Sunday, July 19, 2026
BREAKING
'ਚੁੱਪੀ ਤੋੜੋ PM ਸਾਬ੍ਹ..!', ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲੇ 'ਚ ਜੈਰਾਮ ਰਮੇਸ਼ ਨੇ ਸ਼ੇਅਰ ਕੀਤੀ ਪੋਸਟ ਦਿੱਲੀ ਦੀ CM ਰੇਖਾ ਗੁਪਤਾ ਦੇ ਜਨਮਦਿਨ ਮੌਕੇ PM ਮੋਦੀ ਨੇ ਦਿੱਤੀਆਂ ਵਧਾਈਆਂ ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼ ਮੰਤਰੀ ਮਨੀਲਾ 'ਚ ਹੋਣਗੇ ਇਕੱਠੇ ਪਾਕਿਸਤਾਨ 'ਚ ਅਫਗਾਨ ਸ਼ਰਨਾਰਥੀਆਂ 'ਤੇ ਕਹਿਰ, ਘਰ ਕੀਤੇ ਗਏ ਢਹਿ ਢੇਰੀ ਕੰਗਨਾ ਰਣੌਤ ਮਾਣਹਾਨੀ ਮਾਮਲੇ ਦੀ ਸੁਣਵਾਈ ਟਲੀ, ਹੁਣ 3 ਅਗਸਤ ਨੂੰ ਹੋਵੇਗੀ ਅਗਲੀ ਪੇਸ਼ੀ 'ਇਹ ਸਿਸਟਮ ਗੂੰਗਾ-ਬੋਲ਼ਾ ਤੇ ਬੇਰਹਿਮ ਹੈ', ਵਾਂਗਚੁਕ ਦੇ ਸਮਰਥਨ 'ਚ ਸ਼ੇਖਰ ਸੁਮਨ ਨੇ ਸਰਕਾਰ 'ਤੇ ਸਾਧਿਆ ਨਿਸ਼ਾਨਾ 72ਵੇਂ ਰਾਸ਼ਟਰੀ ਫਿਲਮ ਪੁਰਸਕਾਰਾਂ ਦਾ ਹੋ ਗਿਆ ਐਲਾਨ, 'ਸ਼੍ਰੀਕਾਂਤ' ਨੇ ਜਿੱਤਿਆ ਬੈਸਟ ਹਿੰਦੀ ਫਿਲਮ ਦਾ ਖਿਤਾਬ ENG vs IND: ਤੀਜੇ ਵਨਡੇ ਮੈਚ ਵਿੱਚ ਖਿਡਾਰੀਆਂ ਨੇ ਬੰਨ੍ਹੇ ਕਾਲੇ ਆਰਮਬੈਂਡ, ਮਹਾਨ ਕ੍ਰਿਕਟਰ ਨੂੰ ਦਿੱਤੀ ਸ਼ਰਧਾਂਜਲੀ ਰੋਹਿਤ ਅਜੇ ਕੁਝ ਹੋਰ ਸਾਲ ਖੇਡ ਸਕਦਾ ਹੈ : ਲਾਲਚੰਦ ਰਾਜਪੂਤ

ਚੰਡੀਗੜ੍ਹ

ਲੋੜਵੰਦ ਦਿਵਿਆਂਗ ਵਿਅਕਤੀਆ ਲਈ ਰੈਡ ਕਰਾਸ ਸ਼ਾਖਾ ਵੱਲੋਂ ਮੁਫ਼ਤ ਸਹਾਇਕ ਬਣਾਵਟੀ ਅੰਗ/ਯੰਤਰ ਵੰਡ ਕੈਂਪ

26 ਸਤੰਬਰ, 2024 06:46 PM

ਐਸ.ਏ.ਐਸ.ਨਗਰ : ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸ਼ਾਖਾ, ਐੱਸ ਏ ਐੱਸ ਨਗਰ ਸ਼੍ਰੀਮਤੀ ਆਸ਼ਿਕਾ ਜੈਨ, ਆਈ.ਏ.ਐੱਸ. ਦੀ ਰਹਿਨੁਮਾਈ ਹੇਠ ਰੈਡ ਕਰਾਸ ਸ਼ਾਖਾ ਵੱਲੋਂ ਲੋੜਵੰਦ ਦਿਵਿਆਂਗ ਵਿਅਕਤੀਆਂ ਲਈ ਮਿਤੀ 16.07.2024 ਤੋਂ 18.07.2024 ਤੱਕ ਸਬ ਡਿਵੀਜ਼ਨਲ ਪੱਧਰ (ਮੋਹਾਲੀ, ਖਰੜ ਅਤੇ ਡੇਰਾਬੱਸੀ) ‘ਤੇ ਅਸੈਸਮੈਂਟ ਕੈਂਪ ਲਗਾਏ ਗਏ ਸੀ, ਜਿਨ੍ਹਾਂ ਦੀ ਲਗਾਤਾਰਤਾ ਵਿੱਚ ਅੱਜ ਇਨ੍ਹਾਂ ਸ਼ਨਾਖ਼ਤ ਕੀਤੇ ਗਏ ਲੋਕਾਂ ਨੂੰ ਮੁਫ਼ਤ ਬਣਾਵਟੀ ਸਹਾਇਕ ਅੰਗ/ਯੰਤਰ ਵੰਡ ਕੈਂਪ ਲਗਾਇਆ ਗਿਆ, ਜਿਸ ਦੀ  ਸ਼ੁਰੂਆਤ ਐੱਸ ਡੀ ਐਮ, ਮੋਹਾਲੀ ਸ਼੍ਰੀਮਤੀ ਦਮਨਦੀਪ ਕੌਰ ਪੀ.ਸੀ.ਐੱਸ ਵੱਲੋਂ ਕੀਤੀ ਗਈ।

ਇਸ ਮੌਕੇ ਐੱਸ.ਡੀ.ਐਮ. ਵਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਜ਼ਿਲ੍ਹਾ ਰੈਡ ਕਰਾਸ ਸ਼ਾਖਾ ਗ਼ਰੀਬ ਅਤੇ ਲੋੜਵੰਦ ਵਿਅਕਤੀਆ ਦੀ ਮੱਦਦ ਲਈ ਹਮੇਸ਼ਾ ਤੱਤਪਰ ਰਹਿੰਦੀ ਹੈ। ਇਸ ਕੈਂਪ ਵਿੱਚ ਭਾਰਤੀਯ ਕ੍ਰਿਤਰਮ ਅੰਗ ਨਿਰਮਾਣ ਨਿਗਮ (ਅਲਿਮਕੋ), ਮੋਹਾਲੀ (ਪੰਜਾਬ) ਦੇ ਸਹਿਯੋਗ ਨਾਲ 47 ਲਾਭਪਾਤਰੀਆ ਨੂੰ ਨਕਲੀ/ਬਣਾਵਟੀ ਅੰਗ, ਮੋਟਰਾਈਜ਼ਡ ਟ੍ਰਾਈ ਸਾਈਕਲ, ਟ੍ਰਾਈ ਸਾਈਕਲ, ਵ੍ਹੀਲ ਚੇਅਰ, ਸਮਾਰਟ ਫ਼ੋਨ, ਕੰਨਾਂ ਦੀਆਂ ਸੁਣਨ ਵਾਲੀਆ ਮਸ਼ੀਨਾਂ, ਸਮਾਰਟ ਸਟਿਕ, ਫੋੜੀਆਂ ਆਦਿ ਮੁਫ਼ਤ ਮੁਹੱਈਆ ਕਾਰਵਾਈਆਂ ਗਈਆਂ।

ਇਸ ਮੌਕੇ ਸਕੱਤਰ ਰੈਡ ਕਰਾਸ ਹਰਬੰਸ ਸਿੰਘ ਵੱਲੋਂ ਦੱਸਿਆ ਗਿਆ ਕਿ ਅਲਿਮਕੋ, ਮੋਹਾਲੀ ਦੇ ਸਹਿਯੋਗ ਨਾਲ ਗ਼ਰੀਬ ਤੇ ਲੋੜਵੰਦ ਵਿਅਕਤੀਆ ਦੀ ਮੱਦਦ ਲਈ ਬਹੁਤ ਹੀ ਚੰਗਾ ਉਪਰਾਲਾ ਕੀਤਾ ਗਿਆ ਹੈ, ਜਿਸ ਨਾਲ ਉਹਨਾਂ ਨੂੰ ਨਕਲੀ/ਬਣਾਵਟੀ ਅੰਗ ਜਾਂ ਉਪਕਰਨ ਮੁਹੱਈਆ ਕਰਵਾਕੇ ਉਹਨਾਂ ਦੇ ਚੰਗੇਰਾ ਜੀਵਨ ਬਤੀਤ ਕਰਨ ਦੀ ਕਾਮਨਾ ਕੀਤੀ ਗਈ। ਉਹਨਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਇਹ ਉਪਰਾਲਾ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਸ਼੍ਰੀਮਤੀ ਆਸ਼ਿਕਾ ਜੈਨ, ਆਈ.ਏ.ਐੱਸ, ਵਧੀਕ ਡਿਪਟੀ ਕਮਿਸ਼ਨਰ-ਕਮ- ਸੀਨੀਅਰ ਮੀਤ ਪ੍ਰਧਾਨ ਵਿਰਾਜ ਸ਼ਿਆਮਕਰਨ ਤਿੜਕੇ, ਆਈ.ਏ.ਐੱਸ ਅਤੇ ਸਹਾਇਕ ਕਮਿਸ਼ਨਰ-ਕਮ-ਅਵੇਤਨੀ ਸਕੱਤਰ ਸ਼੍ਰੀਮਤੀ ਅਨੀਤਾ ਕਾਂਸਲ, ਪੀ.ਸੀ.ਐੱਸ ਦੇ ਅਣਥੱਕ ਯਤਨਾਂ ਨਾਲ ਹੀ ਸੰਭਵ ਹੋ ਸਕਿਆ ਹੈ। ਸਕੱਤਰ ਰੈਡ ਕਰਾਸ ਵੱਲੋਂ ਇਹ ਵੀ ਦੱਸਿਆ ਗਿਆ ਕਿ ਇਸ ਕੈਂਪ ਦੌਰਾਨ 47 ਲਾਭਪਾਤਰੀਆ ਨੂੰ ਅਲਿਮਕੋ ਦੇ ਸਹਿਯੋਗ ਨਾਲ ਲਗਭਗ 9 ਲੱਖ ਰੁਪਏ ਦਾ ਸਮਾਨ ਮੁਫ਼ਤ ਦਿੱਤਾ ਗਿਆ। ਅੰਤ ਵਿਚ ਸਕੱਤਰ ਵੱਲੋਂ ਅਪੀਲ ਕੀਤੀ ਗਈ ਕਿ ਜੇਕਰ ਕੋਈ ਦਿਵਿਆਂਗ ਵਿਅਕਤੀ ਇਸ ਸਕੀਮ ਦਾ ਲਾਭ ਲੈਣਾ ਚਾਹੁੰਦਾ ਹੈ ਤਾਂ ਉਹ ਦਫ਼ਤਰ ਜ਼ਿਲ੍ਹਾ ਰੈਡ ਕਰਾਸ ਸ਼ਾਖਾ, ਕਮਰਾ ਨੰਬਰ 525, ਚੌਥੀ ਮੰਜ਼ਿਲ, ਜਿਲ੍ਹਾ ਪ੍ਰਬਧਕੀ ਕੰਪਲੈਕਸ, ਸੈਕਟਰ-76, ਐੱਸ.ਏ.ਐੱਸ.ਨਗਰ ਵਿਖੇ ਸੰਪਰਕ ਕਰ ਸਕਦਾ ਹੈ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ,  ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ