Thursday, July 30, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ

'ਵੀਰ ਬਾਲ ਦਿਵਸ' ਦੇ ਮਾਮਲੇ 'ਤੇ ਵਿਧਾਨ ਸਭਾ 'ਚ ਭਾਜਪਾ ਤੇ 'ਆਪ' ਆਹਮੋ-ਸਾਹਮਣੇ

30 ਦਸੰਬਰ, 2025 02:43 PM

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ 'ਵੀਰ ਬਾਲ ਦਿਵਸ' ਦੇ ਨਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਤੇ ਭਾਰਤੀ ਜਨਤਾ ਪਾਰਟੀ ਆਹਮੋ-ਸਾਹਮਣੇ ਹੋ ਗਏ। ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਆਪਣੇ ਸੰਬੋਧਨ ਦੌਰਾਨ ਜਦੋਂ 'ਵੀਰ ਬਾਲ ਦਿਵਸ' ਦੇ ਨਾਂ ਨੂੰ ਲੈ ਕੇ ਹੋ ਰਹੀ ਚਰਚਾ ਦਾ ਜ਼ਿਕਰ ਕੀਤਾ ਤਾਂ 'ਆਪ' ਪ੍ਰਧਾਨ ਅਮਨ ਅਰੋੜਾ ਨੇ  ਉਨ੍ਹਾਂ ਤੋਂ ਇਹ ਨਾਂ ਸੁਝਾਉਣ ਵਾਲੇ ਦਾ ਨਾਂ ਪੁੱਛ ਲਿਆ। ਹਾਲਾਂਕਿ ਅਸ਼ਵਨੀ ਸ਼ਰਮਾ ਨੇ ਇਹ ਕਹਿ ਕੇ ਗੱਲ ਮੁਕਾ ਦਿੱਤੀ ਕਿ ਅੱਜ ਦੇ ਦਿਨ ਉਹ ਇਸ ਮਸਲੇ 'ਤੇ ਕੋਈ ਸਿਆਸੀ ਗੱਲਬਾਤ ਨਹੀਂ ਕਰਨੀ ਚਾਹੁੰਦੇ। 

ਦਰਅਸਲ, ਪੰਜਾਬ ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਦੌਰਾਨ ਸੰਬੋਧਨ ਕਰਦਿਆਂ ਅਸ਼ਵਨੀ ਸ਼ਰਮਾ ਨੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਨਮਨ ਕੀਤਾ ਤੇ ਕਿਹਾ ਕਿ ਇਹ ਦਿਹਾੜੇ ਸਿਆਸੀ ਨਜ਼ਰੀਏ ਤੋਂ ਵੱਖਰੇ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਅੱਜ ਕੰਨੜ, ਤਮਿਲ, ਕੇਰਲਾ ਵਿਚ ਸਾਹਿਬਜ਼ਾਦਿਆਂ ਦਾ ਬਲਿਦਾਨ ਦਿਵਸ ਮਨਾਇਆ ਗਿਆ ਤੇ ਬੱਚਿਆਂ ਨੂੰ ਉਨ੍ਹਾਂ ਦੀ ਮਾਂ ਬੋਲੀ ਵਿਚ ਸਾਹਿਬਜ਼ਾਦਿਆਂ ਦੀ ਸ਼ਹਾਦਤ ਬਾਰੇ ਪੜ੍ਹਾਇਆ ਜਾ ਰਿਹਾ ਹੈ, ਪਰ ਅਸੀਂ ਸਿਰਫ਼ ਇਸ ਦਿਹਾੜੇ ਦੇ ਨਾਂ ਦੇ ਚੱਕਰ ਵਿਚ ਹੀ ਫਸੇ ਹੋਏ ਹਾਂ। ਉਨ੍ਹਾਂ ਕਿਹਾ ਕਿ ਵੀਰ ਬਾਲ ਦਿਵਸ ਨਾਂ ਦਾ ਸੁਝਾਅ ਕਿਸ ਨੇ ਦਿੱਤਾ, ਇਹ ਬੜਾ ਲੰਮਾ ਮਾਮਲਾ ਹੈ। ਅਸ਼ਵਨੀ ਸ਼ਰਮਾ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਬਾਰੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਉਸ ਬਿਆਨ ਦਾ ਹਵਾਲਾ ਦਿੱਤਾ, ਜਿਸ ਵਿਚ ਉਨ੍ਹਾਂ ਕਿਹਾ ਸੀ ਕਿ ਜੇਕਰ ਨੌਵੇਂ ਪਾਤਸ਼ਾਹ ਨਾ ਹੁੰਦੇ ਤਾਂ ਤੇ ਇਹ ਬਲਿਦਾਨ ਨਾ ਦਿੱਤਾ ਹੁੰਦਾ ਤਾਂ ਹਿੰਦੁਸਤਾਨ ਵਿਚ ਕੋਈ ਧਰਮ ਨਾ ਹੁੰਦਾ, ਨਾ ਕੋਈ ਹਿੰਦੂ ਹੁੰਦਾ ਤੇ ਨਾ ਹੀ ਕੋਈ ਸਿੱਖ ਹੁੰਦਾ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਇਹੋ ਸਾਡਾ ਆਦਰਸ਼ ਹੈ ਤੇ ਉਨ੍ਹਾਂ ਨੇ ਜਿਸ ਮੰਤਵ ਨਾਲ ਇਹ ਬਲਿਦਾਨ ਦਿੱਤੇ, ਸਾਨੂੰ ਉਸ 'ਤੇ ਪਹਿਰਾ ਦੇਣਾ ਚਾਹੀਦਾ ਹੈ ਤੇ ਪੰਜਾਬ ਤੇ ਹਿੰਦੁਸਤਾਨ ਨੂੰ ਜੋੜਣ ਦੀ ਗੱਲ ਕਰਨੀ ਚਾਹੀਦੀ ਹੈ। 

ਇਸ 'ਤੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਅਸ਼ਵਨੀ ਸ਼ਰਮਾ ਇਸ ਸੈਸ਼ਨ ਵਿਚ ਇਹ ਜ਼ਰੂਰ ਦੱਸਣ ਕਿ ਇਸ ਦਿਹਾੜੇ ਦਾ ਨਾਂ 'ਵੀਰ ਬਾਲ ਦਿਵਸ' ਰੱਖਣ ਦਾ ਸੁਝਾਅ ਕਿਸ ਨੇ ਦਿੱਤਾ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਵੀਰ ਬਾਲ ਦਿਵਸ ਦਾ ਨਾਂ ਬਦਲ ਕੇ 'ਸਾਹਿਬਜ਼ਾਦਾ ਸ਼ਹਾਦਤ ਦਿਵਸ' ਰੱਖਣ ਦੀ ਵੀ ਮੰਗ ਚੁੱਕੀ। ਇਸ ਦੇ ਜਵਾਬ ਵਿਚ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਦੀ ਆਤਮਾ ਤੇ ਦਿਲ ਨਹੀਂ ਮੰਨਦਾ ਕਿ ਉਹ ਇਸ ਮਸਲੇ 'ਤੇ ਅੱਜ ਕੋਈ ਸਿਆਸੀ ਗੱਲ ਕਰਨ, ਇਸ ਬਾਰੇ ਸੋਸ਼ਲ ਮੀਡੀਆ 'ਤੇ ਬਹੁਤ ਕੁਝ ਪਹਿਲਾਂ ਹੀ ਪਿਆ ਹੈ, ਜਿਸ ਬਾਰੇ ਸਾਰੇ ਹੀ ਜਾਣੂੰ ਹਨ।

Have something to say? Post your comment

ਅਤੇ ਪੰਜਾਬ ਖਬਰਾਂ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼