Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਰਾਸ਼ਟਰੀ

ਵਿਆਹ ਤੋਂ ਪਹਿਲਾਂ ਸਰੀਰਕ ਸਬੰਧ ਸਮਝ ਤੋਂ ਪਰ੍ਹੇ, ਕਿਸੇ ’ਤੇ ਭਰੋਸਾ ਨਹੀਂ ਕਰਨਾ ਚਾਹੀਦਾ: ਸੁਪਰੀਮ ਕੋਰਟ

17 ਫ਼ਰਵਰੀ, 2026 06:07 PM

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕਿਹਾ ਕਿ ਵਿਆਹ ਤੋਂ ਪਹਿਲਾਂ ਲੜਕਾ ਤੇ ਲੜਕੀ ‘ਪੂਰੀ ਤਰ੍ਹਾਂ ਅਜਨਬੀ’ ਹੁੰਦੇ ਹਨ ਅਤੇ ਉਨ੍ਹਾਂ ਨੂੰ ਵਿਆਹ ਤੋਂ ਪਹਿਲਾਂ ਸਰੀਰਕ ਸਬੰਧ ਬਣਾਉਣ ’ਚ ਚੌਕਸੀ ਵਰਤਣੀ ਚਾਹੀਦੀ ਹੈ। ਜਸਟਿਸ ਬੀ. ਵੀ. ਨਾਗਰਤਨਾ ਅਤੇ ਜਸਟਿਸ ਉੱਜਲ ਭੂਈਆਂ ਦੀ ਬੈਂਚ ਵਿਆਹ ਦਾ ਝੂਠਾ ਵਾਅਦਾ ਕਰ ਕੇ ਜਬਰ-ਜ਼ਨਾਹ ਕਰਨ ਦੇ ਮੁਲਜ਼ਮ ਇਕ ਵਿਅਕਤੀ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਕਰ ਰਹੀ ਸੀ। ਬੈਂਚ ਨੇ ਔਰਤ ਨੂੰ ਸਵਾਲ ਕੀਤਾ ਕਿ ਉਹ ਸਰੀਰਕ ਸਬੰਧ ਬਣਾਉਣ ਲਈ ਦੁਬਈ ਤੱਕ ਇੰਨੀ ਦੂਰ ਕਿਉਂ ਗਈ।

ਜਸਟਿਸ ਨਾਗਰਤਨਾ ਨੇ ਕਿਹਾ, “ਉਨ੍ਹਾਂ ਦੇ ਰਿਸ਼ਤੇ ’ਚ ਭਾਵੇਂ ਜੋ ਵੀ ਉਤਰਾਅ-ਚੜ੍ਹਾਅ ਆਏ ਹੋਣ, ਅਸੀਂ ਇਹ ਸਮਝਣ ’ਚ ਅਸਮਰੱਥ ਹਾਂ ਕਿ ਉਹ ਵਿਆਹ ਤੋਂ ਪਹਿਲਾਂ ਸਰੀਰਕ ਸਬੰਧ ਕਿਵੇਂ ਬਣਾ ਸਕਦੇ ਹਨ। ਹੋ ਸਕਦਾ ਹੈ ਕਿ ਅਸੀਂ ਪੁਰਾਣੇ ਖ਼ਿਆਲਾਂ ਦੇ ਹੋਈਏ ਪਰ ਤੁਹਾਨੂੰ ਬਹੁਤ ਚੌਕਸ ਰਹਿਣਾ ਚਾਹੀਦਾ ਹੈ ; ਵਿਆਹ ਤੋਂ ਪਹਿਲਾਂ ਕਿਸੇ ’ਤੇ ਵੀ ਭਰੋਸਾ ਨਹੀਂ ਕਰਨਾ ਚਾਹੀਦਾ।” ਜਸਟਿਸ ਨਾਗਰਤਨਾ ਨੇ ਵਿਅਕਤੀ ਦੇ ਵਕੀਲ ਨੂੰ ਕਿਹਾ ਕਿ ਉਹ ਔਰਤ ਨੂੰ ਕੁਝ ਮੁਆਵਜ਼ਾ ਦੇ ਕੇ ਮਾਮਲੇ ਨੂੰ ਖ਼ਤਮ ਕਰੇ। ਬੈਂਚ ਨੇ ਔਰਤ ਦੇ ਵਕੀਲ ਨੂੰ ਸਮਝੌਤੇ ਦੀ ਸੰਭਾਵਨਾ ਲੱਭਣ ਲਈ ਵੀ ਕਿਹਾ ਅਤੇ ਦੋਵਾਂ ਧਿਰਾਂ ਦੇ ਵਿਚਾਰ ਜਾਣਨ ਲਈ ਮਾਮਲੇ ਦੀ ਸੁਣਵਾਈ ਬੁੱਧਵਾਰ ਨੂੰ ਤੈਅ ਕੀਤੀ।

ਔਰਤ ਨੇ ਆਪਣੀ ਸ਼ਿਕਾਇਤ ’ਚ ਦਾਅਵਾ ਕੀਤਾ ਹੈ ਕਿ ਮੁਲਜ਼ਮ ਦੇ ਕਹਿਣ ’ਤੇ ਉਹ ਦੁਬਈ ਗਈ, ਜਿੱਥੇ ਉਸ ਨੇ ਕਥਿਤ ਤੌਰ ’ਤੇ ਵਿਆਹ ਦਾ ਝੂਠਾ ਵਾਅਦਾ ਕਰ ਕੇ ਉਸ ਨਾਲ ਸਰੀਰਕ ਸਬੰਧ ਬਣਾਏ ਅਤੇ ਉਸ ਦੀ ਸਹਿਮਤੀ ਤੋਂ ਬਿਨਾਂ ਨਿੱਜੀ ਵੀਡੀਓ ਰਿਕਾਰਡ ਕੀਤੇ ਤੇ ਧਮਕੀ ਦਿੱਤੀ ਕਿ ਜੇਕਰ ਉਸ ਨੇ ਵਿਰੋਧ ਕੀਤਾ ਤਾਂ ਉਹ ਇਨ੍ਹਾਂ ਨੂੰ ਵਾਇਰਲ ਕਰ ਦੇਵੇਗਾ।

Have something to say? Post your comment

ਅਤੇ ਰਾਸ਼ਟਰੀ ਖਬਰਾਂ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ