Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਰਾਸ਼ਟਰੀ

ਲੱਖਾਂ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ 'ਚ ਪੰਜਾਬ ਯੂਥ ਕਾਂਗਰਸ ਦਾ ਆਗੂ ਗ੍ਰਿਫ਼ਤਾਰ

20 ਫ਼ਰਵਰੀ, 2026 08:23 PM

ਅੰਮ੍ਰਿਤਸਰ : ਅੰਮ੍ਰਿਤਸਰ ਦਿਹਾਤੀ ਪੁਲਸ ਨੇ ਫਿਰੌਤੀ ਮੰਗਣ ਦੇ ਇੱਕ ਗੰਭੀਰ ਤੇ ਸੰਵੇਦਨਸ਼ੀਲ ਮਾਮਲੇ ਵਿੱਚ ਵੱਡੀ ਕਾਰਵਾਈ ਕਰਦਿਆਂ ਪੰਜਾਬ ਯੂਥ ਕਾਂਗਰਸ ਦੇ ਹਲਕਾ ਬਾਬਾ ਬਕਾਲਾ ਨਾਲ ਸੰਬੰਧਤ ਆਗੂ ਆਜ਼ਾਦ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਗ੍ਰਿਫ਼ਤਾਰੀ ਉਸ ਸਮੇਂ ਹੋਈ ਜਦੋਂ ਪੁਲਸ ਨੂੰ ਇੱਕ ਸਥਾਨਕ ਵਾਸੀ ਵੱਲੋਂ ਜਾਨੋਂ ਮਾਰਨ ਦੀ ਧਮਕੀ ਅਤੇ 30 ਲੱਖ ਰੁਪਏ ਦੀ ਫਿਰੌਤੀ ਮੰਗੇ ਜਾਣ ਬਾਰੇ ਸ਼ਿਕਾਇਤ ਪ੍ਰਾਪਤ ਹੋਈ। ਗ੍ਰਿਫ਼ਤਾਰ ਦੋਸ਼ੀ ਦੀ ਪਛਾਣ ਆਜ਼ਾਦ ਸਿੰਘ ਵਾਸੀ ਪਿੰਡ ਬੁਟਾਰੀ, ਥਾਣਾ ਖਲਚਿਆ ਵਜੋਂ ਹੋਈ ਹੈ। ਪੁਲਸ ਮੁਤਾਬਕ ਇਹ ਮਾਮਲਾ ਬਾਬਾ ਬਕਾਲਾ ਅਤੇ ਜੰਡਿਆਲਾ ਗੁਰੂ ਖੇਤਰ ਨਾਲ ਜੁੜਿਆ ਹੋਇਆ ਹੈ। 14 ਜਨਵਰੀ ਨੂੰ ਜੰਡਿਆਲਾ ਗੁਰੂ ਦੇ ਰਹਿਣ ਵਾਲੇ ਦੀਪਕ ਜੁਲਕਾ ਨੂੰ ਵਿਦੇਸ਼ੀ ਮੋਬਾਇਲ ਨੰਬਰਾਂ ਤੋਂ ਲਗਾਤਾਰ ਕਾਲਾਂ ਅਤੇ ਸੁਨੇਹੇ ਆਉਣ ਲੱਗੇ। ਕਾਲ ਕਰਨ ਵਾਲਿਆਂ ਨੇ ਆਪਣੀ ਪਛਾਣ ਕੇਸ਼ਵ ਸ਼ਿਵਾਲਾ, ਸੱਤਾ ਨਸ਼ਹਿਰਾ ਅਤੇ ਕਰਨ ਬਾਠ ਵਜੋਂ ਦੱਸਦਿਆਂ 30 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ।

ਸ਼ਿਕਾਇਤਕਰਤਾ ਨੂੰ ਧਮਕੀ ਦਿੱਤੀ ਗਈ ਕਿ ਜੇਕਰ ਮੰਗੀ ਗਈ ਰਕਮ ਅਦਾ ਨਾ ਕੀਤੀ ਗਈ ਤਾਂ ਉਸ ਅਤੇ ਉਸਦੇ ਪਰਿਵਾਰ ਨੂੰ ਜਾਨੋਂ ਮਾਰ ਦਿੱਤਾ ਜਾਵੇਗਾ। ਗੰਭੀਰ ਖ਼ਤਰੇ ਨੂੰ ਦੇਖਦਿਆਂ ਪੀੜਤ ਨੇ ਤੁਰੰਤ ਅੰਮ੍ਰਿਤਸਰ ਦਿਹਾਤੀ ਪੁਲਸ ਨਾਲ ਸੰਪਰਕ ਕੀਤਾ। ਸ਼ਿਕਾਇਤ ਮਿਲਦੇ ਹੀ ਪੁਲਸ ਨੇ ਮਾਮਲਾ ਦਰਜ ਕਰਕੇ ਤੁਰੰਤ ਜਾਂਚ ਸ਼ੁਰੂ ਕੀਤੀ ਅਤੇ ਤਕਨੀਕੀ ਸਬੂਤਾਂ ਦੇ ਆਧਾਰ ’ਤੇ ਦੋਸ਼ੀ ਤੱਕ ਪਹੁੰਚ ਬਣਾਈ। ਜਾਂਚ ਦੌਰਾਨ ਪੁਲਸ ਨੇ ਆਜ਼ਾਦ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਸਦੇ ਕਬਜ਼ੇ ਤੋਂ ਇੱਕ ਮੋਬਾਇਲ ਫ਼ੋਨ ਵੀ ਬਰਾਮਦ ਕੀਤਾ ਗਿਆ। ਮੁੱਢਲੀ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਦੋਸ਼ੀ ਦੇ ਸੰਪਰਕ ਵਿਦੇਸ਼ ਵਿੱਚ ਬੈਠੇ ਕੁਝ ਗੈਂਗਸਟਰਾਂ ਨਾਲ ਸਨ, ਜਿਨ੍ਹਾਂ ਰਾਹੀਂ ਫਿਰੌਤੀ ਦੀਆਂ ਕਾਲਾਂ ਅਤੇ ਧਮਕੀਆਂ ਦਿਵਾਈਆਂ ਜਾ ਰਹੀਆਂ ਸਨ। ਪੁਲਸ ਰਿਕਾਰਡ ਮੁਤਾਬਕ ਆਜ਼ਾਦ ਸਿੰਘ ਖ਼ਿਲਾਫ਼ ਪਹਿਲਾਂ ਵੀ ਇੱਕ ਮਾਮਲਾ ਦਰਜ ਹੈ, ਜਿਸ ਨਾਲ ਉਸਦੀ ਅਪਰਾਧਿਕ ਪਿਛੋਕੜ ਦੀ ਸ਼ੰਕਾ ਹੋਰ ਮਜ਼ਬੂਤ ਹੁੰਦੀ ਹੈ।

ਇਸ ਸਬੰਧ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਸੁਹੇਲ ਮੀਰ, ਐੱਸਐੱਸਪੀ ਅੰਮ੍ਰਿਤਸਰ ਦਿਹਾਤੀ ਨੇ ਦੱਸਿਆ ਕਿ ਸ਼ਿਕਾਇਤ ਮਿਲਦੇ ਹੀ ਪੁਲਸ ਵੱਲੋਂ ਬਿਨਾਂ ਦੇਰੀ ਕੀਤੇ ਕਾਰਵਾਈ ਕੀਤੀ ਗਈ। ਉਨ੍ਹਾਂ ਕਿਹਾ ਕਿ ਦੋਸ਼ੀ ਵੱਲੋਂ 30 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਸੀ ਅਤੇ ਉਸਦੇ ਵਿਦੇਸ਼ੀ ਤੱਤਾਂ ਨਾਲ ਸੰਪਰਕਾਂ ਦੀ ਗਹਿਰੀ ਜਾਂਚ ਜਾਰੀ ਹੈ। ਐੱਸਐੱਸਪੀ ਨੇ ਇਹ ਵੀ ਸਪਸ਼ਟ ਕੀਤਾ ਕਿ ਮਾਮਲੇ ਦੀ ਜਾਂਚ ਲਗਾਤਾਰ ਚੱਲ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਨੈੱਟਵਰਕ ਨਾਲ ਜੁੜੇ ਹੋਰ ਲੋਕਾਂ ਦੀਆਂ ਗ੍ਰਿਫ਼ਤਾਰੀਆਂ ਵੀ ਸੰਭਵ ਹਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ