Wednesday, August 05, 2026
BREAKING
ਬਿਨਾਂ ਕਿਸੇ 'ਟੋਲ' ਦੇ ਖੁੱਲ੍ਹੇਗਾ ਹੋਰਮੁਜ਼ ! ਸਮਝੌਤੇ ਦੇ ਬੇਹੱਦ ਕਰੀਬ ਪਹੁੰਚਿਆ ਇਰਾਨ ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ 33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ BIG BREAKING: ਪੰਜਾਬ 'ਚ ED ਦੀ RAID ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਪੰਜਾਬ

ਲੈਂਡ ਪੂਲਿੰਗ ਨੀਤੀ ਰੱਦ ਕਰਾਉਣ ਲਈ ਲੋਕ ਮੋਰਚੇ ਦੀ ਤਿਆਰੀ ਦਾ ਐਲਾਨ

12 ਜੂਨ, 2025 06:19 PM

ਜੋਧਾਂ : ਸੂਬਾ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਖਿਲਾਫ਼ ਵੱਡੇ ਮੋਰਚੇ ਦਾ ਐਲਾਨ ਕੀਤਾ ਗਿਆ ਹੈ। ਅੱਜ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਸਰਕਾਰਾਂ ਦਾ ਕੰਮ ਲੋਕ ਭਲਾਈ ਦਾ ਹੁੰਦਾ ਹੈ ਨਾ ਕਿ ਜ਼ਮੀਨਾਂ ਦੀ ਦਲਾਲੀ ਕਰਨਾ। ਅੱਜ ਸਰਕਾਰ ਨੇ ਸਿੱਖਿਆ, ਇਲਾਜ ਅਤੇ ਲੋਕਾਂ ਨੂੰ ਨਿਆਂ ਦੇਣ ਵਾਲੇ ਅਦਾਰੇ ਤਾਂ ਠੇਕੇ ਉੱਤੇ ਦੇ ਰੱਖੇ ਹਨ ਪ੍ਰੰਤੂ ਕਿਸਾਨਾਂ ਦੇ ਪੁੱਤਾਂ ਤੋਂ ਪਿਆਰੇ ਉਪਜਾਊ ਖੇਤ ਖੋਹ ਕੇ ਕਾਰਪੋਰੇਟਾਂ ਨੂੰ ਦੇਣ ਲਈ ਸਰਕਾਰ ਪੱਬਾਂ ਭਾਰ ਹੈ। ਅੱਜ ਜੋਧਾਂ ਦੀ ਦਾਣਾ ਮੰਡੀ ਵਿਚ ਜੁੜੇ ਲੁਧਿਆਣਾ ਜ਼ਿਲੇ ਦੇ 32 ਪਿੰਡਾਂ ਦੇ ਕਿਸਾਨਾਂ, ਮਜ਼ਦੂਰਾਂ ਅਤੇ ਦੁਕਾਨਦਾਰ ਇਕੱਤਰ ਹੋਏ। ਇਹ ਪ੍ਰੋਗਰਾਮ "ਕੰਮ ਬਚਾਓ ਖੇਤ ਬਚਾਓ ਪਿੰਡ ਬਚਾਓ" ਐਕਸ਼ਨ ਕਮੇਟੀ ਵੱਲੋਂ ਉਲੀਕਿਆ ਗਿਆ ਸੀ । ਇਸ ਵਿਚ ਜੋਧਾਂ ਪਿੰਡ ਦੀ ਪੰਚਾਇਤ ਸਮੇਤ 12 ਪੀੜਤ ਪਿੰਡਾਂ ਦੇ ਪੰਚ ਸਰਪੰਚ ਹਾਜ਼ਰ ਸਨ । ਕਿਸਾਨ ਆਗੂਆਂ ਨੇ ਕਿਹਾ ਕਿ ਇਹ ਖੇਤ ਗੁਰੂ ਨਾਨਕ ਪਾਤਸ਼ਾਹ ਅਤੇ ਧੰਨੇ ਭਗਤ ਨੇ ਵੀ ਜੋਤੇ ਹਨ। ਇਹ ਪੰਜਾਬ ਦੀ ਸ਼ਾਨ ਵੀ ਹਨ ਤੇ ਪਹਿਚਾਨ ਵੀ ਪਰ ਪੰਜਾਬ ਸਰਕਾਰ ਕੇਂਦਰ ਨਾਲ ਮਿਲ ਕੇ ਪੰਜਾਬ ਨੂੰ ਖੇਤੀ ਤੋਂ ਸਖਣੇ ਕਰਨ ਅਤੇ ਇੱਥੇ ਪਰਵਾਸੀਆਂ ਨੂੰ ਵਸਾ ਕੇ ਇਸਦੀ ਡੈਮੋਗਰਾਫੀ ਤਬਦੀਲ ਕਰਨ ਲਈ ਬਜ਼ਿਦ ਹਨ । 

ਪ੍ਰੋਗਰਾਮ ਵਿਚ ਕਿਸਾਨ ਜਥੇਬੰਦੀਆਂ ਦੇ ਵੱਡੇ ਆਗੂ ਮਨਜੀਤ ਸਿੰਘ ਧਨੇਰ, ਬੂਟਾ ਸਿੰਘ ਬੁਰਜ ਗਿੱਲ, ਰੁਲਦੂ ਸਿੰਘ ਮਾਨਸਾ, ਗੁਰਮੀਤ ਸਿੰਘ ਸੂਬਾ ਸਕੱਤਰ ਕੇ. ਕੇ. ਯੂ, ਪਰਮਿੰਦਰ ਸਿੰਘ ਚਲਾਕੀ ਕਿਸਾਨ ਯੂਨੀਅਨ ਰਾਜੇਵਾਲ, ਸਾਧੂ ਸਿੰਘ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਢੁੱਡੀਕੇ, ਪਰਕਾਸ਼ ਸਿੰਘ ਹਿੱਸੋਵਾਲ ਪ੍ਰਧਾਨ ਭੱਠਾ ਮਜ਼ਦੂਰ, ਰਘੁਬੀਰ ਸਿੰਘ ਜਮਹੂਰੀ ਕਿਸਾਨ ਸਭਾ ਸਮੇਤ ਲਗਭਗ 12 ਕਿਸਾਨ ਜਥੇਬੰਦੀਆਂ ਦੇ ਦੂਜੀ ਕਤਾਰ ਦੇ ਸਥਾਨਕ ਲੀਡਰ ਪਹੁੰਚੇ ਸਨ । ਕਾਮਰੇਡ ਤਰਸੇਮ ਜੋਧਾਂ ਅਤੇ ਬਲਵਿੰਦਰ ਸਿੰਘ ਲੋਕ ਅਧਿਕਾਰ ਲਹਿਰ ਵੱਲੋਂ ਸਟੇਜ ਸਕੱਤਰ ਦੀ ਭੂਮਿਕਾ ਨਿਭਾਈ ਗਈ । 

ਇਸ ਮੌਕੇ ਸਾਰੇ ਆਗੂ ਇਕਮੱਤ ਸਨ ਕਿ ਇਹ ਦਿੱਲ੍ਹੀ ਅੰਦੋਲਨ ਵਾਂਗ ਲੰਬਾ ਘੋਲ ਲੜਨਾ ਪਵੇਗਾ। ਉਨ੍ਹਾਂ ਸੰਘਰਸ਼ ਦੀ ਰੂਪ ਰੇਖਾ ਉਲੀਕਣ ਲਈ ਜਲਦੀ ਹੀ ਐੱਸ. ਕੇ. ਐੱਮ. ਅਤੇ ਬਾਕੀ ਫੋਰਮਾਂ ਦੀ ਮੀਟਿੰਗ ਕੀਤੀ ਜਾਵੇਗੀ। 16 ਜੂਨ ਨੂੰ 10 ਵਜੇ ਚੋਣ ਹਲਕੇ ਵਿਚ ਸਰਕਾਰ ਖ਼ਿਲਾਫ਼ ਗਲਾਡਾ ਤਕ ਟਰੈਕਟਰ ਮਾਰਚ ਉਲੀਕਿਆ ਗਿਆ ਹੈ। ਇਸ ਮੌਕੇ ਕਰਨੈਲ ਸਿੰਘ ਜਖੇਪਲ, ਕੌਮੀ ਇਨਸਾਫ਼ ਮੋਰਚਾ ਮੋਹਾਲੀ ਤੋਂ ਬਾਬਾ ਫਤਹਿ ਸਿੰਘ, ਬਾਬਾ ਹਰਦੀਪ ਸਿੰਘ ਸੁਖਦੇਵ ਸਿੰਘ ਸਰਪੰਚ ਦੋਲੋਂ ਕਲਾਂ, ਪਰਕਾਸ਼ ਸਿੰਘ ਸਰਪੰਚ ਜੋਧਾਂ, ਅਮਰਜੀਤ ਸਿੰਘ ਸਾਬਕਾ ਸਰਪੰਚ, ਹਰਦੇਵ ਸਿੰਘ, ਜਸਜੀਤ ਸਿੰਘ ਮਨਸੂਰਾਂ, ਚਮਕੌਰ ਸਿੰਘ ਉੱਭੀ, ਬਲਦੇਵ ਸਿੰਘ ਢੇਪਈ, ਬਹਾਦੁਰ ਸਿੰਘ ਸਰਪੰਚ ਮਨਸੂਰਾਂ, ਸਰਪੰਚ ਗੁਰਵਿੰਦਰ ਸਿੰਘ ਪੋਨਾ, ਪੰਮ ਜੋਧਾਂ ਐੱਨ. ਆਰ. ਆਈ ਸਭਾ, ਸ਼ਮਸ਼ੇਰ ਸਿੰਘ ਆਸੀ, ਨੌਜਵਾਨ ਸਭਾ ਦੇ ਮੈਂਬਰ ਰਾਜਾ ਜੋਧਾ, ਦਿਲਬੀਰ ਸਿੰਘ, ਜਸਵੰਤ ਸਿੰਘ ਘੋਲੀ, ਚਰਨਜੀਤ ਸਿੰਘ ਹਮਾਯੂਪੁਰ, ਪਰਮਜੀਤ ਪਮਾ ਮਾਰਕੀਟ ਪ੍ਰਧਾਨ ਆਦਿ ਹਾਜ਼ਰ ਸਨ। 

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

BIG BREAKING: ਪੰਜਾਬ 'ਚ ED ਦੀ RAID

BIG BREAKING: ਪੰਜਾਬ 'ਚ ED ਦੀ RAID

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ