Thursday, July 30, 2026
BREAKING
ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ ਮੱਧ ਵਰਗ ਨੂੰ ਵੱਡਾ ਝਟਕਾ ,ਪੂਰੇ ਭਾਰਤ 'ਚ ਤੇਲ, ਸਾਬਣ, ਟੀਵੀ, ਫਰਿੱਜ ਅਤੇ ਕਾਰਾਂ ਹੋ ਜਾਣਗੇ ਮਹਿੰਗੇ

ਪੰਜਾਬ

ਵਾਸ਼ਿੰਗ ਯੂਨਿਟ ਫੈਲਾਅ ਰਹੇ ਪ੍ਰਦੂਸ਼ਣ, ਪੀ. ਪੀ. ਸੀ. ਬੀ. ਨਹੀਂ ਕਰ ਰਿਹਾ ਕੋਈ ਸਖ਼ਤ ਕਾਰਵਾਈ

11 ਦਸੰਬਰ, 2025 10:20 AM

ਲੁਧਿਆਣਾ : ਕਈ ਇਲਾਕਿਆਂ ’ਚ ਨਾਜਾਇਜ਼ ਤੌਰ ’ਤੇ ਚੱਲ ਰਹੇ ਵਾਸ਼ਿੰਗ ਯੂਨਿਟਾਂ ਨੇ ਸਥਾਨਕ ਲੋਕਾਂ ਦਾ ਜਿਊਣਾ ਮੁਸ਼ਕਲ ਕਰ ਦਿੱਤਾ ਹੈ। ਰਾਹੋਂ ਰੋਡ ਕਾਲੀ ਸੜਕ, ਗਲੀ ਨੰ. 4, ਸੰਨਿਆਸ ਨਗਰ, ਫਾਂਬੜਾ ਰੋਡ ਅਤੇ ਤਾਜਪੁਰ ਰੋਡ ਦੇ ਐੱਮ. ਐੱਸ. ਨਗਰ ਇਲਾਕੇ ’ਚ ਨਾਲੇ ਕੋਲ ਸਤਿਸੰਗ ਘਰ ਦੇ ਆਸ-ਪਾਸ ਬਿਨਾਂ ਕਿਸੇ ਰੋਕ-ਟੋਕ ਦੇ ਇਹ ਯੂਨਿਟ ਵੱਡੇ ਪੱਧਰ ’ਤੇ ਸੰਚਾਲਨ ਵਿਚ ਹਨ। ਪ੍ਰਦੂਸ਼ਣ ਕੰਟਰੋਲ ਬੋਰਡ ਦੀਆਂ ਅੱਖਾਂ ਦੇ ਸਾਹਮਣੇ ਚੱਲ ਰਹੀ ਇਹ ਖੇਡ ਨਾ ਸਿਰਫ ਵਾਤਾਵਰਣ ਨੂੰ ਨੁਕਸਾਨ ਪਹੁੰਚਾ ਰਹੀ ਹੈ, ਸਗੋਂ ਆਸ ਪਾਸ ਦੇ ਲੋਕਾਂ ਦੀ ਸਿਹਤ ਲਈ ਵੀ ਖਤਰਾ ਬਣ ਰਹੀ ਹੈ।

ਸਥਾਨਕ ਨਿਵਾਸੀਆਂ ਮੁਤਾਬਕ ਇਨ੍ਹਾਂ ਇਕਾਈਆਂ ਵਿਚ ਰੋਜ਼ਾਨਾ ਹਜ਼ਾਰਾਂ ਲਿਟਰ ਗੰਦਾ ਪਾਣੀ ਨਾਲਿਆਂ ਵਿਚ ਛੱਡਿਆ ਜਾ ਰਿਹਾ ਹੈ। ਇਹ ਪਾਣੀ ਰਸਾਇਣਾਂ, ਗ੍ਰੀਸ, ਡਿਟਰਜੈਂਟ ਅਤੇ ਉਦਯੋਗਿਕ ਕਰਚੇ ਨਾਲ ਭਰਿਆ ਹੁੰਦਾ ਹੈ, ਜੋ ਨਾਲਿਆਂ ਅਤੇ ਜ਼ਮੀਨੀ ਪਾਣੀ ਵਿਚ ਮਿਲ ਕੇ ਗੰਭੀਰ ਪ੍ਰਦੂਸ਼ਣ ਪੈਦਾ ਕਰ ਰਿਹਾ ਹੈ। ਇਲਾਕੇ ਵਿਚ ਰਹਿਣ ਵਾਲੇ ਪਰਿਵਾਰ ਦੱਸਦੇ ਹਨ ਕਿ ਕੁਝ ਸਮਾਂ ਪਹਿਲਾਂ ਤੱਕ ਇਥੇ ਹਵਾ ਸਾਫ ਸੀ ਪਰ ਹਾਲ ਦੇ ਮਹੀਨਿਆਂ ਵਿਚ ਬਦਬੂ, ਧੂੰਏਂ ਅਤੇ ਗੰਦੇ ਪਾਣੀ ਕਾਰਨ ਵਾਤਾਵਰਣ ਨਾ ਸਹਿਣਯੋਗ ਹੋ ਚੁੱਕਾ ਹੈ। ਲੋਕਾਂ ਦਾ ਦੋਸ਼ ਹੈ ਕਿ ਆਰ. ਓ.-2 ਅਤੇ ਆਰ. ਓ.-3 ਇਲਾਕਿਆਂ ’ਚ ਚੱਲ ਰਹੀਆਂ ਇਨ੍ਹਾਂ ਇਕਾਈਆਂ ’ਤੇ ਪ੍ਰਦੂਸ਼ਣ ਕੰਟ੍ਰੋਲ ਬੋਰਡ ਵਲੋਂ ਕੋਈ ਸਖਤ ਕਦਮ ਨਹੀਂ ਉਠਾਇਆ ਜਾ ਰਿਹਾ। ਕਈ ਲੋਕਾਂ ਨੇ ਇਥੋਂ ਤੱਕ ਕਿਹਾ ਕਿ ਕੁਝ ਅਧਿਕਾਰੀ ਇਨ੍ਹਾਂ ਕਾਰੋਬਾਰੀਆਂ ਨਾਲ ਮਿਲੀਭੁਗਤ ਕਰ ਕੇ ਉਨ੍ਹਾਂ ਨੂੰ ਖੁੱਲ੍ਹੀ ਛੋਟ ਦੇ ਰਹੇ ਹਨ। ਇਸ ਨਾਲ ਨਾ ਸਿਰਫ ਨਿਯਮਾਂ ਦੀ ਉਲੰਘਣਾ ਹੋ ਰਹੀ ਹੈ, ਸਗੋਂ ਜਾਇਜ਼ ਤਰੀਕੇ ਨਾਲ ਕਾਰੋਬਾਰ ਕਰਨ ਵਾਲਿਆਂ ਨੂੰ ਵੀ ਬਦਨਾਮ ਕੀਤਾ ਜਾ ਰਿਹਾ ਹੈ। ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਨਾਜਾਇਜ਼ ਵਾਸ਼ਿੰਗ ਯੂਨਿਟਾਂ ’ਤੇ ਤੁਰੰਤ ਰੋਕ ਲਗਾਈ ਜਾਵੇ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਨਿਯਮਾਂ ਦੀ ਪਾਲਣਾ ਕਰਨ ਵਾਲੇ ਕਾਰੋਬਾਰੀਆਂ ਨੂੰ ਸਖ਼ਤ ਨਿਰੀਖਣ ਵਿਚੋਂ ਗੁਜ਼ਰਨਾ ਪੈਂਦਾ ਹੈ ਤਾਂ ਗੈਰ-ਕਾਨੂੰਨੀ ਤਰੀਕੇ ਨਾਲ ਚੱਲ ਰਹੇ ਕਾਰੋਬਾਰੀਆਂ ਨੂੰ ਛੋਟ ਕਿਉਂ ਮਿਲ ਰਹੀ ਹੈ।

ਚੀਫ ਇੰਜੀਨੀਅਰ ਆਰ. ਕੇ. ਰੱਤੜਾ ਬੋਲੇ, ਲਗਾਤਾਰ ਚੱਲ ਰਹੀ ਹੈ ਕਾਰਵਾਈ
ਜਦੋਂ ਇਸ ਪੂਰੇ ਮਾਮਲੇ ’ਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੀਫ ਇੰਜੀਨੀਅਰ ਆਰ. ਕੇ. ਰੱਤੜਾ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਮਨਜ਼ੂਰ ਕੀਤਾ ਕਿ ਕਈ ਇਲਾਕਿਆਂ ’ਚ ਨਾਜਾਇਜ਼ ਵਾਸ਼ਿੰਗ ਯੂਨਿਟ ਸੰਚਾਲਨ ਦੀ ਜਾਣਕਾਰੀ ਉਨ੍ਹਾਂ ਨੂੰ ਮਿਲੀ ਹੈ। ਉਨ੍ਹਾਂ ਕਿਹਾ ਕਿ ਬੋਰਡ ਦੀਆਂ ਟੀਮਾਂ ਉਨ੍ਹਾਂ ਯੂਨਿਟਾਂ ’ਤੇ ਲਗਾਤਾਰ ਕਾਰਵਾਈ ਕਰ ਰਹੀਆਂ ਹਨ ਅਤੇ ਭਵਿੱਖ ਵਿਚ ਵੀ ਇਹ ਮੁਹਿੰਮ ਜਾਰੀ ਰਹੇਗੀ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ