ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਦੌਰਾਨ ਹਲਕਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਇਆਲੀ ਨੇ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿਚ ਸਿੱਖ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਜੇਲ੍ਹਾਂ ਵਿਚ ਬੰਦ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਕੇਂਦਰ ਸਰਕਾਰ ਡੇਰਾ ਸੱਚੇ ਸੌਦੇ ਵਾਲੇ ਰਾਮ ਰਹੀਮ ਨੂੰ ਪੈਰੋਲ ਦਿੰਦੀ ਹੈ, ਉਸੇ ਤਰ੍ਹਾਂ ਇਨ੍ਹਾਂ ਨੂੰ ਵੀ ਪੈਰੋਲ ਮਿਲੇ।
ਅੰਮ੍ਰਿਤਪਾਲ ਸਿੰਘ ਦਾ ਮੁੱਦਾ ਚੁੱਕਦਿਆਂ ਇਆਲੀ ਨੇ ਕਿਹਾ ਕਿ ਅੰਮ੍ਰਿਤਾਲ ਸਿੰਘ ਚਾਰ ਲੱਖ ਵੋਟਾਂ ਹਾਸਲ ਕਰਕੇ ਖਡੂਰ ਸਾਹਿਬ ਤੋਂ ਜਿੱਤੇ ਸਨ। ਇਸ ਦੇ ਬਵਾਜੂਦ ਉਨ੍ਹਾਂ ਦੇ ਐਮ.ਪੀ ਲੈਂਡ ਫੰਡ ਜਾਰੀ ਨਹੀਂ ਹੋਏ। ਐਨਐੱਸਏ ਲਗਾ ਕੇ ਅੰਮ੍ਰਿਤਪਾਲ ਨੂੰ ਜੇਲ੍ਹ ਵਿਚ ਬੰਦ ਕਰ ਦਿੱਤਾ ਗਿਆ। NAS ਖਤਮ ਹੋਣ ਤੋਂ ਬਾਅਦ ਵੀ ਉਸ ਨੂੰ ਬਾਹਰ ਨਹੀਂ ਆਉਣ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਦੇ ਮਾਮਲੇ ਵਿਚ ਪੰਜਾਬ ਸਰਕਾਰ ਪਾਜ਼ੇਟਿਵ ਰੋਲ ਅਦਾ ਕਰੇ ਤਾਂ ਜੋ ਉਹ ਪਾਰਲੀਮੈਂਟ ਸੈਸ਼ਨ ਵਿਚ ਹਿੱਸਾ ਲੈ ਸਕਣ।