Monday, June 01, 2026
BREAKING
ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ ਹਿਮਾਚਲ ਚੋਣਾਂ: ਭਾਜਪਾ ਨੇ 4 'ਚੋਂ 3 ਨਿਗਮਾਂ 'ਤੇ ਜਮਾਇਆ ਕਬਜ਼ਾ, ਕਾਂਗਰਸ ਦੇ ਹੱਥ ਲੱਗੀ ਸਿਰਫ਼ ਪਾਲਮਪੁਰ ਦੀ ਸੀਟ SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਰਾਸ਼ਟਰੀ

ਵੱਡੀ ਖ਼ਬਰ : ਭਾਜਪਾ ਨੇ ਰਾਜ ਸਭਾ ਉਮੀਦਵਾਰਾਂ ਦਾ ਐਲਾਨ, ਕੌਮੀ ਪ੍ਰਧਾਨ ਨੂੰ ਬਿਹਾਰ ਤੋਂ ਦਿੱਤੀ ਟਿਕਟ

03 ਮਾਰਚ, 2026 05:14 PM

ਨਵੀਂ ਦਿੱਲੀ/ਪਟਨਾ : ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਰਾਜ ਸਭਾ ਚੋਣਾਂ 2026 ਲਈ ਆਪਣੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਨੇ 10 ਸੂਬਿਆਂ ਦੀਆਂ 37 ਸੀਟਾਂ 'ਤੇ ਹੋਣ ਵਾਲੀਆਂ ਚੋਣਾਂ ਲਈ 9 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਪਾਰਟੀ ਨੇ ਬਿਹਾਰ ਤੋਂ ਦੋ ਉਮੀਦਵਾਰਾਂ ਨਿਤਿਨ ਨਵੀਨ ਅਤੇ ਸ਼ਿਵੇਸ਼ ਕੁਮਾਰ ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਇਸ ਸੂਚੀ ਵਿੱਚ ਬਿਹਾਰ, ਹਰਿਆਣਾ, ਅਸਾਮ ਅਤੇ ਪੱਛਮੀ ਬੰਗਾਲ ਸਮੇਤ ਕਈ ਅਹਿਮ ਸੂਬਿਆਂ ਦੇ ਆਗੂਆਂ ਨੂੰ ਟਿਕਟ ਦਿੱਤੀ ਗਈ ਹੈ। ਭਾਜਪਾ ਦੀ ਇਸ ਸੂਚੀ ਤੋਂ ਬਾਅਦ ਹੁਣ ਵਿਰੋਧੀ ਧਿਰਾਂ ਵੱਲੋਂ ਵੀ ਆਪਣੇ ਪੱਤੇ ਖੋਲ੍ਹੇ ਜਾਣ ਦੀ ਉਮੀਦ ਹੈ, ਜਿਸ ਨਾਲ ਚੋਣ ਮੈਦਾਨ ਹੋਰ ਵੀ ਭਖ ਗਿਆ ਹੈ।

ਭਾਜਪਾ ਦੇ ਪ੍ਰਮੁੱਖ ਉਮੀਦਵਾਰਾਂ ਦੀ ਸੂਚੀ:
ਭਾਜਪਾ ਵੱਲੋਂ ਜਾਰੀ ਕੀਤੀ ਗਈ ਸੂਚੀ ਅਨੁਸਾਰ ਵੱਖ-ਵੱਖ ਸੂਬਿਆਂ ਤੋਂ ਹੇਠ ਲਿਖੇ ਉਮੀਦਵਾਰ ਚੋਣ ਲੜਨਗੇ:

ਬਿਹਾਰ: ਨਿਤਿਨ ਨਵੀਨ ਅਤੇ ਸ਼ਿਵੇਸ਼ ਕੁਮਾਰ।
ਹਰਿਆਣਾ: ਸੰਜੇ ਭਾਟੀਆ।
ਓਡੀਸ਼ਾ: ਸੂਬਾ ਪ੍ਰਧਾਨ ਮਨਮੋਹਨ ਸਾਮਲ ਅਤੇ ਸੁਜੀਤ ਕੁਮਾਰ।
ਅਸਾਮ: ਤੇਰਾਸ਼ ਗੋਵਾਲਾ ਅਤੇ ਜੋਗੇਨ ਮੋਹਨ।
ਛੱਤੀਸਗੜ੍ਹ: ਲਕਸ਼ਮੀ ਵਰਮਾ।
ਪੱਛਮੀ ਬੰਗਾਲ: ਰਾਹੁਲ ਸਿਨਹਾ।

ਨਾਮਜ਼ਦਗੀ ਲਈ ਬਚਿਆ ਸਿਰਫ਼ ਇੱਕ ਦਿਨ
ਰਾਜ ਸਭਾ ਚੋਣਾਂ ਦੀ ਨਾਮਜ਼ਦਗੀ ਪ੍ਰਕਿਰਿਆ ਹੁਣ ਆਪਣੇ ਆਖਰੀ ਪੜਾਅ 'ਤੇ ਹੈ। 3 ਅਤੇ 4 ਮਾਰਚ ਨੂੰ ਹੋਲੀ ਦੀ ਛੁੱਟੀ ਹੋਣ ਕਾਰਨ ਨਾਮਜ਼ਦਗੀ ਦਾ ਕੰਮ ਬੰਦ ਰਿਹਾ। ਹੁਣ ਉਮੀਦਵਾਰਾਂ ਕੋਲ ਪਰਚੇ ਦਾਖਲ ਕਰਨ ਲਈ ਸਿਰਫ਼ 5 ਮਾਰਚ (ਵੀਰਵਾਰ) ਦਾ ਦਿਨ ਬਾਕੀ ਬਚਿਆ ਹੈ। ਦੱਸ ਦੇਈਏ ਕਿ ਇਨ੍ਹਾਂ 37 ਸੀਟਾਂ 'ਤੇ 16 ਮਾਰਚ ਨੂੰ ਵੋਟਾਂ ਪੈਣਗੀਆਂ। ਬਿਹਾਰ ਦੀਆਂ 5 ਰਾਜ ਸਭਾ ਸੀਟਾਂ ਲਈ ਐੱਨ.ਡੀ.ਏ. (NDA) ਅਤੇ ਆਰ.ਜੇ.ਡੀ. (RJD) ਵਿਚਾਲੇ ਸਖ਼ਤ ਮੁਕਾਬਲਾ ਦੇਖਣ ਨੂੰ ਮਿਲ ਰਿਹਾ ਹੈ। ਅਪ੍ਰੈਲ ਵਿੱਚ ਬਿਹਾਰ ਦੇ ਜਿਨ੍ਹਾਂ 5 ਮੈਂਬਰਾਂ ਦਾ ਕਾਰਜਕਾਲ ਖ਼ਤਮ ਹੋ ਰਿਹਾ ਹੈ, ਉਨ੍ਹਾਂ ਵਿੱਚ ਹਰਿਵੰਸ਼ ਨਾਰਾਇਣ ਸਿੰਘ (ਰਾਜ ਸਭਾ ਦੇ ਉਪ ਸਭਾਪਤੀ - ਜੇਡੀਯੂ), ਰਾਮਨਾਥ ਠਾਕੁਰ (ਕੇਂਦਰੀ ਮੰਤਰੀ - ਜੇਡੀਯੂ), ਪ੍ਰੇਮਚੰਦਰ ਗੁਪਤਾ (ਆਰ.ਜੇ.ਡੀ.), ਅਮਰੇਂਦਰ ਧਾਰੀ ਸਿੰਘ (ਆਰ.ਜੇ.ਡੀ.), ਉਪੇਂਦਰ ਕੁਸ਼ਵਾਹਾ (ਆਰ.ਐੱਲ.ਐੱਮ.) ਵਰਗੇ ਵੱਡੇ ਨਾਮ ਸ਼ਾਮਲ ਹਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮਨ ਕੀ ਬਾਤ' 'ਚ PM ਮੋਦੀ ਨੇ ਨਾਗਰਿਕਾਂ ਨੂੰ ਕੀਤੀ ਖ਼ਾਸ ਅਪੀਲ ! ਫ਼ਲਾਂ ਦੇ ਰਾਜੇ 'ਅੰਬ' ਦਾ ਵੀ ਕੀਤਾ ਜ਼ਿਕਰ

'ਮਨ ਕੀ ਬਾਤ' 'ਚ PM ਮੋਦੀ ਨੇ ਨਾਗਰਿਕਾਂ ਨੂੰ ਕੀਤੀ ਖ਼ਾਸ ਅਪੀਲ ! ਫ਼ਲਾਂ ਦੇ ਰਾਜੇ 'ਅੰਬ' ਦਾ ਵੀ ਕੀਤਾ ਜ਼ਿਕਰ

ਵੀਅਤਨਾਮ ਖਰੀਦੇਗਾ ਭਾਰਤ ਤੋਂ ‘ਬ੍ਰਹਿਮੋਸ’, ਇੰਡੋਨੇਸ਼ੀਆ ਨਾਲ ਗੱਲਬਾਤ ਆਖਰੀ ਦੌਰ ’ਚ

ਵੀਅਤਨਾਮ ਖਰੀਦੇਗਾ ਭਾਰਤ ਤੋਂ ‘ਬ੍ਰਹਿਮੋਸ’, ਇੰਡੋਨੇਸ਼ੀਆ ਨਾਲ ਗੱਲਬਾਤ ਆਖਰੀ ਦੌਰ ’ਚ

CM ਉਮਰ ਅਬਦੁੱਲਾ ਨੇ 3 ਜੂਨ ਨੂੰ ਬੁਲਾਈ ਵਿਧਾਇਕਾਂ ਦੀ ਬੈਠਕ

CM ਉਮਰ ਅਬਦੁੱਲਾ ਨੇ 3 ਜੂਨ ਨੂੰ ਬੁਲਾਈ ਵਿਧਾਇਕਾਂ ਦੀ ਬੈਠਕ

ਭਾਰੀ ਮੀਂਹ ਕਾਰਨ ਅਸਥਾਈ ਤੌਰ 'ਤੇ ਰੋਕੀ ਗਈ ਬਦਰੀਨਾਥ, ਕੇਦਾਰਨਾਥ ਅਤੇ ਹੇਮਕੁੰਟ ਸਾਹਿਬ ਦੀ ਯਾਤਰਾ

ਭਾਰੀ ਮੀਂਹ ਕਾਰਨ ਅਸਥਾਈ ਤੌਰ 'ਤੇ ਰੋਕੀ ਗਈ ਬਦਰੀਨਾਥ, ਕੇਦਾਰਨਾਥ ਅਤੇ ਹੇਮਕੁੰਟ ਸਾਹਿਬ ਦੀ ਯਾਤਰਾ

PM ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ 'ਚ ਯੂਪੀ ਅਤੇ ਗੋਆ ਦੇ ਲੋਕਾਂ ਦੇ ਸਮਾਜਿਕ ਕਾਰਜਾਂ ਦਾ ਕੀਤਾ ਵਿਸ਼ੇਸ਼ ਜ਼ਿਕਰ

PM ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ 'ਚ ਯੂਪੀ ਅਤੇ ਗੋਆ ਦੇ ਲੋਕਾਂ ਦੇ ਸਮਾਜਿਕ ਕਾਰਜਾਂ ਦਾ ਕੀਤਾ ਵਿਸ਼ੇਸ਼ ਜ਼ਿਕਰ

CBSE ਡਾਟਾ ਲੀਕ: 20 ਲੱਖ ਵਿਦਿਆਰਥੀਆਂ ਦੀ ਪ੍ਰਾਈਵੇਸੀ ਖਤਰੇ 'ਚ : ਜੈਰਾਮ ਰਮੇਸ਼

CBSE ਡਾਟਾ ਲੀਕ: 20 ਲੱਖ ਵਿਦਿਆਰਥੀਆਂ ਦੀ ਪ੍ਰਾਈਵੇਸੀ ਖਤਰੇ 'ਚ : ਜੈਰਾਮ ਰਮੇਸ਼

ਦੇਸ਼ ਨੂੰ ਮਿਲ ਗਿਆ ਨਵਾਂ CDS ! ਹੁਣ ਜਨਰਲ NS ਰਾਜਾ ਸੁਬਰਾਮਣੀ ਸੰਭਾਲਣਗੇ ਦੇਸ਼ ਦੀਆਂ ਫ਼ੌਜਾਂ ਦੀ ਕਮਾਨ

ਦੇਸ਼ ਨੂੰ ਮਿਲ ਗਿਆ ਨਵਾਂ CDS ! ਹੁਣ ਜਨਰਲ NS ਰਾਜਾ ਸੁਬਰਾਮਣੀ ਸੰਭਾਲਣਗੇ ਦੇਸ਼ ਦੀਆਂ ਫ਼ੌਜਾਂ ਦੀ ਕਮਾਨ

ਗਾਜ਼ੀਆਬਾਦ ਪੁਲਸ ਦਾ ਵੱਡਾ ਐਕਸ਼ਨ: ਸੂਰਿਆ ਚੌਹਾਨ ਕਤਲ ਕਾਂਡ ਦਾ ਮੁੱਖ ਮੁਲਜ਼ਮ ਐਨਕਾਊਂਟਰ 'ਚ ਢੇਰ

ਗਾਜ਼ੀਆਬਾਦ ਪੁਲਸ ਦਾ ਵੱਡਾ ਐਕਸ਼ਨ: ਸੂਰਿਆ ਚੌਹਾਨ ਕਤਲ ਕਾਂਡ ਦਾ ਮੁੱਖ ਮੁਲਜ਼ਮ ਐਨਕਾਊਂਟਰ 'ਚ ਢੇਰ

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ SC ਦੀ ਸਖਤ ਟਿੱਪਣੀ

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ SC ਦੀ ਸਖਤ ਟਿੱਪਣੀ

ਰਾਹੁਲ ਗਾਂਧੀ ਨੇ ਦਿੱਲੀ ਦੇ ਆਟੋ ਚਾਲਕਾਂ ਨਾਲ ਕੀਤੀ ਮੁਲਾਕਾਤ; ਜ਼ਮੀਨ 'ਤੇ ਬੈਠ ਕੇ ਕੀਤਾ ਲੰਚ ਤੇ ਮਹਿੰਗਾਈ 'ਤੇ ਕੀਤੀ ਚਰਚਾ

ਰਾਹੁਲ ਗਾਂਧੀ ਨੇ ਦਿੱਲੀ ਦੇ ਆਟੋ ਚਾਲਕਾਂ ਨਾਲ ਕੀਤੀ ਮੁਲਾਕਾਤ; ਜ਼ਮੀਨ 'ਤੇ ਬੈਠ ਕੇ ਕੀਤਾ ਲੰਚ ਤੇ ਮਹਿੰਗਾਈ 'ਤੇ ਕੀਤੀ ਚਰਚਾ