Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਰਾਸ਼ਟਰੀ

'ਵੰਦੇ ਮਾਤਰਮ' ਸਿਰਫ਼ ਗੀਤ ਨਹੀਂ, ਭਾਰਤ ਦੇ ਪੁਨਰ ਨਿਰਮਾਣ ਦਾ ਇੱਕ ਮੰਤਰ ਹੈ : ਅਮਿਤ ਸ਼ਾਹ

26 ਜੂਨ, 2026 08:07 PM

ਨਵੀਂ ਦਿੱਲੀ : ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਵੰਦੇ ਮਾਤਰਮ ਸਿਰਫ਼ ਇਕ ਦੇਸ਼ ਭਗਤੀ ਦਾ ਗੀਤ ਨਹੀਂ ਹੈ, ਸਗੋਂ ਭਾਰਤ ਦੇ ਪੁਨਰ ਨਿਰਮਾਣ ਦਾ ਇੱਕ ਮੰਤਰ ਹੈ। ਅਮਿਤ ਸ਼ਾਹ ਨੇ ਨਸ਼ਿਆਂ ਵਿਰੁੱਧ ਦੇਸ਼ ਦੀ ਰਣਨੀਤੀ 'ਤੇ ਇਕ ਮੀਟਿਗ ਨੂੰ ਸੰਬੋਧਨ ਕਰਦੇ ਹੋਏ ਬੰਕਿਮ ਚੰਦਰ ਚੈਟਰਜੀ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਸ਼ਰਧਾਂਜਲੀ ਭੇਟ ਕੀਤੀ। ਸ਼ਾਹ ਨੇ ਨੈਸ਼ਨਲ ਨਾਰਕੋ-ਕੋਆਰਡੀਨੇਸ਼ਨ ਸੈਂਟਰ (ਐਨ.ਸੀ.ਓ.ਆਰ.ਡੀ.) ਦੀ 10ਵੀਂ ਉੱਚ-ਪੱਧਰੀ ਮੀਟਿੰਗ ਵਿੱਚ ਬੋਲਦਿਆਂ ਕਿਹਾ ਕਿ 26 ਜੂਨ ਦੇਸ਼ ਦੀ ਨਸ਼ਾ ਵਿਰੋਧੀ ਮੁਹਿੰਮ ਲਈ ਇੱਕ ਮਹੱਤਵਪੂਰਨ ਦਿਨ ਹੈ।

ਉਨ੍ਹਾਂ ਕਿਹਾ ਕਿ ਇਸ ਦਿਨ ਬੰਕਿਮ ਚੰਦਰ ਚੈਟਰਜੀ ਦੀ ਜਨਮ ਵਰ੍ਹੇਗੰਢ ਵੀ ਹੈ, ਜਿਨ੍ਹਾਂ ਨੇ ਬ੍ਰਿਟਿਸ਼ ਸ਼ਾਸਨ ਦੌਰਾਨ ਦੇਸ਼ ਦੇ ਆਤਮਵਿਸ਼ਵਾਸ ਨੂੰ ਜਗਾਉਣ ਵਿਚ ਮੁੱਖ ਭੂਮਿਕਾ ਨਿਭਾਈ ਸੀ। ਸ਼ਾਹ ਨੇ ਕਿਹਾ ਕਿ ਬੰਕਿਮ ਬਾਬੂ ਨੇ ਵੰਦੇ ਮਾਤਰਮ ਦੀ ਰਚਨਾ ਕੀਤੀ ਸੀ। ਵੰਦੇ ਮਾਤਰਮ ਰਾਸ਼ਟਰ ਦੀ ਸਭਿਆਚਾਰਕ ਚੇਤਨਾ ਅਤੇ ਦੇਸ਼ ਭਗਤੀ ਦਾ ਇਕ ਸ਼ਕਤੀਸ਼ਾਲੀ ਪ੍ਰਤੀਕ ਬਣ ਗਿਆ। ਜਦੋਂ ਸੁੰਤਤਰਤਾ ਸੰਗਰਾਮ ਆਪਣੇ ਸਿਖਰ 'ਤੇ ਸੀ, ਤਾਂ ਅੰਗਰੇਜ਼ਾਂ ਵਿਰੁੱਧ ਸੰਘਰਸ਼ ਦਾ ਮੁੱਖ ਨਾਅਰਾ 'ਵੰਦੇ ਮਾਤਰਮ' ਸੀ। ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਉਨ੍ਹਾਂ ਕਿਹਾ ਕਿ ਬਹੁਤ ਸਾਰੇ ਕ੍ਰਾਂਤੀਕਾਰੀਆਂ ਨੇ "ਵੰਦੇ ਮਾਤਰਮ" ਦਾ ਨਾਅਰਾ ਲਗਾਉਂਦੇ ਹੋਏ ਫਾਂਸੀ ਦੇ ਤਖ਼ਤੇ ਨੂੰ ਚੁੰਮਿਆ।

ਅਮਿਤ ਸ਼ਾਹ ਨੇ ਕਿਹਾ, "ਵੰਦੇ ਮਾਤਰਮ ਸਾਡੇ ਸਾਰੇ ਭਾਰਤੀਆਂ ਲਈ ਸਿਰਫ਼ ਇੱਕ ਨਾਅਰਾ ਜਾਂ ਗੀਤ ਨਹੀਂ ਹੈ। 'ਵੰਦੇ ਮਾਤਰਮ' ਸਿਰਫ਼ ਅਜਿਹਾ ਇੱਕ ਗੀਤ ਨਹੀਂ ਹੈ, ਜਿਸਨੇ ਆਜ਼ਾਦੀ ਅੰਦੋਲਨ ਦੀ ਸ਼ੁਰੂਆਤ ਕੀਤੀ ਸੀ। 'ਵੰਦੇ ਮਾਤਰਮ' ਭਾਰਤ ਦੇ ਪੁਨਰ ਨਿਰਮਾਣ ਦਾ ਮੰਤਰ ਹੈ ਅਤੇ ਭਾਰਤ ਮਾਤਾ ਨੂੰ ਦੁਨੀਆ ਵਿੱਚ ਸਭ ਤੋਂ ਉੱਚੇ ਸਥਾਨ 'ਤੇ ਮੁੜ ਸਥਾਪਿਤ ਕਰਨ ਦਾ ਇੱਕ ਸਾਧਨ ਹੈ।" ਇਸ ਬੈਠਕ ਵਿਚ 44 ਕੇਂਦਰੀ ਮੰਤਰਾਲਿਆਂ ਅਤੇ ਵਿਭਾਗਾਂ, ਰਾਜ ਸਰਕਾਰਾਂ ਅਤੇ ਨਸ਼ੀਲੇ ਪਦਾਰਥਾਂ ਦੇ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦੇ ਪ੍ਰਤੀਨਿਧੀਆਂ ਨੇ ਮੀਟਿੰਗ ਵਿੱਚ ਵਿਅਕਤੀਗਤ ਅਤੇ ਆਨਲਾਈਨ ਤੌਰ 'ਤੇ ਦੋਵੇਂ ਤਰ੍ਹਾਂ ਹਿੱਸਾ ਲਿਆ। ਮੀਟਿੰਗ ਵਿੱਚ ਨਸ਼ਾ ਮੁਕਤ ਭਾਰਤ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਸਰਕਾਰ ਦੇ ਯਤਨਾਂ ਨੂੰ ਮਜ਼ਬੂਤ ਕਰਨ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਚਰਚਾ ਦਾ ਕੇਂਦਰ ਬਿੰਦੂ ਸਿੰਥੈਟਿਕ ਨਸ਼ਿਆਂ ਦੀ ਵੱਧ ਰਹੀ ਚੁਣੌਤੀ ਨਾਲ ਨਜਿੱਠਣ, ਡਾਰਕਨੈੱਟ ਰਾਹੀਂ ਹੋਣ ਵਾਲੀ ਤਸਕਰੀ 'ਤੇ ਰੋਕ ਲਗਾਉਣਾ ਅਤੇ ਅਗਲੇ ਤਿੰਨ ਸਾਲਾਂ ਦੌਰਾਨ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਦੀ ਪਹੁੰਚ ਨੂੰ ਵਧਾਉਣ 'ਤੇ ਸੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

"PR ਤੋਂ GDP ਅੰਕੜਿਆਂ ਦੀ ਤਸਵੀਰ ਚਮਕਾਈ ਜਾ ਸਕਦੀ ਹੈ, ਅਰਥਵਿਵਸਥਾ ਨਹੀਂ": ਜੈਰਾਮ ਰਮੇਸ਼

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ