Thursday, November 26, 2026
BREAKING
• Asia Cup Rising Stars IND vs SL : ਭਾਰਤ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ • ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ • ਹਰਿਆਣਾ ਕੈਬਨਿਟ 'ਚ ਵੱਡਾ ਫੇਰਬਦਲ ! CM ਸੈਣੀ ਨੇ ਆਪਣੇ ਕੋਲ ਰੱਖਿਆ ਏਵੀਏਸ਼ਨ ਵਿਭਾਗ • ਰੂਸ-ਯੂਕਰੇਨ ਯੁੱਧ ਦੌਰਾਨ ਵਿਛੜੇ 43 ਜਵਾਕ ਆਪਣੇ ਪਰਿਵਾਰਾਂ ਨਾਲ ਮਿਲੇ ! ਮੇਲਾਨੀਆ ਟਰੰਪ ਦਾ ਸ਼ਲਾਘਾਯੋਗ ਕਦਮ • ਵਿਧਾਇਕਾ ਅਮਨਦੀਪ ਕੌਰ ਨੇ ED ਤੋਂ ਮੰਗਿਆ ਸਮਾਂ, ਅੱਜ ਚੰਡੀਗੜ੍ਹ 'ਚ ਹੋਣੀ ਸੀ ਪੇਸ਼ੀ • 35 ਵਾਰਡਾਂ ਲਈ ਨਾਮਜ਼ਦਗੀਆਂ ਅੱਜ ਤੋਂ, ਭਾਜਪਾ-ਕਾਂਗਰਸ ਦੇ ਉਮੀਦਵਾਰਾਂ ਦੀ ਸੂਚੀ ਅਜੇ ਵੀ ਬਾਕੀ • ਪੰਜਾਬ: ਸਕੂਲਾਂ ਦੀ ਮਨਮਰਜ਼ੀ ’ਤੇ ਸਿੱਖਿਆ ਵਿਭਾਗ ਦਾ ਸ਼ਿਕੰਜਾ, ਵੱਡੀ ਕਾਰਵਾਈ ਦੀ ਤਿਆਰੀ • IPS ਗੁਰਪ੍ਰੀਤ ਸਿੰਘ ਭੁੱਲਰ ਫਿਰ ਸੰਭਾਲਣਗੇ ਜਲੰਧਰ ਪੁਲਸ ਕਮਿਸ਼ਨਰ ਦੀ ਕਮਾਨ • ਖਰੜ-ਮੋਰਿੰਡਾ ਰੋਡ 'ਤੇ ਜਾਣ ਵਾਲੇ ਸਾਵਧਾਨ! 2 ਮਹੀਨੇ ਬੰਦ ਰਹੇਗਾ ਇਹ ਰਾਹ, ਪੜ੍ਹੋ ਕਾਰਨ • ਪਾਣੀ ਦੀ ਬੋਤਲ, ਗੁਟਖਾ-ਖੈਨੀ ਦੇ ਖਾਲੀ ਪੈਕਟ ਮੋੜੋ ਤੇ ਕਮਾਓ ਪੈਸੇ; ਦਿੱਲੀ ਸਰਕਾਰ ਸ਼ੁਰੂ ਕਰੇਗੀ ਇਹ ਨਵੀਂ ਸਕੀਮ

ਪੰਜਾਬ

ਵਿਧਾਇਕਾ ਅਮਨਦੀਪ ਕੌਰ ਨੇ ED ਤੋਂ ਮੰਗਿਆ ਸਮਾਂ, ਅੱਜ ਚੰਡੀਗੜ੍ਹ 'ਚ ਹੋਣੀ ਸੀ ਪੇਸ਼ੀ

26 ਨਵੰਬਰ, 2026 04:37 PM

ਮੋਗਾ/ਚੰਡੀਗੜ੍ਹ : ਮੋਗਾ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਅੱਗੇ ਪੇਸ਼ ਹੋਣ ਲਈ ਮੋਹਲਤ ਮੰਗੀ ਹੈ। ਵਿਧਾਇਕਾ ਨੇ ਇਸ ਪਿੱਛੇ ਅੱਜ ਮੋਗਾ 'ਚ ਆਯੋਜਿਤ ਪਾਰਟੀ ਦੀ ਮੈਗਾ ਰੈਲੀ 'ਚ ਆਪਣੀ ਲਾਜ਼ਮੀ ਮੌਜੂਦਗੀ ਦਾ ਹਵਾਲਾ ਦਿੱਤਾ ਹੈ। ਦੱਸਣਯੋਗ ਹੈ ਕਿ ਈ. ਡੀ. ਨੇ ਮਨੀ ਲਾਂਡਰਿੰਗ ਨਾਲ ਸਬੰਧਿਤ ਇਕ ਮਾਮਲੇ 'ਚ ਪੁੱਛਗਿਛ ਲਈ ਡੀ. ਅਮਨਦੀਪ ਕੌਰ ਅਰੋੜਾ ਨੂੰ ਅੱਜ ਚੰਡੀਗੜ੍ਹ ਸਥਿਤ ਦਫ਼ਤਰ 'ਚ ਤਲਬ ਕੀਤਾ ਸੀ। ਵਿਧਾਇਕਾ ਨੇ ਦੱਸਿਆ ਕਿ 26 ਨਵੰਬਰ ਅੱਜ ਮੋਗਾ 'ਚ ਖ਼ੁਸ਼ਹਾਲ ਪੰਜਾਬ ਰੈਲੀ ਦਾ ਆਯੋਜਨ ਕੀਤਾ ਗਿਆ ਹੈ, ਜਿਸ 'ਚ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਸ਼ਾਮਲ ਹੋ ਰਹੇ ਹਨ ਅਤੇ ਸਥਾਨਕ ਵਿਧਾਇਕ ਹੋਣ ਦੇ ਨਾਤੇ ਉਨ੍ਹਾਂ ਨੇ ਇਸ ਰੈਲੀ 'ਚ ਸ਼ਾਮਲ ਹੋਣਾ ਹੈ, ਇਸ ਲਈ ਉਨ੍ਹਾਂ ਨੂੰ ਪੇਸ਼ ਹੋਣ ਲਈ ਕੋਈ ਹੋਰ ਤਾਰੀਖ਼ ਦਿੱਤੀ ਜਾਵੇ।


ਪੜ੍ਹੋ ਕੀ ਹੈ ਪੂਰਾ ਮਾਮਲਾ
ਜ਼ਮੀਨੀ ਘਪਲੇ ਨਾਲ ਸਬੰਧਿਤ ਮਾਮਲੇ 'ਚ ਈ. ਡੀ. ਨੇ ਪੁੱਛਗਿੱਛ ਲਈ ਵਿਧਾਇਕਾ ਨੂੰ ਸੰਮਨ ਜਾਰੀ ਕੀਤਾ ਸੀ। ਬੀਤੀ 4 ਨਵੰਬਰ ਨੂੰ ਈ. ਡੀ. ਨੇ ਵਿਧਾਇਕਾ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਨਜ਼ਦੀਕੀ ਸਾਥੀਆਂ ਨਾਲ ਜੁੜੇ 7 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਸੀ। ਇਨ੍ਹਾਂ ਥਾਵਾਂ ਵਿਚ ਮੋਗਾ ਸਥਿਤ ਵਿਧਾਇਕਾ ਦੀ ਰਿਹਾਇਸ਼, ‘ਆਈਕਾਨ ਹਾਈਟਸ’ ਵਿਚ ਸਥਿਤ ਇਕ ਫਲੈਟ ਅਤੇ ਉਨ੍ਹਾਂ ਦੇ ਪਤੀ ਡਾ. ਰਾਕੇਸ਼ ਅਰੋੜਾ ਨਾਲ ਸਬੰਧਿਤ ਜਾਇਦਾਦਾਂ ਸ਼ਾਮਲ ਸਨ।


ਇਸ ਤੋਂ ਇਲਾਵਾ ਪਰਿਵਾਰ ਦੇ ਹੋਰ ਮੈਂਬਰਾਂ ਅਤੇ ਕਰੀਬੀ ਸਾਥੀਆਂ ਨਾਲ ਜੁੜੇ ਟਿਕਾਣਿਆਂ ਦੀ ਵੀ ਤਲਾਸ਼ੀ ਲਈ ਗਈ ਸੀ। ਈ. ਡੀ. ਨੇ ਦੱਸਿਆ ਕਿ ਛਾਪੇਮਾਰੀ ਦੌਰਾਨ ਕਈ ਅਹਿਮ ਦਸਤਾਵੇਜ਼ ਬਰਾਮਦ ਹੋਏ ਸਨ। ਇਨ੍ਹਾਂ ਦਸਤਾਵੇਜ਼ਾਂ ਦੀ ਜਾਂਚ ਅਤੇ ਘੋਖ ਕਰਨ ਤੋਂ ਬਾਅਦ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਪੁੱਛਗਿੱਛ ਲਈ ਤਲਬ ਕੀਤਾ ਗਿਆ ਸੀ।

 

Have something to say? Post your comment

ਅਤੇ ਪੰਜਾਬ ਖਬਰਾਂ

ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ

ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ

ਪੰਜਾਬ: ਸਕੂਲਾਂ ਦੀ ਮਨਮਰਜ਼ੀ ’ਤੇ ਸਿੱਖਿਆ ਵਿਭਾਗ ਦਾ ਸ਼ਿਕੰਜਾ, ਵੱਡੀ ਕਾਰਵਾਈ ਦੀ ਤਿਆਰੀ

ਪੰਜਾਬ: ਸਕੂਲਾਂ ਦੀ ਮਨਮਰਜ਼ੀ ’ਤੇ ਸਿੱਖਿਆ ਵਿਭਾਗ ਦਾ ਸ਼ਿਕੰਜਾ, ਵੱਡੀ ਕਾਰਵਾਈ ਦੀ ਤਿਆਰੀ

IPS ਗੁਰਪ੍ਰੀਤ ਸਿੰਘ ਭੁੱਲਰ ਫਿਰ ਸੰਭਾਲਣਗੇ ਜਲੰਧਰ ਪੁਲਸ ਕਮਿਸ਼ਨਰ ਦੀ ਕਮਾਨ

IPS ਗੁਰਪ੍ਰੀਤ ਸਿੰਘ ਭੁੱਲਰ ਫਿਰ ਸੰਭਾਲਣਗੇ ਜਲੰਧਰ ਪੁਲਸ ਕਮਿਸ਼ਨਰ ਦੀ ਕਮਾਨ

ਖਰੜ-ਮੋਰਿੰਡਾ ਰੋਡ 'ਤੇ ਜਾਣ ਵਾਲੇ ਸਾਵਧਾਨ! 2 ਮਹੀਨੇ ਬੰਦ ਰਹੇਗਾ ਇਹ ਰਾਹ, ਪੜ੍ਹੋ ਕਾਰਨ

ਖਰੜ-ਮੋਰਿੰਡਾ ਰੋਡ 'ਤੇ ਜਾਣ ਵਾਲੇ ਸਾਵਧਾਨ! 2 ਮਹੀਨੇ ਬੰਦ ਰਹੇਗਾ ਇਹ ਰਾਹ, ਪੜ੍ਹੋ ਕਾਰਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

ਜੇਕਰ ਭਗਵਾਨ ਪੂਤਨਾ ਵਰਗੀ ਰਾਕਸ਼ਸੀ ਨੂੰ ਵੀ ਬਚਾ ਸਕਦੇ ਹਨ, (ਰਮੇਸ਼ ਗਰਗ)ਤਾਂ ਉਹ ਆਪਣੇ ਭਗਤਾਂ ਨੂੰ ਕਿਉਂ ਨਹੀਂ ਬਚਾਏਗਾ? ਸਵਾਮੀ ਰਾਮਗਿਰੀ

ਜੇਕਰ ਭਗਵਾਨ ਪੂਤਨਾ ਵਰਗੀ ਰਾਕਸ਼ਸੀ ਨੂੰ ਵੀ ਬਚਾ ਸਕਦੇ ਹਨ, (ਰਮੇਸ਼ ਗਰਗ)ਤਾਂ ਉਹ ਆਪਣੇ ਭਗਤਾਂ ਨੂੰ ਕਿਉਂ ਨਹੀਂ ਬਚਾਏਗਾ? ਸਵਾਮੀ ਰਾਮਗਿਰੀ

ਅਕਾਲੀ-ਭਾਜਪਾ ਗਠਜੋੜ ਸਿਆਸੀ ਤੌਰ ’ਤੇ ‘ਜ਼ੀਰੋ ਜਮ੍ਹਾਂ ਜ਼ੀਰੋ ਬਰਾਬਰ ਜ਼ੀਰੋ’: ਅਮਨ ਅਰੋੜਾ

ਅਕਾਲੀ-ਭਾਜਪਾ ਗਠਜੋੜ ਸਿਆਸੀ ਤੌਰ ’ਤੇ ‘ਜ਼ੀਰੋ ਜਮ੍ਹਾਂ ਜ਼ੀਰੋ ਬਰਾਬਰ ਜ਼ੀਰੋ’: ਅਮਨ ਅਰੋੜਾ

ਵਾਰਡ ਨੰਬਰ 9 ਦੀ ਇਤਿਹਾਸਕ ਜਿੱਤ ਦੀ ਖੁਸ਼ੀ ਵਿੱਚ ਸ੍ਰੀ ਹਰਿ ਕੀਰਤਨ ਦਾ ਆਯੋਜਨ

ਵਾਰਡ ਨੰਬਰ 9 ਦੀ ਇਤਿਹਾਸਕ ਜਿੱਤ ਦੀ ਖੁਸ਼ੀ ਵਿੱਚ ਸ੍ਰੀ ਹਰਿ ਕੀਰਤਨ ਦਾ ਆਯੋਜਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਵਿਖੇ ਭਗਵਾਨ ਵਿਸ਼ਵਕਰਮਾ ਜੀ ਨੂੰ ਸਮਰਪਿਤ ਭਗਵਾਨ ਵਿਸ਼ਵਕਰਮਾ ਚੌਕ ਦਾ ਉਦਘਾਟਨ ਕੀਤਾ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਵਿਖੇ ਭਗਵਾਨ ਵਿਸ਼ਵਕਰਮਾ ਜੀ ਨੂੰ ਸਮਰਪਿਤ ਭਗਵਾਨ ਵਿਸ਼ਵਕਰਮਾ ਚੌਕ ਦਾ ਉਦਘਾਟਨ ਕੀਤਾ

ਪੰਜਾਬ ਦੇ ਪੁਲਸ ਵਿਭਾਗ 'ਚ ਵੱਡਾ ਫੇਰਬਦਲ, 31 ਸੀਨੀਅਰ ਅਫਸਰਾਂ ਦੇ ਤਬਾਦਲੇ

ਪੰਜਾਬ ਦੇ ਪੁਲਸ ਵਿਭਾਗ 'ਚ ਵੱਡਾ ਫੇਰਬਦਲ, 31 ਸੀਨੀਅਰ ਅਫਸਰਾਂ ਦੇ ਤਬਾਦਲੇ