ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਦੀ ਤਾਰੀਖ਼ ਦਾ ਐਲਾਨ ਕਰ ਦਿੱਤਾ ਗਿਆ ਹੈ। ਦਰਅਸਲ 3 ਨਵੰਬਰ ਨੂੰ ਐੱਸ. ਜੀ. ਪੀ. ਸੀ. ਦਾ ਜਨਰਲ ਇਜਲਾਸ ਸੱਦਿਆ ਗਿਆ ਹੈ, ਜਿਸ ਵਿਚ ਐੱਸ. ਜੀ. ਪੀ. ਸੀ. ਦੇ ਪ੍ਰਧਾਨ ਦੀ ਚੋਣ ਕੀਤੀ ਜਾਵੇਗੀ। ਇਸ ਦੀ ਜਾਣਕਾਰੀ ਹਰਜਿੰਦਰ ਸਿੰਘ ਧਾਮੀ ਵੱਲੋਂ ਦਿੱਤੀ ਗਈ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਅੰਮ੍ਰਿਤਸਰ ਵਿਖੇ ਮੀਟਿੰਗ ਕੀਤੀ ਗਈ, ਜਿਸ ਵਿਚ ਪ੍ਰਧਾਨ ਦੀ ਚੋਣ ਸਮੇਤ ਹੋਰ ਵੀ ਕਈ ਮੁੱਦਿਆਂ 'ਤੇ ਚਰਚਾ ਕੀਤੀ ਗਈ ਹੈ। ਮੀਟਿੰਗ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਦੱਸਿਆ ਕਿ 3 ਨਵੰਬਰ ਨੂੰ ਐੱਸ. ਜੀ. ਪੀ. ਸੀ. ਦਾ ਜਨਰਲ ਇਜਲਾਸ ਸੱਦਿਆ ਗਿਆ ਹੈ, ਜਿਸ ਵਿਚ ਪ੍ਰਧਾਨ ਦੀ ਚੋਣ ਦੇ ਨਾਲ-ਨਾਲ ਹੋਰ ਵੀ ਮੁੱਦਿਆਂ 'ਤੇ ਵੱਡੇ ਫ਼ੈਸਲੇ ਲਏ ਜਾ ਸਕਦੇ ਹਨ।
ਇਸ ਦੌਰਾਨ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਤੇ 11 ਅੰਤਰਿੰਗ ਕਮੇਟੀ ਮੈਂਬਰਾਂ ਦੀ ਵੀ ਚੋਣ ਹੋਵੇਗੀ। ਦੱਸ ਦਈਏ ਕਿ ਮੌਜੂਦਾ ਹਾਊਸ ’ਚ 149 ਸ਼੍ਰੋਮਣੀ ਕਮੇਟੀ ਮੈਂਬਰ ਅਧਿਕਾਰਿਤ ਤੌਰ ’ਤੇ ਆਪਣੀ ਵੋਟ ਰਾਹੀਂ ਚੋਣ ਕਰਨਗੇ।