Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ 49.64 ਲੱਖ ਰੁਪਏ ਦੀ ਲਾਗਤ ਨਾਲ ਨਿਰਮਾਣ ਕਾਰਜ ਦੀ ਸ਼ੁਰੂਆਤ

05 ਮਾਰਚ, 2026 06:01 PM

ਲਾਲੜੂ (ਐਸ.ਏ.ਐਸ. ਨਗਰ) : ਲਾਲੜੂ ਅਤੇ ਆਸ-ਪਾਸ ਦੇ ਪਿੰਡਾਂ ਦੇ ਵਸਨੀਕਾਂ ਅਤੇ ਪਸ਼ੂ ਪਾਲਕਾਂ ਨੂੰ ਵੱਡੀ ਰਾਹਤ ਦਿੰਦਿਆਂ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਲਾਲੜੂ ਸਥਿਤ ਸਿਵਲ ਵੈਟਰਨਰੀ ਹਸਪਤਾਲ ਦੀ ਨਵੀਂ ਇਮਾਰਤ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ਇਹ ਪ੍ਰੋਜੈਕਟ ਲਗਭਗ 49.64 ਲੱਖ ਰੁਪਏ ਦੀ ਲਾਗਤ ਨਾਲ ਪੂਰਾ ਕੀਤਾ ਜਾਵੇਗਾ।

ਇਸ ਮੌਕੇ ਸੰਬੋਧਨ ਕਰਦੇ ਹੋਏ ਵਿਧਾਇਕ ਰੰਧਾਵਾ ਨੇ ਦੱਸਿਆ ਕਿ ਮੌਜੂਦਾ ਵੈਟਰਨਰੀ ਹਸਪਤਾਲ ਦੀ ਇਮਾਰਤ 1961 ਵਿੱਚ ਬਣੀ ਸੀ ਅਤੇ ਕਈ ਦਹਾਕਿਆਂ ਤੋਂ ਇਲਾਕੇ ਦੀ ਸੇਵਾ ਕਰ ਰਹੀ ਸੀ। ਹੁਣ ਪਿਛਲੇ ਕੁਝ ਸਮੇਂ ਤੋਂ ਇਸ ਇਮਾਰਤ ਨੂੰ ਅਸੁਰੱਖਿਅਤ ਘੋਸ਼ਿਤ ਕਰ ਦਿੱਤਾ ਗਿਆ ਸੀ। ਵਧਦੀ ਆਬਾਦੀ ਅਤੇ ਪਸ਼ੂ ਪਾਲਕਾਂ ਦੀਆਂ ਵਧ ਰਹੀਆਂ ਲੋੜਾਂ ਨੂੰ ਦੇਖਦਿਆਂ ਨਵੀਂ ਅਤੇ ਆਧੁਨਿਕ ਇਮਾਰਤ ਦਾ ਨਿਰਮਾਣ ਕਰਨਾ ਜ਼ਰੂਰੀ ਹੋ ਗਿਆ ਸੀ।

ਉਨ੍ਹਾਂ ਕਿਹਾ ਕਿ ਨਵੀਂ ਇਮਾਰਤ ਬਣਨ ਨਾਲ ਇਲਾਕੇ ਵਿੱਚ ਪਸ਼ੂ ਚਿਕਿਤਸਾ ਸੇਵਾਵਾਂ ਵਿੱਚ ਕਾਫ਼ੀ ਸੁਧਾਰ ਆਵੇਗਾ ਅਤੇ ਪਸ਼ੂਆਂ ਦੇ ਇਲਾਜ ਲਈ ਵਧੀਆ ਸੁਵਿਧਾਵਾਂ ਮਿਲਣਗੀਆਂ, ਕਿਉਂਕਿ ਪਸ਼ੂ ਪਾਲਣਾ ਪਿੰਡਾਂ ਦੇ ਪਰਿਵਾਰਾਂ ਦੀ ਰੋਜ਼ੀ-ਰੋਟੀ ਦਾ ਇੱਕ ਮਹੱਤਵਪੂਰਨ ਸਰੋਤ ਹੈ।

ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਅਤੇ ਕਿਸਾਨਾਂ ਅਤੇ ਪਸ਼ੂ ਪਾਲਕਾਂ ਨੂੰ ਬਿਹਤਰ ਸੁਵਿਧਾਵਾਂ ਦੇਣ ਉੱਤੇ ਖਾਸ ਧਿਆਨ ਦਿੱਤਾ ਜਾ ਰਿਹਾ ਹੈ।

ਵਿਧਾਇਕ ਨੇ ਹੋਰ ਕਿਹਾ ਕਿ ਮਾਨ ਸਰਕਾਰ ਸਿਹਤ, ਸਿੱਖਿਆ, ਸੜਕ ਅਤੇ ਵੈਟਰਨਰੀ ਢਾਂਚੇ ਨੂੰ ਲਗਾਤਾਰ ਮਜ਼ਬੂਤ ਕਰ ਰਹੀ ਹੈ ਤਾਂ ਜੋ ਲੋਕਾਂ ਨੂੰ ਆਪਣੇ ਘਰਾਂ ਦੇ ਨੇੜੇ ਹੀ ਗੁਣਵੱਤਾਪੂਰਨ ਸੇਵਾਵਾਂ ਮਿਲ ਸਕਣ।

ਸਥਾਨਕ ਵਸਨੀਕਾਂ ਅਤੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੇ ਇਸ ਪ੍ਰੋਜੈਕਟ ਦੀ ਸ਼ੁਰੂਆਤ ਕਰਨ ਲਈ ਪੰਜਾਬ ਸਰਕਾਰ ਅਤੇ ਵਿਧਾਇਕ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਨਵੀਂ ਇਮਾਰਤ ਨਾਲ ਲਾਲੜੂ ਅਤੇ ਆਸ-ਪਾਸ ਦੇ ਪਿੰਡਾਂ ਦੇ ਪਸ਼ੂ ਪਾਲਕਾਂ ਨੂੰ ਵੱਡਾ ਲਾਭ ਹੋਵੇਗਾ। ਇਸ ਮੌਕੇ ਸੀਨੀਅਰ ਵੈਟਰਨਰੀ ਅਫ਼ਸਰ ਡਾ. ਭੁਪਿੰਦਰ ਸਿੰਘ, ਵੈਟਰਨਰੀ ਅਫ਼ਸਰ ਡਾ. ਕੁਸੁਮ ਲਤਾ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ। ਇਸ ਮੌਕੇ ਆਮ ਆਦਮੀ ਪਾਰਟੀ ਦੀ ਸਮੁੱਚੀ ਟੀਮ ਵੀ ਮੌਜੂਦ ਰਹੀ ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ