ਕੁਰਾਲੀ/ਖਿਜ਼ਰਾਬਾਦ (ਪ੍ਰੀਤ ਪੱਤੀ) : ਵਿਧਾਇਕ ਸ੍ਰੀਮਤੀ ਅਨਮੋਲ ਗਗਨ ਮਾਨ ਨੇ ਅੱਜ ਪਿੰਡ ਖਿਜ਼ਰਾਬਾਦ ਤੋਂ ਚਟੋਲੀ ਜਾਣ ਵਾਲੀ ਮਹੱਤਵਪੂਰਨ ਸੜਕ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਅਤੇ ਆਮ ਆਦਮੀ ਪਾਰਟੀ ਦੇ ਆਗੂ ਮੌਜੂਦ ਰਹੇ।
ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਇਸ ਸੜਕ ਦੀ ਕੁੱਲ ਲੰਬਾਈ ਲਗਭਗ 10.81 ਕਿਲੋਮੀਟਰ ਹੈ, ਜਿਸ ਦੇ ਨਿਰਮਾਣ 'ਤੇ ਕਰੀਬ 12.21 ਕਰੋੜ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਕਿਹਾ ਕਿ 16 ਫੁੱਟ ਚੌੜੀ ਇਹ ਸੜਕ ਉੱਚ ਗੁਣਵੱਤਾ ਦੇ ਮਿਆਰਾਂ ਅਨੁਸਾਰ ਤਿਆਰ ਕੀਤੀ ਜਾਵੇਗੀ, ਜਿਸ ਨਾਲ ਇਲਾਕੇ ਦੇ ਲੋਕਾਂ ਨੂੰ ਲੰਬੇ ਸਮੇਂ ਤੱਕ ਬਿਹਤਰ ਆਵਾਜਾਈ ਦੀ ਸਹੂਲਤ ਮਿਲੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਪਿੰਡਾਂ ਦੇ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ। ਇਹ ਸੜਕ ਵੀ ਇਲਾਕੇ ਦੇ ਵਿਕਾਸ ਵਿੱਚ ਇੱਕ ਅਹਿਮ ਮੀਲ ਪੱਥਰ ਸਾਬਤ ਹੋਵੇਗੀ।
ਇਸ ਮੌਕੇ ਨਗਰ ਕੌਂਸਲ ਕੁਰਾਲੀ ਦੇ ਪ੍ਰਧਾਨ ਸ. ਬਹਾਦਰ ਸਿੰਘ ਓ.ਕੇ., ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਸ. ਸੁਖਵਿੰਦਰ ਸਿੰਘ ਬਿੱਟੂ, ਪੀ.ਏ. ਵਿਕਾਸ ਮੋਹਨ, ਸੈਣੀ ਵੈਲਫੇਅਰ ਬੋਰਡ ਦੇ ਵਿਧਾਨ ਸਭਾ ਹਲਕਾ ਚੇਅਰਮੈਨ ਨਵਦੀਪ ਸਿੰਘ, ਹਲਕਾ ਐੱਸ.ਸੀ. ਵਿੰਗ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਸ਼ਾਹਪੁਰ, ਹਰਵਿੰਦਰ ਸਿੰਘ ਸ਼ਾਹਪੁਰ, ਬਲਾਕ ਸਮਿਤੀ ਮੈਂਬਰ ਬੱਬੂ ਪਲਾਨਪੁਰ, ਬਲਾਕ ਪ੍ਰਧਾਨ ਅਮਨਦੀਪ ਸਿੰਘ ਬੂਥਗੜ੍ਹ, ਬਲਾਕ ਪ੍ਰਧਾਨ ਸਤਨਾਮ ਸਿੰਘ, ਸਰਪੰਚ ਜਸਪ੍ਰੀਤ ਸਿੰਘ, ਹਲਕਾ ਕੋਆਰਡੀਨੇਟਰ ਜਗਤਾਰ ਸਿੰਘ, ਹਲਕਾ ਕੋਆਰਡੀਨੇਟਰ ਹਰਿੰਦਰ ਸਿੰਘ, ਸਰਪੰਚ ਜਸਵਿੰਦਰ ਸਿੰਘ ਕਾਲਾ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।