Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਲੋੜੀਂਦੀਆਂ ਸਾਵਧਾਨੀਆਂ ਵਰਤ ਕੇ ਡੇਂਗੂ ਤੋਂ ਬਚਣਾ ਸਾਡੇ ਆਪਣੇ ਹੱਥਾਂ 'ਚ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ 

26 ਸਤੰਬਰ, 2025 10:00 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ "ਹਰ ਸ਼ੁੱਕਰਵਾਰ ਡੇੰਗੂ 'ਤੇ ਵਾਰ ਮੁਹਿੰਮ" ਤਹਿਤ ਸਿਹਤ ਬਲਾਕ ਮੁਜ਼ੱਫਰਪੁਰ ਅਧੀਨ ਪੈਂਦੇ ਪਿੰਡ ਹਿਆਲਾ ਵਿਖੇ ਇਕ ਡੇੰਗੂ ਪਾਜੇਟਿਵ ਮਰੀਜ਼ ਦੇ ਘਰ ਦਾ ਦੌਰਾ ਕਰਕੇ ਉੱਥੇ ਡੇਂਗੂ ਦੀ ਰੋਕਥਾਮ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੀ ਚੈਕਿੰਗ ਕੀਤੀ ਤਾਂ ਜੋ ਲੋਕਾਂ ਲਈ ਬਿਹਤਰ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫਸਰ ਡਾ ਸਤਵਿੰਦਰਪਾਲ ਸਿੰਘ ਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ ਰਾਕੇਸ਼ ਪਾਲ ਮੌਜੂਦ ਸਨ। 
 
ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਸਿਹਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡੇਂਗੂ ਦੀ ਰੋਕਥਾਮ ਲਈ ਡੇੰਗੂ ਸਰਵੇ ਤੇ ਜਾਗਰੂਕਤਾ ਗਤੀਵਿਧੀਆਂ ਵਿੱਚ ਹੋਰ ਤੇਜੀ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਡੇਂਗੂ ਦੀ ਰੋਕਥਾਮ ਲਈ ਪੂਰੇ ਜ਼ਿਲ੍ਹੇ ਵਿੱਚ ਡੇਂਗੂ ਮੱਛਰ ਦੀ ਬ੍ਰੀਡਿੰਗ ਰੋਕਣ ਲਈ ਘਰ-ਘਰ ਜਾ ਕੇ ਲਾਰਵਾ ਖ਼ਤਮ ਕੀਤਾ ਜਾਵੇ। ਜਿਨ੍ਹਾਂ ਘਰਾਂ ਵਿੱਚ ਪਹਿਲੀ ਵਾਰ ਲਾਰਵਾ ਮਿਲਦਾ ਹੈ, ਉਸ ਘਰ ਨੂੰ ਵਾਰਨਿੰਗ ਲੈਟਰ ਜਾਰੀ ਕੀਤਾ ਜਾਵੇ, ਜਦੋਂਕਿ ਦੂਜੀ ਵਾਰ ਲਾਰਵਾ ਮਿਲਣ 'ਤੇ ਨਗਰ ਕੌਂਸਲ ਨਾਲ ਤਾਲਮੇਲ ਕਾਇਮ ਕਰਦੇ ਹੋਏ ਚਲਾਣ ਕਟਵਾਇਆ ਜਾਵੇ।
 
ਇਸ ਮੌਕੇ ਡਾ. ਸਿੰਘ ਨੇ ਪਿੰਡ ਦੇ ਲੋਕਾਂ ਨੂੰ ਡੇਂਗੂ ਸਬੰਧੀ ਸਿਹਤ ਸਿੱਖਿਆ ਵੀ ਦਿੱਤੀ। ਉਨ੍ਹਾਂ ਨੇ ਲੋਕਾਂ ਨੂੰ ਪ੍ਰੇਰਿਤ ਕਰਦੇ ਹੋਏ ਦੱਸਿਆ ਕਿ ਉਹ ਆਪਣੇ ਘਰਾਂ, ਫਰਿੱਜਾਂ ਦੀਆਂ ਟਰੇਆਂ, ਕੰਟੇਨਰਾਂ, ਗਮਲਿਆਂ, ਛੱਤਾਂ 'ਤੇ ਪਏ ਕਬਾੜ ਆਦਿ ਸਮੇਤ ਪਾਣੀ ਖੜ੍ਹਾ ਹੋਣ ਦੀ ਸੰਭਾਵਨਾ ਵਾਲੀਆਂ ਸਾਰੀਆਂ ਸੰਭਾਵਿਤ ਥਾਵਾਂ ਨੂੰ ਹਰੇਕ ਹਫਤੇ ਸਾਫ਼ ਕਰਕੇ ਸੁਕਾਉਣ। ਉਨ੍ਹਾਂ ਨੇ ਕਿਹਾ ਕਿ ਮੱਛਰਾਂ, ਜੋ ਸਿਰਫ ਇੱਕ ਹਫ਼ਤੇ ਵਿੱਚ ਅੰਡੇ ਤੋਂ ਵਿਕਸਿਤ ਹੋ ਸਕਦੇ ਹਨ, ਦੇ ਪ੍ਰਜਨਨ ਚੱਕਰ ਨੂੰ ਤੋੜਨ ਦਾ ਇਹ ਇੱਕੋ-ਇੱਕ ਤਰੀਕਾ ਹੈ। ਘਰਾਂ ਅੰਦਰ ਅਤੇ ਘਰਾਂ ਦੇ ਆਲੇ-ਦੁਆਲੇ ਪਾਣੀ ਖੜ੍ਹਾ ਹੋਣ ਕਾਰਨ ਮੱਛਰ ਦੇ ਪ੍ਰਜਣਨ ਵਿੱਚ ਹੁੰਦੇ ਵਾਧੇ ਨੂੰ ਰੋਕਣ ਦੀ ਸਖ਼ਤ ਲੋੜ ਹੈ। ਇਸ ਗਤੀਵਿਧੀ ਦਾ ਕੇਂਦਰ ਮੱਛਰਾਂ ਤੋਂ ਮੁਕਤ ਕਰਨ 'ਤੇ ਕੇਂਦਰਿਤ ਹੈ ਤਾਂ ਜੋ ਡੇਂਗੂ ਆਪਣੇ ਪੈਰ ਨਾ ਪਸਾਰ ਸਕੇ। ਘਰਾਂ ਅੰਦਰ ਅਤੇ ਘਰਾਂ ਦੇ ਆਲੇ-ਦੁਆਲੇ ਪਾਣੀ ਖੜ੍ਹਨ ਕਾਰਨ ਪੈਦਾ ਹੋਈਆਂ ਬਿਮਾਰੀਆਂ 'ਤੇ ਕਾਬੂ ਪਾਉਣਾ ਸਾਡਾ ਸਾਰਿਆਂ ਦਾ ਮੁੱਢਲਾ ਫ਼ਰਜ਼ ਹੈ।
 
ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਡੇਂਗੂ ਦੀ ਰੋਕਥਾਮ ਲਈ ਪੂਰੀ ਵਾਹ ਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋੜੀਂਦੀਆਂ ਸਾਵਧਾਨੀਆਂ ਵਰਤ ਕੇ ਡੇਂਗੂ ਤੋਂ ਬਚਣਾ ਸਾਡੇ ਆਪਣੇ ਹੱਥਾਂ 'ਚ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਡੇਂਗੂ ਬੁਖਾਰ ਦੀ ਰੋਕਥਾਮ ਲਈ ਸਿਹਤ ਵਿਭਾਗ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.