Thursday, September 03, 2026
BREAKING
ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ SGPC ਵਫ਼ਦ ਵੱਲੋਂ ਬਿਦੂਰ ਵਿਖੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ, ਨੇਪਾਲ ਦੇ ਗ੍ਰਹਿ ਮੰਤਰੀ ਨਾਲ ਵੀ ਕੀਤੀ ਮੁਲਾਕਾਤ ਬੁੜੈਲ ’ਚ ਮਕਾਨ ਦੀ ਤੀਜੀ ਮੰਜ਼ਿਲ ਤੋਂ ਡਿੱਗਿਆ ਵਿਅਕਤੀ, ਮੌ*ਤ ਮੋਹਾਲੀ 'ਚ CP-67 ਮਾਲ ਦੇ ਬਾਹਰ ਚੱਲੀਆਂ ਗੋਲੀਆਂ, ਦਹਿਸ਼ਤ ਨਾਲ ਕੰਬਿਆ ਪੂਰਾ ਇਲਾਕਾ ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ 'ਜਿਹੜੇ ਦੇਸ਼ ਅਮਰੀਕਾ ਨੂੰ..!', PM ਮੋਦੀ ਤੇ ਇਰਾਨੀ ਰਾਸ਼ਟਰਪਤੀ ਦੀ ਮੁਲਾਕਾਤ ਮਗਰੋਂ US ਨੇ ਦੇ'ਤੀ ਚਿਤਾਵਨੀ

ਚੰਡੀਗੜ੍ਹ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

05 ਜੁਲਾਈ, 2026 05:07 PM

ਚੰਡੀਗੜ੍ਹ : ਇੱਥੇ ਇੰਡਸਟਰੀਅਲ ਏਰੀਆ ਫੇਜ਼-2 ’ਚ ਸ਼ਨੀਵਾਰ ਸ਼ਾਮ ਤਕਰੀਬਨ ਚਾਰ ਵਜੇ ਦੋ ਮੰਜ਼ਿਲਾ ਇਮਾਰਤ ਅਚਾਨਕ ਢਹਿ ਗਈ। ਇਸ ਹਾਦਸੇ ਦੌਰਾਨ 2 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਮਾਰਤ ’ਚ ਮੁਰੰਮਤ ਦਾ ਕੰਮ ਚੱਲ ਰਿਹਾ ਸੀ। ਇਮਾਰਤ ਡਿੱਗਣ ਨਾਲ ਜ਼ੋਰਦਾਰ ਧਮਾਕੇ ਵਰਗੀ ਆਵਾਜ਼ ਹੋਈ ਅਤੇ ਧੂੜ ਦਾ ਗੁਬਾਰ ਚਾਰੇ ਪਾਸੇ ਫੈਲ ਗਿਆ। ਲੋਕਾਂ ਨੇ ਤੁਰੰਤ ਪੁਲਸ ਨੂੰ ਸੂਚਨਾ ਦਿੱਤੀ, ਜਿਸ ਤੋਂ ਬਾਅਦ ਪੁਲਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ 'ਤੇ ਪੁੱਜ ਗਈਆਂ। ਪੁਲਸ ਅਤੇ ਫਾਇਰ ਵਿਭਾਗ ਨੇ ਮਲਬੇ ਹੇਠ ਦੱਬੇ 5 ਮਜ਼ਦੂਰਾਂ ਕੁਲਦੀਪ, ਕੁਲਬੀਰ, ਰਮੇਸ਼, ਰਾਹੁਲ ਅਤੇ ਅਜੀਤ ਨੂੰ ਸੁਰੱਖਿਅਤ ਬਾਹਰ ਕੱਢ ਕੇ ਜੀ. ਐੱਮ. ਸੀ. ਐੱਚ.-32 ’ਚ ਦਾਖ਼ਲ ਕਰਵਾਇਆ, ਜਦੋਂ ਕਿ 2 ਹੋਰ ਵਿਅਕਤੀ ਮਲਬੇ ਹੇਠ ਫਸੇ ਹੋਏ ਸਨ, ਜਿਨ੍ਹਾਂ ਦੀ ਪਛਾਣ ਇਮਾਰਤ ਦੇ ਭਾਈਵਾਲ ਤਰੁਣ ਕੌਸ਼ਿਕ ਅਤੇ ਤਰੁਣ ਜੈਨ ਵਜੋਂ ਹੋਈ।

ਐੱਨ.ਡੀ.ਆਰ.ਐੱਫ. ਦੀਆਂ ਟੀਮਾਂ ਵੱਲੋਂ ਬਚਾਅ ਮੁਹਿੰਮ ਜਾਰੀ ਰੱਖੀ ਗਈ ਪਰ ਉਕਤ ਦੋਹਾਂ ਵਿਅਕਤੀਆਂ ਦੀ ਮੌਤ ਹੋ ਗਈ। ਦੱਸਣਯੋਗ ਹੈ ਕਿ ਇੰਡਸਟਰੀਅਲ ਏਰੀਆ ਦੇ ਪਲਾਟ ਨੰਬਰ 28/9 ’ਚ ਸਥਿਤ ਇਸ ਇਮਾਰਤ ’ਚ ਸਕ੍ਰੈਪ ਦਾ ਕੰਮ ਚੱਲ ਰਿਹਾ ਸੀ, ਜਿੱਥੇ ਕਈ ਮਜ਼ਦੂਰ ਕੰਮ ਕਰ ਰਹੇ ਸਨ। ਮਲਬੇ ’ਚੋਂ ਕੱਢੇ ਗਏ ਰਮੇਸ਼ ਨੇ ਦੱਸਿਆ ਕਿ ਕਰੀਬ ਸ਼ਾਮ ਸਾਢੇ ਚਾਰ ਵਜੇ ਭੂਚਾਲ ਵਰਗੇ ਝਟਕੇ ਮਹਿਸੂਸ ਹੋਏ ਅਤੇ ਕੁੱਝ ਹੀ ਸਕਿੰਟਾਂ ਵਿੱਚ ਪੂਰੀ ਇਮਾਰਤ ਮਲਬੇ ’ਚ ਤਬਦੀਲ ਹੋ ਗਈ।

ਮਲਬੇ ਹੇਠ ਦੱਬੇ ਮਜ਼ਦੂਰ ਮਦਦ ਲਈ ਚੀਕਾਂ ਮਾਰ ਰਹੇ ਸਨ। ਲੋਕਾਂ ਨੇ ਤੁਰੰਤ ਪੁਲਸ ਨੂੰ ਸੂਚਨਾ ਦਿੱਤੀ, ਜਿਸ ਤੋਂ ਬਾਅਦ ਪੁਲਸ, ਸਿਵਲ ਡਿਫੈਂਸ ਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ 5 ਮਜ਼ਦੂਰਾਂ ਨੂੰ ਬਚਾ ਕੇ ਹਸਪਤਾਲ ਪਹੁੰਚਾਇਆ ਗਿਆ। ਦੂਜੇ ਪਾਸੇ ਮਲਬੇ ’ਚ ਫਸੇ ਦੋਵੇਂ ਭਾਈਵਾਲਾਂ ਨੂੰ ਬਾਹਰ ਕੱਢਣ ਲਈ ਮੁਹਿੰਮ ਜਾਰੀ ਰਹੀ। ਜੇ.ਸੀ.ਬੀ. ਦੀ ਮਦਦ ਨਾਲ ਛੱਤ ਦਾ ਲੈਂਟਰ ਹਟਾਇਆ ਗਿਆ ਤਾਂ ਜੋ ਅੰਦਰ ਹਵਾ ਪਹੁੰਚਦੀ ਰਹੇ ਅਤੇ ਫਸੇ ਲੋਕਾਂ ਦੀ ਜਾਨ ਬਚਾਈ ਜਾ ਸਕੇ ਪਰ ਜਦੋਂ ਤੱਕ ਉਨ੍ਹਾਂ ਨੂੰ ਬਾਹਰ ਕੱਢਿਆ ਗਿਆ ਤਾਂ ਉਨ੍ਹਾਂ ਦੀ ਮੌਤ ਹੋ ਚੁੱਕੀ ਸੀ। ਹੋਟਲ ਕਾਰੋਬਾਰੀ ਐੱਸ.ਪੀ. ਚਾਵਲਾ ਨੇ ਦੱਸਿਆ ਕਿ ਇਹ ਇਮਾਰਤ ਕਾਫ਼ੀ ਪੁਰਾਣੀ ਸੀ, ਜਿਸ ਕਾਰਨ ਇਸ ਦੀ ਛੱਤ ਡਿੱਗ ਗਈ। ਸਾਬਕਾ ਲੋਕ ਸਭਾ ਮੈਂਬਰ ਤੇ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਨੇ ਮੌਕੇ ਦਾ ਜਾਇਜ਼ਾ ਲਿਆ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਬੁੜੈਲ ’ਚ ਮਕਾਨ ਦੀ ਤੀਜੀ ਮੰਜ਼ਿਲ ਤੋਂ ਡਿੱਗਿਆ ਵਿਅਕਤੀ, ਮੌ*ਤ

ਬੁੜੈਲ ’ਚ ਮਕਾਨ ਦੀ ਤੀਜੀ ਮੰਜ਼ਿਲ ਤੋਂ ਡਿੱਗਿਆ ਵਿਅਕਤੀ, ਮੌ*ਤ

ਨੇਪਾਲ ਭੇਜੇ ਗਏ ਰਾਹਤ ਸਮੱਗਰੀ ਵਾਲੇ ਟਰੱਕ ਚੰਡੀਗੜ੍ਹ 'ਚ ਫਸੇ! ਪਿਆ ਵੱਡਾ ਪੰਗਾ, ਪੜ੍ਹੋ ਪੂਰੀ ਖ਼ਬਰ

ਨੇਪਾਲ ਭੇਜੇ ਗਏ ਰਾਹਤ ਸਮੱਗਰੀ ਵਾਲੇ ਟਰੱਕ ਚੰਡੀਗੜ੍ਹ 'ਚ ਫਸੇ! ਪਿਆ ਵੱਡਾ ਪੰਗਾ, ਪੜ੍ਹੋ ਪੂਰੀ ਖ਼ਬਰ

ਘਰਾਂ ਦੇ ਨਕਸ਼ੇ ਪਾਸ ਕਰਵਾਉਣ ਦਾ ਝੰਜਟ ਖ਼ਤਮ! ਪ੍ਰਸ਼ਾਸਨ ਨੇ ਲਾਗੂ ਕੀਤਾ ਨਵਾਂ ਡਿਜੀਟਲ ਸਿਸਟਮ

ਘਰਾਂ ਦੇ ਨਕਸ਼ੇ ਪਾਸ ਕਰਵਾਉਣ ਦਾ ਝੰਜਟ ਖ਼ਤਮ! ਪ੍ਰਸ਼ਾਸਨ ਨੇ ਲਾਗੂ ਕੀਤਾ ਨਵਾਂ ਡਿਜੀਟਲ ਸਿਸਟਮ

ਖ਼ਤਰੇ ਦੀ ਘੰਟੀ! ਸੁਖਨਾ ਝੀਲ 'ਚ ਵਧਿਆ ਪਾਣੀ ਦਾ ਪੱਧਰ, ਖੋਲ੍ਹਿਆ ਗਿਆ ਫਲੱਡ ਗੇਟ

ਖ਼ਤਰੇ ਦੀ ਘੰਟੀ! ਸੁਖਨਾ ਝੀਲ 'ਚ ਵਧਿਆ ਪਾਣੀ ਦਾ ਪੱਧਰ, ਖੋਲ੍ਹਿਆ ਗਿਆ ਫਲੱਡ ਗੇਟ

ਚੰਡੀਗੜ੍ਹ ਦੇ ਕਰੈੱਚਾਂ ’ਚ ਪਹਿਲੀ ਵਾਰ ਮਿਲੇਗੀ CCTV ਪਹੁੰਚ, ਬੱਚਿਆਂ ਨੂੰ ਲਾਈਵ ਦੇਖ ਸਕਣਗੇ ਮਾਪੇ

ਚੰਡੀਗੜ੍ਹ ਦੇ ਕਰੈੱਚਾਂ ’ਚ ਪਹਿਲੀ ਵਾਰ ਮਿਲੇਗੀ CCTV ਪਹੁੰਚ, ਬੱਚਿਆਂ ਨੂੰ ਲਾਈਵ ਦੇਖ ਸਕਣਗੇ ਮਾਪੇ

ਚੰਡੀਗੜ੍ਹ 'ਚ ਵੱਡੇ ਧਮਾਕੇ ਦੀ ਸੀ ਪਲਾਨਿੰਗ! IED ਨਾਲ ਫੜ੍ਹੇ 3 ਮੁਲਜ਼ਮਾਂ ਨੂੰ ਲੈ ਕੇ ਹੋਇਆ ਵੱਡਾ ਖ਼ੁਲਾਸਾ

ਚੰਡੀਗੜ੍ਹ 'ਚ ਵੱਡੇ ਧਮਾਕੇ ਦੀ ਸੀ ਪਲਾਨਿੰਗ! IED ਨਾਲ ਫੜ੍ਹੇ 3 ਮੁਲਜ਼ਮਾਂ ਨੂੰ ਲੈ ਕੇ ਹੋਇਆ ਵੱਡਾ ਖ਼ੁਲਾਸਾ

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ਨੇ ਖੜ੍ਹਾ ਕੀਤਾ ਨਵਾਂ ਵਿਵਾਦ! EXAM ਰੱਦ ਕਰਨ ਦੀ ਮੰਗ

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ਨੇ ਖੜ੍ਹਾ ਕੀਤਾ ਨਵਾਂ ਵਿਵਾਦ! EXAM ਰੱਦ ਕਰਨ ਦੀ ਮੰਗ

PU ਵਿਦਿਆਰਥੀ ਕੌਂਸਲ ਚੋਣਾਂ ਦਾ ਐਲਾਨ, 31 ਨੂੰ ਪੈਣਗੀਆਂ ਵੋਟਾਂ ਉਸੇ ਦਿਨ ਆਉਣਗੇ ਨਤੀਜੇ

PU ਵਿਦਿਆਰਥੀ ਕੌਂਸਲ ਚੋਣਾਂ ਦਾ ਐਲਾਨ, 31 ਨੂੰ ਪੈਣਗੀਆਂ ਵੋਟਾਂ ਉਸੇ ਦਿਨ ਆਉਣਗੇ ਨਤੀਜੇ

ਚੰਡੀਗੜ੍ਹ 'ਚ 'ਪੈਟਰੋਲ ਦੇ ਲੰਗਰ' ਨੂੰ ਲੈ ਕੇ ਪਿਆ ਵੱਡਾ ਪੰਗਾ! ਪੁਲਸ ਨੇ ਕਰ 'ਤੀ ਕਾਰਵਾਈ

ਚੰਡੀਗੜ੍ਹ 'ਚ 'ਪੈਟਰੋਲ ਦੇ ਲੰਗਰ' ਨੂੰ ਲੈ ਕੇ ਪਿਆ ਵੱਡਾ ਪੰਗਾ! ਪੁਲਸ ਨੇ ਕਰ 'ਤੀ ਕਾਰਵਾਈ

ਚੰਡੀਗੜ੍ਹ 'ਚ ਭਾਰੀ ਮੀਂਹ ਮਗਰੋਂ ਮਚੀ ਤਬਾਹੀ, ਫਲੱਡ ਗੇਟ ਖੋਲ੍ਹਣ ਦੀ ਤਿਆਰੀ

ਚੰਡੀਗੜ੍ਹ 'ਚ ਭਾਰੀ ਮੀਂਹ ਮਗਰੋਂ ਮਚੀ ਤਬਾਹੀ, ਫਲੱਡ ਗੇਟ ਖੋਲ੍ਹਣ ਦੀ ਤਿਆਰੀ