ਖਰੜ (ਪ੍ਰੀਤ ਪੱਤੀ) : ਵਿਜੇ ਸ਼ਰਮਾ ਟਿੰਕੂ ਹਲਕਾ ਇੰਚਾਰਜ ਖਰੜ ਕਾਂਗਰਸ ਪਾਰਟੀ ਨੇ ਅੱਜ ਖਰੜ ਦੇ ਵਾਰਡ ਨੰਬਰ 21 ਦੇ ਸੀਨੀਅਰ ਕਾਂਗਰਸੀ ਆਗੂ ਕੁਲਦੀਪ ਸਿੰਘ ਦੇ ਗ੍ਰਹਿ ਵਿਖੇ ਮੀਟਿੰਗ ਵਿੱਚ ਪਹੁੰਚ ਕੇ ਮਹੱਲਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਇਸ ਮੌਕੇ ਵਰਡ ਵਾਸੀਆਂ ਨੇ ਹਲਕਾ ਇੰਚਾਰਜ ਵਿਜੇ ਸ਼ਰਮਾ ਟਿੰਕੂ ਨੂੰ ਦੱਸਿਆ ਕਿ ਸਾਡੇ ਇਲਾਕੇ ਵਿੱਚ ਬਿਜਲੀ, ਪਾਣੀ ਅਤੇ ਸੀਵਰੇਜ ਦਾ ਬਹੁਤ ਮੰਦਾ ਹਾਲ ਹੈ ਅਤੇ ਖਰੜ ਦੇ ਵਿੱਚ ਆਉਣ ਜਾਣ ਵਾਲੀਆਂ ਸੜਕਾਂ ਦਾ ਬਹੁਤ ਬੁਰਾ ਹਾਲ ਹੈ ਜਿਸ ਕਾਰਨ ਹਰ ਰੋਜ਼ ਕੋਈ ਨਾ ਕੋਈ ਹਾਦਸਾ ਵਾਪਰਦਾ ਹੀ ਰਹਿੰਦਾ ਹੈ ਅਤੇ ਬਹੁਤ ਸਾਰੇ ਲੋਕ ਆਪਣੀ ਜ਼ਿੰਦਗੀ ਤੋਂ ਵੀ ਹੱਥ ਧੋ ਬੈਠੇ ਹਨ।ਇਸ ਮੌਕੇ ਬੋਲਦਿਆਂ ਸ਼੍ਰੀ ਵਿਜੇ ਸ਼ਰਮਾ ਟਿੰਕੂ ਹਲਕਾ ਇੰਚਾਰਜ ਖਰੜ ਨੇ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਮੌਜੂਦਾ ਸਰਕਾਰ ਨੇ ਪੰਜਾਬ ਦੇ ਹਾਲਾਤ ਬਹੁਤ ਹੀ ਭੈੜੇ ਕਰ ਦਿੱਤੇ ਹਨ ਵਿਕਾਸ ਨਾਂ ਦੀ ਕੋਈ ਚੀਜ਼ ਨਹੀਂ ਹੈ ਉਹਨਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਆਉਣ ਤੇ ਖਰੜ ਹਲਕੇ ਦਾ ਪਹਿਲ ਦੇ ਅਧਾਰ ਤੇ ਵਿਕਾਸ ਕੀਤਾ ਜਾਵੇਗਾ ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਮਨਪ੍ਰੀਤ ਸਿੰਘ ਬਤਰਾ, ਡਾਕਟਰ ਸਤਪਾਲ ਸਿੰਘ ਪਾਠਕ, ਕਮਲੇਸ਼ ਰਾਣੀ, ਪਰਮਿੰਦਰ ਸਿੰਘ, ਮਹਿੰਦਰ ਸਿੰਘ, ਕਮਲਜੀਤ ਸਿੰਘ, ਤਰਸੇਮ ਸਿੰਘ, ਵੇਦ ਪ੍ਰਕਾਸ਼ ਅਤੇ ਸੁੱਖੀ ਪਗੜੀ ਸੈਂਟਰ ਵਾਲੇ ਹਾਜਰ ਸਨ