Wednesday, November 25, 2026
BREAKING
• ਬਲਵੰਤ ਸਿੰਘ ਰਾਜੋਆਣਾ ਬਾਰੇ ਵੱਡੀ ਖ਼ਬਰ ; ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ • ਸ਼ੇਅਰ ਬਾਜ਼ਾਰ 'ਚ ਤੂਫ਼ਾਨੀ ਵਾਧਾ: ਸੈਂਸੈਕਸ ਨੇ ਮਾਰੀ 1,502 ਅੰਕਾਂ ਦੀ ਛਾਲ, ਨਿਵੇਸ਼ਕਾਂ ਦੀ ਦੌਲਤ 6.50 ਲੱਖ ਕਰੋੜ ਵਧੀ • ਭਾਜਪਾ-ਅਕਾਲੀ ਗੱਠਜੋੜ ਤੋਂ ਬਾਅਦ ਪੰਜਾਬ ’ਚ 2027 ਦੀਆਂ ਚੋਣਾਂ ਲਈ ਵਿਛ ਗਈ ਬਿਸਾਤ • ਸੀਨੀਅਰ ਅਕਾਲੀ ਆਗੂ ਤੇ ਸੰਭਾਵੀ ਉਮੀਦਵਾਰ ਦੇ ਘਰ ਈ. ਡੀ. ਦੀ ਰੇਡ • ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ • ਰਾਸ਼ਟਰਪਤੀ ਟਰੰਪ ਨੂੰ ਵੱਡਾ ਝਟਕਾ ! ਡੈਮੋਕ੍ਰੇਟਸ ਨੇ ਦੋਵਾਂ ਸਦਨਾਂ 'ਚ ਹਾਸਲ ਕੀਤਾ ਇਤਿਹਾਸਕ ਬਹੁਮਤ • ਪੰਜਾਬ ਪੁਲਸ ਵੱਲੋਂ ਵਿਦੇਸ਼ਾਂ ਤੋਂ ਚੱਲ ਰਹੇ ਨੈੱਟਵਰਕਾਂ ਦਾ ਪਰਦਾਫਾਸ਼, 7 ਮੁਲਜ਼ਮ ਗ੍ਰਿਫ਼ਤਾਰ, ਇਹ ਕੁਝ ਹੋਇਆ ਬਰਾਮਦ • ਲੁਧਿਆਣਾ 'ਚ ਝੋਨੇ ਦੀ 100 ਫ਼ੀਸਦੀ ਕਟਾਈ ਪੂਰੀ, ਪਰਾਲੀ ਸਾੜਨ ਦੇ ਮਾਮਲਿਆਂ 'ਚ ਵਾਧਾ • ਡੇਰਾਬੱਸੀ ਦੇ ਸਰਕਾਰੀ ਹਸਪਤਾਲ ਬਾਹਰ ਹੰਗਾਮਾ, ਭਤੀਜੇ ਮਗਰੋਂ ਚਾਚੇ 'ਤੇ ਵੀ ਕੀਤਾ ਹਮਲਾ • ਨਸ਼ੇ ਖ਼ਿਲਾਫ਼ ਸੁਖੂ ਸਰਕਾਰ ਦੀ ਵੱਡੀ ਕਾਰਵਾਈ, ਵਟਸਐਪ ਚੈਟਬੋਟ 'ਤੇ ਇੰਝ ਦੇ ਸਕਦੇ ਹੋ ਤਸਕਰੀ ਦੀ ਸੂਚਨਾ

ਪੰਜਾਬ

ਲੁਧਿਆਣਾ 'ਚ ਝੋਨੇ ਦੀ 100 ਫ਼ੀਸਦੀ ਕਟਾਈ ਪੂਰੀ, ਪਰਾਲੀ ਸਾੜਨ ਦੇ ਮਾਮਲਿਆਂ 'ਚ ਵਾਧਾ

25 ਨਵੰਬਰ, 2026 05:24 PM

ਲੁਧਿਆਣਾ : ਜ਼ਿਲ੍ਹੇ 'ਚ ਝੋਨੇ ਦੀ ਕਟਾਈ ਦਾ ਕੰਮ 100 ਫ਼ੀਸਦੀ ਪੂਰਾ ਹੋ ਚੁੱਕਾ ਹੈ ਪਰ ਪ੍ਰਸ਼ਾਸਨ ਦੀ ਸਖ਼ਤੀ ਅਤੇ ਜਾਗਰੂਕਤਾ ਮੁਹਿੰਮਾਂ ਦੇ ਬਾਵਜੂਦ ਇਸ ਸੀਜ਼ਨ ਪਰਾਲੀ ਸਾੜਨ ਦੀਆਂ ਘਟਨਾਵਾਂ 'ਚ ਪਿਛਲੇ ਸਾਲ ਦੇ ਮੁਕਾਬਲੇ ਵਾਧਾ ਦਰਜ ਕੀਤਾ ਗਿਆ ਹੈ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਜਾਰੀ ਤਾਜ਼ਾ ਅੰਕੜਿਆਂ ਅਨੁਸਾਰ ਇਸ ਸੀਜ਼ਨ 'ਚ ਹੁਣ ਤੱਕ ਪਰਾਲੀ ਸਾੜਨ ਦੇ ਕੁੱਲ 383 ਮਾਮਲੇ ਸਾਹਮਣੇ ਆ ਚੁੱਕੇ ਹਨ, ਜਦੋਂ ਕਿ ਪਿਛਲੇ ਸਾਲ ਕੁੱਲ 219 ਮਾਮਲੇ ਹੀ ਦਰਜ ਹੋਏ ਸਨ। ਇਸ ਤਰ੍ਹਾਂ ਇਸ ਵਾਰ ਪਿਛਲੇ ਸਾਲ ਦੇ ਮੁਕਾਬਲੇ 164 ਮਾਮਲੇ ਵੱਧ ਸਾਹਮਣੇ ਆਏ ਹਨ। ਜ਼ਿਲ੍ਹੇ 'ਚ ਇਸ ਸੀਜ਼ਨ ਦੌਰਾਨ ਲਗਭਗ 2.6 ਲੱਖ ਹੈਕਟੇਅਰ ਖੇਤਰ 'ਚ ਝੋਨੇ ਦੀ ਖੇਤੀ ਕੀਤੀ ਗਈ ਸੀ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ 15 ਸਤੰਬਰ ਤੋਂ 23 ਨਵੰਬਰ ਤੱਕ ਦੇ ਅਧਿਕਾਰਤ ਅੰਕੜਿਆਂ ਮੁਤਾਬਕ ਫੀਲਡ ਅਧਿਕਾਰੀਆਂ ਨੇ ਕੁੱਲ 371 ਖੇਤਾਂ ਦਾ ਨਿਰੀਖਣ ਕੀਤਾ, ਜਿਨ੍ਹਾਂ ਵਿੱਚੋਂ 203 ਥਾਵਾਂ 'ਤੇ ਪਰਾੜੀ ਸਾੜਨ ਦੀ ਪੁਸ਼ਟੀ ਹੋਈ ਹੈ।


ਦੋਸ਼ੀ ਪਾਏ ਗਏ ਕਿਸਾਨਾਂ 'ਤੇ ਕੁੱਲ 9.25 ਲੱਖ ਦਾ ਵਾਤਾਵਰਣ ਮੁਆਵਜ਼ਾ ਲਗਾਇਆ ਗਿਆ ਹੈ। 73 ਕਿਸਾਨਾਂ ਖ਼ਿਲਾਫ਼ ਪੁਲਸ ਥਾਣਿਆਂ 'ਚ ਐੱਫ. ਆਈ. ਆਰ. ਦਰਜ ਕੀਤੀ ਗਈ ਹੈ, ਜਦੋਂ ਕਿ 132 ਕਿਸਾਨਾਂ ਦੀ ਮਾਲ ਰਿਕਾਰਡ (ਫ਼ਰਦ/ਗਿਰਦਾਵਰੀ) 'ਚ 'ਰੈੱਡ ਐਂਟਰੀ' ਦਰਜ ਕੀਤੀ ਗਈ ਹੈ, ਜਿਸ ਨਾਲ ਭਵਿੱਖ 'ਚ ਉਨ੍ਹਾਂ ਦੀ ਜ਼ਮੀਨ ਦੀ ਖਰੀਦ-ਵੇਚ ਅਤੇ ਕਰਜ਼ਾ ਲੈਣ ਦੀ ਪ੍ਰਕਿਰਿਆ ਪ੍ਰਭਾਵਿਤ ਹੋ ਸਕਦੀ ਹੈ। ਜਿਨ੍ਹਾਂ ਇਲਾਕਿਆਂ 'ਚ ਪਰਾਲੀ ਸਾੜਨ ਦੀਆਂ ਵੱਧ ਘਟਨਾਵਾਂ ਸਾਹਮਣੇ ਆਈਆਂ, ਉੱਥੋਂ ਦੇ 125 ਨੋਡਲ ਅਤੇ ਸੁਪਰਵਾਈਜ਼ਰੀ ਅਧਿਕਾਰੀਆਂ ਨੂੰ ਚਿਤਾਵਨੀ ਨੋਟਿਸ ਜਾਰੀ ਕੀਤੇ ਗਏ ਹਨ। ਇੱਕ ਰਾਹਤ ਭਰੀ ਖ਼ਬਰ ਇਹ ਹੈ ਕਿ ਪਰਾਲੀ ਦੇ ਸੀਜ਼ਨ ਦੇ ਅੰਤਿਮ ਦੌਰ ਦੇ ਨਾਲ ਲੁਧਿਆਣਾ ਦੀ ਹਵਾ ਦੀ ਗੁਣਵੱਤਾ 'ਚ ਲਗਾਤਾਰ ਸੁਧਾਰ ਦੇਖਣ ਨੂੰ ਮਿਲ ਰਿਹਾ ਹੈ। ਮੰਗਲਵਾਰ ਸ਼ਾਮ ਨੂੰ ਔਸਤ ਏਅਰ ਕੁਆਲਿਟੀ ਇੰਡੈਕਸ (AQI) 194 ਦਰਜ ਕੀਤਾ ਗਿਆ, ਜੋ ਕਿ 'ਮੱਧਮ' ਸ਼੍ਰੇਣੀ ਵਿੱਚ ਆਉਂਦਾ ਹੈ।


ਇਸ ਤੋਂ ਪਹਿਲਾਂ ਸੋਮਵਾਰ ਨੂੰ AQI 200, ਐਤਵਾਰ ਨੂੰ 207 ਅਤੇ ਸ਼ਨੀਵਾਰ ਨੂੰ 246 ਦਰਜ ਕੀਤਾ ਗਿਆ ਸੀ, ਜਦੋਂ ਸ਼ਹਿਰ ਦੀ ਹਵਾ 'ਖ਼ਰਾਬ' ਸ਼੍ਰੇਣੀ ਵਿੱਚ ਸੀ। ਇਸ ਸਬੰਧੀ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਦੀ ਗਿਣਤੀ ਭਾਵੇਂ ਵਧੀ ਹੈ ਪਰ ਸੈਟੇਲਾਈਟ ਅਤੇ ਫੀਲਡ ਅੰਕੜਿਆਂ ਅਨੁਸਾਰ ਕੁੱਲ ਸੜਿਆ ਖੇਤਰ ਘੱਟ ਹੋਇਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦਾ ਮੁੱਖ ਧਿਆਨ ਹੁਣ ਅਗਲੇ ਸੀਜ਼ਨ ਦੀਆਂ ਤਿਆਰੀਆਂ 'ਤੇ ਹੈ, ਜਿਸ ਤਹਿਤ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੀਆਂ ਆਧੁਨਿਕ ਮਸ਼ੀਨਾਂ ਮੁਹੱਈਆ ਕਰਵਾਉਣ 'ਤੇ ਜ਼ੋਰ ਦਿੱਤਾ ਜਾਵੇਗਾ ਤਾਂ ਜੋ ਅੱਗ ਲਗਾਉਣ ਦੀਆਂ ਘਟਨਾਵਾਂ 'ਤੇ ਪੂਰੀ ਤਰ੍ਹਾਂ ਰੋਕ ਲਗਾਈ ਜਾ ਸਕੇ।

 

Have something to say? Post your comment

ਅਤੇ ਪੰਜਾਬ ਖਬਰਾਂ

ਬਲਵੰਤ ਸਿੰਘ ਰਾਜੋਆਣਾ ਬਾਰੇ ਵੱਡੀ ਖ਼ਬਰ ; ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ

ਬਲਵੰਤ ਸਿੰਘ ਰਾਜੋਆਣਾ ਬਾਰੇ ਵੱਡੀ ਖ਼ਬਰ ; ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ

ਭਾਜਪਾ-ਅਕਾਲੀ ਗੱਠਜੋੜ ਤੋਂ ਬਾਅਦ ਪੰਜਾਬ ’ਚ 2027 ਦੀਆਂ ਚੋਣਾਂ ਲਈ ਵਿਛ ਗਈ ਬਿਸਾਤ

ਭਾਜਪਾ-ਅਕਾਲੀ ਗੱਠਜੋੜ ਤੋਂ ਬਾਅਦ ਪੰਜਾਬ ’ਚ 2027 ਦੀਆਂ ਚੋਣਾਂ ਲਈ ਵਿਛ ਗਈ ਬਿਸਾਤ

ਸੀਨੀਅਰ ਅਕਾਲੀ ਆਗੂ ਤੇ ਸੰਭਾਵੀ ਉਮੀਦਵਾਰ ਦੇ ਘਰ ਈ. ਡੀ. ਦੀ ਰੇਡ

ਸੀਨੀਅਰ ਅਕਾਲੀ ਆਗੂ ਤੇ ਸੰਭਾਵੀ ਉਮੀਦਵਾਰ ਦੇ ਘਰ ਈ. ਡੀ. ਦੀ ਰੇਡ

ਪੰਜਾਬ ਪੁਲਸ ਵੱਲੋਂ ਵਿਦੇਸ਼ਾਂ ਤੋਂ ਚੱਲ ਰਹੇ ਨੈੱਟਵਰਕਾਂ ਦਾ ਪਰਦਾਫਾਸ਼, 7 ਮੁਲਜ਼ਮ ਗ੍ਰਿਫ਼ਤਾਰ, ਇਹ ਕੁਝ ਹੋਇਆ ਬਰਾਮਦ

ਪੰਜਾਬ ਪੁਲਸ ਵੱਲੋਂ ਵਿਦੇਸ਼ਾਂ ਤੋਂ ਚੱਲ ਰਹੇ ਨੈੱਟਵਰਕਾਂ ਦਾ ਪਰਦਾਫਾਸ਼, 7 ਮੁਲਜ਼ਮ ਗ੍ਰਿਫ਼ਤਾਰ, ਇਹ ਕੁਝ ਹੋਇਆ ਬਰਾਮਦ

ਡੇਰਾਬੱਸੀ ਦੇ ਸਰਕਾਰੀ ਹਸਪਤਾਲ ਬਾਹਰ ਹੰਗਾਮਾ, ਭਤੀਜੇ ਮਗਰੋਂ ਚਾਚੇ 'ਤੇ ਵੀ ਕੀਤਾ ਹਮਲਾ

ਡੇਰਾਬੱਸੀ ਦੇ ਸਰਕਾਰੀ ਹਸਪਤਾਲ ਬਾਹਰ ਹੰਗਾਮਾ, ਭਤੀਜੇ ਮਗਰੋਂ ਚਾਚੇ 'ਤੇ ਵੀ ਕੀਤਾ ਹਮਲਾ

ਸ਼੍ਰੀ ਗੁਰੂ ਰਵੀਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਸ਼ੋਭਾ ਯਾਤਰਾਵਾਂ 3 ਦਸੰਬਰ ਨੂੰ ਐਸ.ਬੀ.ਐਸ ਨਗਰ ਜ਼ਿਲ੍ਹੇ ਵਿੱਚ ਪਹੁੰਚਣਗੀਆਂ: ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ

ਸ਼੍ਰੀ ਗੁਰੂ ਰਵੀਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਸ਼ੋਭਾ ਯਾਤਰਾਵਾਂ 3 ਦਸੰਬਰ ਨੂੰ ਐਸ.ਬੀ.ਐਸ ਨਗਰ ਜ਼ਿਲ੍ਹੇ ਵਿੱਚ ਪਹੁੰਚਣਗੀਆਂ: ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ

30 ਨਵੰਬਰ ਤੱਕ ਆਪਣੀ ਆਨਲਾਈਨ ਸਵੈ-ਗਣਨਾ ਜ਼ਰੂਰ ਮੁਕੰਮਲ ਕਰਨ ਜ਼ਿਲ੍ਹਾ ਵਾਸੀ - ਡੀ.ਸੀ ਗੁਲਪ੍ਰੀਤ ਸਿੰਘ ਔਲਖ

30 ਨਵੰਬਰ ਤੱਕ ਆਪਣੀ ਆਨਲਾਈਨ ਸਵੈ-ਗਣਨਾ ਜ਼ਰੂਰ ਮੁਕੰਮਲ ਕਰਨ ਜ਼ਿਲ੍ਹਾ ਵਾਸੀ - ਡੀ.ਸੀ ਗੁਲਪ੍ਰੀਤ ਸਿੰਘ ਔਲਖ

ਮਾਇਆ ਗਾਰਡਨ ਕਾਲੋਨੀ ਵਿੱਚ ਸ੍ਰੀਮਦ ਭਾਗਵਤ ਮਹਾਪੁਰਾਣ ਸਪਤਾਹ ਗਿਆਨ ਯੱਗ ਦੀ ਸੰਪਨ

ਮਾਇਆ ਗਾਰਡਨ ਕਾਲੋਨੀ ਵਿੱਚ ਸ੍ਰੀਮਦ ਭਾਗਵਤ ਮਹਾਪੁਰਾਣ ਸਪਤਾਹ ਗਿਆਨ ਯੱਗ ਦੀ ਸੰਪਨ

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, 6 ਸਾਲ ਬਾਅਦ ਅਕਾਲੀ-ਭਾਜਪਾ ਗਠਜੋੜ, ਵੱਡਾ ਭਰਾ ਅਕਾਲੀ ਦਲ

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, 6 ਸਾਲ ਬਾਅਦ ਅਕਾਲੀ-ਭਾਜਪਾ ਗਠਜੋੜ, ਵੱਡਾ ਭਰਾ ਅਕਾਲੀ ਦਲ

ਵੱਡੇ ਭਰਾ ਦੀ ਭੂਮਿਕਾ 'ਚ ਹੋਵੇਗਾ ਅਕਾਲੀ ਦਲ, CM ਚਿਹਰੇ ਨੂੰ ਲੈ ਕੇ ਅਮਿਤ ਦਾ ਵੱਡਾ ਐਲਾਨ

ਵੱਡੇ ਭਰਾ ਦੀ ਭੂਮਿਕਾ 'ਚ ਹੋਵੇਗਾ ਅਕਾਲੀ ਦਲ, CM ਚਿਹਰੇ ਨੂੰ ਲੈ ਕੇ ਅਮਿਤ ਦਾ ਵੱਡਾ ਐਲਾਨ