Thursday, November 12, 2026
BREAKING
• ਬੀਬੀ ਜਗੀਰ ਕੌਰ ਦੀ ਅਕਾਲੀ ਦਲ 'ਚ ਵਾਪਸੀ ਦਾ ਪ੍ਰੋਗਰਾਮ ਟਲਿਆ, ਸੁਖਬੀਰ ਦੀ ਦਿੱਲੀ 'ਚ ਮੀਟਿੰਗ • ਮੁੜ ਆਨਲਾਈਨ ਲੱਗਣਗੀਆਂ ਕਲਾਸਾਂ ! GRAP-3 ਹੋਇਆ ਲਾਗੂ, ਸਕੂਲਾਂ ਨੂੰ ਹਾਈਬ੍ਰਿਡ ਮੋਡ 'ਚ ਚਲਾਉਣ ਦੇ ਆਦੇਸ਼ • ਆਮ ਆਦਮੀ ਪਾਰਟੀ ਵਲੋਂ 31 ਹੋਰ ਉਮੀਦਵਾਰਾਂ ਦਾ ਐਲਾਨ, CM ਮਾਨ ਨੇ ਐਲਾਨੀ ਸੂਚੀ • ਵੱਡੀ ਖ਼ਬਰ ; ਅਮਿਤਾਭ ਬੱਚਨ ਦੇ ਬੰਗਲੇ ਨੂੰ ਉਡਾਉਣ ਦੀ ਮਿਲੀ ਧਮਕੀ ! BMC, ਏਅਰਪੋਰਟ ਤੇ ਬੈਂਕਾਂ ਨੂੰ ਵੀ... • ਪਾਕਿਸਤਾਨ ਦੀ ਪੰਜਾਬ ਸਰਕਾਰ ਨੇ ਇਮਰਾਨ ਖਾਨ ਦੀਆਂ ਦੋ ਭੈਣਾਂ ਨੂੰ ਕਰ'ਤਾ ਰਿਹਾਅ • ਚੰਡੀਗੜ੍ਹ 'ਚ ਦਿਲਜੀਤ ਦੇ ਸ਼ੋਅ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਬੈਂਕਾਂ ਤੇ ਮੋਹਾਲੀ ਏਅਰਪੋਰਟ ਲਈ ਵੀ ਆਈ ਈਮੇਲ • ਗਮਾਡਾ ਨੇ ਚਾਰ ਪਿੰਡਾਂ 'ਚ ਚਲਾਇਆ ਪੀਲਾ ਪੰਜਾ, ਨਾਜਾਇਜ਼ ਕਾਲੋਨੀਆਂ ਖ਼ਿਲਾਫ਼ ਕੀਤੀ ਕਾਰਵਾਈ • ਕਾਂਗਰਸ 'ਚ ਟਿਕਟਾਂ ਨੂੰ ਲੈ ਕੇ ਸਚਿਨ ਪਾਇਲਟ ਦਾ ਵੱਡਾ ਬਿਆਨ, ਪਰਗਟ ਸਿੰਘ ਦੀ ਕੀਤੀ ਤਾਰੀਫ਼ • ਦੇਸ਼ 'ਚ ਵਧ ਰਹੀ ਮਹਿੰਗਾਈ 'ਤੇ ਜੈਰਾਮ ਰਮੇਸ਼ ਨੇ ਕੇਂਦਰ ਸਰਕਾਰ ਨੂੰ ਘੇਰਿਆ • ਬਾਲ ਦਿਵਸ 'ਤੇ ਤਾਮਿਲਨਾਡੂ 'ਚ 61.84 ਲੱਖ ਤੋਂ ਵੱਧ ਸਕੂਲੀ ਵਿਦਿਆਰਥੀਆਂ ਨੂੰ ਵੰਡੇ ਜਾਣਗੇ ਕੇਕ

ਮਨੋਰੰਜਨ

ਵੱਡੀ ਖ਼ਬਰ ; ਅਮਿਤਾਭ ਬੱਚਨ ਦੇ ਬੰਗਲੇ ਨੂੰ ਉਡਾਉਣ ਦੀ ਮਿਲੀ ਧਮਕੀ ! BMC, ਏਅਰਪੋਰਟ ਤੇ ਬੈਂਕਾਂ ਨੂੰ ਵੀ...

12 ਨਵੰਬਰ, 2026 06:54 PM

ਬੀਤੇ ਦਿਨੀਂ ਟਾਈਗਰ ਸ਼ਰਾਫ 'ਤੇ ਹੋਈ ਫਾਇਰਿੰਗ ਮਗਰੋਂ ਮੁੰਬਈ ਦੇ ਲੋਕ ਡਰ ਦੇ ਸਾਏ ਹੇਠ ਸਮਾਂ ਕੱਢ ਰਹੇ ਹਨ। ਇਸੇ ਦੌਰਾਨ ਇਕ ਹੋਰ ਖ਼ਬਰ ਸਾਹਮਣੇ ਆਈ ਹੈ, ਜਿੱਥੇ ਮੁੰਬਈ ਦੀਆਂ ਕਈ ਅਹਿਮ ਥਾਂਵਾਂ, ਜਿਨ੍ਹਾਂ ਵਿੱਚ ਮੁੰਬਈ ਦੇ ਮੇਅਰ ਦਾ ਦਫ਼ਤਰ, ਅਦਾਕਾਰ ਅਮਿਤਾਭ ਬੱਚਨ ਦਾ ਬੰਗਲਾ, ਛਤਰਪਤੀ ਸ਼ਿਵਾਜੀ ਮਹਾਰਾਜ ਅੰਤਰਰਾਸ਼ਟਰੀ ਹਵਾਈ ਅੱਡਾ, ਬੈਂਕ, ਅਦਾਲਤਾਂ ਅਤੇ ਮਹਾਲਕਸ਼ਮੀ ਰੇਸਕੋਰਸ ਸ਼ਾਮਲ ਹਨ, ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਇੱਕ ਤਾਜ਼ਾ ਈਮੇਲ ਮਿਲੀ ਹੈ, ਜਿਸ ਮਗਰੋਂ ਸੁਰੱਖਿਆ ਏਜੰਸੀਆਂ ਨੂੰ ਹਾਈ ਅਲਰਟ 'ਤੇ ਰੱਖਿਆ ਗਿਆ ਹੈ।

ਵੀਰਵਾਰ ਸਵੇਰੇ ਲਗਭਗ 10:12 ਵਜੇ ਮਿਲੀ ਇਸ ਈਮੇਲ ਤੋਂ ਬਾਅਦ ਬ੍ਰਿਹਨਮੁੰਬਈ ਨਗਰ ਨਿਗਮ (BMC) ਹੈੱਡਕੁਆਰਟਰ ਸਮੇਤ ਸਾਰੀਆਂ ਸਬੰਧਤ ਥਾਵਾਂ 'ਤੇ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ। ਧਮਕੀ ਵਾਲੀ ਈਮੇਲ ਮਿਲਦਿਆਂ ਹੀ ਪੁਲਸ ਅਤੇ ਬੰਬ ਨਿਰੋਧਕ ਦਸਤਿਆਂ ਨੇ ਮੇਅਰ ਦਫ਼ਤਰ ਸਮੇਤ ਦੱਸੇ ਗਏ ਟਿਕਾਣਿਆਂ ਦੀ ਬਾਰੀਕੀ ਨਾਲ ਤਲਾਸ਼ੀ ਲਈ। ਹਾਲਾਂਕਿ, ਜਾਂਚ ਦੌਰਾਨ ਕੋਈ ਵੀ ਸ਼ੱਕੀ ਵਸਤੂ ਜਾਂ ਵਿਸਫੋਟਕ ਸਮੱਗਰੀ ਬਰਾਮਦ ਨਹੀਂ ਹੋਈ, ਜਿਸ ਤੋਂ ਬਾਅਦ ਆਮ ਵਾਂਗ ਕੰਮਕਾਜ ਜਾਰੀ ਰਿਹਾ।

ਹਾਲਾਂਕਿ ਅਜਿਹੀਆਂ ਧਮਕੀਆਂ ਪਹਿਲਾਂ ਵੀ ਮਿਲ ਚੁੱਕੀਆਂ ਹਨ, ਪਰ ਪਿਛਲੀਆਂ ਧਮਕੀਆਂ ਦੇ ਉਲਟ, ਇਸ ਵਾਰ ਈਮੇਲ 'ਚ ਮੁੰਬਈ ਦੇ ਕਈ ਜਨਤਕ ਸਥਾਨਾਂ ਅਤੇ ਅਦਾਰਿਆਂ ਦੇ ਨਾਂ ਲਿਖੇ ਗਏ ਹਨ ਅਤੇ ਮੈਸੇਜ 'ਚ "ਖਾਲਿਸਤਾਨ ਬੋਲੇਗਾ, ਮੁੰਬਈ ਜ਼ਿੰਦਾਬਾਦ" ਵਰਗੇ ਨਾਅਰੇ ਵੀ ਲਿਖੇ ਗਏ ਹਨ, ਜਿਸ ਨੇ ਸੁਰੱਖਿਆ ਏਜੰਸੀਆਂ ਦੀ ਚਿੰਤਾ ਵਧਾ ਦਿੱਤੀ ਹੈ।

ਫਿਲਹਾਲ ਮੁੰਬਈ ਪੁਲਸ ਅਤੇ ਸਾਈਬਰ ਜਾਂਚ ਏਜੰਸੀਆਂ ਵੱਲੋਂ ਈਮੇਲ ਭੇਜਣ ਵਾਲੇ ਦੀ ਪਛਾਣ ਕਰਨ ਅਤੇ ਇਸ ਪਿੱਛੇ ਲੁਕੇ ਮਕਸਦ ਦਾ ਪਤਾ ਲਗਾਉਣ ਲਈ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

 

Have something to say? Post your comment

ਅਤੇ ਮਨੋਰੰਜਨ ਖਬਰਾਂ