Tuesday, July 21, 2026
BREAKING
ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ ਹੁਣ ਬਿਨਾਂ Internet ਦੇ ਵੀ ਚੱਲੇਗਾ UPI, ਜਾਣੋ NPCI ਦੇ ਨਵੇਂ ਫੀਚਰ ਬਾਰੇ ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ ਚਰਨਜੀਤ ਚੰਨੀ ਨੂੰ ਚੁੱਕ ਕੇ ਲੈ ਗਈ ਪੁਲਸ, ਗੱਡੀ 'ਚ ਬਿਠਾ ਲਏ ਰੰਧਾਵਾ ਸਣੇ ਹੋਰ ਲੀਡਰ PM ਰਿਹਾਇਸ਼ ਦੇ ਨੇੜੇ ਧਰਨੇ 'ਤੇ ਬੈਠੇ ਰਾਹੁਲ ਅਤੇ ਪ੍ਰਿਯੰਕਾ ਗਾਂਧੀ ਸ਼ੇਅਰ ਬਾਜ਼ਾਰ ਦੀ ਲਗਾਤਾਰ ਦੂਜੇ ਦਿਨ ਲਾਲ ਨਿਸ਼ਾਨ 'ਚ ਕਲੋਜ਼ਿੰਗ, ਨਿਫਟੀ 24,180 ਦੇ ਪਾਰ ਪੰਜਾਬ 'ਚ ED ਦੀ ਰੇਡ! 16 ਥਾਵਾਂ 'ਤੇ ਮਾਰੇ ਛਾਪੇ ਹਾਈਕੋਰਟ ਦੇ ਹੁਕਮਾਂ ਮਗਰੋਂ ਕੂੜਾ ਚੁੱਕਣ ਪਹੁੰਚੇ ਪ੍ਰਸ਼ਾਸਨ ਦਾ ਸਫ਼ਾਈ ਕਰਮਚਾਰੀਆਂ ਨੇ ਕੀਤਾ ਵਿਰੋਧ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼! IED ਤੇ ਧਮਾਕਾਖੇਜ਼ ਸਮੱਗਰੀ ਚੁੱਕੀ ਫ਼ਿਰਦੇ ਸੀ 17 ਬੰਦੇ

ਰਾਸ਼ਟਰੀ

ਵਿਜੇ ਮਾਲਿਆ ਤੇ ਨੀਰਵ ਮੋਦੀ ਸਣੇ 21 ਲੋਕ 'ਭਗੌੜੇ ਆਰਥਿਕ ਅਪਰਾਧੀ' ਐਲਾਨੇ, 2178 ਕਰੋੜ ਦੀ ਜਾਇਦਾਦ ਜ਼ਬਤ

04 ਮਈ, 2026 08:01 PM

ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਦੇਸ਼ ਦੇ ਵੱਡੇ ਬੈਂਕਾਂ ਨੂੰ ਚੂਨਾ ਲਗਾ ਕੇ ਵਿਦੇਸ਼ ਭੱਜਣ ਵਾਲੇ ਆਰਥਿਕ ਅਪਰਾਧੀਆਂ ਖਿਲਾਫ ਸ਼ਿਕੰਜਾ ਹੋਰ ਕੱਸ ਦਿੱਤਾ ਹੈ। ED ਦੀ ਸਾਲਾਨਾ ਰਿਪੋਰਟ ਅਨੁਸਾਰ, ਪਿਛਲੇ ਸੱਤ ਸਾਲਾਂ ਦੌਰਾਨ ਹੁਣ ਤੱਕ 21 ਲੋਕਾਂ ਨੂੰ 'ਭਗੌੜੇ ਆਰਥਿਕ ਅਪਰਾਧੀ' (FEO) ਐਲਾਨਿਆ ਜਾ ਚੁੱਕਾ ਹੈ। ਇਨ੍ਹਾਂ ਵਿੱਚ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ, ਹੀਰਾ ਕਾਰੋਬਾਰੀ ਨੀਰਵ ਮੋਦੀ, ਯੂਕੇ ਸਥਿਤ ਹਥਿਆਰ ਸਲਾਹਕਾਰ ਸੰਜੇ ਭੰਡਾਰੀ ਅਤੇ ਗੈਂਗਸਟਰ ਇਕਬਾਲ ਮਿਰਚੀ ਦੀ ਪਤਨੀ ਹਾਜਰਾ ਇਕਬਾਲ ਮੇਮਣ ਵਰਗੇ ਵੱਡੇ ਨਾਂ ਸ਼ਾਮਲ ਹਨ।

2178 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ
ਸਰਕਾਰੀ ਅੰਕੜਿਆਂ ਮੁਤਾਬਕ, ED ਨੇ ਹੁਣ ਤੱਕ ਇਨ੍ਹਾਂ ਅਪਰਾਧੀਆਂ ਦੀ 2178.34 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਹੈ। ਰਿਪੋਰਟ ਵਿੱਚ ਦੱਸਿਆ ਗਿਆ ਹੈ ਕਿ ਹੁਣ ਤੱਕ ਕੁੱਲ 54 ਵਿਅਕਤੀਆਂ ਵਿਰੁੱਧ 'ਭਗੌੜਾ ਆਰਥਿਕ ਅਪਰਾਧੀ ਐਕਟ' (FEOA) ਤਹਿਤ ਕਾਰਵਾਈ ਸ਼ੁਰੂ ਕੀਤੀ ਗਈ ਸੀ, ਜਿਨ੍ਹਾਂ ਵਿੱਚੋਂ 21 ਨੂੰ ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤਾ ਜਾ ਚੁੱਕਾ ਹੈ। ਖਾਸ ਗੱਲ ਇਹ ਹੈ ਕਿ ਇਨ੍ਹਾਂ 21 ਵਿੱਚੋਂ 9 ਵਿਅਕਤੀਆਂ ਨੂੰ ਸਾਲ 2025-26 ਦੌਰਾਨ ਹੀ ਭਗੌੜਾ ਐਲਾਨਿਆ ਗਿਆ ਹੈ, ਜੋ ED ਦੀ ਤੇਜ਼ੀ ਨਾਲ ਕੀਤੀ ਜਾ ਰਹੀ ਕਾਰਵਾਈ ਨੂੰ ਦਰਸਾਉਂਦਾ ਹੈ।

ਕੌਣ ਹੁੰਦਾ ਹੈ 'ਭਗੌੜਾ ਆਰਥਿਕ ਅਪਰਾਧੀ'?
ਕਾਨੂੰਨ ਮੁਤਾਬਕ, ਭਗੌੜਾ ਆਰਥਿਕ ਅਪਰਾਧੀ ਉਹ ਵਿਅਕਤੀ ਹੁੰਦਾ ਹੈ ਜਿਸ ਵਿਰੁੱਧ 100 ਕਰੋੜ ਰੁਪਏ ਜਾਂ ਇਸ ਤੋਂ ਵੱਧ ਦੇ ਅਪਰਾਧ ਲਈ ਗ੍ਰਿਫਤਾਰੀ ਵਾਰੰਟ ਜਾਰੀ ਹੋ ਚੁੱਕਾ ਹੋਵੇ ਅਤੇ ਉਹ ਭਾਰਤ ਛੱਡ ਕੇ ਚਲਾ ਗਿਆ ਹੋਵੇ ਜਾਂ ਕਾਨੂੰਨੀ ਕਾਰਵਾਈ ਤੋਂ ਬਚਣ ਲਈ ਵਾਪਸ ਆਉਣ ਤੋਂ ਇਨਕਾਰ ਕਰ ਰਿਹਾ ਹੋਵੇ।
ਇਨ੍ਹਾਂ ਦੇ ਮਾਮਲੇ ਅਜੇ ਅਦਾਲਤ ਵਿੱਚ ਹਨ ਵਿਚਾਰ ਅਧੀਨ ਜਿੱਥੇ 21 ਲੋਕਾਂ ਨੂੰ ਭਗੌੜਾ ਐਲਾਨਿਆ ਜਾ ਚੁੱਕਾ ਹੈ, ਉੱਥੇ ਹੀ ਹੀਰਾ ਕਾਰੋਬਾਰੀ ਮੇਹੁਲ ਚੋਕਸੀ, ਇਸਲਾਮਿਕ ਪ੍ਰਚਾਰਕ ਜ਼ਾਕਿਰ ਨਾਇਕ ਅਤੇ ਮਹਾਦੇਵ ਐਪ ਦੇ ਪ੍ਰਮੋਟਰ ਸੌਰਭ ਚੰਦਰਾਕਰ ਤੇ ਰਵੀ ਉੱਪਲ ਦੇ ਮਾਮਲੇ ਅਜੇ ਵੀ ਅਦਾਲਤ ਵਿੱਚ ਵਿਚਾਰ ਅਧੀਨ ਹਨ।

ਹਥਿਆਰ ਸੌਦਾਗਰ ਸੰਜੇ ਭੰਡਾਰੀ 'ਤੇ ਵੱਡਾ ਖੁਲਾਸਾ
ਰਿਪੋਰਟ ਵਿੱਚ ਸੰਜੇ ਭੰਡਾਰੀ ਦਾ ਵਿਸ਼ੇਸ਼ ਜ਼ਿਕਰ ਕੀਤਾ ਗਿਆ ਹੈ, ਜੋ 2016 ਵਿੱਚ ਨੇਪਾਲ ਦੇ ਰਸਤੇ ਲੰਡਨ ਭੱਜ ਗਿਆ ਸੀ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਉਸ ਕੋਲ 655 ਕਰੋੜ ਰੁਪਏ ਦੀ ਅਣਐਲਾਨੀ ਵਿਦੇਸ਼ੀ ਆਮਦਨ ਅਤੇ 100 ਕਰੋੜ ਤੋਂ ਵੱਧ ਦੀਆਂ ਵਿਦੇਸ਼ੀ ਜਾਇਦਾਦਾਂ ਹਨ। ਉਸ ਨੇ ਯੂਏਈ (UAE) ਅਤੇ ਯੂਕੇ (UK) ਵਿੱਚ ਕਈ ਜਾਇਦਾਦਾਂ ਵਿੱਚ ਨਿਵੇਸ਼ ਕੀਤਾ ਹੋਇਆ ਹੈ, ਜਿਨ੍ਹਾਂ ਨੂੰ ਜ਼ਬਤ ਕਰਨ ਲਈ ED ਨੇ ਅਦਾਲਤ ਤੱਕ ਪਹੁੰਚ ਕੀਤੀ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

PM ਰਿਹਾਇਸ਼ ਦੇ ਨੇੜੇ ਧਰਨੇ 'ਤੇ ਬੈਠੇ ਰਾਹੁਲ ਅਤੇ ਪ੍ਰਿਯੰਕਾ ਗਾਂਧੀ

PM ਰਿਹਾਇਸ਼ ਦੇ ਨੇੜੇ ਧਰਨੇ 'ਤੇ ਬੈਠੇ ਰਾਹੁਲ ਅਤੇ ਪ੍ਰਿਯੰਕਾ ਗਾਂਧੀ

ਪੰਜ ਸਾਲਾਂ 'ਚ 1.42 ਲੱਖ ਛੋਟੇ ਉਦਯੋਗ ਹੋਏ ਬੰਦ, 10.26 ਲੱਖ ਨੌਕਰੀਆਂ ਹੋਈਆਂ ਪ੍ਰਭਾਵਿਤ

ਪੰਜ ਸਾਲਾਂ 'ਚ 1.42 ਲੱਖ ਛੋਟੇ ਉਦਯੋਗ ਹੋਏ ਬੰਦ, 10.26 ਲੱਖ ਨੌਕਰੀਆਂ ਹੋਈਆਂ ਪ੍ਰਭਾਵਿਤ

ਅਦਾਲਤ ਵਲੋਂ ਵਾਂਗਚੁਕ ਨੂੰ ਮੇਦਾਂਤਾ ਹਸਪਤਾਲ ਭੇਜਣ ਦੀ ਸਲਾਹ, ਸਰਕਾਰ ਨੇ ਕਿਹਾ-'ਕੋਈ ਇਤਰਾਜ਼ ਨਹੀਂ'

ਅਦਾਲਤ ਵਲੋਂ ਵਾਂਗਚੁਕ ਨੂੰ ਮੇਦਾਂਤਾ ਹਸਪਤਾਲ ਭੇਜਣ ਦੀ ਸਲਾਹ, ਸਰਕਾਰ ਨੇ ਕਿਹਾ-'ਕੋਈ ਇਤਰਾਜ਼ ਨਹੀਂ'

ਕਿਸਾਨ ਮਹਾਪੰਚਾਇਤ: ਦਿੱਲੀ ਪੁਲਸ ਨੇ ਸਿੰਘੂ ਸਰਹੱਦ 'ਤੇ ਚਾਰ ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ

ਕਿਸਾਨ ਮਹਾਪੰਚਾਇਤ: ਦਿੱਲੀ ਪੁਲਸ ਨੇ ਸਿੰਘੂ ਸਰਹੱਦ 'ਤੇ ਚਾਰ ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ

ਓਮ ਬਿਰਲਾ ਨੂੰ ਮਿਲੇ ਰਾਹੁਲ ਤੇ ਕਈ ਹੋਰ ਵਿਰੋਧੀ ਨੇਤਾ, ਵਿਦਿਆਰਥੀਆਂ ਦੇ ਮਾਮਲੇ 'ਤੇ ਕੀਤੀ ਚਰਚਾ ਦੀ ਮੰਗ

ਓਮ ਬਿਰਲਾ ਨੂੰ ਮਿਲੇ ਰਾਹੁਲ ਤੇ ਕਈ ਹੋਰ ਵਿਰੋਧੀ ਨੇਤਾ, ਵਿਦਿਆਰਥੀਆਂ ਦੇ ਮਾਮਲੇ 'ਤੇ ਕੀਤੀ ਚਰਚਾ ਦੀ ਮੰਗ

CJP ਵਿਰੋਧ ਪ੍ਰਦਰਸ਼ਨ : ਅਣਪਛਾਤੇ ਵਿਅਕਤੀਆਂ ਖ਼ਿਲਾਫ਼ FIR, 118 ਤੋਂ ਵੱਧ ਪੁਲਸ ਮੁਲਾਜ਼ਮ ਜਖ਼ਮੀ

CJP ਵਿਰੋਧ ਪ੍ਰਦਰਸ਼ਨ : ਅਣਪਛਾਤੇ ਵਿਅਕਤੀਆਂ ਖ਼ਿਲਾਫ਼ FIR, 118 ਤੋਂ ਵੱਧ ਪੁਲਸ ਮੁਲਾਜ਼ਮ ਜਖ਼ਮੀ

ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੂੰ ਲੋਕਮਾਨਯ ਤਿਲਕ ਐਵਾਰਡ ਕੀਤਾ ਜਾਵੇਗਾ ਸਨਮਾਨਤ

ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੂੰ ਲੋਕਮਾਨਯ ਤਿਲਕ ਐਵਾਰਡ ਕੀਤਾ ਜਾਵੇਗਾ ਸਨਮਾਨਤ

ਦੀਪਕੇ ਨੂੰ ਹਿਰਾਸਤ 'ਚ ਲੈਣ ਦੀ ਖ਼ਬਰ 'ਤੇ ਦਿੱਲੀ ਪੁਲਸ ਦਾ ਵੱਡਾ ਬਿਆਨ; ਆਖੀ ਇਹ ਗੱਲ

ਦੀਪਕੇ ਨੂੰ ਹਿਰਾਸਤ 'ਚ ਲੈਣ ਦੀ ਖ਼ਬਰ 'ਤੇ ਦਿੱਲੀ ਪੁਲਸ ਦਾ ਵੱਡਾ ਬਿਆਨ; ਆਖੀ ਇਹ ਗੱਲ

ਅਭਿਜੀਤ ਦੀਪਕੇ ਹਿਰਾਸਤ 'ਚ, CJP ਪ੍ਰਦਰਸ਼ਨਕਾਰੀਆਂ 'ਤੇ ਪੁਲਸ ਵਲੋਂ ਲਾਠੀਚਾਰਜ

ਅਭਿਜੀਤ ਦੀਪਕੇ ਹਿਰਾਸਤ 'ਚ, CJP ਪ੍ਰਦਰਸ਼ਨਕਾਰੀਆਂ 'ਤੇ ਪੁਲਸ ਵਲੋਂ ਲਾਠੀਚਾਰਜ

JP ਨੱਢਾ ਨਾਲ ਹੋਈ CJP ਵਫ਼ਦ ਦੀ ਮੁਲਾਕਾਤ

JP ਨੱਢਾ ਨਾਲ ਹੋਈ CJP ਵਫ਼ਦ ਦੀ ਮੁਲਾਕਾਤ