ਦੇਸ਼ ਦੇ ਜ਼ਿਆਦਾਤਰ ਹਿੱਸਿਆਂ 'ਚ ਜੁਲਾਈ 'ਚ ਆਮ ਤੋਂ ਵੱਧ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਉੱਥੇ ਹੀ ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ 'ਚ ਸੋਮਵਾਰ ਰਾਤ 4 ਥਾਵਾਂ 'ਤੇ ਬੱਦਲ ਫਟਣ ਨਾਲ ਭਾਰੀ ਨੁਕਸਾਨ ਹੋਇਆ। ਹੜ੍ਹ ਅਤੇ ਜ਼ਮੀਨ ਖਿਸਕਣ ਨਾਲ ਹੁਣ ਤੱਕ ਇਕ ਵਿਅਕਤੀ ਦੀ ਮੌਤ ਅਤੇ 13 ਤੋਂ ਵੱਧ ਲੋਕਾਂ ਦੇ ਫਸੇ ਹੋਣ ਦੀ ਸੂਚਨਾ ਹੈ। ਉੱਥੇ ਹੀ ਕਈ ਲੋਕ ਲਾਪਤਾ ਦੱਸੇ ਜਾ ਰਹੇ ਹਨ। ਭਾਰੀ ਮੀਂਹ ਨੂੰ ਦੇਖਦੇ ਹੋਏ ਡੀਸੀ ਮੰਡੀ ਨੇ ਅੱਜ (ਮੰਗਲਵਾਰ ਨੂੰ) ਜ਼ਿਲ੍ਹੇ ਦੇ ਸਾਰੇ ਸਕੂਲ-ਕਾਲਜਾਂ 'ਚ ਛੁੱਟੀ ਕਰ ਦਿੱਤੀ ਹੈ।
ਉੱਥੇ ਹੀ ਮੌਸਮ ਵਿਭਾਗ ਵਲੋਂ ਜੰਮੂ ਕਸ਼ਮੀਰ, ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਰਾਜਸਥਾਨ, ਪੂਰਬੀ ਉੱਤਰ ਪ੍ਰਦੇਸ਼, ਝਾਰਖੰਡ, ਪੱਛਮੀ ਬੰਗਾਲ, ਸਿੱਕਮ, ਅਰੁਣਾਚਲ ਪ੍ਰਦੇਸ਼, ਆਸਾਮ, ਮੇਘਾਲਿਆ, ਨਾਗਾਲੈਂਡ, ਮਣੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ, ਗੁਜਰਾਤ, ਗੋਆ, ਮਹਾਰਾਸ਼ਟਰ, ਤੇਲੰਗਾਨਾ, ਆਂਧਰਾ ਪ੍ਰਦੇਸ਼, ਤਾਮਿਲਨਾਡੂ, ਪੁਡੂਚੇਰੀ ਅਤੇ ਕਰਨਾਟਕ 'ਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ।