Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਰਾਸ਼ਟਰੀ

'ਲੋਕਤੰਤਰ ਨੂੰ ਖਤਮ ਕਰਨਾ ਚਾਹੁੰਦੀ ਹੈ ਭਾਜਪਾ..!', ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ’ਤੇ ਬੋਲਿਆ ਹਮਲਾ

10 ਦਸੰਬਰ, 2025 04:58 PM

ਨਵੀਂ ਦਿੱਲੀ : ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ‘ਵੋਟ ਚੋਰੀ’ ਨੂੰ ‘ਸਭ ਤੋਂ ਵੱਡਾ ਰਾਸ਼ਟਰ ਵਿਰੋਧੀ ਕਾਰਾ’ ਕਰਾਰ ਦਿੱਤਾ ਅਤੇ ਦੋਸ਼ ਲਗਾਇਆ ਕਿ ਸੱਤਾਧਾਰੀ ਪਾਰਟੀ ਵਿਚ ਬੈਠੇ ਲੋਕ ਇਸ ਕਾਰੇ ਨੂੰ ਅੰਜਾਮ ਦੇ ਰਹੇ ਹਨ ਅਤੇ ‘ਆਈਡੀਆ ਆਫ ਇੰਡੀਆ’ (ਭਾਰਤ ਦੀ ਧਾਰਨਾ) ਨੂੰ ਤਬਾਹ ਕਰ ਰਹੇ ਹਨ। ਉਨ੍ਹਾਂ ਲੋਕ ਸਭਾ ਵਿਚ ਚੋਣ ਸੁਧਾਰਾਂ ’ਤੇ ਚਰਚਾ ਦੌਰਾਨ ਸੱਤਾਧਾਰੀ ਪਾਰਟੀ ਅਤੇ ਰਾਸ਼ਟਰੀ ਸਵੈਮਸੇਵਕ ਸੰਘ ’ਤੇ ਚੋਣ ਕਮਿਸ਼ਨ ਅਤੇ ਹੋਰ ਸੰਸਥਾਵਾਂ ’ਤੇ ਕਬਜ਼ਾ ਕਰਨ ਦਾ ਦੋਸ਼ ਵੀ ਲਗਾਇਆ।

ਕਾਂਗਰਸ ਦੇ ਸਾਬਕਾ ਪ੍ਰਧਾਨ ਨੇ ਕਿਹਾ ਕਿ ਚੋਣਾਂ ਤੋਂ ਇਕ ਮਹੀਨੇ ਪਹਿਲਾਂ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਮਸ਼ੀਨ ਰਾਹੀਂ ਪੜ੍ਹਨਯੋਗ ਵੋਟਰ ਸੂਚੀ ਮੁਹੱਈਆ ਕਰਵਾਈ ਜਾਵੇ, ਪੋਲਿੰਗ ਸਮੇਂ ਦੀ ਸੀ. ਸੀ. ਟੀ. ਵੀ. ਫੁਟੇਜ ਦਿੱਤੀ ਜਾਵੇ ਅਤੇ ਈ. ਵੀ. ਐੱਮ. ਢਾਂਚੇ ਬਾਰੇ ਜਾਣਕਾਰੀ ਪ੍ਰਦਾਨ ਕੀਤੀ ਜਾਵੇ। ਉਨ੍ਹਾਂ ਦਾ ਕਹਿਣਾ ਸੀ ਕਿ ਸਾਲ 2023 ਦੇ ਉਸ ਕਾਨੂੰਨ ਨੂੰ ਬਦਲਿਆ ਜਾਣਾ ਚਾਹੀਦਾ ਹੈ ਜੋ ਚੋਣ ਕਮਿਸ਼ਨਰਾਂ ਨੂੰ ‘ਇਹ ਤਾਕਤ ਦਿੰਦਾ ਹੈ ਕਿ ਉਹ ਆਪਣੀ ਮਰਜ਼ੀ ਕਰਨ।’ ਮੁੱਖ ਚੋਣ ਕਮਿਸ਼ਨਰ ਅਤੇ ਹੋਰ ਚੋਣ ਕਮਿਸ਼ਨਰ (ਨਿਯੁਕਤੀ, ਸੇਵਾ ਦੀਆਂ ਸ਼ਰਤਾਂ ਅਤੇ ਕਾਰਜਕਾਲ) ਐਕਟ, 2023 ਦੇ ਤਹਿਤ ਤਿੰਨ ਮੈਂਬਰੀ ਚੋਣ ਕਮੇਟੀ ਵਿਚ ਪ੍ਰਧਾਨ ਮੰਤਰੀ, ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਅਤੇ ਇਕ ਕੈਬਨਿਟ ਮੰਤਰੀ ਸ਼ਾਮਲ ਹੁੰਦੇ ਹਨ।

ਰਾਹੁਲ ਗਾਂਧੀ ਨੇ ਕਿਹਾ ਕਿ ਅਸੀਂ ਸਿਰਫ਼ ਸਭ ਤੋਂ ਵੱਡਾ ਲੋਕਤੰਤਰ ਹੀ ਨਹੀਂ ਹਾਂ, ਸਗੋਂ ਅਸੀਂ ਸਭ ਤੋਂ ਮਹਾਨ ਲੋਕਤੰਤਰ ਵੀ ਹਾਂ। ਉਨ੍ਹਾਂ ਦੋਸ਼ ਲਾਇਆ ਕਿ ਇਸ ਮਹਾਨ ਦੇਸ਼ ਦਾ ਲੋਕਤੰਤਰ ਤਬਾਹ ਹੋ ਰਿਹਾ ਹੈ ਅਤੇ ਹਰ ਕੋਈ ਜਾਣਦਾ ਹੈ ਕਿ ਅਜਿਹਾ ਹੋ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸੱਤਾ ਵਿਚ ਬੈਠੇ ਲੋਕ ਇਹ ਰਾਸ਼ਟਰ ਵਿਰੋਧੀ ਕਾਰੇ ਕਰ ਰਹੇ ਹਨ। ਰਾਹੁਲ ਗਾਂਧੀ ਨੇ ਦਾਅਵਾ ਕੀਤਾ ਕਿ ਰਾਸ਼ਟਰੀ ਸਵੈਮਸੇਵਕ ਸੰਘ ਦੇ ਇਕ ‘ਪ੍ਰਾਜੈਕਟ’ ਤਹਿਤ ਵੱਖ-ਵੱਖ ਸੰਸਥਾਵਾਂ ਅਤੇ ਚੋਣ ਕਮਿਸ਼ਨ ’ਤੇ ਕਬਜ਼ਾ ਕੀਤਾ ਗਿਆ।

ਉਨ੍ਹਾਂ ਕਿਹਾ ਕਿ 30 ਜਨਵਰੀ 1948 ਨੂੰ ਮਹਾਤਮਾ ਗਾਂਧੀ ਜੀ ਦੀ ਛਾਤੀ ’ਚ 3 ਗੋਲੀਆਂ ਲੱਗੀਆਂ... ਪਰ ਪ੍ਰਾਜੈਕਟ ਇਥੇ ਹੀ ਖਤਮ ਨਹੀਂ ਹੋਇਆ। ਸਭ ਕੁਝ, ਸਾਰੀਆਂ ਸੰਸਥਾਵਾਂ ਵੋਟ ਤੋਂ ਆਕਾਰ ਲੈਂਦੀਆਂ ਹਨ ਤਾਂ ਜ਼ਾਹਿਰ ਹੈ ਕਿ ਸੰਘ ਨੂੰ ਵੋਟ ਤੋਂ ਨਿਕਲੀਆਂ ਸਾਰੀਆਂ ਸੰਸਥਾਵਾਂ ’ਤੇ ਕਬਜ਼ਾ ਕਰਨਾ ਸੀ। ਉਨ੍ਹਾਂ ਦਾਅਵਾ ਕੀਤਾ ਕਿ ਯੂਨੀਵਰਸਿਟੀਆਂ, ਜਾਂਚ ਏਜੰਸੀਆਂ ਅਤੇ ਚੋਣ ਕਮਿਸ਼ਨ ’ਤੇ ਕਬਜ਼ਾ ਕਰ ਲਿਆ ਗਿਆ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ