ਚੰਡੀਗੜ੍ਹ : ਆਮ ਆਦਮੀ ਪਾਰਟੀ ਵਲੋਂ ਵੱਡਾ ਫ਼ੈਸਲਾ ਲੈਂਦੇ ਹੋਏ ਟ੍ਰਾਈਡੈਂਟ ਗਰੁੱਪ ਦੇ ਮਾਲਕ ਰਾਜਿੰਦਰ ਗੁਪਤਾ ਨੂੰ ਪੰਜਾਬ ਦੀ ਖ਼ਾਲੀ ਪਈ ਰਾਜ ਸਭਾ ਸੀਟ ਲਈ ਉਮੀਦਵਾਰ ਐਲਾਨਿਆ ਗਿਆ ਹੈ। ਦੱਸਣਯੋਗ ਹੈ ਕਿ ਰਾਜਿੰਦਰ ਗੁਪਤਾ ਟ੍ਰਾਈਡੈਂਟ ਗਰੁੱਪ ਦੇ ਮਾਲਕ ਹਨ ਅਤੇ ਉਹ ਪਹਿਲਾਂ ਹੀ ਪਿਛਲੀਆਂ ਕਈ ਸਰਕਾਰਾਂ ਤੋਂ ਪੰਜਾਬ ਸਰਕਾਰ 'ਚ ਕੈਬਨਿਟ ਰੈਂਕ ਚੱਲੇ ਆ ਰਹੇ ਹਨ।
ਬੀਤੇ ਦਿਨ ਉਨ੍ਹਾਂ ਵਲੋਂ ਕਾਲੀ ਮਾਤਾ ਪ੍ਰਬੰਧਕੀ ਕਮੇਟੀ ਪਟਿਆਲਾ ਦੇ ਚੇਅਰਮੈਨ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇਹ ਵੀ ਦੱਸਣਯੋਗ ਹੈ ਕਿ ਸੰਜੀਵ ਅਰੋੜਾ ਪਹਿਲਾਂ ਰਾਜ ਸਭਾ ਦੇ ਮੈਂਬਰ ਹਨ, ਜਿਨ੍ਹਾਂ ਵਲੋਂ ਅਸਤੀਫ਼ਾ ਦੇ ਕੇ ਜ਼ਿਮਨੀ ਚੋਣ ਲੜੀ ਗਈ ਸੀ ਅਤੇ ਉਹ ਵਿਧਾਇਕ ਚੁਣੇ ਜਾਣ ਮਗਰੋਂ ਹੁਣ ਕੈਬਨਿਟ ਮੰਤਰੀ ਹਨ। ਇਸ ਲਈ ਖ਼ਾਲੀ ਹੋਈ ਰਾਜ ਸਭਾ ਸੀਟ 'ਤੇ ਆਮ ਆਦਮੀ ਪਾਰਟੀ ਵਲੋਂ ਹੁਣ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ ਹੈ।