨੂੰ ਦਿੱਤਾ ਸੁਨੇਹਾ

12 ਦਸੰਬਰ ਨੂੰ ਲੱਗੇਗੀ ਸਾਲ ਦੀ ਚੌਥੀ ਤੇ ਆਖਰੀ ਕੌਮੀ ਲੋਕ ਅਦਾਲਤ

12 ਦਸੰਬਰ ਨੂੰ ਲੱਗੇਗੀ ਸਾਲ ਦੀ ਚੌਥੀ ਤੇ ਆਖਰੀ ਕੌਮੀ ਲੋਕ ਅਦਾਲਤ

ਲਾਲਜੀਤ ਭੁੱਲਰ ਦਾ ਐਲਾਨ, ਨਹੀਂ ਲੜਾਂਗਾ ਵਿਧਾਨ ਸਭਾ ਚੋਣ

ਲਾਲਜੀਤ ਭੁੱਲਰ ਦਾ ਐਲਾਨ, ਨਹੀਂ ਲੜਾਂਗਾ ਵਿਧਾਨ ਸਭਾ ਚੋਣ

'ਆਪ੍ਰੇਸ਼ਨ ਅਮਾਨਤ’ ਤਹਿਤ RPF ਨੇ ਯਾਤਰੀਆਂ ਨੂੰ ਵਾਪਸ ਕੀਤਾ 45 ਲੱਖ ਤੋਂ ਵੱਧ ਦਾ ਗੁਆਚਿਆ ਸਾਮਾਨ

'ਆਪ੍ਰੇਸ਼ਨ ਅਮਾਨਤ’ ਤਹਿਤ RPF ਨੇ ਯਾਤਰੀਆਂ ਨੂੰ ਵਾਪਸ ਕੀਤਾ 45 ਲੱਖ ਤੋਂ ਵੱਧ ਦਾ ਗੁਆਚਿਆ ਸਾਮਾਨ