Thursday, November 12, 2026
BREAKING
• ਸ਼ੇਅਰ ਬਾਜ਼ਾਰ ਨੇ ਲਗਾਈ ਦੌੜ : ਸੈਂਸੈਕਸ ਨੇ ਮਾਰੀ 772 ਅੰਕਾਂ ਦੀ ਛਾਲ, ਨਿਵੇਸ਼ਕਾਂ ਨੂੰ 4.4 ਲੱਖ ਕਰੋੜ ਦਾ ਫਾਇਦਾ • 100 ਤੋਂ ਵੱਧ ਦੇਸੀ ਬੰਬ ਧਮਾਕੇ ਤੇ ਗੱਡੀਆਂ ਨੂੰ ਅੱਗ ! ਬੰਗਲਾਦੇਸ਼ 'ਚ ਹਿੰਸਾ ਦਾ ਨਵਾਂ ਦੌਰ • ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ • ਵੱਡੀ ਖ਼ਬਰ ; ਰਾਸ਼ਟਰਪਤੀ ਮੁਰਮੂ ਦੇ BodyGuard ਦੇ ਸਿਰ 'ਚ ਮਾਰ'ਤੀ ਗੋਲ਼ੀ • ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ • ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ • ਵੱਡੀ ਖ਼ਬਰ : ਨਿਊਜ਼ੀਲੈਂਡ 'ਚ 3 ਪੰਜਾਬੀਆਂ ਦੀ ਮੌਤ, ਰੈਸਟੋਰੈਂਟ 'ਚ ਜਾ ਵੱਜੀ ਤੇਜ਼ ਰਫ਼ਤਾਰ ਕਾਰ • ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ • ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼ • ਛੱਠ ਪੂਜਾ ਲਈ ਚੰਡੀਗੜ੍ਹ-ਬਰੌਨੀ ਵਿਸ਼ੇਸ਼ ਰੇਲਗੱਡੀ ਚਲਾਈ ਗਈ

ਪੰਜਾਬ

ਵਿਸ਼ਵ ਫੈਟੀ ਲਿਵਰ ਦਿਵਸ 2026: ਫੈਟੀ ਲਿਵਰ ਰੋਗ ਲਿਵਰ ਦੀ ਸਿਹਤ ਲਈ ਵੱਡੀ ਚੁਣੌਤੀ ਬਣਿਆ; ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਸਮੇਂ ਸਿਰ ਜਾਂਚ ਅਤੇ ਇਲਾਜ ਨੂੰ ਮਿਲ ਰਿਹਾ ਬਲ

10 ਜੂਨ, 2026 07:02 PM

ਚੰਡੀਗੜ੍ਹ : ਵਿਸ਼ਵ ਫੈਟੀ ਲਿਵਰ ਦਿਵਸ, ਜੋ ਹਰ ਸਾਲ ਜੂਨ ਦੇ ਦੂਜੇ ਵੀਰਵਾਰ ਨੂੰ ਫੈਟੀ ਲਿਵਰ ਰੋਗ ਬਾਰੇ ਜਾਗਰੂਕਤਾ ਫੈਲਾਉਣ ਲਈ ਮਨਾਇਆ ਜਾਂਦਾ ਹੈ, ਦੇ ਮੌਕੇ ਪੰਜਾਬ ਸਰਕਾਰ ਲਿਵਰ ਨਾਲ ਸਬੰਧਿਤ ਰੋਗਾਂ ਨਾਲ ਨਜਿੱਠਣ ਲਈ ਸਕ੍ਰੀਨਿੰਗ ਸੇਵਾਵਾਂ ਦਾ ਵਿਸਥਾਰ, ਰੈਫਰਲ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਕੈਸ਼ਲੈੱਸ ਮੁੱਖ ਮੰਤਰੀ ਸਿਹਤ ਯੋਜਨਾ ਰਾਹੀਂ ਆਪਣੇ ਯਤਨਾਂ ਨੂੰ ਹੋਰ ਤੇਜ਼ ਕਰ ਰਹੀ ਹੈ।

ਫੈਟੀ ਲਿਵਰ ਰੋਗ ਲਿਵਰ ਦੇ ਤੇਜ਼ੀ ਨਾਲ ਵਧ ਰਹੇ ਰੋਗਾਂ ਦੇ ਮੁੱਖ ਕਾਰਨਾਂ ਵਿੱਚੋਂ ਇੱਕ ਬਣਦਾ ਜਾ ਰਿਹਾ ਹੈ। ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਫੈਟੀ ਲਿਵਰ ਰੋਗ ਅਕਸਰ ਬਿਨਾਂ ਕਿਸੇ ਸਪੱਸ਼ਟ ਲੱਛਣ ਦੇ ਹੌਲੀ-ਹੌਲੀ ਵਧਦਾ ਹੈ ਅਤੇ ਕਈ ਮਾਮਲਿਆਂ ਵਿੱਚ ਇਸ ਦਾ ਪਤਾ ਉਦੋਂ ਤੱਕ ਨਹੀਂ ਲੱਗਦਾ ਜਦੋਂ ਤੱਕ ਲਿਵਰ ਨੂੰ ਗੰਭੀਰ ਨੁਕਸਾਨ ਨਹੀਂ ਪਹੁੰਚ ਜਾਂਦਾ।” ਉਨ੍ਹਾਂ ਕਿਹਾ ਕਿ ਜੇ ਸਮੇਂ ਸਿਰ ਇਲਾਜ ਨਾ ਕਰਵਾਇਆ ਜਾਵੇ ਤਾਂ ਇਹ ਰੋਗ ਸੋਜਸ਼, ਫਾਈਬਰੋਸਿਸ, ਸਿਰੋਸਿਸ ਅਤੇ ਇੱਥੋਂ ਤੱਕ ਕਿ ਲਿਵਰ ਫੇਲਿਅਰ ਤੱਕ ਪਹੁੰਚ ਸਕਦਾ ਹੈ।

ਰਾਜ ਸਿਹਤ ਏਜੰਸੀ, ਪੰਜਾਬ ਦੇ ਅੰਕੜਿਆਂ ਅਨੁਸਾਰ, ਪਿਛਲੇ ਪੰਜ ਮਹੀਨਿਆਂ ਦੌਰਾਨ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਐਕਿਊਟ ਵਾਇਰਲ ਹੈਪੇਟਾਈਟਿਸ, ਕ੍ਰੋਨਿਕ ਹੈਪੇਟਾਈਟਿਸ ਅਤੇ ਲਿਵਰ ਐਬਸੈਸ ਸਮੇਤ ਲਿਵਰ ਨਾਲ ਸਬੰਧਿਤ 302 ਮਾਮਲਿਆਂ ਦਾ ਇਲਾਜ ਕੀਤਾ ਗਿਆ, ਜਿਸ ’ਤੇ 6 ਲੱਖ ਰੁਪਏ ਤੋਂ ਵੱਧ ਖ਼ਰਚ ਕੀਤਾ ਗਿਆ। ਇਹ ਅੰਕੜੇ ਰਾਜ ਵਿੱਚ ਸਮੇਂ ਸਿਰ ਜਾਂਚ ਅਤੇ ਸੌਖੇ ਇਲਾਜ ਦੀ ਵਧਦੀ ਲੋੜ ਨੂੰ ਦਰਸਾਉਂਦੇ ਹਨ।

ਵਿਸ਼ਵ ਸਿਹਤ ਸੰਸਥਾ (ਡਬਲਿਊਐਚਓ) ਅਨੁਸਾਰ, ਗੈਰ-ਸਿਹਤਮੰਦ ਖੁਰਾਕ, ਮੋਟਾਪਾ, ਸਰੀਰਕ ਗਤੀਵਿਧੀਆਂ ਦੀ ਘਾਟ ਅਤੇ ਸ਼ਰਾਬ ਦੀ ਵਧ ਵਰਤੋਂ ਨਾਲ ਜੁੜੇ ਲਿਵਰ ਰੋਗ ਵਿਸ਼ਵ ਪੱਧਰ ’ਤੇ ਤੇਜ਼ੀ ਨਾਲ ਵਧਦੀ ਜਨ ਸਿਹਤ ਚੁਣੌਤੀ ਬਣਦੇ ਜਾ ਰਹੇ ਹਨ।

ਇਸੇ ਰੁਝਾਨ ਨੂੰ ਦਰਸਾਉਂਦਿਆਂ, ਸਾਲ 2021 ਵਿੱਚ ਕਲੀਨਿਕਲ ਗੈਸਟ੍ਰੋਐਂਟਰੋਲੋਜੀ ਐਂਡ ਹੈਪੇਟੋਲੋਜੀ ਵਿੱਚ ਪ੍ਰਕਾਸ਼ਿਤ ਇੱਕ ਵਿਵਸਥਿਤ ਸਮੀਖਿਆ ਅਤੇ ਮੈਟਾ-ਵਿਸ਼ਲੇਸ਼ਣ, ਜਿਸ ਵਿੱਚ ਭਾਰਤ ਦੇ 23,581 ਬਾਲਗਾਂ ਅਤੇ 2,903 ਬੱਚਿਆਂ ਨਾਲ ਸਬੰਧਿਤ 50 ਅਧਿਐਨਾਂ ਨੂੰ ਸ਼ਾਮਲ ਕੀਤਾ ਗਿਆ ਸੀ, ਅਨੁਸਾਰ ਭਾਰਤ ਵਿੱਚ ਨਾਨ-ਅਲਕੋਹਲਿਕ ਫੈਟੀ ਲਿਵਰ ਰੋਗ (ਐਨਏਐਫਐਲਡੀ) 38.6 ਫੀਸਦੀ ਬਾਲਗਾਂ ਅਤੇ 35.4 ਫੀਸਦੀ ਬੱਚਿਆਂ ਨੂੰ ਪ੍ਰਭਾਵਿਤ ਕਰ ਰਿਹਾ ਹੈ।

ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਲਿਵਰ ਰੋਗਾਂ ਦੀ ਚੁਣੌਤੀ ਨਾਲ ਨਜਿੱਠਣ ਲਈ ਹਰ ਪਰਿਵਾਰ ਨੂੰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਮੁਹੱਈਆ ਕਰਵਾ ਰਹੀ ਹੈ। ਇਸ ਯੋਜਨਾ ਵਿੱਚ 2,300 ਤੋਂ ਵੱਧ ਇਲਾਜ ਪ੍ਰਕਿਰਿਆਵਾਂ ਅਤੇ ਰੋਗ ਪ੍ਰਬੰਧਨ ਪੈਕੇਜ ਸ਼ਾਮਲ ਹਨ, ਜਿਨ੍ਹਾਂ ਦਾ ਲਾਭ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਲਿਆ ਜਾ ਸਕਦਾ ਹੈ। ਇਸ ਨਾਲ ਮਰੀਜ਼ਾਂ ਨੂੰ ਜਾਂਚ, ਹਸਪਤਾਲ ਵਿੱਚ ਦਾਖ਼ਲਾ ਅਤੇ ਮਾਹਿਰ ਇਲਾਜ ਵਰਗੀਆਂ ਸੇਵਾਵਾਂ ਬਿਨਾਂ ਆਰਥਿਕ ਬੋਝ ਦੇ ਮਿਲ ਰਹੀਆਂ ਹਨ।

ਪੰਜਾਬ ਇੰਸਟੀਚਿਊਟ ਆਫ ਲਿਵਰ ਐਂਡ ਬਿਲੀਅਰੀ ਸਾਇੰਸਿਜ਼ (ਪੀਆਈਐਲਬੀਐਸ) ਦੇ ਡਾਇਰੈਕਟਰ ਡਾ. ਵੀਰੇਂਦਰ ਸਿੰਘ ਨੇ ਕਿਹਾ ਕਿ ਫੈਟੀ ਲਿਵਰ ਰੋਗ ਹੁਣ ਤੇਜ਼ੀ ਨਾਲ ਨੌਜਵਾਨਾਂ ਅਤੇ ਇੱਥੋਂ ਤੱਕ ਕਿ ਬੱਚਿਆਂ ਵਿੱਚ ਵੀ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ, “ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ, ਸਰੀਰਕ ਗਤੀਵਿਧੀਆਂ ਦੀ ਘਾਟ, ਸ਼ੂਗਰ ਅਤੇ ਸ਼ਰਾਬ ਦੀ ਵਰਤੋਂ ਇਸ ਦੇ ਮੁੱਖ ਕਾਰਨ ਹਨ। ਸਕਾਰਾਤਮਕ ਗੱਲ ਇਹ ਹੈ ਕਿ ਜੇ ਬੀਮਾਰੀ ਦਾ ਸਮੇਂ ਸਿਰ ਪਤਾ ਲੱਗ ਜਾਵੇ ਤਾਂ ਫੈਟੀ ਲਿਵਰ ਰੋਗ ਨੂੰ ਕਾਫ਼ੀ ਹੱਦ ਤੱਕ ਠੀਕ ਕੀਤਾ ਜਾ ਸਕਦਾ ਹੈ।”

ਡਾ. ਵੀਰੇਂਦਰ ਸਿੰਘ ਨੇ ਦੱਸਿਆ ਕਿ ਅਲਟਰਾ-ਪ੍ਰੋਸੈਸਡ ਖੁਰਾਕ, ਤਲੇ-ਭੁੰਨੇ ਭੋਜਨ ਅਤੇ ਵੱਧ ਚਰਬੀ ਵਾਲੇ ਆਹਾਰ ਦੀ ਵਧਦੀ ਵਰਤੋਂ ਦੇ ਨਾਲ-ਨਾਲ ਸਰੀਰਕ ਗਤੀਵਿਧੀਆਂ ਵਿੱਚ ਕਮੀ ਰਾਜ ਵਿੱਚ ਲਿਵਰ ਰੋਗਾਂ ਦੇ ਵਧਦੇ ਮਾਮਲਿਆਂ ਦੇ ਮੁੱਖ ਕਾਰਨ ਹਨ।

ਫੈਟੀ ਲਿਵਰ ਰੋਗ ਨੂੰ ‘ਸਾਈਲੈਂਟ ਮਹਾਮਾਰੀ’ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਜ਼ਿਆਦਾਤਰ ਮਾਮਲਿਆਂ ਨੂੰ ਜੀਵਨ ਸ਼ੈਲੀ ਵਿੱਚ ਸੁਧਾਰ ਰਾਹੀਂ ਰੋਕਿਆ ਜਾ ਸਕਦਾ ਹੈ। ਉਨ੍ਹਾਂ ਸੰਤੁਲਿਤ ਖੁਰਾਕ, ਨਿਯਮਿਤ ਕਸਰਤ, ਪ੍ਰੋਸੈਸਡ ਅਤੇ ਤਲੇ-ਭੁੰਨੇ ਭੋਜਨਾਂ ਦੀ ਘੱਟ ਵਰਤੋਂ, ਸ਼ਰਾਬ ਤੋਂ ਪੂਰੀ ਤਰ੍ਹਾਂ ਪਰਹੇਜ਼, ਸ਼ੂਗਰ ਨੂੰ ਕੰਟਰੋਲ ਵਿੱਚ ਰੱਖਣ ਅਤੇ ਨਿਯਮਿਤ ਸਿਹਤ ਜਾਂਚ ਕਰਵਾਉਣ ਦੀ ਸਲਾਹ ਦਿੱਤੀ।

ਉਨ੍ਹਾਂ ਮੋਟਾਪੇ, ਸ਼ੂਗਰ, ਮੈਟਾਬੋਲਿਕ ਸਿੰਡਰੋਮ ਜਾਂ ਲਿਵਰ ਰੋਗ ਦੇ ਪਰਿਵਾਰਕ ਇਤਿਹਾਸ ਵਾਲੇ ਲੋਕਾਂ ਲਈ ਸਮੇਂ ਸਿਰ ਸਕ੍ਰੀਨਿੰਗ ਦੀ ਮਹੱਤਤਾ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ, “ਨਿਯਮਿਤ ਜਾਂਚਾਂ ਵਿੱਚ ਲਿਵਰ ਫੰਕਸ਼ਨ ਟੈਸਟ (ਐਲਐਫਟੀ), ਪੇਟ ਦਾ ਅਲਟਰਾਸਾਊਂਡ ਅਤੇ ਫਾਈਬ੍ਰੋਸਕੈਨ ਸ਼ਾਮਲ ਹਨ, ਜਿਨ੍ਹਾਂ ਦੀ ਮਦਦ ਨਾਲ ਲਿਵਰ ਵਿੱਚ ਚਰਬੀ ਦੇ ਜਮ੍ਹਾਂ ਹੋਣ ਅਤੇ ਫਾਈਬਰੋਸਿਸ ਦੀ ਪਛਾਣ, ਗੰਭੀਰ ਨੁਕਸਾਨ ਹੋਣ ਤੋਂ ਪਹਿਲਾਂ ਕੀਤੀ ਜਾ ਸਕਦੀ ਹੈ।"

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼

PCS ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਸੁਨੀਲ ਜਾਖੜ ਨੇ ਪੰਜਾਬ ਸਰਕਾਰ 'ਤੇ ਲਾਏ ਗੰਭੀਰ ਦੋਸ਼, ਮੰਗੀ CBI ਜਾਂਚ

PCS ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਸੁਨੀਲ ਜਾਖੜ ਨੇ ਪੰਜਾਬ ਸਰਕਾਰ 'ਤੇ ਲਾਏ ਗੰਭੀਰ ਦੋਸ਼, ਮੰਗੀ CBI ਜਾਂਚ

ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਡਾ. ਹਰਪਿੰਦਰ ਸਿੰਘ

ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਡਾ. ਹਰਪਿੰਦਰ ਸਿੰਘ

ਯੂ-ਵਿਨ ਪੋਰਟਲ 'ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕੀਤੀਆਂ ਜਾਣ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਯੂ-ਵਿਨ ਪੋਰਟਲ 'ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕੀਤੀਆਂ ਜਾਣ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਡਿਪਟੀ ਕਮਿਸ਼ਨਰ ਨੇ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ  ਚਾਰਜ ਅਫਸਰਾਂ ਨਾਲ ਮੀਟਿੰਗ ਕੀਤੀ

ਡਿਪਟੀ ਕਮਿਸ਼ਨਰ ਨੇ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ  ਚਾਰਜ ਅਫਸਰਾਂ ਨਾਲ ਮੀਟਿੰਗ ਕੀਤੀ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ