Friday, November 13, 2026
BREAKING
• ਅਨਮੋਲ ਗਗਨ ਮਾਨ ਦਾ ਸੋਸ਼ਲ ਮੀਡੀਆ 'ਤੇ ਖ਼ੁਲਾਸਾ, ਟਿਕਟ ਨਾ ਮਿਲਣ ਦਾ ਦੱਸਿਆ ਸੱਚ • ਪੰਜਾਬ ਵਿਚ ਕਾਂਗਰਸ ਰਹੇਗੀ ਜਾਂ ਫਿਰ ਨਸ਼ਾ ਤੇ ਗੈਂਗਸਟਰਵਾਦ : ਚੰਨੀ • ਨਸ਼ਿਆਂ ਤੇ ਗੈਂਗਸਟਰਵਾਦ ਤੋਂ ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਭ ਤੋਂ ਵੱਡੀ ਲੋੜ : ਪਰਗਟ ਸਿੰਘ • UP ’ਚ ਓਵੈਸੀ-ਚੰਦਰਸ਼ੇਖਰ ਦਾ ਗੱਠਜੋੜ, ਸਾਰੀਆਂ 403 ਵਿਧਾਨ ਸਭਾ ਸੀਟਾਂ ’ਤੇ ਲੜਾਂਗੇ ਚੋਣ • ਮਹਿਲਾ ਰਾਖਵਾਂਕਰਨ ਬਿੱਲ ਪਾਸ ਕਰਵਾਉਣ ਲਈ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਯੋਜਨਾ ਬਣਾ ਰਹੀ ਸਰਕਾਰ • PM ਮੋਦੀ ਨੇ ਛਠ ਪੂਜਾ 'ਤੇ ਲੋਕਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ • ਲੱਦਾਖ 'ਚ ਪ੍ਰਦਰਸ਼ਨ ਤੋਂ ਪਹਿਲਾਂ ਵਾਂਗਚੁਕ ਨੇ ਘਰ 'ਚ ਨਜ਼ਰਬੰਦ ਕੀਤੇ ਜਾਣ ਦਾ ਦੋਸ਼ ਲਗਾਇਆ • ਅਮਿਤ ਸ਼ਾਹ ਨਾਲ ਅੱਜ ਦਿੱਲੀ 'ਚ ਮੁਲਾਕਾਤ ਕਰਨਗੇ ਸੁਖਬੀਰ ਬਾਦਲ! ਚੋਣਾਂ ਨੂੰ ਲੈ ਕੇ ਹੋ ਸਕਦਾ ਕੁਝ ਖ਼ਾਸ • ਹਰ ਮਰੀਜ਼ ਨੂੰ ਸਮੇਂ ਸਿਰ, ਸੁਚੱਜੀਆਂ ਅਤੇ ਪ੍ਰਭਾਵਸ਼ਾਲੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣੀਅਆਂ ਯਕੀਨੀ ਬਣਾਈਆਂ ਜਾਣ: ਸਿਵਲ ਸਰਜਨ ਡਾ ਗੀਤਾਂਜਲੀ ਸਿੰਘ  • ਮਹਾਸਾਧਵੀ ਸ੍ਰੀ ਮਥੁਰਾ ਦੇਵੀ ਜੀ ਮਹਾਰਾਜ ਦੀ 80ਵੀਂ ਬਰਸੀ ਦੇ ਸਬੰਧ ਵਿੱਚ ਸ੍ਰੀ ਵਰਧਮਾਨ ਜੈਨ ਸੇਵਾ ਸੰਘ ਵੱਲੋਂ ਲਗਾਏ ਗਏ ਅੱਖਾਂ ਦੇ ਕੈਂਪ ਵਿੱਚ 32 ਮਰੀਜ਼ਾਂ ਦੇ ਆਪ੍ਰੇਸ਼ਨ ਹੋਣਗੇ

ਰਾਸ਼ਟਰੀ

ਲੱਦਾਖ 'ਚ ਪ੍ਰਦਰਸ਼ਨ ਤੋਂ ਪਹਿਲਾਂ ਵਾਂਗਚੁਕ ਨੇ ਘਰ 'ਚ ਨਜ਼ਰਬੰਦ ਕੀਤੇ ਜਾਣ ਦਾ ਦੋਸ਼ ਲਗਾਇਆ

13 ਨਵੰਬਰ, 2026 04:55 PM

ਲੇਹ : ਕੇਂਦਰ ਸ਼ਾਸਿਤ ਪ੍ਰਦੇਸ਼ ਲੱਦਾਖ ਨਾਲ ਸਬੰਧਤ ਵੱਖ-ਵੱਖ ਮੰਗਾਂ ਨੂੰ ਲੈ ਕੇ ਪ੍ਰਸਤਾਵਿਤ ਵਿਰੋਧ ਪ੍ਰਦਰਸ਼ਨ 'ਤੇ ਲੱਗੀਆਂ ਪਾਬੰਦੀਆਂ ਦੇ ਵਿਚਕਾਰ ਜਲਵਾਯੂ ਕਾਰਕੁਨ ਸੋਨਮ ਵਾਂਗਚੁਕ ਨੇ ਦੋਸ਼ ਲਗਾਇਆ ਕਿ ਉਸ ਨੂੰ ਘਰ 'ਚ ਨਜ਼ਰਬੰਦ ਕੀਤਾ ਗਿਆ ਹੈ ਅਤੇ ਲੱਦਾਖ 'ਚ ਉਸ ਦੇ ਘਰ ਦੇ ਬਾਹਰ ਲਗਭਗ 25 ਪੁਲਸ ਅਤੇ ਅਰਧ ਸੈਨਿਕ ਬਲਾਂ ਦੇ ਜਵਾਨ ਤਾਇਨਾਤ ਕੀਤੇ ਗਏ ਹਨ। ਲੇਹ ਐਪੈਕਸ ਬਾਡੀ (LAB) ਦੇ ਕ ਮੁੱਖ ਮੈਂਬਰ ਵਾਂਗਚੁਕ ਨੇ ਕਿਹਾ ਕਿ ਉਹ ਆਪਣੀ ਆਵਾਜਾਈ 'ਤੇ ਪਾਬੰਦੀਆਂ ਨੂੰ ਮੈਜਿਸਟਰੇਟ, ਹਾਈ ਕੋਰਟ ਅਤੇ ਸੁਪਰੀਮ ਕੋਰਟ ਸਮੇਤ ਉੱਚਿਤ ਕਾਨੂੰਨੀ ਮੰਚਾਂ 'ਤੇ ਚੁਣੌਤੀ ਦੇਣਗੇ।


ਉਨ੍ਹਾਂ ਸਵਾਲ ਕੀਤਾ ਕਿ ਕਿਸੇ ਨੂੰ ਰਸਮੀ ਤੌਰ 'ਤੇ ਗ੍ਰਿਫਤਾਰ ਕੀਤੇ ਬਿਨਾਂ ਸ਼ਾਂਤੀਪੂਰਨ ਵਿਰੋਧ ਪ੍ਰਦਰਸ਼ਨ 'ਚ ਹਿੱਸਾ ਲੈਣ ਤੋਂ ਕਿਵੇਂ ਰੋਕਿਆ ਜਾ ਸਕਦਾ ਹੈ। ਵੀਰਵਾਰ ਦੇਰ ਰਾਤ ਸੋਸ਼ਲ ਮੀਡੀਆ ਪਲੇਟਫਾਰਮ 'X' ਅਤੇ ਫੇਸਬੁੱਕ ਸਮੇਤ ਹੋਰ ਖਾਤਿਆਂ 'ਤੇ ਸਾਂਝੇ ਕੀਤੇ ਇਕ ਵੀਡੀਓ ਸੰਦੇਸ਼ 'ਚ ਵਾਂਗਚੁਕ ਨੇ ਕਿਹਾ ਕਿ ਬੁੱਧਵਾਰ ਰਾਤ ਤੋਂ ਉਸ ਦੇ ਘਰ ਦੇ ਬਾਹਰ ਕਈ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ ਅਤੇ ਉੱਥੇ ਕਈ ਵਾਹਨ ਅਤੇ ਤੰਬੂ ਵੀ ਲਗਾਏ ਗਏ ਹਨ। ਵਾਂਗਚੁਕ ਨੇ ਦੋਸ਼ ਲਗਾਇਆ ਕਿ ਦਿਨ ਭਰ ਉਨ੍ਹਾਂ ਦੇ ਘਰ ਦੇ ਆਲੇ-ਦੁਆਲੇ ਹਥਿਆਰਬੰਦ ਸੈਨਿਕ ਤਾਇਨਾਤ ਕੀਤੇ ਗਏ ਸਨ, ਜੋ ਉਨ੍ਹਾਂ ਦੀ ਆਵਾਜਾਈ ਨੂੰ ਸੀਮਿਤ ਕਰਦੇ ਸਨ।


ਵਾਂਗਚੁਕ ਨੇ ਅਧਿਕਾਰੀਆਂ ਦੇ ਕਥਿਤ ਦਾਅਵੇ ਦਾ ਜ਼ਿਕਰ ਕੀਤਾ ਕਿ ਉਨ੍ਹਾਂ ਨੂੰ ਸਿਰਫ਼ "ਘਰ ਰਹਿਣ" ਦੀ ਸਲਾਹ ਦਿੱਤੀ ਗਈ ਹੈ। ਉਨ੍ਹਾਂ ਇਸ 'ਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਸੁਰੱਖਿਆ ਕਰਮਚਾਰੀਆਂ ਦੀ ਭਾਰੀ ਤਾਇਨਾਤੀ ਅਮਲੀ ਤੌਰ 'ਤੇ ਘਰ 'ਚ ਨਜ਼ਰਬੰਦੀ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ ਉਹ ਅਤੇ ਹੋਰ ਕਾਰਕੁਨ, ਜਿਨ੍ਹਾਂ 'ਚ LAB ਅਤੇ ਕਾਰਗਿਲ ਡੈਮੋਕ੍ਰੇਟਿਕ ਅਲਾਇੰਸ (KDA) ਦੇ ਨੇਤਾ ਸ਼ਾਮਲ ਹਨ, ਲੱਦਾਖ ਨਾਲ ਸਬੰਧਤ ਵੱਖ-ਵੱਖ ਮੰਗਾਂ ਲਈ ਦਬਾਅ ਪਾਉਣ ਲਈ ਧਰਨਾ ਪ੍ਰਦਰਸ਼ਨ ਕਰਨ ਦੀ ਤਿਆਰੀ ਕਰ ਰਹੇ ਸਨ। ਇਸ ਕਾਰਨ ਉਨ੍ਹਾਂ 'ਤੇ ਪਾਬੰਦੀਆਂ ਲਗਾਈਆਂ ਗਈਆਂ। ਇਨ੍ਹਾਂ ਮੰਗਾਂ 'ਚ 4 ਦਸੰਬਰ ਨੂੰ ਹੋਣ ਵਾਲੀਆਂ ਆਗਾਮੀ ਆਟੋਨੋਮਸ ਹਿੱਲ ਡਿਵੈਲਪਮੈਂਟ ਕੌਂਸਲ ਚੋਣਾਂ ਦਾ ਸਮਾਂ ਸ਼ਾਮਲ ਸੀ।


ਵਾਂਗਚੁਕ ਨੇ ਕਿਹਾ ਕਿ ਸਰਦੀਆਂ ਦੌਰਾਨ ਚੋਣਾਂ ਕਰਵਾਉਣਾ "ਅਸਵੀਕਾਰਨਯੋਗ" ਸੀ, ਕਿਉਂਕਿ ਉਸ ਸਮੇਂ ਲੱਦਾਖ ਦੀ ਆਬਾਦੀ ਦਾ ਇਕ ਵੱਡਾ ਹਿੱਸਾ ਖੇਤਰ ਤੋਂ ਬਾਹਰ ਹੋਵੇਗਾ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਪਹਾੜੀ ਵਿਕਾਸ ਕੌਂਸਲਾਂ ਨੂੰ ਬੇਅਸਰ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੀਆਂ ਅਸਲ ਸ਼ਕਤੀਆਂ ਤੋਂ ਵਾਂਝਾ ਕਰ ਦਿੱਤਾ ਗਿਆ ਹੈ। ਕਾਰਕੁਨ ਨੇ ਪਿਛਲੇ ਸਾਲ 24 ਸਤੰਬਰ ਨੂੰ ਵਾਪਰੀ ਘਟਨਾ ਦੀ ਜਾਂਚ ਲਈ ਬਣਾਏ ਗਏ ਕਮਿਸ਼ਨ ਦੀ ਰਿਪੋਰਟ ਨੂੰ ਜਨਤਕ ਤੌਰ 'ਤੇ ਜਾਰੀ ਕਰਨ ਦੀ ਆਪਣੀ ਮੰਗ ਨੂੰ ਵੀ ਦੁਹਰਾਇਆ। ਉਨ੍ਹਾਂ ਦੋਸ਼ ਲਗਾਇਆ ਕਿ ਮਾਮਲੇ ਨੂੰ ਦਬਾਇਆ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਲੱਦਾਖ 'ਚ ਵੱਖ-ਵੱਖ ਥਾਵਾਂ 'ਤੇ ਸਫਲ ਵਿਰੋਧ ਪ੍ਰਦਰਸ਼ਨ ਕੀਤੇ ਗਏ ਹਨ ਅਤੇ ਮੰਗਾਂ ਪੂਰੀਆਂ ਹੋਣ ਤੱਕ ਜਾਰੀ ਰਹਿਣਗੇ।


ਸਮਰਥਨ ਦੀ ਅਪੀਲ ਕਰਦੇ ਹੋਏ ਵਾਂਗਚੁਕ ਨੇ ਕਿਹਾ ਕਿ ਲੱਦਾਖ ਦੇ ਲੋਕ ਹਮੇਸ਼ਾ ਭਾਰਤ ਦੀ ਨੌਜਵਾਨ ਪੀੜ੍ਹੀ ਅਤੇ ਦੇਸ਼ ਦੀਆਂ ਸਰਹੱਦਾਂ ਦੀ ਰੱਖਿਆ ਕਰਨ ਵਾਲੇ ਸੈਨਿਕਾਂ ਦੇ ਨਾਲ ਖੜ੍ਹੇ ਰਹੇ ਹਨ। ਉਨ੍ਹਾਂ ਨੇ ਦੇਸ਼ ਭਰ ਦੇ ਲੋਕਾਂ ਨੂੰ ਲੱਦਾਖ ਦੇ ਸੰਘਰਸ਼ ਨਾਲ ਇਕਜੁੱਟਤਾ ਦਿਖਾਉਣ ਦੀ ਅਪੀਲ ਕੀਤੀ। ਇਸ ਦੌਰਾਨ ਲੱਦਾਖ ਪੁਲਸ ਨੇ ਵਾਂਗਚੁਕ ਵਿਰੁੱਧ ਕੀਤੀ ਗਈ ਸਾਵਧਾਨੀ ਕਾਰਵਾਈ ਦਾ ਬਚਾਅ ਕਰਦੇ ਹੋਏ ਕਿਹਾ ਕਿ ਇਹ ਕੇਂਦਰ ਸ਼ਾਸਿਤ ਪ੍ਰਦੇਸ਼ ਲੱਦਾਖ ਦੇ ਮੁੱਖ ਚੋਣ ਅਧਿਕਾਰੀ ਅਤੇ ਲੇਹ ਦੇ ਜ਼ਿਲ੍ਹਾ ਮੈਜਿਸਟਰੇਟ ਦੁਆਰਾ ਜਾਰੀ ਕੀਤੇ ਗਏ ਮਨਾਹੀ ਦੇ ਆਦੇਸ਼ਾਂ ਦੇ ਅਨੁਸਾਰ ਸੀ। ਪੁਲਿਸ ਨੇ ਕਿਹਾ ਕਿ ਇਹ ਹੁਕਮ ਚੋਣ ਪ੍ਰਕਿਰਿਆ ਦੇ ਮੱਦੇਨਜ਼ਰ ਲੇਹ ਨਗਰਪਾਲਿਕਾ ਖੇਤਰ ਦੇ ਅੰਦਰ ਜਨਤਕ ਰੈਲੀਆਂ, ਵਿਰੋਧ ਪ੍ਰਦਰਸ਼ਨਾਂ ਅਤੇ ਹੋਰ ਜਨਤਕ ਇਕੱਠਾਂ ਨੂੰ ਨਿਯਮਿਤ ਕਰਨ ਲਈ ਜਾਰੀ ਕੀਤੇ ਗਏ ਸਨ।

 

Have something to say? Post your comment

ਅਤੇ ਰਾਸ਼ਟਰੀ ਖਬਰਾਂ

UP ’ਚ ਓਵੈਸੀ-ਚੰਦਰਸ਼ੇਖਰ ਦਾ ਗੱਠਜੋੜ, ਸਾਰੀਆਂ 403 ਵਿਧਾਨ ਸਭਾ ਸੀਟਾਂ ’ਤੇ ਲੜਾਂਗੇ ਚੋਣ

UP ’ਚ ਓਵੈਸੀ-ਚੰਦਰਸ਼ੇਖਰ ਦਾ ਗੱਠਜੋੜ, ਸਾਰੀਆਂ 403 ਵਿਧਾਨ ਸਭਾ ਸੀਟਾਂ ’ਤੇ ਲੜਾਂਗੇ ਚੋਣ

ਮਹਿਲਾ ਰਾਖਵਾਂਕਰਨ ਬਿੱਲ ਪਾਸ ਕਰਵਾਉਣ ਲਈ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਯੋਜਨਾ ਬਣਾ ਰਹੀ ਸਰਕਾਰ

ਮਹਿਲਾ ਰਾਖਵਾਂਕਰਨ ਬਿੱਲ ਪਾਸ ਕਰਵਾਉਣ ਲਈ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਯੋਜਨਾ ਬਣਾ ਰਹੀ ਸਰਕਾਰ

PM ਮੋਦੀ ਨੇ ਛਠ ਪੂਜਾ 'ਤੇ ਲੋਕਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ

PM ਮੋਦੀ ਨੇ ਛਠ ਪੂਜਾ 'ਤੇ ਲੋਕਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ

ਕੁਲਦੀਪ ਚੰਦ, ਪੀ.ਸੀ.ਐਸ. ਨੇ ਨਵਾਂ ਸ਼ਹਿਰ ਦੇ ਐਸ.ਡੀ.ਐਮ. ਵਜੋਂ ਅਹੁਦਾ ਸੰਭਾਲਿਆ

ਕੁਲਦੀਪ ਚੰਦ, ਪੀ.ਸੀ.ਐਸ. ਨੇ ਨਵਾਂ ਸ਼ਹਿਰ ਦੇ ਐਸ.ਡੀ.ਐਮ. ਵਜੋਂ ਅਹੁਦਾ ਸੰਭਾਲਿਆ

ਮੁੜ ਆਨਲਾਈਨ ਲੱਗਣਗੀਆਂ ਕਲਾਸਾਂ ! GRAP-3 ਹੋਇਆ ਲਾਗੂ, ਸਕੂਲਾਂ ਨੂੰ ਹਾਈਬ੍ਰਿਡ ਮੋਡ 'ਚ ਚਲਾਉਣ ਦੇ ਆਦੇਸ਼

ਮੁੜ ਆਨਲਾਈਨ ਲੱਗਣਗੀਆਂ ਕਲਾਸਾਂ ! GRAP-3 ਹੋਇਆ ਲਾਗੂ, ਸਕੂਲਾਂ ਨੂੰ ਹਾਈਬ੍ਰਿਡ ਮੋਡ 'ਚ ਚਲਾਉਣ ਦੇ ਆਦੇਸ਼

ਦੇਸ਼ 'ਚ ਵਧ ਰਹੀ ਮਹਿੰਗਾਈ 'ਤੇ ਜੈਰਾਮ ਰਮੇਸ਼ ਨੇ ਕੇਂਦਰ ਸਰਕਾਰ ਨੂੰ ਘੇਰਿਆ

ਦੇਸ਼ 'ਚ ਵਧ ਰਹੀ ਮਹਿੰਗਾਈ 'ਤੇ ਜੈਰਾਮ ਰਮੇਸ਼ ਨੇ ਕੇਂਦਰ ਸਰਕਾਰ ਨੂੰ ਘੇਰਿਆ

ਬਾਲ ਦਿਵਸ 'ਤੇ ਤਾਮਿਲਨਾਡੂ 'ਚ 61.84 ਲੱਖ ਤੋਂ ਵੱਧ ਸਕੂਲੀ ਵਿਦਿਆਰਥੀਆਂ ਨੂੰ ਵੰਡੇ ਜਾਣਗੇ ਕੇਕ

ਬਾਲ ਦਿਵਸ 'ਤੇ ਤਾਮਿਲਨਾਡੂ 'ਚ 61.84 ਲੱਖ ਤੋਂ ਵੱਧ ਸਕੂਲੀ ਵਿਦਿਆਰਥੀਆਂ ਨੂੰ ਵੰਡੇ ਜਾਣਗੇ ਕੇਕ

ਰੇਅਰ ਅਰਥ ਮਿਨਰਲਜ਼ ਦੇ ਮਾਮਲੇ 'ਚ ਤੇਜ਼ੀ ਨਾਲ ਅੱਗੇ ਵਧ ਰਿਹਾ ਭਾਰਤ ! 2025 ਤੋਂ ਹੁਣ ਤੱਕ ਕੀਤੇ 15 ਸਮਝੌਤੇ

ਰੇਅਰ ਅਰਥ ਮਿਨਰਲਜ਼ ਦੇ ਮਾਮਲੇ 'ਚ ਤੇਜ਼ੀ ਨਾਲ ਅੱਗੇ ਵਧ ਰਿਹਾ ਭਾਰਤ ! 2025 ਤੋਂ ਹੁਣ ਤੱਕ ਕੀਤੇ 15 ਸਮਝੌਤੇ

ਵੱਡੀ ਖ਼ਬਰ ; ਰਾਸ਼ਟਰਪਤੀ ਮੁਰਮੂ ਦੇ BodyGuard ਦੇ ਸਿਰ 'ਚ ਮਾਰ'ਤੀ ਗੋਲ਼ੀ

ਵੱਡੀ ਖ਼ਬਰ ; ਰਾਸ਼ਟਰਪਤੀ ਮੁਰਮੂ ਦੇ BodyGuard ਦੇ ਸਿਰ 'ਚ ਮਾਰ'ਤੀ ਗੋਲ਼ੀ

ਢਾਕਾ ਦੇ ਇਲਾਕਿਆਂ ਨੂੰ ਦਿੱਲੀ ਦਾ ਦੱਸ ਕੇ ਭਾਰਤ ਨੂੰ ਬਦਨਾਮ ਕਰ ਰਿਹਾ ਚੀਨੀ ਬਲੌਗਰ ਸਮੂਹ

ਢਾਕਾ ਦੇ ਇਲਾਕਿਆਂ ਨੂੰ ਦਿੱਲੀ ਦਾ ਦੱਸ ਕੇ ਭਾਰਤ ਨੂੰ ਬਦਨਾਮ ਕਰ ਰਿਹਾ ਚੀਨੀ ਬਲੌਗਰ ਸਮੂਹ