Wednesday, July 15, 2026
BREAKING
ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਸੋਧਿਆ ਹੋਇਆ ਸ਼ਡਿਊਲ ਜਾਰੀ: ਸੀ.ਈ.ਓ. ਅਨਿੰਦਿਤਾ ਮਿਤਰਾ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 3 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਲਾਭ ਲਿਆ: ਸਪੀਕਰ ਕੁਲਤਾਰ ਸਿੰਘ ਸੰਧਵਾਂ ਭਗਵੰਤ ਮਾਨ ਸਰਕਾਰ ਨੇ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਵਿੱਚ ਲਿਆਂਦੀ ਤੇਜ਼ੀ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 5 ਯੂਨੀਅਨਾਂ ਨਾਲ ਗੱਲਬਾਤ ਮਾਨ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੀ ਫੀਸ 'ਤੇ 5 ਫ਼ੀਸਦੀ ਤੋਂ ਵੱਧ ਵਾਧੇ 'ਤੇ ਲਗਾਈ ਰੋਕ ਲੱਖਾਂ ਮਾਪਿਆਂ ਲਈ ਵੱਡੀ ਰਾਹਤ: ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਪੰਜਾਬ ਸਰਕਾਰ ਦੀ ਵੱਡੀ ਪ੍ਰਾਪਤੀ: ਪਿਛਲੇ 3 ਸਾਲਾਂ 'ਚ 134 ਬੱਚਿਆਂ ਨੂੰ ਮਿਲਿਆ ਕਾਨੂੰਨੀ ਤੌਰ 'ਤੇ ਸੁਰੱਖਿਅਤ ਅਤੇ ਪਿਆਰ ਭਰਿਆ ਪਰਿਵਾਰਕ ਮਾਹੌਲ ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 914 ਮਰੀਜ਼ਾਂ ਨੂੰ 4.15 ਕਰੋੜ ਰੁਪਏ ਦਾ ਕੈਸ਼ਲੈੱਸ ਸਟ੍ਰੋਕ ਇਲਾਜ ਕੀਤਾ ਗਿਆ ਪ੍ਰਦਾਨ SIR ਦੌਰਾਨ ਕਥਿਤ ਬੇਨਿਯਮੀਆਂ ਨੂੰ ਲੈ ਕੇ ਕੇਵਲ ਸਿੰਘ ਢਿੱਲੋਂ ਨੇ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ 'ਜੋ ਹੋਣਾ ਸੀ, ਹੋ ਗਿਆ...', ਪੰਜਾਬ ਕਾਂਗਰਸ 'ਚ ਪ੍ਰਧਾਨ ਬਦਲਣ 'ਤੇ ਬਘੇਲ ਦਾ ਦੋ-ਟੁੱਕ ਜਵਾਬ ਪੰਜਾਬ : ਮੁਲਾਜ਼ਮਾਂ ਦੇ ਵੱਡੇ ਪੱਧਰ 'ਤੇ ਤਬਾਦਲੇ, ਤੁਰੰਤ ਤਾਇਨਾਤੀ ਦੇ ਹੁਕਮ

ਖੇਡ

ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ ਦੇ ਸੈਮੀਫਾਈਨਲ 'ਚ ਹਾਰੇ ਸਾਤਵਿਕ ਚਿਰਾਗ, ਕਾਂਸੀ ਤਮਗੇ ਨਾਲ ਖ਼ਤਮ ਕੀਤੀ ਮੁਹਿੰਮ

01 ਸਤੰਬਰ, 2025 05:51 PM

ਸਾਤਵਿਕਸਾਈਰਾਜ ਰੈਂਕੀਰੈੱਡੀ ਤੇ ਚਿਰਾਗ ਸ਼ੈੱਟੀ ਦੀ ਭਾਰਤੀ ਜੋੜੀ ਨੂੰ ਇੱਥੇ ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ ਦੇ ਪੁਰਸ਼ ਡਬਲਜ਼ ਸੈਮੀਫਾਈਨਲ ਵਿਚ ਚੀਨ ਦੇ 11ਵਾਂ ਦਰਜਾ ਪ੍ਰਾਪਤ ਚੇਨ ਬੋ ਯਾਂਗ ਤੇ ਲਿਊ ਯੀ ਹੱਥੋਂ ਹਾਰ ਜਾਣ ਤੋਂ ਬਾਅਦ ਕਾਂਸੀ ਤਮਗੇ ਨਾਲ ਸਬਰ ਕਰਨਾ ਪਿਆ।

ਭਾਰਤ ਲਈ ਤਮਗਾ ਪੱਕਾ ਕਰਨ ਦੇ ਇਕ ਦਿਨ ਬਾਅਦ ਸਾਤਵਿਕ ਤੇ ਚਿਰਾਗ ਦੇ ਕੋਲ ਵਿਸ਼ਵ ਚੈਂਪੀਅਨਸ਼ਿਪ ਦੇ ਫਾਈਨਲ ਵਿਚ ਪਹੁੰਚਣ ਵਾਲੀ ਪਹਿਲੀ ਭਾਰਤੀ ਪੁਰਸ਼ ਡਬਲਜ਼ ਜੋੜੀ ਬਣਨ ਦਾ ਮੌਕਾ ਸੀ ਪਰ ਦੇਰ ਰਾਤ 69 ਮਿੰਟ ਤੱਕ ਚੱਲੇ ਸੈਮੀਫਾਈਨਲ ਮੁਕਾਬਲੇ ਵਿਚ 19-21, 21-18, 12-21 ਦੀ ਹਾਰ ਕਾਰਨ ਉਨ੍ਹਾਂ ਦਾ ਇਹ ਸੁਪਨਾ ਪੂਰਾ ਨਹੀਂ ਹੋ ਸਕਿਆ।

ਭਾਰਤੀ ਜੋੜੀ ਦਾ ਵਿਸ਼ਵ ਚੈਂਪੀਅਨਸ਼ਿਪ ਵਿਚ ਇਹ ਦੂਜਾ ਤਮਗਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ 2022 ਵਿਚ ਕਾਂਸੀ ਤਮਗਾ ਜਿੱਤਿਆ ਸੀ। ਏਸ਼ੀਆਈ ਖੇਡਾਂ ਦੇ ਚੈਂਪੀਅਨ ਸਾਤਵਿਕ ਤੇ ਚਿਰਾਗ ਨੇ ਕੁਆਰਟਰ ਫਾਈਨਲ ਵਿਚ ਮਲੇਸ਼ੀਆ ਦੇ ਦੋ ਵਾਰ ਦੇ ਓਲੰਪਿਕ ਤਮਗਾ ਜੇਤੂ ਆਰੋਨ ਚਿਆ ਤੇ ਸੋਹ ਵੂਈ ਯਿਕ ਨੂੰ ਹਰਾ ਕੇ 2011 ਤੋਂ ਲੈ ਕੇ ਹੁਣ ਤੱਕ ਇਸ ਟੂਰਨਾਮੈਂਟ ਵਿਚ ਤਮਗਾ ਜਿੱਤਣ ਦਾ ਭਾਰਤ ਦਾ ਸਿਲਸਿਲਾ ਜਾਰੀ ਰੱਖਿਆ ਹੈ। ਸੈਮੀਫਾਈਨਲ ਵਿਚ ਹਾਲਾਂਕਿ ਭਾਰਤੀ ਟੀਮ ਚੀਨੀ ਜੋੜੀ ਦੀ ਸਖਤ ਚੁਣੌਤੀ ਦਾ ਸਾਹਮਣਾ ਨਹੀਂ ਕਰ ਸਕੀ। ਇਸ ਦੇ ਨਾਲ ਹੀ ਟੂਰਨਾਮੈਂਟ ਵਿਚ ਭਾਰਤ ਦੀ ਮੁਹਿੰਮ ਵੀ ਖਤਮ ਹੋ ਗਈ।

ਹਾਰ ਤੋਂ ਬਾਅਦ ਚਿਰਾਗ ਨੇ ਕਿਹਾ, ‘‘ਅਸੀਂ ਲੈਅ ਨਹੀਂ ਹਾਸਲ ਕਰ ਸਕੇ। ਅਸੀਂ (ਤੀਜੇ ਸੈੱਟ ਵਿਚ) ਆਸਾਨ ਅੰਕ ਗਵਾ ਦਿੱਤੇ। ਸਾਨੂੰ ਥੋੜ੍ਹੀ ਹੋਰ ਸਮਝਦਾਰੀ ਦਿਖਾਉਣੀ ਚਾਹੀਦੀ ਸੀ ਪਰ ਇਸ ਦਾ ਸਿਹਰਾ ਉਨ੍ਹਾਂ ਨੂੰ ਜਾਂਦਾ ਹੈ। ਉਨ੍ਹਾਂ ਨੇ ਤੀਜੇ ਸੈੱਟ ਦੀ ਸ਼ੁਰੂਆਤ ਤੋਂ ਹੀ ਚੰਗੀ ਸਰਵਿਸ ਕੀਤੀ। ਅਸੀਂ ਫਾਈਨਲ ਵਿਚ ਨਹੀਂ ਪਹੁੰਚ ਸਕੇ ਪਰ ਕੁੱਲ ਮਿਲਾ ਕੇ ਇਹ ਟੂਰਨਾਮੈਂਟ ਸਾਡੇ ਲਈ ਚੰਗਾ ਰਿਹਾ।’’

Have something to say? Post your comment

ਅਤੇ ਖੇਡ ਖਬਰਾਂ

ਐਮਬਾਪੇ ਨੇ ਟੀਮ ਮੈਨੇਜਰ ਦਿਦਿਏਰ ਡੇਸਚੈਂਪਸ ਦੀ ਰਣਨੀਤੀ ਦੀ ਕੀਤੀ ਆਲੋਚਨਾ

ਐਮਬਾਪੇ ਨੇ ਟੀਮ ਮੈਨੇਜਰ ਦਿਦਿਏਰ ਡੇਸਚੈਂਪਸ ਦੀ ਰਣਨੀਤੀ ਦੀ ਕੀਤੀ ਆਲੋਚਨਾ

IND vs ENG: ਜਿੱਤ ਤੋਂ ਬਾਅਦ ਸ਼ੁਭਮਨ ਗਿੱਲ ਨੇ ਵੱਡਾ ਖੁਲਾਸਾ ਕੀਤਾ, ਦੱਸਿਆ 2027 ਵਿਸ਼ਵ ਕੱਪ ਦਾ ਪਲਾਨ

IND vs ENG: ਜਿੱਤ ਤੋਂ ਬਾਅਦ ਸ਼ੁਭਮਨ ਗਿੱਲ ਨੇ ਵੱਡਾ ਖੁਲਾਸਾ ਕੀਤਾ, ਦੱਸਿਆ 2027 ਵਿਸ਼ਵ ਕੱਪ ਦਾ ਪਲਾਨ

ICC ਵਨਡੇ ਰੈਂਕਿੰਗ 'ਚ ਸਿਖਰ ਦੇ ਕਰੀਬ ਪੁੱਜੇ ਸ਼ੁਭਮਨ ਗਿੱਲ, ਭਾਰਤੀ ਖਿਡਾਰੀਆਂ ਦਾ ਜਲਵਾ ਬਰਕਰਾਰ

ICC ਵਨਡੇ ਰੈਂਕਿੰਗ 'ਚ ਸਿਖਰ ਦੇ ਕਰੀਬ ਪੁੱਜੇ ਸ਼ੁਭਮਨ ਗਿੱਲ, ਭਾਰਤੀ ਖਿਡਾਰੀਆਂ ਦਾ ਜਲਵਾ ਬਰਕਰਾਰ

IND vs ENG 1st ODI: ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ

IND vs ENG 1st ODI: ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ

ਸਿੰਧੂ ਜਾਪਾਨ ਓਪਨ ਦੇ ਦੂਜੇ ਦੌਰ ਵਿੱਚ, ਧਰੁਵ-ਤਨੀਸ਼ਾ ਵੀ ਅੱਗੇ ਵਧੀਆਂ

ਸਿੰਧੂ ਜਾਪਾਨ ਓਪਨ ਦੇ ਦੂਜੇ ਦੌਰ ਵਿੱਚ, ਧਰੁਵ-ਤਨੀਸ਼ਾ ਵੀ ਅੱਗੇ ਵਧੀਆਂ

ਟੀਮ ਨੂੰ ਲਗਾਤਾਰ ਮਿਲ ਰਹੀ ਸਫਲਤਾ ‘ਆਮ ਨਹੀਂ’ ਹੈ : ਮੈਸੀ

ਟੀਮ ਨੂੰ ਲਗਾਤਾਰ ਮਿਲ ਰਹੀ ਸਫਲਤਾ ‘ਆਮ ਨਹੀਂ’ ਹੈ : ਮੈਸੀ

ਸਟੀਕ ਗੇਂਦਬਾਜ਼ੀ ਬਾਰਟਮੈਨ ਦੀ ਸਫਲਤਾ ਦਾ ਰਾਜ਼ ਹੈ : ਸਟੇਨ

ਸਟੀਕ ਗੇਂਦਬਾਜ਼ੀ ਬਾਰਟਮੈਨ ਦੀ ਸਫਲਤਾ ਦਾ ਰਾਜ਼ ਹੈ : ਸਟੇਨ

ਸਾਈ ਨੇ ਆਈਐਸਐਸਐਫ ਵਿਸ਼ਵ ਕੱਪ ਸ਼ਾਟਗਨ ਵਿੱਚ ਸੋਨ ਤਗਮਾ ਜਿੱਤਣ 'ਤੇ ਨੀਰੂ ਨੂੰ ਦਿੱਤੀ ਵਧਾਈ

ਸਾਈ ਨੇ ਆਈਐਸਐਸਐਫ ਵਿਸ਼ਵ ਕੱਪ ਸ਼ਾਟਗਨ ਵਿੱਚ ਸੋਨ ਤਗਮਾ ਜਿੱਤਣ 'ਤੇ ਨੀਰੂ ਨੂੰ ਦਿੱਤੀ ਵਧਾਈ

ਸ਼ੁਭਮਨ ਗਿੱਲ ਅਤੇ ਸ਼੍ਰੀ ਚਰਨੀ ਪਲੇਅਰ ਆਫ ਦ ਮੰਥ ਦੀ ਦੌੜ 'ਚ

ਸ਼ੁਭਮਨ ਗਿੱਲ ਅਤੇ ਸ਼੍ਰੀ ਚਰਨੀ ਪਲੇਅਰ ਆਫ ਦ ਮੰਥ ਦੀ ਦੌੜ 'ਚ

ਮੈਂ ਟਰਮੀਨੇਟਰ ਹਾਂ, ਅਭਿਸ਼ੇਕ ਟਰਮੀਨੇਟਰ 4 ਹੈ, ਅਤੇ ਵੈਭਵ ਟਰਮੀਨੇਟਰ 6 ਹੈ : ਯੁਵਰਾਜ ਸਿੰਘ

ਮੈਂ ਟਰਮੀਨੇਟਰ ਹਾਂ, ਅਭਿਸ਼ੇਕ ਟਰਮੀਨੇਟਰ 4 ਹੈ, ਅਤੇ ਵੈਭਵ ਟਰਮੀਨੇਟਰ 6 ਹੈ : ਯੁਵਰਾਜ ਸਿੰਘ