Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਮਨੋਰੰਜਨ

ਵਿਜੇ ਦੇਵਰਕੋਂਡਾ ਦੀ ਫਿਲਮ 'ਰਾਣਾਬਾਲੀ' ਦੀ ਅਸਲੀ ਕਹਾਣੀ ਆਈ ਸਾਹਮਣੇ, ਜਾਣੋ ਕਦੋਂ ਹੋਵੇਗੀ ਰਿਲੀਜ਼

11 ਮਾਰਚ, 2026 07:54 PM

ਮੁੰਬਈ : ਦੱਖਣੀ ਭਾਰਤੀ ਸਿਨੇਮਾ ਦੇ ਸੁਪਰਸਟਾਰ ਵਿਜੇ ਦੇਵਰਕੋਂਡਾ ਦੀ ਆਉਣ ਵਾਲੀ ਫਿਲਮ 'ਰਾਣਾਬਾਲੀ' ਨੂੰ ਲੈ ਕੇ ਵੱਡਾ ਖੁਲਾਸਾ ਹੋਇਆ ਹੈ। ਇਹ ਫਿਲਮ ਸਿਰਫ ਮਨੋਰੰਜਨ ਨਹੀਂ, ਸਗੋਂ ਬ੍ਰਿਟਿਸ਼ ਰਾਜ ਦੌਰਾਨ ਭਾਰਤ 'ਤੇ ਢਾਹੇ ਗਏ ਕਹਿਰ ਅਤੇ ਦਰਦਨਾਕ ਅਕਾਲ ਦੀ ਅਸਲੀ ਦਾਸਤਾਨ ਬਿਆਨ ਕਰੇਗੀ। ਮਾਈਥਰੀ ਮੂਵੀ ਮੇਕਰਸ ਦੇ ਬੈਨਰ ਹੇਠ ਬਣ ਰਹੀ ਇਹ ਫਿਲਮ 2026 ਦੀਆਂ ਸਭ ਤੋਂ ਵੱਡੀਆਂ ਫਿਲਮਾਂ ਵਿੱਚੋਂ ਇੱਕ ਮੰਨੀ ਜਾ ਰਹੀ ਹੈ।


ਕੀ ਹੈ ਫਿਲਮ ਦੀ ਕਹਾਣੀ?
ਇਹ ਇੱਕ ਇਤਿਹਾਸਕ ਡਰਾਮਾ ਹੈ, ਜੋ 1876 ਤੋਂ 1878 ਦੇ ਦਰਮਿਆਨ ਭਾਰਤ ਵਿੱਚ ਪਏ ਭਿਆਨਕ ਅਕਾਲ 'ਤੇ ਅਧਾਰਤ ਹੈ। ਖਾਸ ਕਰਕੇ ਆਂਧਰਾ ਪ੍ਰਦੇਸ਼ ਦੇ ਰਾਇਲਸੀਮਾ ਇਲਾਕੇ ਦੀ ਕਹਾਣੀ ਦਿਖਾਈ ਜਾਵੇਗੀ, ਜਿੱਥੇ ਬ੍ਰਿਟਿਸ਼ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਲੱਖਾਂ ਲੋਕ ਭੁੱਖਮਰੀ ਦਾ ਸ਼ਿਕਾਰ ਹੋਏ ਸਨ। ਜਿੱਥੇ ਇੱਕ ਪਾਸੇ ਭਾਰਤੀ ਭੁੱਖ ਨਾਲ ਮਰ ਰਹੇ ਸਨ, ਉੱਥੇ ਹੀ ਅੰਗਰੇਜ਼ ਅਫਸਰ ਭਾਰਤ ਦਾ ਅਨਾਜ ਬਾਹਰ ਭੇਜ ਰਹੇ ਸਨ।


ਇਸ ਫਿਲਮ ਵਿਚ ਵਿਜੇ ਦੇਵਰਕੋਂਡਾ ਇੱਕ ਅਜਿਹੇ ਸ਼ਕਤੀਸ਼ਾਲੀ ਕਿਰਦਾਰ ਵਿੱਚ ਨਜ਼ਰ ਆਉਣਗੇ, ਜੋ ਸਿਸਟਮ ਦੇ ਖਿਲਾਫ ਲੜਦਾ ਹੈ। ਵਿਜੇ ਦੇ ਨਾਲ ਰਸ਼ਮਿਕਾ ਮੰਦਾਨਾ ਮੁੱਖ ਭੂਮਿਕਾ ਵਿੱਚ ਹੈ। ਇਸ ਤੋਂ ਇਲਾਵਾ ਅੰਤਰਰਾਸ਼ਟਰੀ ਅਦਾਕਾਰ ਅਰਨੋਲਡ ਵੋਸਲੂ ਵੀ ਅਹਿਮ ਰੋਲ ਨਿਭਾ ਰਹੇ ਹਨ। ਫਿਲਮ ਵਿੱਚ ਦਿਖਾਇਆ ਜਾਵੇਗਾ ਕਿ ਕਿਵੇਂ ਬ੍ਰਿਟਿਸ਼ ਰਾਜ ਨੇ ਭਾਰਤ ਤੋਂ ਲਗਭਗ 45 ਟ੍ਰਿਲੀਅਨ ਡਾਲਰ ਦੀ ਲੁੱਟ ਕੀਤੀ ਸੀ। ਇਹ ਉਹਨਾਂ ਬਾਗੀਆਂ ਦੀ ਕਹਾਣੀ ਹੈ ਜਿਨ੍ਹਾਂ ਨੂੰ ਅੰਗਰੇਜ਼ਾਂ ਨੇ 'ਅਪਰਾਧੀ' ਕਿਹਾ, ਪਰ ਲੋਕਾਂ ਲਈ ਉਹ ਨਾਇਕ ਸਨ।


ਕਦੋਂ ਹੋਵੇਗੀ ਰਿਲੀਜ਼?
ਰਾਹੁਲ ਸਾਂਕ੍ਰਿਤੀਆਨ ਦੇ ਨਿਰਦੇਸ਼ਨ ਹੇਠ ਬਣੀ ਇਹ ਫਿਲਮ 11 ਸਤੰਬਰ 2026 ਨੂੰ ਸਿਨੇਮਾਘਰਾਂ ਵਿੱਚ ਦਸਤਕ ਦੇਵੇਗੀ। ਟੀ-ਸੀਰੀਜ਼ ਅਤੇ ਮਾਈਥਰੀ ਮੂਵੀ ਮੇਕਰਸ ਵਲੋਂ ਇਸ ਨੂੰ ਵੱਡੇ ਪੱਧਰ 'ਤੇ ਪ੍ਰੋਡਿਊਸ ਕੀਤਾ ਗਿਆ ਹੈ। ਫਿਲਮ ਦੇ ਵਿਜ਼ੂਅਲਸ ਨੇ ਪਹਿਲਾਂ ਹੀ ਸੋਸ਼ਲ ਮੀਡੀਆ 'ਤੇ ਕਾਫੀ ਹਲਚਲ ਮਚਾ ਦਿੱਤੀ ਹੈ।

 

Have something to say? Post your comment

ਅਤੇ ਮਨੋਰੰਜਨ ਖਬਰਾਂ

ਫਿਲਮ

ਫਿਲਮ "ਓਮ ਕਾ ਹਰੀ" ਦਾ ਟ੍ਰੇਲਰ ਰਿਲੀਜ਼

"ਡੋਂਟ ਬੀ ਸ਼ਾਯ" ਦਾ ਨਵਾਂ ਗਾਣਾ "ਝੂਮੋ" ਰਿਲੀਜ਼

"ਦਾਇਰਾ" ਦੇ ਮਲਿਆਲਮ ਵਰਜਨ 'ਚ ਕਰੀਨਾ ਦੇ ਕਿਰਦਾਰ "ਅਜੂਨੀ" ਨੂੰ ਆਵਾਜ਼ ਦੇਵੇਗੀ ਪਾਰਵਤੀ ਥਿਰੂਵੋਥੂ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ "ਹੋਪ" ਇਸ ਦਿਨ ਹੋਵੇਗੀ ਭਾਰਤ 'ਚ ਰਿਲੀਜ਼

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ