Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਵਰਦਾਨ ਹਸਪਤਾਲ ਦੇ ਬਾਹਰ ਫਾਇਰਿੰਗ ਮਾਮਲੇ 'ਚ ACP ਸਸਪੈਂਡ, ਪੁਲਿਸ ਕਮਿਸ਼ਨਰ ਨੇ ਦਿੱਤੇ ਵਿਭਾਗੀ ਜਾਂਚ ਦੇ ਹੁਕਮ

01 ਮਾਰਚ, 2026 05:06 PM

ਜਲੰਧਰ : ਜਲੰਧਰ ਦੇ ਮੋਤਾ ਸਿੰਘ ਨਗਰ ਸਥਿਤ ਵਰਦਾਨ ਮੈਡੀਕਲ ਸੈਂਟਰ ਦੇ ਬਾਹਰ ਹੋਈ ਫਾਇਰਿੰਗ ਦੀ ਘਟਨਾ ਦੇ ਮਾਮਲੇ 'ਚ ਲਾਪਰਵਾਹੀ ਸਾਹਮਣੇ ਆਉਣ ਤੋਂ ਬਾਅਦ ਜਲੰਧਰ ਦੇ ਏਸੀਪੀ (ਮਾਡਲ ਟਾਊਨ) ਪਰਮਿੰਦਰ ਸਿੰਘ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਇਸ ਦੀ ਪੁਸ਼ਟੀ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਕੀਤੀ। ਉਨ੍ਹਾਂ ਦੱਸਿਆ ਕਿ ਵਰਦਾਨ ਹਸਪਤਾਲ ਦੇ ਬਾਹਰ ਫਾਇਰਿੰਗ ਤੋਂ ਇਲਾਵਾ ਦੋ-ਤਿੰਨ ਹੋਰ ਮਾਮਲਿਆਂ 'ਚ ਵੀ ਕੰਮ 'ਚ ਕੁਤਾਹੀ ਪਾਈ ਗਈ ਹੈ, ਜਿਸ ਕਾਰਨ ਏਸੀਪੀ ਖ਼ਿਲਾਫ਼ ਇਹ ਕਾਰਵਾਈ ਕੀਤੀ ਗਈ ਹੈ। ਫਿਲਹਾਲ ਵਿਭਾਗੀ ਜਾਂਚ ਜਾਰੀ ਹੈ ਅਤੇ ਰਿਪੋਰਟ ਆਉਣ ਤੋਂ ਬਾਅਦ ਹੀ ਅਗਲੀ ਕਾਰਵਾਈ ਤੈਅ ਹੋਵੇਗੀ।

ਜਾਣਕਾਰੀ ਅਨੁਸਾਰ ਵਰਦਾਨ ਮੈਡੀਕਲ ਸੈਂਟਰ ਦੇ ਡਾਕਟਰ ਨੂੰ ਪਹਿਲਾਂ ਵੀ ਧਮਕੀਆਂ ਮਿਲ ਚੁੱਕੀਆਂ ਸਨ। ਡਾਕਟਰ ਨੇ ਇਸ ਸਬੰਧੀ ਏਸੀਪੀ ਨੂੰ ਜਾਣੂ ਕਰਵਾਇਆ ਸੀ, ਪਰ ਸਮੇਂ ਸਿਰ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਇਸੇ ਕਾਰਨ ਬਦਮਾਸ਼ ਨੇ ਸੈਂਟਰ ਦੇ ਬਾਹਰ ਆ ਕੇ ਗੋਲੀਆਂ ਚਲਾਈਆਂ। ਇਸ ਪਹਿਲੂ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਸੁਰੱਖਿਆ ਦੇ ਲੋੜੀਂਦੇ ਪ੍ਰਬੰਧ ਕਿਉਂ ਨਹੀਂ ਕੀਤੇ ਗਏ।

ਘਟਨਾ ਮੰਗਲਵਾਰ ਦੇਰ ਰਾਤ ਕਰੀਬ 9:45 ਵਜੇ ਦੀ ਹੈ। ਇੱਕ ਨੌਜਵਾਨ ਬਾਈਕ 'ਤੇ ਸਵਾਰ ਹੋ ਕੇ ਸੈਂਟਰ ਦੇ ਕੋਲ ਪਹੁੰਚਿਆ। ਉਸ ਨੇ ਆਪਣੀ ਬਾਈਕ ਕੁਝ ਦੂਰੀ 'ਤੇ ਖੜ੍ਹੀ ਕੀਤੀ ਅਤੇ ਪੈਦਲ ਆ ਕੇ ਮੈਡੀਕਲ ਸੈਂਟਰ ਦੇ ਬਾਹਰ ਚਾਰ ਰਾਊਂਡ ਫਾਇਰ ਕੀਤੇ। ਪੂਰੀ ਵਾਰਦਾਤ ਬਾਹਰ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਫਾਇਰਿੰਗ ਤੋਂ ਬਾਅਦ ਮੁਲਜ਼ਮ ਬੱਸ ਸਟੈਂਡ ਦੀ ਦਿਸ਼ਾ ਵੱਲ ਫ਼ਰਾਰ ਹੋ ਗਿਆ।

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਛੇ ਦੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਡੀਸੀਪੀ ਮਨਪ੍ਰੀਤ ਸਿੰਘ ਢਿੱਲੋਂ ਨੇ ਦੱਸਿਆ ਸੀ ਕਿ ਕੰਟਰੋਲ ਰੂਮ 'ਤੇ ਸੂਚਨਾ ਮਿਲਦੇ ਹੀ ਟੀਮ ਨੂੰ ਰਵਾਨਾ ਕੀਤਾ ਗਿਆ ਸੀ। ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਮੁਲਜ਼ਮ ਦੀ ਪਛਾਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜਲਦੀ ਹੀ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ