Thursday, July 23, 2026
BREAKING
ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ' ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ 'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਦੁਨੀਆਂ

ਰੂਸ ਤੇ ਯੂਕ੍ਰੇਨ ਵਿਚਾਲੇ ਹੋ ਗਈ ਜੰਗਬੰਦੀ ! Victory Day ਮੌਕੇ ਕੀਤਾ ਗਿਆ ਐਲਾਨ

05 ਮਈ, 2026 06:14 PM

ਅਮਰੀਕਾ-ਇਰਾਨ ਵਿਚਾਲੇ 40 ਦਿਨਾਂ ਤੱਕ ਚੱਲੀ ਭਿਆਨਕ ਜੰਗ ਮਗਰੋਂ ਹੋਈ ਸ਼ਾਂਤੀ ਦਾ ਅਸਰ ਹੁਣ ਰੂਸ-ਯੂਕ੍ਰੇਨ ਦੀ ਜੰਗ 'ਤੇ ਪੈਂਦਾ ਵੀ ਦਿਖਾਈ ਦੇ ਰਿਹਾ ਹੈ। ਇਸੇ ਦੌਰਾਨ ਰੂਸ ਦੇ ਰੱਖਿਆ ਮੰਤਰਾਲੇ ਨੇ ਸ਼ੁੱਕਰਵਾਰ ਅਤੇ ਸ਼ਨੀਵਾਰ (8-9 ਮਈ) ਲਈ ਯੂਕ੍ਰੇਨ ਵਿੱਚ ਇਕਪਾਸੜ ਜੰਗਬੰਦੀ ਦਾ ਐਲਾਨ ਕੀਤਾ ਹੈ, ਪਰ ਨਾਲ ਹੀ ਕੀਵ ਨੂੰ ਭਿਆਨਕ ਨਤੀਜੇ ਭੁਗਤਣ ਦੀ ਚਿਤਾਵਨੀ ਵੀ ਦਿੱਤੀ ਹੈ।

ਦੂਜੇ ਵਿਸ਼ਵ ਯੁੱਧ ਵਿੱਚ ਨਾਜ਼ੀ ਜਰਮਨੀ ਦੀ ਹਾਰ ਦੀ 81ਵੀਂ ਵਰ੍ਹੇਗੰਢ ਦੇ ਮੌਕੇ 'ਤੇ ਰੂਸ 'ਚ 8-9 ਮਈ ਨੂੰ ਵਿਜੇ ਦਿਵਸ ਮਨਾਇਆ ਜਾ ਰਿਹਾ ਹੈ ਤੇ ਰੂਸ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਯੂਕ੍ਰੇਨ ਨੇ ਮਾਸਕੋ ਦੇ ਰੈੱਡ ਸੁਕੇਅਰ 'ਤੇ ਹੋਣ ਵਾਲੇ 'ਵਿਜੇ ਦਿਵਸ' ਸਮਾਰੋਹ ਵਿੱਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਪਾਉਣ ਦੀ ਕੋਸ਼ਿਸ਼ ਕੀਤੀ, ਤਾਂ ਰੂਸ ਕੀਵ ਦੇ ਕੇਂਦਰ ਵਿੱਚ ਇੱਕ ਵੱਡਾ ਮਿਜ਼ਾਈਲ ਹਮਲਾ ਕਰੇਗਾ। ਰੂਸੀ ਮੰਤਰਾਲੇ ਨੇ ਕੀਵ ਵਿੱਚ ਰਹਿਣ ਵਾਲੇ ਆਮ ਨਾਗਰਿਕਾਂ ਅਤੇ ਵਿਦੇਸ਼ੀ ਦੂਤਾਵਾਸਾਂ ਦੇ ਕਰਮਚਾਰੀਆਂ ਨੂੰ ਤੁਰੰਤ ਸ਼ਹਿਰ ਛੱਡਣ ਦੀ ਚਿਤਾਵਨੀ ਦੇ ਦਿੱਤੀ ਹੈ।

ਉੱਥੇ ਹੀ ਯੂਕ੍ਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਰੂਸ ਦੇ ਇਸ ਕਦਮ ਨੂੰ ਸਿਰਫ਼ ਇੱਕ ਦਿਖਾਵਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਯੂਕ੍ਰੇਨ ਬੁੱਧਵਾਰ ਰਾਤ 12 ਵਜੇ ਤੋਂ ਜੰਗਬੰਦੀ ਦੀ ਪਾਲਣਾ ਕਰੇਗਾ, ਪਰ ਜੇਕਰ ਰੂਸ ਵੱਲੋਂ ਕੋਈ ਕਾਰਵਾਈ ਹੁੰਦੀ ਹੈ, ਤਾਂ ਉਸ ਦਾ ਮੂੰਹਤੋੜ ਜਵਾਬ ਦਿੱਤਾ ਜਾਵੇਗਾ। ਜ਼ੇਲੇਂਸਕੀ ਨੇ ਅੱਗੇ ਕਿਹਾ ਕਿ ਰੂਸੀ ਅਧਿਕਾਰੀ ਇੰਨੇ ਡਰੇ ਹੋਏ ਹਨ ਕਿ ਉਹ ਰੈੱਡ ਸੁਕੇਅਰ 'ਤੇ ਯੂਕ੍ਰੇਨੀ ਡਰੋਨਾਂ ਦੇ ਮੰਡਰਾਉਣ ਦੇ ਡਰ ਕਾਰਨ ਆਪਣੀ ਫੌਜੀ ਸ਼ਕਤੀ ਦਾ ਪ੍ਰਦਰਸ਼ਨ ਨਹੀਂ ਕਰ ਪਾ ਰਹੇ।

ਜ਼ਿਕਰਯੋਗ ਹੈ ਕਿ ਸੁਰੱਖਿਆ ਕਾਰਨਾਂ ਕਰ ਕੇ ਇਸ ਸਾਲ ਰੂਸ ਦੀ ਰਵਾਇਤੀ ਵਿਜੇ ਦਿਵਸ ਪਰੇਡ ਕਾਫ਼ੀ ਫਿੱਕੀ ਰਹੇਗੀ। ਲਗਭਗ ਦੋ ਦਹਾਕਿਆਂ ਵਿੱਚ ਪਹਿਲੀ ਵਾਰ, ਮਾਸਕੋ ਦੀ ਪਰੇਡ ਵਿੱਚ ਟੈਂਕ, ਮਿਜ਼ਾਈਲਾਂ ਜਾਂ ਹੋਰ ਭਾਰੀ ਫੌਜੀ ਉਪਕਰਣ ਸ਼ਾਮਲ ਨਹੀਂ ਹੋਣਗੇ। ਦੇਸ਼ ਭਰ ਵਿੱਚ ਹੋਰ ਥਾਵਾਂ 'ਤੇ ਹੋਣ ਵਾਲੀਆਂ ਪਰੇਡਾਂ ਨੂੰ ਵੀ ਜਾਂ ਤਾਂ ਰੱਦ ਕਰ ਦਿੱਤਾ ਗਿਆ ਹੈ ਜਾਂ ਉਨ੍ਹਾਂ ਦਾ ਪੱਧਰ ਬਹੁਤ ਛੋਟਾ ਕਰ ਦਿੱਤਾ ਗਿਆ ਹੈ। ਰੂਸੀ ਮੀਡੀਆ ਅਨੁਸਾਰ, ਮਾਸਕੋ ਅਤੇ ਸੇਂਟ ਪੀਟਰਸਬਰਗ ਵਿੱਚ ਡਰੋਨ ਹਮਲਿਆਂ ਦੇ ਡਰੋਂ ਮੋਬਾਈਲ ਇੰਟਰਨੈੱਟ ਸੇਵਾਵਾਂ 'ਤੇ ਵੀ ਪਾਬੰਦੀ ਲਗਾਈ ਜਾ ਸਕਦੀ ਹੈ।

Have something to say? Post your comment

ਅਤੇ ਦੁਨੀਆਂ ਖਬਰਾਂ

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਈਰਾਨ ਦੇ 'ਪਿਕੈਕਸ ਮਾਉਂਟੇਨ' ਨੂੰ ਨਿਸ਼ਾਨਾ ਬਣਾਉਣ ਦੀ ਤਿਆਰੀ 'ਚ ਟਰੰਪ, ਜਾਣੋ ਇਸ ਦੀ ਖ਼ਾਸੀਅਤ

ਈਰਾਨ ਦੇ 'ਪਿਕੈਕਸ ਮਾਉਂਟੇਨ' ਨੂੰ ਨਿਸ਼ਾਨਾ ਬਣਾਉਣ ਦੀ ਤਿਆਰੀ 'ਚ ਟਰੰਪ, ਜਾਣੋ ਇਸ ਦੀ ਖ਼ਾਸੀਅਤ

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

ਖੇਤਰੀ ਵਪਾਰ ਘਾਟਾ 16 ਬਿਲੀਅਨ ਡਾਲਰ ਤੋਂ ਪਾਰ, ਆਰਥਿਕ ਅੰਕੜਿਆਂ ਨੇ ਵਧਾਈ ਚਿੰਤਾ

ਖੇਤਰੀ ਵਪਾਰ ਘਾਟਾ 16 ਬਿਲੀਅਨ ਡਾਲਰ ਤੋਂ ਪਾਰ, ਆਰਥਿਕ ਅੰਕੜਿਆਂ ਨੇ ਵਧਾਈ ਚਿੰਤਾ

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ

ਟਰੰਪ ਨੇ ਕੈਨੇਡਾ 'ਤੇ ਫੋੜਿਆ ਟੈਰਿਫ ਬੰਬ! ਕੈਨੇਡੀਅਨ PM ਕਾਰਨੀ ਨੇ ਦਿੱਤਾ ਕਰਾਰਾ ਜਵਾਬ

ਟਰੰਪ ਨੇ ਕੈਨੇਡਾ 'ਤੇ ਫੋੜਿਆ ਟੈਰਿਫ ਬੰਬ! ਕੈਨੇਡੀਅਨ PM ਕਾਰਨੀ ਨੇ ਦਿੱਤਾ ਕਰਾਰਾ ਜਵਾਬ