Sunday, October 25, 2026
BREAKING
• ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ' • ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ • "ਮਨ ਕੀ ਬਾਤ" ਦੁਨੀਆ ਦਾ ਸਭ ਤੋਂ ਮਸ਼ਹੂਰ ਪ੍ਰੋਗਰਾਮ ਬਣ ਗਿਆ: ਭਾਜਪਾ ਪ੍ਰਧਾਨ ਨਿਤਿਨ ਨਬੀਨ • ਬੰਗਲਾਦੇਸ਼ ਨੇ ਸਾਊਦੀ ਅਰਬ 'ਚ ਦੋ ਬੰਗਲਾਦੇਸ਼ੀ ਨਾਗਰਿਕਾਂ ਨੂੰ ਮੌਤ ਦੀ ਸਜ਼ਾ ਬਾਰੇ ਮੰਗੇ ਵੇਰਵੇ • ਜੰਗ ਦੀਆਂ ਨਵੀਆਂ ਧਮਕੀਆਂ ਵਿਚਾਲੇ ਈਰਾਨੀ ਵਿਦੇਸ਼ ਮੰਤਰੀ ਦਾ ਬਿਆਨ ਆਇਆ ਸਾਹਮਣੇ • 'ਅਸੀ ਹਿੰਦੂ ਆਂ, ਸਾਡੇ ਇੱਥੇ ...!', ਪਤਨੀ ਸੁਨੀਤਾ ਵਲੋਂ ਤਲਾਕ ਦੀ ਅਰਜ਼ੀ ਵਾਪਸ ਲੈਣ ਮਗਰੋਂ ਗੋਵਿੰਦਾ ਦਾ ਵੱਡਾ ਬਿਆਨ • "ਸਾਡੇ ਘਰਾਂ 'ਤੇ ਚੱਲ ਰਹੀਆਂ ਨੇ ਗੋਲੀਆਂ..." ਫਾਇਰਿੰਗ ਮਗਰੋਂ ਪਹਿਲੀ ਵਾਰ ਰੋਹਿਤ ਸ਼ੈੱਟੀ ਨੇ ਤੋੜੀ ਚੁੱਪੀ • ਫ੍ਰੈਂਚ ਓਪਨ ਬੈਡਮਿੰਟਨ: ਫਾਈਨਲ 'ਚ ਪੀ.ਵੀ. ਸਿੰਧੂ ਦੀ ਹਾਰ, ਦੱਖਣੀ ਕੋਰੀਆ ਦੀ ਆਨ ਸੇ ਯੰਗ ਨੇ ਜਿੱਤਿਆ ਖ਼ਿਤਾਬ • ਹਰਮਨਪ੍ਰੀਤ ਅਤੇ ਦੀਪਤੀ ਦੇ ਸੈਂਕੜੇ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 329 ਦੌੜਾਂ ਦਾ ਟੀਚਾ • ਆਲਰਾਊਂਡਰ ਵਜੋਂ ਵਰਕਲੋਡ ਸੰਭਾਲਣਾ ਵੱਡੀ ਚੁਣੌਤੀ : ਨੀਤੀਸ਼ ਕੁਮਾਰ ਰੈੱਡੀ

ਬਾਜ਼ਾਰ

ਵੱਡਾ ਝਟਕਾ! ਮੂਧੇ ਮੂੰਹ ਡਿੱਗਾ ਰੁਪਿਆ, ਰਿਕਾਰਡ ਹੇਠਲੇ ਪੱਧਰ 'ਤੇ ਪਹੁੰਚੀ ਭਾਰਤੀ ਕਰੰਸੀ

05 ਮਈ, 2026 06:18 PM

ਮੰਗਲਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 20 ਪੈਸੇ ਡਿੱਗ ਕੇ 95.43 'ਤੇ ਆ ਗਿਆ। ਖਾੜੀ ਖੇਤਰ ਵਿੱਚ ਅਮਰੀਕਾ ਅਤੇ ਈਰਾਨੀ ਫੌਜਾਂ ਵਿਚਕਾਰ ਨਵੇਂ ਫੌਜੀ ਟਕਰਾਅ ਤੋਂ ਬਾਅਦ ਅਸਥਿਰ ਬਾਜ਼ਾਰ ਭਾਵਨਾ ਕਾਰਨ ਘਰੇਲੂ ਮੁਦਰਾ ਦਬਾਅ ਹੇਠ ਹੈ। ਫਾਰੇਕਸ ਡੀਲਰਾਂ ਮੁਤਾਬਕ ਖਾੜੀ ਦੇਸ਼ਾਂ ਵਿੱਚ ਅਸਥਿਰਤਾ ਕਾਰਨ ਨਿਵੇਸ਼ਕ ਸੁਰੱਖਿਅਤ ਨਿਵੇਸ਼ ਵਿਕਲਪਾਂ ਵੱਲ ਮੁੜ ਰਹੇ ਹਨ ਅਤੇ ਵੱਡੇ ਪੱਧਰ 'ਤੇ ਪੂੰਜੀ ਬਾਹਰ ਲੈ ਜਾ ਰਹੇ ਹਨ ਜਿਸ ਦਾ ਅਮਰੀਕੀ ਡਾਲਰ ਨੂੰ ਲਾਭ ਹੋ ਰਹੇ ਹਨ।

ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ ਵਿੱਚ ਰੁਪਿਆ 95.30 ਪ੍ਰਤੀ ਡਾਲਰ 'ਤੇ ਖੁੱਲ੍ਹਿਆ। ਹਾਲਾਂਕਿ, ਸ਼ੁਰੂਆਤੀ ਵਪਾਰ ਵਿੱਚ ਇਹ ਅਮਰੀਕੀ ਡਾਲਰ ਦੇ ਮੁਕਾਬਲੇ 20 ਪੈਸੇ ਡਿੱਗ ਕੇ 95.43 'ਤੇ ਆ ਗਿਆ। ਸੋਮਵਾਰ ਨੂੰ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 39 ਪੈਸੇ ਡਿੱਗ ਕੇ 95.23 ਦੇ ਸਭ ਤੋਂ ਹੇਠਲੇ ਪੱਧਰ 'ਤੇ ਬੰਦ ਹੋਇਆ ਸੀ।

ਇਸ ਦੌਰਾਨ ਛੇ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਡਾਲਰ ਦੇ ਪ੍ਰਦਰਸ਼ਨ ਨੂੰ ਮਾਪਦਾ ਡਾਲਰ ਸੂਚਕਾਂਕ 0.15 ਪ੍ਰਤੀਸ਼ਤ ਵਧ ਕੇ 98.51 'ਤੇ ਆ ਗਿਆ।

ਦੂਜੇ ਪਾਸੇ ਪੱਛਮੀ ਏਸ਼ੀਆ ਵਿੱਚ ਵਧਦੇ ਤਣਾਅ ਅਤੇ ਅਮਰੀਕਾ-ਈਰਾਨ ਦਰਮਿਆਨ ਸ਼ਾਂਤੀ ਦੀਆਂ ਉਮੀਦਾਂ ਨੂੰ ਲੱਗੇ ਝਟਕੇ ਕਾਰਨ ਅੱਜ ਭਾਰਤੀ ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ ਆਪਣੇ ਹੁਣ ਤੱਕ ਦੇ ਸਭ ਤੋਂ ਹੇਠਲੇ ਪੱਧਰ (All-time Low) 'ਤੇ ਪਹੁੰਚ ਗਿਆ ਹੈ। ਮੰਗਲਵਾਰ ਨੂੰ ਕਾਰੋਬਾਰ ਦੌਰਾਨ ਰੁਪਿਆ 0.3 ਫੀਸਦੀ ਦੀ ਗਿਰਾਵਟ ਨਾਲ 95.40 ਦੇ ਪੱਧਰ 'ਤੇ ਆ ਗਿਆ। ਜ਼ਿਕਰਯੋਗ ਹੈ ਕਿ ਪਿਛਲੇ ਹਫਤੇ ਇਹ 95.33 ਤੱਕ ਡਿੱਗਿਆ ਸੀ ਅਤੇ ਬੀਤੇ ਦਿਨ ਵੀ ਇਹ ਰਿਕਾਰਡ ਹੇਠਲੇ ਪੱਧਰ 'ਤੇ ਬੰਦ ਹੋਇਆ ਸੀ।


ਤੇਲ ਦੀਆਂ ਕੀਮਤਾਂ ਅਤੇ ਆਰਥਿਕ ਜੋਖਮ
ਪੱਛਮੀ ਏਸ਼ੀਆ ਵਿੱਚ ਅਸ਼ਾਂਤੀ ਕਾਰਨ ਭਾਰਤ ਲਈ ਆਰਥਿਕ ਜੋਖਮ ਵਧ ਗਏ ਹਨ। ਭਾਰਤ ਆਪਣੀ ਲੋੜ ਦਾ ਜ਼ਿਆਦਾਤਰ ਤੇਲ ਦੂਜੇ ਦੇਸ਼ਾਂ ਤੋਂ ਦਰਾਮਦ (Import) ਕਰਦਾ ਹੈ। ਕੱਚਾ ਤੇਲ ਇਸ ਵੇਲੇ 113 ਡਾਲਰ ਪ੍ਰਤੀ ਬੈਰਲ ਦੇ ਆਸ-ਪਾਸ ਕਾਰੋਬਾਰ ਕਰ ਰਿਹਾ ਹੈ। ਜੇਕਰ ਇਹ ਤਣਾਅ ਲੰਬੇ ਸਮੇਂ ਤੱਕ ਜਾਰੀ ਰਹਿੰਦਾ ਹੈ, ਤਾਂ ਤੇਲ ਦੀਆਂ ਕੀਮਤਾਂ ਉੱਚ ਪੱਧਰ 'ਤੇ ਰਹਿਣਗੀਆਂ, ਜਿਸ ਨਾਲ ਭਾਰਤ ਦਾ ਚਾਲੂ ਖਾਤਾ ਘਾਟਾ (Current Account Deficit) ਵਧੇਗਾ, ਵਿਕਾਸ ਦਰ ਪ੍ਰਭਾਵਿਤ ਹੋਵੇਗੀ ਅਤੇ ਮਹਿੰਗਾਈ ਵਿੱਚ ਵਾਧਾ ਹੋ ਸਕਦਾ ਹੈ।


ਵਿਦੇਸ਼ੀ ਨਿਵੇਸ਼ਕਾਂ ਦੀ ਬਿਕਵਾਲੀ
ਰੁਪਏ ਦੀ ਗਿਰਾਵਟ ਪਿੱਛੇ ਵਿਦੇਸ਼ੀ ਨਿਵੇਸ਼ਕਾਂ ਵੱਲੋਂ ਕੀਤੀ ਜਾ ਰਹੀ ਲਗਾਤਾਰ ਬਿਕਵਾਲੀ ਵੀ ਇੱਕ ਵੱਡਾ ਕਾਰਨ ਹੈ। ਅੰਕੜਿਆਂ ਅਨੁਸਾਰ, ਮਾਰਚ ਮਹੀਨੇ ਤੋਂ ਹੁਣ ਤੱਕ ਵਿਦੇਸ਼ੀ ਨਿਵੇਸ਼ਕ ਭਾਰਤੀ ਬਾਜ਼ਾਰ ਵਿੱਚੋਂ 20 ਅਰਬ ਡਾਲਰ ਤੋਂ ਵੱਧ ਦੀ ਨਿਕਾਸੀ ਕਰ ਚੁੱਕੇ ਹਨ। ਭਾਰਤ ਦੇ ਨਾਲ-ਨਾਲ ਇੰਡੋਨੇਸ਼ੀਆ ਅਤੇ ਫਿਲੀਪੀਨਜ਼ ਵਰਗੇ ਦੇਸ਼ਾਂ ਦੀਆਂ ਕਰੰਸੀਆਂ ਵਿੱਚ ਵੀ ਤੇਲ 'ਤੇ ਨਿਰਭਰਤਾ ਕਾਰਨ ਗਿਰਾਵਟ ਦੇਖੀ ਗਈ ਹੈ।


ਸ਼ੇਅਰ ਬਾਜ਼ਾਰ ਵਿੱਚ ਵੀ ਹਾਹਾਕਾਰ
ਘਰੇਲੂ ਸ਼ੇਅਰ ਬਾਜ਼ਾਰਾਂ ਵਿੱਚ, ਸੈਂਸੈਕਸ ਸ਼ੁਰੂਆਤੀ ਕਾਰੋਬਾਰ ਵਿੱਚ 361.62 ਅੰਕ ਡਿੱਗ ਕੇ 76,907.78 ਅੰਕ 'ਤੇ ਆ ਗਿਆ ਜਦੋਂ ਕਿ ਨਿਫਟੀ 134.90 ਅੰਕ ਡਿੱਗ ਕੇ 23,980.60 ਅੰਕ 'ਤੇ ਆ ਗਿਆ। ਅੰਤਰਰਾਸ਼ਟਰੀ ਮਿਆਰੀ ਬ੍ਰੈਂਟ ਕਰੂਡ ਦੀ ਕੀਮਤ 1.07 ਪ੍ਰਤੀਸ਼ਤ ਡਿੱਗ ਕੇ 113.22 ਡਾਲਰ ਪ੍ਰਤੀ ਬੈਰਲ 'ਤੇ ਆ ਗਈ। ਸਟਾਕ ਮਾਰਕੀਟ ਦੇ ਅੰਕੜਿਆਂ ਅਨੁਸਾਰ, ਵਿਦੇਸ਼ੀ ਸੰਸਥਾਗਤ ਨਿਵੇਸ਼ਕ (FII) ਸੋਮਵਾਰ ਨੂੰ ਖਰੀਦਦਾਰ ਸਨ ਅਤੇ ਉਨ੍ਹਾਂ ਨੇ 2,835.62 ਕਰੋੜ ਰੁਪਏ ਦੇ ਸ਼ੇਅਰ ਖਰੀਦੇ।

 

Have something to say? Post your comment

ਅਤੇ ਬਾਜ਼ਾਰ ਖਬਰਾਂ

ਮਸ਼ਹੂਰ ਕੰਪਨੀ 12,000 ਨੌਕਰੀਆਂ 'ਚ ਕਰੇਗੀ ਕਟੌਤੀ, ਕਰ'ਤਾ ਐਲਾਨ

ਮਸ਼ਹੂਰ ਕੰਪਨੀ 12,000 ਨੌਕਰੀਆਂ 'ਚ ਕਰੇਗੀ ਕਟੌਤੀ, ਕਰ'ਤਾ ਐਲਾਨ

JIO ਦੇ IPO ਨੇ ਰਚਿਆ ਇਤਿਹਾਸ, 1 ਕਰੋੜ ਅਰਜ਼ੀਆਂ ਨਾਲ ਬਣਾਇਆ ਵਿਸ਼ਵ ਰਿਕਾਰਡ

JIO ਦੇ IPO ਨੇ ਰਚਿਆ ਇਤਿਹਾਸ, 1 ਕਰੋੜ ਅਰਜ਼ੀਆਂ ਨਾਲ ਬਣਾਇਆ ਵਿਸ਼ਵ ਰਿਕਾਰਡ

ਕਾਰੋਬਾਰੀਆਂ ਲ਼ਈ ਵੱਡੀ ਖ਼ਬਰ , 1 ਨਵੰਬਰ ਤੋਂ GST 'ਚ ਹੋਣ ਜਾ ਰਹੇ ਵੱਡੇ ਬਦਲਾਅ

ਕਾਰੋਬਾਰੀਆਂ ਲ਼ਈ ਵੱਡੀ ਖ਼ਬਰ , 1 ਨਵੰਬਰ ਤੋਂ GST 'ਚ ਹੋਣ ਜਾ ਰਹੇ ਵੱਡੇ ਬਦਲਾਅ

ICICI ਬੈਂਕ ਦੇ ਇਨ੍ਹਾਂ ਖ਼ਾਤਾਧਾਰਕਾਂ ਨੂੰ ਲੱਗੇਗਾ ਝਟਕਾ! 1 ਦਸੰਬਰ ਤੋਂ ਲਾਗੂ ਹੋਣ ਜਾ ਰਹੇ ਨਵੇਂ ਚਾਰਜ

ICICI ਬੈਂਕ ਦੇ ਇਨ੍ਹਾਂ ਖ਼ਾਤਾਧਾਰਕਾਂ ਨੂੰ ਲੱਗੇਗਾ ਝਟਕਾ! 1 ਦਸੰਬਰ ਤੋਂ ਲਾਗੂ ਹੋਣ ਜਾ ਰਹੇ ਨਵੇਂ ਚਾਰਜ

LaLiT  ਹੋਟਲ ਵਿਸਥਾਰ ਲਈ ਖ਼ਰਚ ਕਰੇਗਾ 600 ਕਰੋੜ, 5 ਸਾਲਾਂ 'ਚ ਜੋੜੇ ਜਾਣਗੇ 1,000 ਕਮਰੇ

LaLiT ਹੋਟਲ ਵਿਸਥਾਰ ਲਈ ਖ਼ਰਚ ਕਰੇਗਾ 600 ਕਰੋੜ, 5 ਸਾਲਾਂ 'ਚ ਜੋੜੇ ਜਾਣਗੇ 1,000 ਕਮਰੇ

ਪ੍ਰਾਪਰਟੀ ਟੈਕਸ ਦੇ ਲਾਗੂ ਹੋਣਗੇ ਨਵੇਂ ਨਿਯਮ, ਔਰਤਾਂ ਤੇ ਬਜ਼ੁਰਗਾਂ ਸਮੇਤ ਇਨ੍ਹਾਂ ਲੋਕਾਂ ਨੂੰ ਮਿਲ ਸਕਦੈ ਲਾਭ

ਪ੍ਰਾਪਰਟੀ ਟੈਕਸ ਦੇ ਲਾਗੂ ਹੋਣਗੇ ਨਵੇਂ ਨਿਯਮ, ਔਰਤਾਂ ਤੇ ਬਜ਼ੁਰਗਾਂ ਸਮੇਤ ਇਨ੍ਹਾਂ ਲੋਕਾਂ ਨੂੰ ਮਿਲ ਸਕਦੈ ਲਾਭ

ਨੌਜਵਾਨਾਂ ਨੂੰ ਆਕਰਸ਼ਿਤ ਕਰਨ ਲਈ ਬਾਟਾ ਵਧਾਏਗਾ ਇਸ਼ਤਿਹਾਰਬਾਜ਼ੀ ਖਰਚ

ਨੌਜਵਾਨਾਂ ਨੂੰ ਆਕਰਸ਼ਿਤ ਕਰਨ ਲਈ ਬਾਟਾ ਵਧਾਏਗਾ ਇਸ਼ਤਿਹਾਰਬਾਜ਼ੀ ਖਰਚ

ਤੇਜ਼ੀ ਨਾਲ ਵਧ ਰਿਹਾ ਚੀਨ ਦਾ ਐਕਸਪੋਰਟ, ਪਰ ਡਿੱਗਦੀ ਘਰੇਲੂ ਖ਼ਪਤ ਬਣੀ ਚਿੰਤਾ ਦਾ ਕਾਰਨ

ਤੇਜ਼ੀ ਨਾਲ ਵਧ ਰਿਹਾ ਚੀਨ ਦਾ ਐਕਸਪੋਰਟ, ਪਰ ਡਿੱਗਦੀ ਘਰੇਲੂ ਖ਼ਪਤ ਬਣੀ ਚਿੰਤਾ ਦਾ ਕਾਰਨ

ਰੂਸੀ ਤੇਲ ਤੋਂ ਬਣੇ ਪੈਟਰੋਲੀਅਮ ਉਤਪਾਦਾਂ ਦੀ ਬਰਾਮਦ ਵਧੀ, ਭਾਰਤ ਤੋਂ 10,800 ਕਰੋੜ ਰੁਪਏ ਦਾ ਈਂਧਨ ਵਿਦੇਸ਼ ਪਹੁੰਚਿਆ

ਰੂਸੀ ਤੇਲ ਤੋਂ ਬਣੇ ਪੈਟਰੋਲੀਅਮ ਉਤਪਾਦਾਂ ਦੀ ਬਰਾਮਦ ਵਧੀ, ਭਾਰਤ ਤੋਂ 10,800 ਕਰੋੜ ਰੁਪਏ ਦਾ ਈਂਧਨ ਵਿਦੇਸ਼ ਪਹੁੰਚਿਆ

ਸੱਤ ਮਹੀਨਿਆਂ 'ਚ ਸਭ ਤੋਂ ਤੇਜ਼ ਦੋੜੀ ਭਾਰਤੀ ਕਰੰਸੀ, 9 ਪੈਸੇ ਹੋਈ ਮਜ਼ਬੂਤ

ਸੱਤ ਮਹੀਨਿਆਂ 'ਚ ਸਭ ਤੋਂ ਤੇਜ਼ ਦੋੜੀ ਭਾਰਤੀ ਕਰੰਸੀ, 9 ਪੈਸੇ ਹੋਈ ਮਜ਼ਬੂਤ