Friday, May 22, 2026
BREAKING
ਗੈਂਗਸਟਰਾਂ ਤੇ ਵਾਰ ਦਾ 122ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਈਂ ਛਾਪੇਮਾਰੀ; 244 ਗ੍ਰਿਫ਼ਤਾਰ ਅਵਾਰਾ ਕੁੱਤਿਆਂ ਬਾਰੇ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਪੰਜਾਬ ਸਰਕਾਰ ਪੂਰੇ ਸੂਬੇ ਵਿੱਚ ਇੰਨ-ਬਿੰਨ ਲਾਗੂ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਵਿਧਾਇਕ ਸਾਹੀ ਰਾਮ ਬਿਸ਼ਨੋਈ ਚੌਧਰੀ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਨਿਚਲੀ ਅਦਾਲਤ ਵਿੱਚੋਂ ਚੈੱਕ ਬਾਊਸ ਕੇਸ ਵਿੱਚ ਇੱਕ ਸਾਲ ਦੀ ਸਜ਼ਾ ਨੂੰ ਅਪੀਲਾਟ ਅਦਾਲਤ ਨੇ ਬਰੀ ਕਰਨ ਦਾ ਹੁਕਮ ਸੁਣਾਇਆ ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿਦਿਆਰਥਣਾਂ ਨੂੰ ਦੇ ਰਿਹਾ ਹੈ ਅਨੇਕਾਂ ਸੁਵਿਧਾਵਾਂ ਲੋੜੀਂਦੀਆਂ ਸਾਵਧਾਨੀਆਂ ਵਰਤ ਕੇ ਡੇਂਗੂ ਤੋਂ ਬਚਣਾ ਸਾਡੇ ਆਪਣੇ ਹੱਥਾਂ 'ਚ : ਡਾ ਰਾਕੇਸ਼ ਪਾਲ  ਸਿਹਤ ਸੇਵਾਵਾਂ ਦੀ ਗੁਣਵੱਤਾ ਸਹੀ ਰਿਪੋਰਟਿੰਗ ਨਾਲ ਹੀ ਸੰਭਵ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਕੁੱਤੇ ਦੇ ਵੱਢਣ 'ਤੇ ਰੇਬੀਜ ਤੋਂ ਬਚਾਅ ਲਈ ਪਹਿਲੇ ਦਿਨ, ਤੀਸਰੇ, ਸੱਤਵੇਂ ਤੇ 28ਵੇਂ ਦਿਨ ਟੀਕਾਕਰਨ ਬਹੁਤ ਜ਼ਰੂਰੀ : ਡਾ ਰਾਕੇਸ਼ ਪਾਲ ਰੱਖਿਆ ਤੋਂ ਲੈ ਕੇ ਸੈਮੀਕੰਡਕਟਰ ਤੱਕ, ਮੋਦੀ ਦੇ 5 ਦੇਸ਼ਾਂ ਦੇ ਦੌਰੇ ਨੇ ਭਾਰਤ ਲਈ ਕੀਤੇ ਅਹਿਮ ਸੌਦੇ ਚਨਾਬ ਦਰਿਆ 'ਚ ਹੜ੍ਹ ਦਾ ਖ਼ਤਰਾ! ਲਹਿੰਦੇ ਪੰਜਾਬ 'ਚ ਹਾਈ ਅਲਰਟ

ਪੰਜਾਬ

ਲੋੜੀਂਦੀਆਂ ਸਾਵਧਾਨੀਆਂ ਵਰਤ ਕੇ ਡੇਂਗੂ ਤੋਂ ਬਚਣਾ ਸਾਡੇ ਆਪਣੇ ਹੱਥਾਂ 'ਚ : ਡਾ ਰਾਕੇਸ਼ ਪਾਲ 

22 ਮਈ, 2026 07:58 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਟੇਟ ਪੱਧਰ ਤੋਂ ਮਿਲੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਕੇਸ਼ ਪਾਲ ਤੇ ਜੋਨਲ ਮਲੇਰੀਆ ਦਫਤਰ ਜਲੰਧਰ ਤੋਂ ਆਏ ਐੰਟੋਮਾਲੌਜਿਸਟ ਸ੍ਰੀਮਤੀ ਸੁਮੀਤ ਜੱਸੜ ਨੇ "ਹਰ ਸ਼ੁੱਕਰਵਾਰ ਡੇੰਗੂ 'ਤੇ ਵਾਰ ਮੁਹਿੰਮ" ਤਹਿਤ ਅਰਬਨ ਨਵਾਂਸ਼ਹਿਰ ਅਧੀਨ ਸਰਕਾਰੀ ਤੇ ਪ੍ਰਾਈਵੇਟ ਦਫਤਰਾਂ ਸਮੇਤ ਹੌਟਸਪੌਟ ਖੇਤਰਾਂ ਵਿਖੇ ਡੇਂਗੂ ਦੀ ਰੋਕਥਾਮ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੀ ਚੈਕਿੰਗ ਕੀਤੀ ਤਾਂ ਜੋ ਲੋਕਾਂ ਲਈ ਬਿਹਤਰ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਇਆ ਜਾ ਸਕੇ।

ਇਸ ਮੌਕੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਕੇਸ਼ ਪਾਲ ਅਤੇ ਐੰਟੋਮਾਲੌਜਿਸਟ ਸ੍ਰੀਮਤੀ ਸੁਮੀਤ ਜੱਸੜ ਨੇ ਸਿਹਤ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਡੇਂਗੂ ਦੀ ਰੋਕਥਾਮ ਲਈ ਡੇੰਗੂ ਸਰਵੇ ਤੇ ਜਾਗਰੂਕਤਾ ਗਤੀਵਿਧੀਆਂ ਵਿੱਚ ਹੋਰ ਤੇਜੀ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਡੇਂਗੂ ਦੀ ਰੋਕਥਾਮ ਲਈ ਡੇਂਗੂ ਮੱਛਰ ਦੀ ਬ੍ਰੀਡਿੰਗ ਰੋਕਣ ਲਈ ਘਰ-ਘਰ ਜਾ ਕੇ ਲਾਰਵਾ ਖ਼ਤਮ ਕੀਤਾ ਜਾਵੇ। ਜਿਨ੍ਹਾਂ ਘਰਾਂ ਵਿੱਚ ਪਹਿਲੀ ਵਾਰ ਲਾਰਵਾ ਮਿਲਦਾ ਹੈ, ਉਸ ਘਰ ਨੂੰ ਵਾਰਨਿੰਗ ਲੈਟਰ ਜਾਰੀ ਕੀਤਾ ਜਾਵੇ, ਜਦੋਂਕਿ ਦੂਜੀ ਵਾਰ ਲਾਰਵਾ ਮਿਲਣ 'ਤੇ ਨਗਰ ਕੌਂਸਲ ਨਾਲ ਤਾਲਮੇਲ ਕਾਇਮ ਕਰਦੇ ਹੋਏ ਚਲਾਣ ਕਟਵਾਇਆ ਜਾਵੇ।
 
ਇਸ ਮੌਕੇ ਡਾ. ਪਾਲ ਨੇ ਖੇਤਰ ਦੇ ਲੋਕਾਂ ਨੂੰ ਡੇਂਗੂ ਸਬੰਧੀ ਸਿਹਤ ਸਿੱਖਿਆ ਵੀ ਦਿੱਤੀ। ਉਨ੍ਹਾਂ ਨੇ ਲੋਕਾਂ ਨੂੰ ਪ੍ਰੇਰਿਤ ਕਰਦੇ ਹੋਏ ਦੱਸਿਆ ਕਿ ਉਹ ਆਪਣੇ ਘਰਾਂ, ਫਰਿੱਜਾਂ ਦੀਆਂ ਟਰੇਆਂ, ਕੰਟੇਨਰਾਂ, ਗਮਲਿਆਂ, ਛੱਤਾਂ 'ਤੇ ਪਏ ਕਬਾੜ ਆਦਿ ਸਮੇਤ ਪਾਣੀ ਖੜ੍ਹਾ ਹੋਣ ਦੀ ਸੰਭਾਵਨਾ ਵਾਲੀਆਂ ਸਾਰੀਆਂ ਸੰਭਾਵਿਤ ਥਾਵਾਂ ਨੂੰ ਹਰੇਕ ਹਫਤੇ ਸਾਫ਼ ਕਰਕੇ ਸੁਕਾਉਣ। ਉਨ੍ਹਾਂ ਨੇ ਕਿਹਾ ਕਿ ਮੱਛਰਾਂ, ਜੋ ਸਿਰਫ ਇੱਕ ਹਫ਼ਤੇ ਵਿੱਚ ਅੰਡੇ ਤੋਂ ਵਿਕਸਿਤ ਹੋ ਸਕਦੇ ਹਨ, ਦੇ ਪ੍ਰਜਨਨ ਚੱਕਰ ਨੂੰ ਤੋੜਨ ਦਾ ਇਹ ਇੱਕੋ-ਇੱਕ ਤਰੀਕਾ ਹੈ। ਘਰਾਂ ਅੰਦਰ ਅਤੇ ਘਰਾਂ ਦੇ ਆਲੇ-ਦੁਆਲੇ ਪਾਣੀ ਖੜ੍ਹਾ ਹੋਣ ਕਾਰਨ ਮੱਛਰ ਦੇ ਪ੍ਰਜਣਨ ਵਿੱਚ ਹੁੰਦੇ ਵਾਧੇ ਨੂੰ ਰੋਕਣ ਦੀ ਸਖ਼ਤ ਲੋੜ ਹੈ। ਇਸ ਗਤੀਵਿਧੀ ਦਾ ਕੇਂਦਰ ਮੱਛਰਾਂ ਤੋਂ ਮੁਕਤ ਕਰਨ 'ਤੇ ਕੇਂਦਰਿਤ ਹੈ ਤਾਂ ਜੋ ਡੇਂਗੂ ਆਪਣੇ ਪੈਰ ਨਾ ਪਸਾਰ ਸਕੇ। ਘਰਾਂ ਅੰਦਰ ਅਤੇ ਘਰਾਂ ਦੇ ਆਲੇ-ਦੁਆਲੇ ਪਾਣੀ ਖੜ੍ਹਨ ਕਾਰਨ ਪੈਦਾ ਹੋਈਆਂ ਬਿਮਾਰੀਆਂ 'ਤੇ ਕਾਬੂ ਪਾਉਣਾ ਸਾਡਾ ਸਾਰਿਆਂ ਦਾ ਮੁੱਢਲਾ ਫ਼ਰਜ਼ ਹੈ।
 
ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਡੇਂਗੂ ਦੀ ਰੋਕਥਾਮ ਲਈ ਪੂਰੀ ਵਾਹ ਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋੜੀਂਦੀਆਂ ਸਾਵਧਾਨੀਆਂ ਵਰਤ ਕੇ ਡੇਂਗੂ ਤੋਂ ਬਚਣਾ ਸਾਡੇ ਆਪਣੇ ਹੱਥਾਂ 'ਚ ਹੈ।  ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਡੇਂਗੂ ਬੁਖਾਰ ਦੀ ਰੋਕਥਾਮ ਲਈ ਸਿਹਤ ਵਿਭਾਗ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ।

Have something to say? Post your comment

ਅਤੇ ਪੰਜਾਬ ਖਬਰਾਂ

ਗੈਂਗਸਟਰਾਂ ਤੇ ਵਾਰ ਦਾ 122ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਈਂ ਛਾਪੇਮਾਰੀ; 244 ਗ੍ਰਿਫ਼ਤਾਰ

ਗੈਂਗਸਟਰਾਂ ਤੇ ਵਾਰ ਦਾ 122ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਈਂ ਛਾਪੇਮਾਰੀ; 244 ਗ੍ਰਿਫ਼ਤਾਰ

ਅਵਾਰਾ ਕੁੱਤਿਆਂ ਬਾਰੇ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਪੰਜਾਬ ਸਰਕਾਰ ਪੂਰੇ ਸੂਬੇ ਵਿੱਚ ਇੰਨ-ਬਿੰਨ ਲਾਗੂ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਵਾਰਾ ਕੁੱਤਿਆਂ ਬਾਰੇ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਪੰਜਾਬ ਸਰਕਾਰ ਪੂਰੇ ਸੂਬੇ ਵਿੱਚ ਇੰਨ-ਬਿੰਨ ਲਾਗੂ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਵਿਧਾਇਕ ਸਾਹੀ ਰਾਮ ਬਿਸ਼ਨੋਈ ਚੌਧਰੀ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਵਿਧਾਇਕ ਸਾਹੀ ਰਾਮ ਬਿਸ਼ਨੋਈ ਚੌਧਰੀ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਨਿਚਲੀ ਅਦਾਲਤ ਵਿੱਚੋਂ ਚੈੱਕ ਬਾਊਸ ਕੇਸ ਵਿੱਚ ਇੱਕ ਸਾਲ ਦੀ ਸਜ਼ਾ ਨੂੰ ਅਪੀਲਾਟ ਅਦਾਲਤ ਨੇ ਬਰੀ ਕਰਨ ਦਾ ਹੁਕਮ ਸੁਣਾਇਆ

ਨਿਚਲੀ ਅਦਾਲਤ ਵਿੱਚੋਂ ਚੈੱਕ ਬਾਊਸ ਕੇਸ ਵਿੱਚ ਇੱਕ ਸਾਲ ਦੀ ਸਜ਼ਾ ਨੂੰ ਅਪੀਲਾਟ ਅਦਾਲਤ ਨੇ ਬਰੀ ਕਰਨ ਦਾ ਹੁਕਮ ਸੁਣਾਇਆ

ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿਦਿਆਰਥਣਾਂ ਨੂੰ ਦੇ ਰਿਹਾ ਹੈ ਅਨੇਕਾਂ ਸੁਵਿਧਾਵਾਂ

ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿਦਿਆਰਥਣਾਂ ਨੂੰ ਦੇ ਰਿਹਾ ਹੈ ਅਨੇਕਾਂ ਸੁਵਿਧਾਵਾਂ

ਸਿਹਤ ਸੇਵਾਵਾਂ ਦੀ ਗੁਣਵੱਤਾ ਸਹੀ ਰਿਪੋਰਟਿੰਗ ਨਾਲ ਹੀ ਸੰਭਵ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਸੇਵਾਵਾਂ ਦੀ ਗੁਣਵੱਤਾ ਸਹੀ ਰਿਪੋਰਟਿੰਗ ਨਾਲ ਹੀ ਸੰਭਵ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਕੁੱਤੇ ਦੇ ਵੱਢਣ 'ਤੇ ਰੇਬੀਜ ਤੋਂ ਬਚਾਅ ਲਈ ਪਹਿਲੇ ਦਿਨ, ਤੀਸਰੇ, ਸੱਤਵੇਂ ਤੇ 28ਵੇਂ ਦਿਨ ਟੀਕਾਕਰਨ ਬਹੁਤ ਜ਼ਰੂਰੀ : ਡਾ ਰਾਕੇਸ਼ ਪਾਲ

ਕੁੱਤੇ ਦੇ ਵੱਢਣ 'ਤੇ ਰੇਬੀਜ ਤੋਂ ਬਚਾਅ ਲਈ ਪਹਿਲੇ ਦਿਨ, ਤੀਸਰੇ, ਸੱਤਵੇਂ ਤੇ 28ਵੇਂ ਦਿਨ ਟੀਕਾਕਰਨ ਬਹੁਤ ਜ਼ਰੂਰੀ : ਡਾ ਰਾਕੇਸ਼ ਪਾਲ

ਪੰਜਾਬ 'ਚ ਗਰਮੀ ਵਿਚਾਲੇ ਵੱਡਾ ਫ਼ੈਸਲਾ, ਸਾਰੇ ਸਕੂਲਾਂ ਤੇ ਦਫ਼ਤਰਾਂ ਦਾ ਸਮਾਂ ਬਦਲਿਆ

ਪੰਜਾਬ 'ਚ ਗਰਮੀ ਵਿਚਾਲੇ ਵੱਡਾ ਫ਼ੈਸਲਾ, ਸਾਰੇ ਸਕੂਲਾਂ ਤੇ ਦਫ਼ਤਰਾਂ ਦਾ ਸਮਾਂ ਬਦਲਿਆ

ਪੰਜਾਬੀ SINGER ਦੀ ਪੋਸਟਮਾਰਟਮ ਰਿਪੋਰਟ 'ਚ ਹੋਏ ਸਨਸਨੀਖੇਜ਼ ਖ਼ੁਲਾਸੇ

ਪੰਜਾਬੀ SINGER ਦੀ ਪੋਸਟਮਾਰਟਮ ਰਿਪੋਰਟ 'ਚ ਹੋਏ ਸਨਸਨੀਖੇਜ਼ ਖ਼ੁਲਾਸੇ

ਪੰਜਾਬ ’ਚ ਇਸ ਬਿਮਾਰੀ ਨੇ ਧਾਰਿਆ ਭਿਆਨਕ ਰੂਪ, 60 ਹਜ਼ਾਰ ਤੋਂ ਵੱਧ ਨਵੇਂ ਮਰੀਜ਼

ਪੰਜਾਬ ’ਚ ਇਸ ਬਿਮਾਰੀ ਨੇ ਧਾਰਿਆ ਭਿਆਨਕ ਰੂਪ, 60 ਹਜ਼ਾਰ ਤੋਂ ਵੱਧ ਨਵੇਂ ਮਰੀਜ਼