Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਬਾਜ਼ਾਰ

ਵਿਦੇਸ਼ਾਂ ਤੋਂ ਹੋ ਰਹੀ ਸਕਰਿਊ ਦੀ ਸਮੱਗਲਿੰਗ ਰੋਕੀ ਜਾਵੇ, BIS ਸਖਤੀ ਨਾਲ ਲਾਗੂ ਹੋਵੇ

08 ਮਈ, 2026 06:35 PM

ਨਾਰਦਰਨ ਇੰਡੀਆ ਸਕਰਿਊ ਮੈਨੂਫੈਕਚਰਰਜ਼ ਐਂਡ ਟ੍ਰੇਡਰਜ਼ ਐਸੋਸੀਏਸ਼ਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਦੇਸ਼ ਦੀਆਂ ਵੱਖ-ਵੱਖ ਬੰਦਰਗਾਹਾਂ ਰਾਹੀਂ ਵੱਡੇ ਪੱਧਰ ’ਤੇ ਹੋ ਰਹੀ ਸਕਰਿਊ ਦੀ ਸਮੱਗਲਿੰਗ ’ਤੇ ਰੋਕ ਲਾਉਣ ਅਤੇ ਇੰਡਸਟਰੀ ਲਈ ਜਾਰੀ ਕੀਤੇ ਕੁਆਲਿਟੀ ਕੰਟਰੋਲ ਆਰਡਰ (ਕਿਊ. ਸੀ. ਓ.) ਨੂੰ ਬਹਾਲ ਕਰਨ ਦੀ ਮੰਗ ਕੀਤੀ ਹੈ।


ਐਸੋਸੀਏਸ਼ਨ ਦੇ ਪ੍ਰਧਾਨ ਜਸਬੀਰ ਸਿੰਘ ਅਨੁਸਾਰ ਸਕਰਿਊ ਇੰਡਸਟਰੀ ਮੁੱਖ ਤੌਰ ’ਤੇ ਅੰਮ੍ਰਿਤਸਰ ਅਤੇ ਚੰਡੀਗੜ੍ਹ ’ਚ ਸਥਿਤ ਹੈ ਅਤੇ ਇਸ ਦੇ 600 ਯੂਨਿਟਾਂ ’ਚ ਹਜ਼ਾਰਾਂ ਦੀ ਗਿਣਤੀ ’ਚ ਲੋਕਾਂ ਨੂੰ ਰੋਜ਼ਗਾਰ ਮਿਲ ਰਿਹਾ ਹੈ ਪਰ ਚੀਨ ਅਤੇ ਹੋਰ ਦੇਸ਼ਾਂ ਤੋਂ ਵੱਖ-ਵੱਖ ਐੱਚ. ਐੱਸ. ਐੱਨ. ਕੋਡ ਰਾਹੀਂ ਸਮੱਗਲਿੰਗ ਕਰ ਕੇ ਲਿਆਂਦੇ ਜਾ ਰਹੇ ਸਕਰਿਊ ਕਾਰਨ ਦੇਸ਼ ’ਚ ਸਕਰਿਊ ਦੀ ਸਪਲਾਈ ਵੱਧ ਹੈ, ਜਿਸ ਕਾਰਨ ਇਹ ਯੂਨਿਟ ਆਪਣੀ ਸਮਰੱਥਾ ਦਾ ਮਹਿਜ਼ 40 ਫੀਸਦੀ ਹੀ ਉਤਪਾਦਨ ਕਰ ਪਾ ਰਹੇ ਹਨ।


ਇਹ ਇੰਡਸਟਰੀ ਕਰੀਬ 15 ਤੋਂ 18 ਹਜ਼ਾਰ ਕਰੋੜ ਰੁਪਏ ਦੀ ਹੈ, ਜਿਸ ਤੋਂ ਸਰਕਾਰ ਨੂੰ ਕਾਫੀ ਮਾਲੀਆ ਵੀ ਹਾਸਲ ਹੁੰਦਾ ਹੈ।

ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ’ਚ ਇੰਡਸਟਰੀ ਵੱਲੋਂ ਕਿਹਾ ਗਿਆ ਹੈ ਕਿ ਡੀ. ਪੀ. ਆਈ. ਆਈ. ਟੀ. ਵੱਲੋਂ 2 ਸਾਲ ਪਹਿਲਾਂ ਲਾਗੂ ਕੀਤੇ ਕੁਆਲਿਟੀ ਕੰਟਰੋਲ ਆਰਡਰ ਤੋਂ ਬਾਅਦ ਸਕਰਿਊ ਮੈਨੂਫੈਕਚਰਰਜ਼ ਨੇ ਵੱਡੇ ਪੱਧਰ ’ਤੇ ਨਿਵੇਸ਼ ਕੀਤਾ ਹੈ ਅਤੇ ਆਪਣੇ ਯੂਨਿਟਾਂ ਦੀ ਸਮਰੱਥਾ ਵਧਾਉਣ ਦੇ ਨਾਲ-ਨਾਲ ਰਿਸਰਚ ਅਤੇ ਕੁਆਲਿਟੀ ਕੰਟਰੋਲ ’ਤੇ ਬੈਂਕਾਂ ਤੋਂ ਕਰਜ਼ਾ ਲੈ ਕੇ ਵੱਡੇ ਪੱਧਰ ’ਤੇ ਨਿਵੇਸ਼ ਕੀਤਾ ਹੈ।


ਅੱਜ ਦੇਸ਼ ਦੀ ਇਹ ਇੰਡਸਟਰੀ ਵਿਸ਼ਵ ਪੱਧਰੀ ਸਕਰਿਊ ਤਿਆਰ ਕਰ ਸਕਦੀ ਹੈ ਅਤੇ ਇਹ ਸਕਰਿਊ ਬਿਊਰੋ ਆਫ ਇੰਡੀਅਨ ਸਟੈਂਡਰਡਜ਼ ਦੇ ਮਾਪਦੰਡਾਂ ਨੂੰ ਵੀ ਪੂਰਾ ਕਰ ਸਕਦੇ ਹਨ।

ਬਿਊਰੋ ਆਫ ਇੰਡੀਅਨ ਸਟੈਂਡਰਡ ਦੇ ਮਾਪਦੰਡਾਂ ਦੇ ਲਾਗੂ ਹੋਣ ਤੋਂ ਬਾਅਦ ਇੰਡਸਟਰੀ ਨੂੰ ਇਸ ਸੈਕਟਰ ’ਚ ਛੋਟੀ ਮਿਆਦ ’ਚ ਗ੍ਰੋਥ ਵੀ ਦੇਖਣ ਨੂੰ ਮਿਲੀ ਹੈ। ਇਸੇ ਗ੍ਰੋਥ ਦੀ ਉਮੀਦ ’ਤੇ ਸਕਰਿਊ ਨਿਰਮਾਤਾਵਾਂ ਨੇ ਆਪਣੀਆਂ-ਆਪਣੀਆਂ ਫੈਕਟਰੀਆਂ ਦੀ ਸਮਰੱਥਾ ਵਧਾਉਣ ਲਈ ਇਸ ’ਚ ਭਾਰੀ ਨਿਵੇਸ਼ ਵੀ ਕਰ ਦਿੱਤਾ ਹੈ ਪਰ ਇਸੇ ਦੌਰਾਨ ਕੁਝ ਦਰਾਮਦਕਾਰਾਂ ਨੇ ਵੱਖ-ਵੱਖ ਐੱਚ. ਐੱਸ. ਐੱਨ. ਕੋਡ ਦੀ ਵਰਤੋਂ ਕਰ ਕੇ ਸਕਰਿਊ ਦੀ ਸਮੱਗਲਿੰਗ ਸ਼ੁਰੂ ਕੀਤੀ ਹੋਈ ਹੈ।


ਇਸ ਕਾਰਨ ਦੇਸ਼ ’ਚ ਸਕਰਿਊ ਦੀ ਸਪਲਾਈ ਵੱਧ ਗਈ ਹੈ, ਜਿਸ ਨਾਲ ਦੇਸ਼ ’ਚ ਹੀ ਸਕਰਿਊ ਮਿਨੀਮਮ ਇੰਪੋਰਟ ਪ੍ਰਾਈਸ (129 ਰੁਪਏ ਪ੍ਰਤੀ ਕਿੱਲੋ) ਤੋਂ ਵੀ ਘੱਟ ’ਚ ਵਿਕ ਰਹੇ ਹਨ, ਜਿਸ ਕਾਰਨ ਹੁਣ ਇੰਡਸਟਰੀ ਭਾਰੀ ਵਿੱਤੀ ਦਬਾਅ ’ਚ ਹੈ।

ਕੱਚੇ ਤੇਲ ਦੀਆਂ ਕੀਮਤਾਂ ’ਚ ਤੇਜ਼ੀ ਅਤੇ ਹੋਰ ਕੱਚਾ ਮਾਲ 40 ਫੀਸਦੀ ਤੱਕ ਮਹਿੰਗਾ ਹੋਣ ਦੇ ਬਾਵਜੂਦ ਇੰਡਸਟਰੀ ਆਪਣੀਆਂ ਕੀਮਤਾਂ ਨਹੀਂ ਵਧਾ ਪਾ ਰਹੀ ਕਿਉਂਕਿ ਸਸਤਾ ਵਿਦੇਸ਼ੀ ਮਾਲ ਭਾਰਤ ’ਚ ਉਪਲੱਬਧ ਹੈ।


ਐਸੋਸੀਏਸ਼ਨ ਵੱਲੋਂ ਇਸ ਵਿਸ਼ੇ ’ਤੇ ਪਹਿਲਾਂ ਵੀ ਡੀ. ਆਰ. ਆਈ. ਅਤੇ ਡੀ. ਪੀ. ਆਈ. ਆਈ. ਟੀ. ਨੂੰ ਪੱਤਰ ਲਿਖ ਕੇ ਇਸ ਸਮੱਗਲਿੰਗ ਨੂੰ ਰੋਕਣ ਦੀ ਮੰਗ ਕੀਤੀ ਗਈ ਹੈ ਪਰ ਇਸ ਮਾਮਲੇ ’ਚ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ ਹੈ।

ਐਸੋਸੀਏਸ਼ਨ ਨੇ ਪ੍ਰਧਾਨ ਮੰਤਰੀ ਤੋਂ ਮੰਗ ਕੀਤੀ ਹੈ ਕਿ ਦੇਸ਼ ’ਚ ਆ ਰਹੇ ਸਕਰਿਊ ਦੀ ਕੁਆਲਿਟੀ ਦੀ ਜਾਂਚ ਲਈ ਬਿਊਰੋ ਆਫ ਇੰਡੀਅਨ ਸਟੈਂਡਰਡ ਅਤੇ ਕਸਟਮ ਦੇ ਅਧਿਕਾਰੀਆਂ ਵਿਚਾਲੇ ਤਾਲਮੇਲ ਵਧਾਇਆ ਜਾਵੇ ਅਤੇ ਇਸ ਦੇ ਨਾਲ ਹੀ ਦੇਸ਼ ਭਰ ’ਚ ਵਿਕ ਰਹੇ ਸਕਰਿਊ ਦੀ ਕੁਆਲਿਟੀ ਯਕੀਨੀ ਬਣਾਉਣ ਲਈ ਬੀ. ਆਈ. ਐੱਸ. ਦੇ ਮਾਪਦੰਡਾਂ ਨੂੰ ਸਖਤੀ ਨਾਲ ਲਾਗੂ ਕੀਤਾ ਜਾਵੇ ਤਾਂ ਜੋ ਦੇਸ਼ ’ਚ ‘ਮੇਕ ਇਨ ਇੰਡੀਆ’ ਦੇ ਪ੍ਰਧਾਨ ਮੰਤਰੀ ਦੇ ਵਿਜ਼ਨ ਨੂੰ ਪੂਰਾ ਕੀਤਾ ਜਾ ਸਕੇ।

Have something to say? Post your comment

ਅਤੇ ਬਾਜ਼ਾਰ ਖਬਰਾਂ

SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ

SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ

Maggi, Kurkure ਤੇ Thumsup ਦੀਆਂ ਤਾਰੀਖਾਂ ਨਾਲ ਛੇੜਛਾੜ, ਫਰਜ਼ੀ ਨਿਊਟ੍ਰਿਸ਼ਨ ਲੇਬਲ

Maggi, Kurkure ਤੇ Thumsup ਦੀਆਂ ਤਾਰੀਖਾਂ ਨਾਲ ਛੇੜਛਾੜ, ਫਰਜ਼ੀ ਨਿਊਟ੍ਰਿਸ਼ਨ ਲੇਬਲ

ਅਮਰੀਕੀ ਡਾਲਰ ਮੁਕਾਬਲੇ ਭਾਰਤੀ ਕਰੰਸੀ ਦੀ ਦਹਾੜ , ਰੁਪਏ ਨੇ ਮਾਰੀ ਲੰਮੀ ਛਾਲ

ਅਮਰੀਕੀ ਡਾਲਰ ਮੁਕਾਬਲੇ ਭਾਰਤੀ ਕਰੰਸੀ ਦੀ ਦਹਾੜ , ਰੁਪਏ ਨੇ ਮਾਰੀ ਲੰਮੀ ਛਾਲ

Uber 'ਚ ਵੱਡੀ ਛਾਂਟੀ ਦੀ ਤਿਆਰੀ: 3,300 ਮੁਲਾਜ਼ਮਾਂ ਦੀ ਜਾਵੇਗੀ ਨੌਕਰੀ, ਜਾਣੋ ਕੰਪਨੀ ਨੇ ਕਿਉਂ ਲਿਆ ਇਹ ਫ਼ੈਸਲਾ

Uber 'ਚ ਵੱਡੀ ਛਾਂਟੀ ਦੀ ਤਿਆਰੀ: 3,300 ਮੁਲਾਜ਼ਮਾਂ ਦੀ ਜਾਵੇਗੀ ਨੌਕਰੀ, ਜਾਣੋ ਕੰਪਨੀ ਨੇ ਕਿਉਂ ਲਿਆ ਇਹ ਫ਼ੈਸਲਾ

FM ਸੀਤਾਰਮਨ ਨੇ ਵਿਸ਼ਵ ਬੈਂਕ ਦੇ ਮੁਖੀ ਅਜੈ ਬੰਗਾ ਨਾਲ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ 'ਤੇ ਕੀਤੀ ਚਰਚਾ

FM ਸੀਤਾਰਮਨ ਨੇ ਵਿਸ਼ਵ ਬੈਂਕ ਦੇ ਮੁਖੀ ਅਜੈ ਬੰਗਾ ਨਾਲ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ 'ਤੇ ਕੀਤੀ ਚਰਚਾ

ਦੇਸ਼ ਦੀ ਆਰਥਿਕ ਵਿਕਾਸ ਦਰ 'ਚ ਤੇਜ਼ੀ: ਪ੍ਰਾਈਵੇਟ ਸੈਕਟਰ ਨੇ ਵਧਾਇਆ ਨਿਵੇਸ਼

ਦੇਸ਼ ਦੀ ਆਰਥਿਕ ਵਿਕਾਸ ਦਰ 'ਚ ਤੇਜ਼ੀ: ਪ੍ਰਾਈਵੇਟ ਸੈਕਟਰ ਨੇ ਵਧਾਇਆ ਨਿਵੇਸ਼

ਵਾਹਨਾਂ ਦੀ ਵਿਕਰੀ ’ਚ ਤੇਜ਼ੀ, ਲਗਾਤਾਰ 12ਵੇਂ ਮਹੀਨੇ ਵਧੀ ਮੰਗ

ਵਾਹਨਾਂ ਦੀ ਵਿਕਰੀ ’ਚ ਤੇਜ਼ੀ, ਲਗਾਤਾਰ 12ਵੇਂ ਮਹੀਨੇ ਵਧੀ ਮੰਗ

ATF ਦੀਆਂ ਕੀਮਤਾਂ ਵਧਦੇ ਹੀ ਧੜੰਮ ਡਿੱਗੇ Indigo-Spicejet ਦੇ ਸ਼ੇਅਰ, ਏਅਰਲਾਈਨ ਕੰਪਨੀਆਂ ਦੀ ਵਧੀ ਟੈਂਸ਼ਨ

ATF ਦੀਆਂ ਕੀਮਤਾਂ ਵਧਦੇ ਹੀ ਧੜੰਮ ਡਿੱਗੇ Indigo-Spicejet ਦੇ ਸ਼ੇਅਰ, ਏਅਰਲਾਈਨ ਕੰਪਨੀਆਂ ਦੀ ਵਧੀ ਟੈਂਸ਼ਨ

GST Collection 'ਚ ਜ਼ਬਰਦਸਤ ਉਛਾਲ, ਅਗਸਤ 'ਚ 2 ਲੱਖ ਕਰੋੜ ਦੇ ਨੇੜੇ ਪਹੁੰਚਿਆ ਅੰਕੜਾ

GST Collection 'ਚ ਜ਼ਬਰਦਸਤ ਉਛਾਲ, ਅਗਸਤ 'ਚ 2 ਲੱਖ ਕਰੋੜ ਦੇ ਨੇੜੇ ਪਹੁੰਚਿਆ ਅੰਕੜਾ

ਮਸ਼ਹੂਰ ਕੰਪਨੀ 'ਚ ਹੋਰ ਵੱਡੀ ਛਾਂਟੀ ਲਈ ਤਿਆਰੀ: ਭਾਰਤ 'ਤੇ ਵੀ ਦਿਖੇਗਾ ਅਸਰ

ਮਸ਼ਹੂਰ ਕੰਪਨੀ 'ਚ ਹੋਰ ਵੱਡੀ ਛਾਂਟੀ ਲਈ ਤਿਆਰੀ: ਭਾਰਤ 'ਤੇ ਵੀ ਦਿਖੇਗਾ ਅਸਰ