Monday, August 03, 2026
BREAKING
ਰਾਜ ਸਭਾ 'ਚ MSME ਬਿੱਲ ਪਾਸ, ਹੁਣ ਮੁਫ਼ਤ ਰਜਿਸਟ੍ਰੇਸ਼ਨ ਨਾਲ ਕਾਰੋਬਾਰ ਸ਼ੁਰੂ ਕਰਨਾ ਹੋਵੇਗਾ ਆਸਾਨ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਮਾਮਲੇ 'ਚ ਮੈਜਿਸਟ੍ਰੇਟ ਜਾਂਚ ਦੇ ਹੁਕਮ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ ਵਿਰੋਧੀ ਧਿਰ ਨੇ ਹਿੰਦੂ ਸੰਤਾਂ ਦਾ ਅਪਮਾਨ ਕੀਤਾ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ: ਤਰੁਣ ਚੁੱਘ NEET ਪੇਪਰ ਲੀਕ ਪ੍ਰਦਰਸ਼ਨਾਂ 'ਚ ਸ਼ਾਮਲ ਵਿਦਿਆਰਥੀਆਂ ਖ਼ਿਲਾਫ਼ FIR ਵਾਪਸ ਲੈ ਸਕਦੀਆਂ ਹਨ ਸਰਕਾਰਾਂ : SC ਭਾਰਤ-ਉਜ਼ਬੇਕਿਸਤਾਨ ਨੂੰ ਅਗਲੇ 3 ਸਾਲਾਂ 'ਚ ਵਪਾਰ ਦੁੱਗਣਾ ਕਰਨ ਦਾ ਰੱਖਣਾ ਚਾਹੀਦਾ ਟੀਚਾ : ਗੋਇਲ ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀ ਭਾਰਤ ਦੌਰੇ 'ਤੇ; ਵਪਾਰ ਤੇ ਕੁਨੈਕਟੀਵਿਟੀ ਨੂੰ ਮਜ਼ਬੂਤ ਕਰਨ 'ਤੇ ਰਹੇਗਾ ਜ਼ੋਰ ਬ੍ਰਿਜ ਭੂਸ਼ਣ ਸਿੰਘ ਬਰੀ... ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਕੇਸ 'ਚ ਕੋਰਟ ਤੋਂ ਰਾਹਤ

ਪੰਜਾਬ

ਲਾਲ ਕਿਲ੍ਹੇ 'ਤੇ ਨਾਭਾ ਦੇ ਸਰਪੰਚ ਨਾਲ ਵਾਪਰੀ ਘਟਨਾ ਦੀ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਵੱਲੋਂ ਨਿਖੇਧੀ

17 ਅਗਸਤ, 2025 07:09 PM

ਪਟਿਆਲਾ : ਪਟਿਆਲਾ ਜ਼ਿਲ੍ਹੇ ਦੇ ਹਲਕਾ ਨਾਭਾ ਦੇ ਪਿੰਡ ਕਸਿਆਣਾ ਦੇ ਸਰਪੰਚ ਨਾਲ ਦਿੱਲੀ ਵਿਖੇ ਹੋਈ ਬਦਸਲੂਕੀ ਦਾ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਵੱਲੋਂ ਘਟਨਾ ਦੀ ਨਿਖੇਧੀ ਕੀਤੀ ਗਈ ਹੈ। ਸ. ਸੁਰਜੀਤ ਸਿੰਘ ਗੜ੍ਹੀ ਦਾ ਕਹਿਣਾ ਹੈ ਕਿ ਜਿਸ ਦੇਸ਼ ਦੀ ਆਜ਼ਾਦੀ ਲਈ ਸਿੱਖਾਂ ਨੇ ਪੰਜਾਬੀਆਂ ਨੇ ਕੁਰਬਾਨੀਆਂ ਦਿੱਤੀਆਂ ਅੱਜ ਉਸੇ ਦੇਸ਼ ਅੰਦਰ ਹੀ ਸਿੱਖਾਂ ਨੂੰ ਗੁਲਾਮੀ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ।

ਅੰਤ੍ਰਿੰਗ ਕਮੇਟੀ ਮੈਂਬਰ ਸ. ਸਿੰਘ ਗੜ੍ਹੀ ਨੇ ਦੱਸਿਆ ਕਿ ਨਾਭਾ ਬਲਾਕ ਦੇ ਪਿੰਡ ਕਾਲਸਣਾ ਦੀ ਪੰਚਾਇਤ ਨੂੰ 14 ਅਗਸਤ ਨੂੰ ਨਵੀਂ ਦਿੱਲੀ ਮਿਊਂਸੀਪਲ ਕੌਂਸਲ ਵਿਖੇ ਪਿੰਡ ਦੀ ਸਫ਼ਾਈ ਲਈ ਸਨਮਾਨਤ ਕੀਤਾ ਗਿਆ ਸੀ। ਇਹ ਸਨਮਾਨ ਜਲ ਸ਼ਕਤੀ ਮੰਤਰਾਲੇ ਵੱਲੋਂ ਦਿੱਤਾ ਗਿਆ ਹੈ। ਇਸ ਤੋਂ ਇਕ ਦਿਨ ਬਾਅਦ 15 ਅਗਸਤ ਨੂੰ ਜਦੋਂ ਲਾਲ ਕਿਲ੍ਹੇ ‘ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿਰੰਗਾ ਲਹਿਰਾਇਆ ਜਾਣਾ ਸੀ, ਤਾਂ ਪਿੰਡ ਕਾਲਸਣਾ ਦੇ ਸਰਪੰਚ ਗੁਰਧਿਆਨ ਸਿੰਘ ਨੂੰ ਵੀ ਸਮਾਗਮ ਲਈ ਸੱਦਾ ਮਿਲਿਆ ਪਰ ਜਦੋਂ ਉਹ ਸ੍ਰੀ ਸਾਹਿਬ ਪਾ ਕੇ ਸਮਾਗਮ ਵਿਖੇ ਪਹੁੰਚੇ ਤਾਂ ਸੁਰੱਖਿਆ ਕਰਮਚਾਰੀਆਂ ਨੇ ਉਨ੍ਹਾਂ ਨੂੰ ਅੰਦਰ ਜਾਣ ਤੋਂ ਰੋਕ ਦਿੱਤਾ।

ਇਸ ਦਾ ਨੋਟਿਸ ਲੈਂਦੇ ਸ. ਸੁਰਜੀਤ ਸਿੰਘ ਗੜ੍ਹੀ ਨੇ ਕਿਹਾ ਕਿ ਸਾਡੇ ਹੀ ਦੇਸ਼ ਅੰਦਰ ਸਾਨੂੰ ਦੂਜੇ ਦਰਜੇ ਦੇ ਸ਼ਹਿਰੀ ਬਣਾ ਕੇ ਪੇਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਸਮੁੱਚਾ ਸਿੱਖ ਜਗਤ ਇਸ ਵਿਸ਼ੇ 'ਤੇ ਬੋਲੇ। ਇਸ ਮੌਕੇ ਸੁਰਜੀਤ ਸਿੰਘ ਗੜ੍ਹੀ ਨੇ ਬੀਤੇ ਤਰਨਤਾਰਨ ਦੀ ਸਿੱਖੀ ਬੱਚੀ ਨਾਲ ਵਾਪਰੀ ਘਟਨਾ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਹੁਣ ਕੁਝ ਸਮੇਂ ਅੰਦਰ ਹੀ ਇਹ ਦੂਜੀ ਘਟਨਾ ਹੈ, ਜਿਸ ਨੇ ਸਿੱਖ ਹਿਰਦਿਆਂ ਨੂੰ ਵਲੂੰਧਰ ਕੇ ਰੱਖ ਦਿੱਤਾ ਹੈ। ਗੜ੍ਹੀ ਨੇ ਕਿਹਾ ਕਿ ਇਨ੍ਹਾਂ ਸਿਆਸਤਦਾਨਾਂ ਦਾ ਹਾਥੀ ਦੇ ਦੰਦ ਖਾਣ ਦੇ ਹੋਰ ਵਿਖਾਉਣ ਦੇ ਹੋਰ ਵਾਲਾ ਕੰਮ ਹੈ, ਇਹ ਕਹਿੰਦੇ ਕੁਝ ਹੋਰ ਹਨ ਕਰਦੇ ਕੁਝ ਹੋਰ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ