Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਵਾਤਾਵਰਨ ਦੀ ਸ਼ੁੱਧਤਾ ਲਈ ਪਟਾਕੇ ਚਲਾਉਣ ਤੋਂ ਗੁਰੇਜ ਕੀਤਾ ਜਾਵੇ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

16 ਅਕਤੂਬਰ, 2025 05:21 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਨੇ 20 ਅਕਤੂਬਰ, 2025 ਨੂੰ ਮਨਾਏ ਜਾ ਰਹੇ ਦੀਵਾਲੀ ਦੇ ਸ਼ੁੱਭ ਤਿਓਹਾਰ ਦੇ ਮੱਦੇਨਜ਼ਰ ਜ਼ਿਲ੍ਹਾ ਵਾਸੀਆਂ ਨੂੰ ਪਟਾਕੇ ਚਲਾਉਣ ਵੇਲੇ ਲੋੜੀਂਦੀਆਂ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਹੈ। ਇਸਦੇ ਨਾਲ ਹੀ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਦੀਵਾਲੀ ਦੇ ਸ਼ੁੱਭ ਤਿਓਹਾਰ ਦੇ ਮੱਦੇਨਜ਼ਰ ਜ਼ਿਲ੍ਹਾ ਨਿਵਾਸੀਆਂ ਨੂੰ "ਗ੍ਰੀਨ ਦੀਵਾਲੀ" ਦੇ ਸੰਕਲਪ ਨੂੰ ਅਪਣਾ ਕੇ ਇਕ ਨਿਵੇਕਲੀ ਮਿਸਾਲ ਕਾਇਮ ਕਰਨ ਦਾ ਸੱਦਾ ਦਿੱਤਾ ਹੈ। 
 
ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਅੱਜ ਜ਼ਿਲ੍ਹਾ ਨਿਵਾਸੀਆਂ ਨੂੰ ਆਪਣੇ ਸੰਦੇਸ਼ ਵਿੱਚ "ਗ੍ਰੀਨ ਦੀਵਾਲੀ" ਮਨਾਉਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਵਾਤਾਵਰਨ ਦੀ ਸ਼ੁੱਧਤਾ ਲਈ ਪਟਾਕੇ ਚਲਾਉਣ ਤੋਂ ਗੁਰੇਜ ਕੀਤਾ ਜਾਵੇ ਪਰ ਜੇਕਰ ਕੋਈ ਵਿਅਕਤੀ ਜਾਂ ਪਰਿਵਾਰ ਦੀਵਾਲੀ ਦੇ ਸ਼ੁੱਭ ਤਿਓਹਾਰ ਮੌਕੇ ਪਟਾਕੇ ਚਲਾਉਣ ਦੀ ਇੱਛਾ ਰੱਖਦਾ ਹੈ ਤਾਂ ਲੋੜੀਂਦੀਆਂ ਸਾਵਧਾਨੀਆਂ ਦੀ ਹਰ ਹਾਲ ਵਿੱਚ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ।
 
ਡਾ. ਸਿੰਘ ਨੇ ਕਿਹਾ ਕਿ ਦੀਵਾਲੀ ਦੇ ਤਿਓਹਾਰ ਮੌਕੇ ਬੱਚਿਆਂ ਨੂੰ ਵੱਡਿਆਂ ਦੀ ਨਿਗਰਾਨੀ ਹੇਠ ਪਟਾਖੇ ਚਲਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਪਟਾਖੇ ਚਲਾਉਂਦੇ ਸਮੇਂ ਰੇਸ਼ਮੀ ਅਤੇ ਢਿੱਲੇ ਕੱਪੜੇ ਨਹੀਂ, ਸਗੋਂ ਸਿਰਫ਼ ਸੂਤੀ ਕੱਪੜੇ ਪਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਪਟਾਖੇ ਕਦੇ ਵੀ ਹੱਥ ਵਿੱਚ ਫੜ ਕੇ ਨਹੀਂ ਚਲਾਉਣੇ ਚਾਹੀਦੇ ਤੇ ਅਣਚੱਲੇ ਪਟਾਖਿਆਂ ਨੂੰ ਮੁੜ ਤੋਂ ਚਲਾਉਣ ਦੀ ਕੋਸ਼ਿਸ਼ ਵੀ ਨਹੀਂ ਕਰਨੀ ਚਾਹੀਦੀ, ਕਿਉਂਕਿ ਉਹ ਕਦੇ ਵੀ ਫਟ ਸਕਦੇ ਹਨ। ਜੇਕਰ ਪਟਾਖਿਆਂ ਕਾਰਨ ਅੱਖ ’ਤੇ ਸੱਟ ਲੱਗ ਜਾਂਦੀ ਹੈ ਤਾਂ ਅੱਖਾਂ ਨੂੰ ਮਲਨਾ ਨਹੀਂ ਚਾਹੀਦਾ, ਬਲਕਿ ਤੁਰੰਤ ਅੱਖਾਂ ਦੇ ਮਾਹਰ ਡਾਕਟਰ ਨੂੰ ਦਿਖਾਉਣਾ ਚਾਹੀਦਾ ਹੈ।
 
ਉਨ੍ਹਾਂ ਸਮੂਹ ਖਾਧ ਵਿਕ੍ਰੇਤਾਵਾਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਮਠਿਆਈਆਂ ਬਣਾਉਣ ਸਮੇਂ ਸਾਫ-ਸਫਾਈ ਦਾ ਪੂਰਾ ਧਿਆਨ ਰੱਖਿਆ ਜਾਵੇ ਅਤੇ ਮਠਿਆਈਆਂ ਨੂੰ ਢੱਕ ਕੇ ਰੱਖਿਆ ਜਾਵੇ। 
 
ਉਨ੍ਹਾਂ ਕਿਹਾ ਕਿ ਦੀਵਾਲੀ ਦੇ ਤਿਓਹਾਰ ਦੇ ਸੀਜ਼ਨ ਦੇ ਮੱਦੇਨਜ਼ਰ ਹਰ ਕੋਈ ਚੰਗੀ ਗੁਣਵੱਤਾ ਵਾਲੀ ਮਿਠਾਈ ਖਰੀਦਣਾ ਅਤੇ ਖਾਣਾ ਚਾਹੁੰਦਾ ਹੈ, ਕਿਉਂਕਿ ਮਿਲਾਵਟੀ ਮਠਿਆਈਆਂ ਮਨੁੱਖੀ ਸਿਹਤ ਬੇਹੱਦ ਖਤਰਨਾਕ ਹਨ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਹੋ ਸਕੇ ਤਾਂ ਘਰਾਂ ਵਿੱਚ ਬਣੀਆਂ ਮਠਿਆਈਆਂ ਹੀ ਖਾਧੀਆਂ ਜਾਣ। ਉਨ੍ਹਾਂ ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਹੈ ਕਿ ਉਹ ਭਰੋਸੇਮੰਦ ਦੁਕਾਨਾਂ ਤੋਂ ਹੀ ਚੰਗੀ ਕੁਆਲਿਟੀ ਦੀਆਂ ਮਠਿਆਈਆਂ ਖਰੀਦਣ ਅਤੇ ਜੇਕਰ ਕੋਈ ਦੁਕਾਨਦਾਰ ਮਿਲਾਵਟ ਕਰਦਾ ਹੈ ਤਾਂ ਸਿਹਤ ਵਿਭਾਗ ਉਸ ਵਿਰੁੱਧ ਬਣਦੀ ਕਾਰਵਾਈ ਅਮਲ ਵਿੱਚ ਲਿਆਵੇਗਾ। ਉਨ੍ਹਾਂ ਨੇ ਮਿਲਾਵਟਖੋਰਾਂ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਉਹ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਦੇ ਹਨ ਤਾਂ ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਤੇ ਉਨ੍ਹਾਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.