Monday, July 27, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਪੰਜਾਬ

ਰੋਜ਼ਾਨਾ ਮੂੰਹ ਅਤੇ ਦੰਦਾਂ ਦੀ ਸਫਾਈ ਸਿਹਤਮੰਦ ਜੀਵਨ ਦੀ ਕੁੰਜੀ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

22 ਮਾਰਚ, 2026 08:22 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਵਿਸ਼ਵ ਓਰਲ ਹੈਲਥ ਦਿਵਸ ਦੇ ਸੰਦਰਭ ਵਿੱਚ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਵਿੱਚ ਜਾਗਰੂਕਤਾ ਗਤੀਵਿਧੀਆਂ ਆਯੋਜਿਤ ਕੀਤੀਆਂ ਗਈਆਂ। ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਵੱਲੋਂ ਸਿਵਲ ਸਰਜਨ ਦਫ਼ਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਪੋਸਟਰ ਜਾਰੀ ਕਰਕੇ ਲੋਕਾਂ ਨੂੰ ਦੰਦਾਂ ਅਤੇ ਮੂੰਹ ਦੀ ਸਿਹਤ ਸਬੰਧੀ ਸਚੇਤ ਕੀਤਾ ਗਿਆ।

ਇਸ ਦੌਰਾਨ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਦੱਸਿਆ ਕਿ “ਸਿਹਤ ਵਿਭਾਗ ਵੱਲੋਂ ਹਰ ਸਾਲ 20 ਮਾਰਚ ਨੂੰ ਵਿਸ਼ਵ ਓਰਲ ਹੈਲਥ ਦਿਵਸ ਮਨਾਇਆ ਜਾਂਦਾ ਹੈ, ਜਿਸ ਦਾ ਮੁੱਖ ਮੰਤਵ ਆਮ ਲੋਕਾਂ ਵਿੱਚ ਮੂੰਹ ਅਤੇ ਦੰਦਾਂ ਦੀ ਸਫ਼ਾਈ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ।” ਉਨ੍ਹਾਂ ਕਿਹਾ ਕਿ ਮੂੰਹ ਅਤੇ ਦੰਦਾਂ ਦੀ ਸਿਹਤ ਸਾਡੀ ਸਮੁੱਚੀ ਸਿਹਤ ਪ੍ਰਣਾਲੀ ਦਾ ਮਹੱਤਵਪੂਰਨ ਹਿੱਸਾ ਹੈ ਅਤੇ ਇਸ ਦੀ ਅਣਦੇਖੀ ਕਰਨ ਨਾਲ ਕਈ ਗੰਭੀਰ ਬਿਮਾਰੀਆਂ ਹੋ ਸਕਦੀਆਂ ਹਨ।
 
ਉਨ੍ਹਾਂ ਨੇ ਆਗਾਹ ਕੀਤਾ ਕਿ ਲੋਕ ਦਿਨ ਵਿੱਚ ਘੱਟੋ-ਘੱਟ ਦੋ ਵਾਰ ਦੰਦ ਸਾਫ਼ ਕਰਨ, ਮਿੱਠੀਆਂ ਚੀਜ਼ਾਂ ਦਾ ਸੀਮਤ ਪ੍ਰਯੋਗ ਕਰਨ ਅਤੇ ਨਿਯਮਿਤ ਤੌਰ ’ਤੇ ਡੈਂਟਲ ਚੈੱਕਅਪ ਕਰਵਾਉਣ। ਉਨ੍ਹਾਂ ਨੇ ਇਹ ਵੀ ਕਿਹਾ ਕਿ ਮੂੰਹ ਦੀ ਸਫ਼ਾਈ ਨਾਲ ਨਾ ਸਿਰਫ਼ ਦੰਦਾਂ ਦੀਆਂ ਬਿਮਾਰੀਆਂ ਤੋਂ ਬਚਾਅ ਹੁੰਦਾ ਹੈ, ਸਗੋਂ ਦਿਲ ਅਤੇ ਹੋਰ ਸਿਹਤ ਸੰਬੰਧੀ ਸਮੱਸਿਆਵਾਂ ਤੋਂ ਵੀ ਬਚਿਆ ਜਾ ਸਕਦਾ ਹੈ।
 
ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਪੋਸਟਰ ਜਾਰੀ ਕਰਕੇ ਲੋਕਾਂ ਨੂੰ ਸੰਦੇਸ਼ ਦਿੱਤਾ ਗਿਆ ਕਿ “ਖੁਸ਼ ਮੂੰਹ ਹੀ ਖੁਸ਼ਹਾਲ ਜੀਵਨ ਦੀ ਨਿਸ਼ਾਨੀ ਹੈ” ਅਤੇ ਦੰਦਾਂ ਦੀ ਸਿਹਤ ਨੂੰ ਆਪਣੀ ਰੋਜ਼ਮਰਾ ਜ਼ਿੰਦਗੀ ਦਾ ਹਿੱਸਾ ਬਣਾਇਆ ਜਾਵੇ।
 
ਇਸ ਮੌਕੇ ਜ਼ਿਲ੍ਹਾ ਡੈਂਟਲ ਹੈਲਥ ਅਫ਼ਸਰ ਡਾ ਰਾਜ ਕੁਮਾਰੀ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਹਰ ਕੋਈ ਆਪਣੇ ਮੂੰਹ ਅਤੇ ਦੰਦਾਂ ਦੀ ਸਫ਼ਾਈ ਨੂੰ ਤਰਜੀਹ ਦੇਵੇ ਤਾਂ ਜੋ ਸਿਹਤਮੰਦ ਜੀਵਨ ਜੀਆ ਜਾ ਸਕੇ।
 
ਇਸ ਦੌਰਾਨ ਸਾਰੇ ਜ਼ਿਲ੍ਹਾ ਪ੍ਰੋਗਰਾਮ ਅਧਿਕਾਰੀ, ਡੈਂਟਲ ਸਰਜਨ ਅਤੇ ਹੋਰ ਸਟਾਫ਼ ਮੈਂਬਰ ਵੀ ਮੌਜੂਦ ਰਹੇ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ