Friday, July 24, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਰਾਸ਼ਟਰੀ

ਵਿਦੇਸ਼ਾਂ 'ਚ ਹੋਈ 37000 ਭਾਰਤੀਆਂ ਦੀ ਮੌਤ, 5 ਸਾਲਾਂ 'ਚ ਖਾੜੀ ਦੇਸ਼ ਬਣੇ 'ਮੌਤ ਦਾ ਗੜ੍ਹ'

03 ਅਪ੍ਰੈਲ, 2026 09:00 PM

ਨਵੀਂ ਦਿੱਲੀ : ਵਿਦੇਸ਼ਾਂ 'ਚ ਰੋਜ਼ੀ-ਰੋਟੀ ਦੀ ਭਾਲ 'ਚ ਗਏ ਭਾਰਤੀ ਮਜ਼ਦੂਰਾਂ ਦੀ ਸਥਿਤੀ ਬਹੁਤ ਹੀ ਚਿੰਤਾਜਨਕ ਬਣੀ ਹੋਈ ਹੈ। ਰਾਜ ਸਭਾ 'ਚ ਸਰਕਾਰ ਵੱਲੋਂ ਦਿੱਤੇ ਗਏ ਅੰਕੜਿਆਂ ਅਨੁਸਾਰ, ਪਿਛਲੇ ਪੰਜ ਸਾਲਾਂ 'ਚ ਹਰ ਰੋਜ਼ ਔਸਤਨ 20 ਤੋਂ ਵੱਧ ਭਾਰਤੀਆਂ ਦੀ ਮੌਤ ਵਿਦੇਸ਼ੀ ਧਰਤੀ 'ਤੇ ਹੋਈ ਹੈ। ਇਨ੍ਹਾਂ 'ਚ ਜ਼ਿਆਦਾਤਰ ਮੌਤਾਂ ਖਾੜੀ ਦੇਸ਼ਾਂ 'ਚ ਦਰਜ ਕੀਤੀਆਂ ਗਈਆਂ ਹਨ। ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਸਿੰਘ ਨੇ ਦੱਸਿਆ ਕਿ ਸਾਲ 2021 ਤੋਂ 2025 ਦੇ ਵਿਚਕਾਰ ਕੁੱਲ 37,740 ਭਾਰਤੀ ਮਜ਼ਦੂਰਾਂ ਨੇ ਆਪਣੀ ਜਾਨ ਗੁਆਈ ਹੈ। ਹਾਲਾਂਕਿ ਇਨ੍ਹਾਂ ਮੌਤਾਂ ਦੇ ਕਾਰਨਾਂ ਬਾਰੇ ਨਹੀਂ ਦੱਸਿਆ ਗਿਆ।

ਖਾੜੀ ਦੇਸ਼ਾਂ 'ਚ ਸਭ ਤੋਂ ਵੱਧ ਜਾਨੀ ਨੁਕਸਾਨ
ਸਰਕਾਰੀ ਅੰਕੜਿਆਂ ਮੁਤਾਬਕ, ਕੁੱਲ ਮੌਤਾਂ 'ਚੋਂ 86 ਫੀਸਦੀ ਤੋਂ ਵੱਧ ਮੌਤਾਂ ਸਿਰਫ਼ ਖਾੜੀ ਦੇਸ਼ਾਂ 'ਚ ਹੋਈਆਂ ਹਨ। ਸਭ ਤੋਂ ਵੱਧ ਮੌਤਾਂ ਸੰਯੁਕਤ ਅਰਬ ਅਮੀਰਾਤ (UAE) 'ਚ 12,380 ਅਤੇ ਸਾਊਦੀ ਅਰਬ 'ਚ 11,757 ਦਰਜ ਕੀਤੀਆਂ ਗਈਆਂ। ਇਸ ਤੋਂ ਇਲਾਵਾ ਕੁਵੈਤ 'ਚ 3,890, ਓਮਾਨ 'ਚ 2,821, ਮਲੇਸ਼ੀਆ 'ਚ 1,915 ਅਤੇ ਕਤਰ 'ਚ 1,760 ਭਾਰਤੀ ਮਜ਼ਦੂਰਾਂ ਦੀ ਮੌਤ ਹੋਈ ਹੈ। ਜੇਕਰ ਸਿਰਫ਼ ਖਾੜੀ ਖੇਤਰ ਦੀ ਗੱਲ ਕਰੀਏ ਤਾਂ ਪਿਛਲੇ ਪੰਜ ਸਾਲਾਂ 'ਚ ਉੱਥੇ ਹਰ ਦਿਨ ਔਸਤਨ 18 ਮਜ਼ਦੂਰਾਂ ਦੀ ਮੌਤ ਹੋ ਰਹੀ ਹੈ।

ਸ਼ੋਸ਼ਣ ਅਤੇ ਬਦਸਲੂਕੀ ਦੀਆਂ ਹਜ਼ਾਰਾਂ ਸ਼ਿਕਾਇਤਾਂ
ਮੌਤਾਂ ਦੇ ਅੰਕੜਿਆਂ ਦੇ ਨਾਲ-ਨਾਲ ਭਾਰਤੀ ਮਿਸ਼ਨਾਂ ਨੂੰ ਸ਼ੋਸ਼ਣ ਅਤੇ ਦੁਰਵਿਵਹਾਰ ਦੀਆਂ 80,985 ਸ਼ਿਕਾਇਤਾਂ ਵੀ ਪ੍ਰਾਪਤ ਹੋਈਆਂ ਹਨ। ਸਭ ਤੋਂ ਵੱਧ 16,965 ਸ਼ਿਕਾਇਤਾਂ ਯੂ.ਏ.ਈ. ਤੋਂ ਆਈਆਂ ਹਨ, ਜਦਕਿ ਕੁਵੈਤ, ਓਮਾਨ ਅਤੇ ਸਾਊਦੀ ਅਰਬ ਤੋਂ ਵੀ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਿਕਾਇਤਾਂ ਦਰਜ ਕੀਤੀਆਂ ਗਈਆਂ ਹਨ। ਮਲੇਸ਼ੀਆ, ਮਾਲਦੀਵ ਅਤੇ ਮਿਆਂਮਾਰ ਵਰਗੇ ਦੇਸ਼ਾਂ ਵਿੱਚ ਵੀ ਭਾਰਤੀ ਮਜ਼ਦੂਰਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਮਜ਼ਦੂਰਾਂ ਦੀਆਂ ਮੁੱਖ ਸਮੱਸਿਆਵਾਂ:
ਸਮੇਂ ਸਿਰ ਤਨਖਾਹ ਨਾ ਮਿਲਣਾ ਜਾਂ ਤਨਖਾਹ ਰੋਕ ਲੈਣਾ।
ਮਾਲਕਾਂ ਵੱਲੋਂ ਮਜ਼ਦੂਰਾਂ ਦੇ ਪਾਸਪੋਰਟ ਜ਼ਬਤ ਕਰ ਲੈਣਾ।
ਬਿਨਾਂ ਕਿਸੇ ਵਾਧੂ ਭੁਗਤਾਨ ਦੇ ਜ਼ਿਆਦਾ ਕੰਮ ਕਰਵਾਉਣਾ ਅਤੇ ਛੁੱਟੀ ਨਾ ਦੇਣਾ।
ਕੰਪਨੀਆਂ ਦੇ ਅਚਾਨਕ ਬੰਦ ਹੋਣ ਕਾਰਨ ਬੇਰੁਜ਼ਗਾਰ ਹੋ ਜਾਣਾ।
ਸਰਕਾਰ ਦਾ ਪੱਖ ਸਰਕਾਰ ਦਾ ਕਹਿਣਾ ਹੈ ਕਿ ਵਿਦੇਸ਼ਾਂ 'ਚ ਰਹਿੰਦੇ ਭਾਰਤੀਆਂ ਦੀ ਸੁਰੱਖਿਆ ਉਨ੍ਹਾਂ ਦੀ ਮੁੱਖ ਤਰਜੀਹ ਹੈ। ਕਿਸੇ ਵੀ ਸੰਕਟ ਦੀ ਸਥਿਤੀ 'ਚ ਭਾਰਤੀ ਦੂਤਘਰ ਸਬੰਧਤ ਦੇਸ਼ਾਂ ਦੇ ਅਧਿਕਾਰੀਆਂ ਨਾਲ ਸੰਪਰਕ ਕਰਦੇ ਹਨ। ਭਾਰਤੀ ਮਜ਼ਦੂਰਾਂ ਦੇ ਹਿੱਤਾਂ ਦੀ ਰਾਖੀ ਲਈ ਭਾਰਤ ਨੇ ਕਈ ਦੇਸ਼ਾਂ ਨਾਲ ਸਮਝੌਤੇ (MoU) ਵੀ ਕੀਤੇ ਹੋਏ ਹਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ